Punjab News: ‘ਆਪ’ ਵਰਕਰ ਦੇ ਕਤਲ ਮਾਮਲੇ ਵਿਚ ਪੁਲਿਸ ਹੱਥ ਲੱਗੀ ਅਹਿਮ CCTV ਫੁਟੇਜ; 3 ਲੋਕਾਂ ਵਿਰੁਧ ਮਾਮਲਾ ਦਰਜ
Published : Mar 2, 2024, 2:25 pm IST
Updated : Mar 2, 2024, 2:26 pm IST
SHARE ARTICLE
AAP Worker murder news
AAP Worker murder news

ਜਾਂਚ ਦੌਰਾਨ ਸਾਹਮਣੇ ਆਇਆ ਕਿ ਗੁਰਪ੍ਰੀਤ ਸਿੰਘ ਗੋਪੀ ਦਾ ਕਤਲ ਕਰਨ ਵਾਲੇ ਨੌਜਵਾਨ ਗੁਰਪ੍ਰੀਤ ਸਿੰਘ ਗੋਪੀ ਦਾ ਸਵਿਫਟ ਕਾਰ ਵਿਚ ਪਿੱਛਾ ਕਰ ਰਹੇ ਸਨ।

Punjab News: ਤਰਨਤਾਰਨ 'ਚ ਸ਼ੁੱਕਰਵਾਰ ਨੂੰ ਆਮ ਆਦਮੀ ਪਾਰਟੀ (ਆਪ) ਦੇ ਵਰਕਰ ਗੁਰਪ੍ਰੀਤ ਸਿੰਘ ਉਰਫ ਗੋਪੀ ਦੀ ਗੋਲੀ ਮਾਰ ਕੇ ਹਤਿਆ ਕਰ ਦਿਤੀ ਗਈ। ਇਹ ਘਟਨਾ ਤਰਨਤਾਰਨ ਅਧੀਨ ਪੈਂਦੇ ਗੋਇੰਦਵਾਲ ਸਾਹਿਬ ਰੋਡ 'ਤੇ ਸਥਿਤ ਰੇਲਵੇ ਫਾਟਕ 'ਤੇ ਵਾਪਰੀ। ਗੁਰਪ੍ਰੀਤ ਸਿੰਘ ਤਰਨਤਾਰਨ ਤੋਂ ਗੋਇੰਦਵਾਲ ਸਾਹਿਬ ਜਾ ਰਿਹਾ ਸੀ। ਉਥੇ ਉਸ ਦੀ ਇਕ ਕੇਸ ਵਿਚ ਅਦਾਲਤ ’ਚ ਪੇਸ਼ੀ ਸੀ।

ਇਸ ਘਟਨਾ ਮਗਰੋਂ ਪੁਲਿਸ ਹੱਥ ਅਹਿਮ ਸੀਸੀਟੀਵੀ ਫੁਟੇਜ ਲੱਗੀ ਹੈ। ਜਾਂਚ ਦੌਰਾਨ ਸਾਹਮਣੇ ਆਇਆ ਕਿ ਗੁਰਪ੍ਰੀਤ ਸਿੰਘ ਗੋਪੀ ਦਾ ਕਤਲ ਕਰਨ ਵਾਲੇ ਨੌਜਵਾਨ ਗੁਰਪ੍ਰੀਤ ਸਿੰਘ ਗੋਪੀ ਦਾ ਸਵਿਫਟ ਕਾਰ ਵਿਚ ਪਿੱਛਾ ਕਰ ਰਹੇ ਸਨ। ਉਨ੍ਹਾਂ ਨੇ ਗੁਰਪ੍ਰੀਤ ਸਿੰਘ ਗੋਪੀ ਦੀ ਗੱਡੀ ਫਾਟਕ ਬੰਦ ਹੋਣ ਕਾਰਨ ਰੁਕਣ ਦਾ ਫਾਇਦਾ ਚੁੱਕਦਿਆਂ ਉਸ ਦਾ ਗੋਲੀਆਂ ਮਾਰ ਕੇ ਕਤਲ ਕਰ ਦਿਤਾ।

ਤਾਜ਼ਾ ਅਪਡੇਟਸ ਲਈ ਸਾਡੇ Whatsapp Broadcast Channel ਨਾਲ ਜੁੜੋ।

ਪੁਲਿਸ ਵਲੋਂ ਮ੍ਰਿਤਕ ਗੁਰਪ੍ਰੀਤ ਸਿੰਘ ਗੋਪੀ ਦੀ ਮਾਤਾ ਸੁਖਵਿੰਦਰ ਕੌਰ ਦੇ ਬਿਆਨਾਂ ਦੇ ਅਧਾਰ ’ਤੇ ਜਗਦੀਪ ਸਿੰਘ ਉਰਫ ਜੱਗੂ ਪੁੱਤਰ ਗੁਰਸ਼ਰਨ ਸਿੰਘ ਵਾਸੀ ਰਾਣੀ ਵਲਾਹ ਅਤੇ ਸਤਨਾਮ ਸਿੰਘ ਉਰਫ ਸੋਹਨ ਸਿੰਘ ਪੁੱਤਰ ਦਰਸ਼ਨ ਸਿੰਘ ਵਾਸੀ ਚੋਹਲਾ ਸਾਹਿਬ ਸਮੇਤ ਤਿੰਨ ਵਿਅਕਤੀਆਂ ਵਿਰੁਧ ਮਾਮਲਾ ਦਰਜ ਕੀਤਾ ਗਿਆ ਹੈ।

Photo

ਗੁਰਪ੍ਰੀਤ ਸਿੰਘ ਗੋਪੀ ਦਾ ਕਤਲ ਕਰਨ ਪਿੱਛੇ ਪੁਰਾਣੀ ਰੰਜਿਸ਼ ਨੂੰ ਕਾਰਨ ਦਸਿਆ ਜਾ ਰਿਹਾ ਹੈ। ਦਸਿਆ ਜਾ ਰਿਹਾ ਹੈ ਕਿ ਕੁੱਝ ਸਮਾਂ ਜਗਦੀਪ ਸਿੰਘ ਉਰਫ ਜੱਗੂ ਦੀ ਗੁਰਪ੍ਰੀਤ ਸਿੰਘ ਗੋਪੀ ਨਾਲ ਕਿਸੇ ਗੱਲ ਨੂੰ ਲੈ ਕੇ ਲੜਾਈ ਵੀ ਹੋਈ ਸੀ। ਇਹ ਵੀ ਦਸਿਆ ਜਾ ਰਿਹਾ ਹੈ ਜੇਲ ਵਿਚ ਬੈਠੇ ਜਗਦੀਪ ਸਿੰਘ ਜੱਗੂ ਨੇ ਗੁਰਪ੍ਰੀਤ ਸਿੰਘ ਗੋਪੀ ਦਾ ਕਤਲ ਕਰਵਾਉਣ ਲਈ ਜੇਲ ਵਿਚ ਹੀ ਸਾਜਸ਼ ਘੜੀ ਗਈ ਸੀ।

 (For more Punjabi news apart from Punjab News AAP Worker murder news , stay tuned to Rozana Spokesman)

Location: India, Punjab, Tarn Taran

SHARE ARTICLE

ਸਪੋਕਸਮੈਨ ਸਮਾਚਾਰ ਸੇਵਾ

ਸਬੰਧਤ ਖ਼ਬਰਾਂ

Advertisement

Dog Lover ਨੇ ਖੋਲ੍ਹੇ ਰਾਜ, ਕੁੱਤੇ ਪਾਲਣ ਤੋਂ ਪਹਿਲਾਂ ਜਾਣ ਲਵੋ ਇਹ ਗੱਲਾਂ

17 Mar 2026 3:13 PM

3 Vehicles Collide: Tractor ਦੇ ਹੋਏ 2 ਹਿੱਸੇ, ਕਿਸ ਦੀ ਗਲਤੀ?

17 Mar 2026 3:11 PM

ਵਿਧਾਨ ਸਭਾ 'ਚ ਕੇਂਦਰ ਸਰਕਾਰ ਖਿਲਾਫ਼ ਲੱਗੇ ਨਾਅਰੇ

16 Mar 2026 3:06 PM

ਕੈਨੇਡਾ 'ਚ ਪੰਜਾਬੀ ਡਰਾਈਵਰ ਦਾ ਗੋਲੀਆਂ ਮਾਰ ਕੇ ਕਤਲ

15 Mar 2026 12:09 PM

ਭਾਜਪਾ ਨੇਤਾ ਤਰੁਣ ਚੁੱਘ ਨੂੰ ਮੈਨੇਜਿੰਗ ਐਡੀਟਰ ਨਿਮਰਤ ਕੌਰ ਦੇ ਪੰਜਾਬ ਪੱਖੀ ਸਿੱਧੇ ਸਵਾਲ

14 Mar 2026 4:07 PM
Advertisement