Lok Sabha Election 2024: ਪੰਜਾਬ ਵਿਚ ਤਿੰਨ ਮਹਿਲਾਵਾਂ ਨੂੰ ਉਮੀਦਵਾਰ ਬਣਾ ਸਕਦੀ ਹੈ ਭਾਜਪਾ
Published : Mar 2, 2024, 3:14 pm IST
Updated : Mar 2, 2024, 3:14 pm IST
SHARE ARTICLE
File Photo
File Photo

ਲੁਧਿਆਣਾ ਵਿਚ ਰਵਨੀਤ ਬਿੱਟੂ ਦੇ ਸਾਹਮਣੇ ਭਾਜਪਾ ਵੱਲੋਂ ਤੇਜੀ ਸੰਧੂ ਦੇ ਨਾਮ ਦੀ ਚਰਚਾ

Lok Sabha Election 2024 News In Punjabi/ ਲੁਧਿਆਣਾ - ਭਾਰਤੀ ਜਨਤਾ ਪਾਰਟੀ (ਭਾਜਪਾ) ਇਸ ਵਾਰ ਲੋਕ ਸਭਾ ਚੋਣਾਂ ਵਿਚ ਤਿੰਨ ਸੀਟਾਂ ਮਹਿਲਾਵਾਂ ਨੂੰ ਦੇ ਸਕਦੀ ਹੈ। ਪਾਰਟੀ ਸੂਤਰਾਂ ਮੁਤਾਬਕ ਔਰਤਾਂ ਲਈ ਰਾਖਵੇਂਕਰਨ ਦੀ ਨੀਤੀ ਦੇ ਤਹਿਤ ਭਾਜਪਾ ਪਟਿਆਲਾ ਤੋਂ ਪਰਨੀਤ ਕੌਰ, ਅੰਮ੍ਰਿਤਸਰ ਤੋਂ  ਜੈ ਇੰਦਰ ਕੌਰ ਅਤੇ ਲੁਧਿਆਣਾ ਤੋਂ ਲੇਡੀ ਸਿੰਘਮ ਦੇ ਨਾਂ ਨਾਲ ਜਾਣੀ ਜਾਂਦੀ ਅਭਿਨੇਤਰੀ ਤੇਜੀ ਸੰਧੂ ਨੂੰ ਚੋਣ ਮੈਦਾਨ ਵਿਚ ਉਤਾਰ ਸਕਦੀ ਹੈ।

ਤੇਜੀ ਸੰਧੂ ਕਾਂਗਰਸ ਦੇ ਲੁਧਿਆਣਾ ਤੋਂ ਐਮਪੀ ਰਵਨੀਤ ਸਿੰਘ ਬਿੱਟੂ ਨੂੰ ਟੱਕਰ ਦੇਣ ਦੀ ਤਿਆਰੀ ਵਿਚ ਹੈ। ਉਹ ਪੰਜਾਬੀ ਅਭਿਨੇਤਰੀ ਹੋਣ ਦੇ ਨਾਲ-ਨਾਲ ਆਮ ਆਦਮੀ ਪਾਰਟੀ ਦੇ ਮਹਿਲਾ ਵਿੰਗ ਪੰਜਾਬ ਦੀ ਜੁਆਇੰਟ ਸਕੱਤਰ ਵੀ ਰਹਿ ਚੁੱਕੇ ਹਨ। ਮੌਜੂਦਾ ਸਮੇਂ ਵਿਚ ਉਹ ਸਮਾਜ ਸੇਵਾ ਲਈ ਕਾਫ਼ੀ ਪ੍ਰਸਿੱਧ ਹਨ। ਹਲਕਾ ਗਿੱਲ ਵਿਚ ਨਜਾਇਜ਼ ਮਾਇਨਿੰਗ ਨੂੰ ਲੈ ਕੇ ਪੂਰੇ ਪਿੰਡ ਦੇ ਲੋਕਾਂ 'ਤੇ ਦਰਜ ਹੋਇਆ ਪਰਚਾ ਰੱਦ ਕਰਵਾ ਕੇ ਉਹਨਾਂ ਨੇ ਲੁਧਿਆਣਾ ਵਾਸੀਆਂ ਦਾ ਦਿਲ ਜਿੱਤ ਲਿਆ ਸੀ। ਇਸੇ ਕਾਰਨ ਜ਼ਿਲ੍ਹੇ ਦੇ ਲੋਕ ਉਸ ਨੂੰ ਲੇਡੀ ਸਿੰਘਮ ਦੇ ਤੌਰ ਵੀ ਜਾਣਦੇ ਹਨ।  

ਭਾਜਪਾ ਉਮੀਦਵਾਰ ਦੇ ਤੌਰ 'ਤੇ ਤੇਜੀ ਸੰਧੂ ਦੇ ਨਾਮ ਦੀ ਚਰਚਾ ਹੋਣ 'ਤੇ ਦੱਸਿਆ ਜਾ ਰਿਹਾ ਹੈ ਕਿ ਮੌਜੂਦਾ ਲੋਕ ਸਭਾ ਮੈਂਬਰ ਰਵਨੀਤ ਬਿੱਟੂ ਲੁਧਿਆਣਾ ਦੀ ਬਜਾਏ ਆਪਣੀ ਪੁਰਾਣੀ ਸੀਟ ਅਨੰਦਪੁਰ ਸਾਹਿਬ ਤੇ ਜਾ ਸਕਦੇ ਹਨ। ਦੱਸਣ ਯੋਗ ਹੈ ਕਿ ਭਾਜਪਾ ਹਮੇਸ਼ਾ ਮਹਿਲਾਵਾਂ ਨੂੰ ਅੱਗੇ ਵਧਾਉਣ ਦੀ ਨੀਤੀ 'ਤੇ ਕੰਮ ਕਰਦੀ ਹੈ। ਇਸੇ ਕਾਰਨ ਨਿਰਮਲਾ ਸੀਤਾ ਰਮਨ ਅਤੇ ਸਮਰਿਤੀ ਇਰਾਨੀ ਨੂੰ ਕੇਂਦਰ ਸਰਕਾਰ ਵਿਚ ਮੰਤਰੀ ਦਾ ਅਹੁਦਾ ਦੇ ਕੇ ਨਵਾਜਿਆ ਗਿਆ ਸੀ। ਪਾਰਟੀ ਸੂਤਰਾਂ ਮੁਤਾਬਕ ਇਸ ਵਾਰ ਭਾਜਪਾ ਮਹਿਲਾ ਉਮੀਦਵਾਰਾਂ ਦੀ ਗਿਣਤੀ ਵਧਾ ਕੇ 33 ਫ਼ੀਸਦੀ ਕਰ ਸਕਦੀ ਹੈ। ਜਿਸ ਨਾਲ 70 ਦੇ ਕਰੀਬ ਮਹਿਲਾਵਾਂ ਨੂੰ ਭਾਜਪਾ ਵੱਲੋਂ ਟਿਕਟ ਮਿਲਣ ਦੀ ਉਮੀਦ ਬਣ ਗਈ ਹੈ।

(For more news apart from BJP can make three women candidates in Punjab News in punjabi, stay tuned to Rozana Spokesman)

 

SHARE ARTICLE

ਏਜੰਸੀ

Advertisement

ਕੈਪਟਨ ਜਾਣਾ ਚਾਹੁੰਦੇ ਨੇ ਅਕਾਲੀ ਦਲ ਨਾਲ਼, ਕਿਹਾ ਜੇ ਇਕੱਠੇ ਚੋਣਾਂ ਲੜਾਂਗੇ ਤਾਂ ਹੀ ਜਿੱਤਾਂਗੇ,

03 Dec 2025 1:50 PM

ਨਸ਼ਾ ਛਡਾਊ ਕੇਂਦਰ ਦੀ ਆੜ 'ਚ Kaka ਨੇ ਬਣਾਏ ਲੱਖਾਂ ਰੁਪਏ, ਨੌਜਵਾਨਾਂ ਨੂੰ ਬੰਧਕ ਬਣਾ ਪਸ਼ੂਆਂ ਦਾ ਕੰਮ ਕਰਵਾਉਂਦਾ ਰਿਹਾ

03 Dec 2025 1:48 PM

Amit Arora Interview : ਆਪਣੇ 'ਤੇ ਹੋਏ ਹਮਲਿਆਂ ਨੂੰ ਲੈ ਕੇ ਖੁੱਲ੍ਹ ਕੇ ਬੋਲੇ Arora, ਮੈਨੂੰ ਰੋਜ਼ ਆਉਂਦੀਆਂ ਧਮਕੀ

03 Dec 2025 1:47 PM

ਕੁੜੀਆਂ ਨੂੰ ਛੇੜਨ ਵਾਲੇ ਜ਼ਰੂਰ ਵੇਖ ਲੈਣ ਇਹ ਵੀਡੀਓ ਪੁਲਿਸ ਨੇ ਗੰਜੇ, ਮੂੰਹ ਕਾਲਾ ਕਰ ਕੇ ਸਾਰੇ ਬਜ਼ਾਰ 'ਚ ਘੁਮਾਇਆ

29 Nov 2025 1:13 PM

'ਰਾਜਵੀਰ ਜਵੰਦਾ ਦਾ 'ਮਾਂ' ਗਾਣਾ ਸੁਣ ਕੇ ਇੰਝ ਲੱਗਦਾ ਜਿਵੇਂ ਉਸ ਨੂੰ ਅਣਹੋਣੀ ਦਾ ਪਤਾ ਸੀ'

28 Nov 2025 3:02 PM
Advertisement