Jalandhar Fire News: ਜਲੰਧਰ ਵਿੱਚ ਇਕ ਘਰ ’ਚ ਲੱਗੀ ਭਿਆਨਕ ਅੱਗ

By : BALJINDERK

Published : Mar 2, 2024, 4:40 pm IST
Updated : Mar 2, 2024, 5:01 pm IST
SHARE ARTICLE
Jalandhar Fire Today Punjab latest News in Punjabi 
Jalandhar Fire Today Punjab latest News in Punjabi 

ਕੋਈ ਜਾਨੀ ਨੁਕਸਾਨ ਨਹੀਂ ਹੋਇਆ

Jalandhar Fire News Today: ਜਲੰਧਰ ਦੇ ਰਿਹਾਇਸ਼ੀ ਖੇਤਰ ਕਾਲਾ ਸਿੰਘਾ ਰੋਡ, ਘਾਸ ਮੰਡੀ ਨੇੜੇ ਇੱਕ ਘਰ ਵਿੱਚ ਭਿਆਨਕ ਅੱਗ ਲੱਗ ਗਈ। ਫਾਇਰ ਬ੍ਰਿਗੇਡ ਦੀਆਂ ਟੀਮਾਂ ਨੇ ਕਰੀਬ ਇਕ ਘੰਟੇ ਦੀ ਮੁਸ਼ੱਕਤ ਤੋਂ ਬਾਅਦ ਅੱਗ ’ਤੇ ਕਾਬੂ ਪਾਇਆ। ਮੁੱਢਲੀ ਜਾਂਚ ਤੋਂ ਪਤਾ ਲੱਗਾ ਹੈ ਕਿ ਅੱਗ ਸ਼ਾਰਟ ਸਰਕਟ ਕਾਰਨ ਲੱਗੀ ਹੈ। ਖੁਸ਼ਕਿਸਮਤੀ ਰਹੀ ਕਿ ਇਸ ਘਟਨਾ ਵਿੱਚ ਕੋਈ ਜਾਨੀ ਨੁਕਸਾਨ ਨਹੀਂ ਹੋਇਆ। ਇਸ ਦੇ ਨਾਲ ਹੀ ਅੰਦਰ ਪਿਆ ਕਾਫ਼ੀ ਸਾਮਾਨ ਸੜ ਗਿਆ।ਪ੍ਰਾਪਤ ਜਾਣਕਾਰੀ ਅਨੁਸਾਰ ਘਰ ਦੇ ਸਾਹਮਣੇ ਪੇਂਟ ਦੀ ਫੈਕਟਰੀ ਹੈ। ਉਕਤ ਮਕਾਨ ਉਸੇ ਫੈਕਟਰੀ ਮਾਲਕ ਦਾ ਦੱਸਿਆ ਜਾਂਦਾ ਹੈ। ਜਿਸ ਨੂੰ ਉਹ ਗੁਦਾਮ ਵਜੋਂ ਵਰਤਦਾ ਸੀ।

ਇਹ ਵੀ ਪੜ੍ਹੋ: Ludhiana News : ਲੁੱਟਾਂ ਖੋਹਾਂ ਦੀਆਂ ਵਾਰਦਾਤਾਂ ਨੂੰ ਅੰਜਾਮ ਦੇਣ ਵਾਲੇ ਗਰੋਹ ਦੇ ਛੇ ਮੈਂਬਰ ਗ੍ਰਿਫਤਾਰ 

ਘਰ ਦੇ ਅੰਦਰੋਂ ਧੂੰਆਂ ਨਿਕਲਣ ਤੇ ਬੁਲਾਈ ਫ਼ਾਇਰ ਬ੍ਰਿਗੇਡ

ਅੱਗ ਲੱਗਣ ਬਾਰੇ ਸਭ ਤੋਂ ਪਹਿਲਾਂ ਮੁਹੱਲਾ ਵਾਸੀਆਂ ਨੂੰ ਪਤਾ ਲੱਗਾ। ਜਿਸ ਤੋਂ ਬਾਅਦ ਉਸ ਨੇ ਤੁਰੰਤ ਮਾਲਕ ਨੂੰ ਸਾਰੀ ਘਟਨਾ ਦੀ ਜਾਣਕਾਰੀ ਦਿੱਤੀ। ਘਰ ਦੇ ਉਪਰੋਂ ਕਾਲਾ ਧੂੰਆਂ ਉੱਠਦਾ ਦੇਖ ਕੇ ਤੁਰੰਤ ਫ਼ਾਇਰ ਬ੍ਰਿਗੇਡ ਦੀ ਟੀਮ ਨੂੰ ਇਸ ਦੀ ਸੂਚਨਾ ਦਿੱਤੀ ਗਈ। ਘਟਨਾ ਦਾ ਪਤਾ ਲੱਗਦਿਆਂ ਹੀ ਪੂਰੇ ਇਲਾਕੇ ’ਚ ਹਫ਼ੜਾ-ਦਫ਼ੜੀ ਮਚ ਗਈ।

ਇਹ ਵੀ ਪੜ੍ਹੋ: Canada Former PM Death News: ਕੈਨੇਡਾ ਦੇ ਸਾਬਕਾ ਪ੍ਰਧਾਨ ਮੰਤਰੀ ਮਾਰਟਿਨ ਬ੍ਰਾਇਨ ਮੁਲਰੋਨੀ ਦਾ ਹੋਇਆ ਦਿਹਾਂਤ  

ਪ੍ਰਾਪਤ ਜਾਣਕਾਰੀ ਅਨੁਸਾਰ ਸ਼ਨੀਵਾਰ ਸਵੇਰੇ ਕਰੀਬ 11.40 ਵਜੇ ਫ਼ਾਇਰ ਬ੍ਰਿਗੇਡ ਦੇ ਕੰਟਰੋਲ ਰੂਮ ਵਿੱਚ ਇਸ ਮਾਮਲੇ ਦੀ ਸੂਚਨਾ ਦਿੱਤੀ ਗਈ। ਸੂਚਨਾ ਮਿਲਣ ਤੋਂ 10 ਮਿੰਟ ਬਾਅਦ ਫ਼ਾਇਰ ਬ੍ਰਿਗੇਡ ਦੀਆਂ ਟੀਮਾਂ ਮੌਕੇ ’ਤੇ ਪਹੁੰਚ ਗਈਆਂ। ਫ਼ਾਇਰ ਬ੍ਰਿਗੇਡ ਮੁਤਾਬਕ ਘਰ ਦੇ ਅੰਦਰ ਪੇਂਟ ਬਣਾਉਣ ਦਾ ਸਾਮਾਨ ਰੱਖਿਆ ਹੋਇਆ ਸੀ। ਜਲਦੀ ਹੀ ਫ਼ਾਇਰ ਬ੍ਰਿਗੇਡ ਮਾਮਲੇ ਦੀ ਰਿਪੋਰਟ ਤਿਆਰ ਕਰਕੇ ਅਧਿਕਾਰੀਆਂ ਨੂੰ ਸੌਂਪੇਗੀ। ਜਿਸ ਤੋਂ ਬਾਅਦ ਅਗਲੀ ਕਾਰਵਾਈ ਕੀਤੀ ਜਾਵੇਗੀ।

ਤਾਜ਼ਾ ਅਪਡੇਟਸ ਲਈ ਸਾਡੇ Whatsapp Broadcast Channel ਨਾਲ ਜੁੜੋ।

(For more Punjabi news apart from Jalandhar Fire News Today, stay tuned to Rozana Spokesman)

SHARE ARTICLE

ਸਪੋਕਸਮੈਨ ਸਮਾਚਾਰ ਸੇਵਾ

Advertisement

ਟਰੰਪ ਕੋਲ ਭਾਰਤ ਦੀ ਚਾਬੀ ?ਰੂਸ ਤੋਂ ਤੇਲ ਖਰੀਦਣ ਲਈ ਅਮਰੀਕਾ ਤੋਂ ਮਨਜ਼ੂਰੀ ਕਿਉਂ ?

08 Mar 2026 1:58 PM

ਹੈਪੀ ਸਰਪੰਚ ਕਤਲ ਕੇਸ 'ਚ ਸੋਸ਼ਲ ਮੀਡੀਆ 'ਤੇ ਵੀਡੀਓ ਪਾਉਣ ਵਾਲੀ ਮਹਿਲਾ ਦਾ ਸਹੁਰਾ ਪਰਿਵਾਰ ਆਇਆ ਕੈਮਰੇ ਸਾਹਮਣੇ

08 Mar 2026 1:57 PM

3 ਮਹੀਨੇ 'ਚ 3 ਸਰਪੰਚਾਂ ਦਾ ਕ.ਤ.ਲ! ਕਿਸ ਦੇ ਨਿਸ਼ਾਨੇ 'ਤੇ ਮੌਜੂਦਾ ਸਰਪੰਚ,ਕਤਲਾਂ ਪਿੱਛੇ ਕੀ ਹੋ ਸਕਦੈ ਕਾਰਨ?

07 Mar 2026 4:05 PM

ਦੇਖੋ ਨੈਨਸੀ ਗਰੇਵਾਲ ਬਾਰੇ ਕੀ ਬੋਲੀ ਪੰਜਾਬੀ ਗਾਇਕਾ ਸੁੱਖੀ ਬਰਾੜ

07 Mar 2026 4:03 PM

ਕਦੇ ਮਟੀਰੀਅਲ ਕਹਿੰਦੇ, ਕਦੇ ਕਹਿੰਦੇ ਵਿਧਾਨ ਸਭਾ ਚ ਕਿੱਥੋਂ ਉੱਠ ਕੇ ਆ ਗਏ'

06 Mar 2026 2:46 PM
Advertisement