Gurlal Brar: ਗੈਂਗਸਟਰ ਗੋਲਡੀ ਬਰਾੜ ਦੇ ਭਰਾ ਗੁਰਲਾਲ ਬਰਾੜ ਦੇ ਕਤਲ ਕੇਸ ਵਿਚ ਚਾਰ ਮੁਲਜ਼ਮ ਬਰੀ
Published : Mar 2, 2024, 11:41 am IST
Updated : Mar 2, 2024, 12:05 pm IST
SHARE ARTICLE
Gurlal Brar
Gurlal Brar

ਜ਼ਿਲ੍ਹਾ ਅਦਾਲਤ ਨੇ ਚਾਰ ਮੁਲਜ਼ਮਾਂ ਨੂੰ ਸਬੂਤਾਂ ਦੀ ਘਾਟ ਕਾਰਨ ਬਰੀ ਕਰ ਦਿੱਤਾ ਹੈ।

Gurlal Brar: ਚੰਡੀਗੜ੍ਹ - ਕੈਨੇਡਾ ਸਥਿਤ ਗੈਂਗਸਟਰ ਗੋਲਡੀ ਬਰਾੜ ਦੇ ਭਰਾ ਗੁਰਲਾਲ ਬਰਾੜ ਦੇ ਕਤਲ ਕੇਸ ਵਿਚ ਜ਼ਿਲ੍ਹਾ ਅਦਾਲਤ ਨੇ ਚਾਰ ਮੁਲਜ਼ਮਾਂ ਨੂੰ ਸਬੂਤਾਂ ਦੀ ਘਾਟ ਕਾਰਨ ਬਰੀ ਕਰ ਦਿੱਤਾ ਹੈ। ਬਰੀ ਹੋਣ ਵਾਲਿਆਂ ਵਿਚ ਗੈਂਗਸਟਰ ਨੀਰਜ ਚਸਕਾ, ਚਮਕੌਰ ਸਿੰਘ ਉਰਫ਼ ਬੈਂਤ, ਗੁਰਮੀਤ ਸਿੰਘ ਗੀਤਾ ਅਤੇ ਗੁਰਵਿੰਦਰ ਸਿੰਘ ਢਾਡੀ ਸ਼ਾਮਲ ਹਨ।

ਚਸਕਾ ਸੈਕਟਰ-38 'ਚ ਹੋਏ ਸੁਰਜੀਤ ਬਾਊਂਸਰ ਕਤਲ ਕਾਂਡ ਦਾ ਵੀ ਨੀਰਜ ਮੁਲਜ਼ਮ ਹੈ। ਇਸ ਦੇ ਨਾਲ ਹੀ ਗਾਇਕ ਪਰਮੀਸ਼ ਵਰਮਾ 'ਤੇ ਗੋਲੀ ਚਲਾਉਣ ਵਾਲਾ ਗੈਂਗਸਟਰ ਦਿਲਪ੍ਰੀਤ ਸਿੰਘ ਢਾਹਾਂ ਉਰਫ਼ ਬਾਵਾ ਵੀ ਇਸ ਮਾਮਲੇ 'ਚ ਮੁਲਜ਼ਮ ਸੀ। ਉਸ ਨੂੰ ਅਦਾਲਤ ਨੇ ਪਹਿਲਾਂ ਹੀ ਡਿਸਚਾਰਜ ਕਰ ਦਿੱਤਾ ਸੀ। ਗੈਂਗਸਟਰ ਨੀਰਜ ਚਸਕਾ ਦੇ ਵਕੀਲ ਪ੍ਰਫੁੱਲ ਕਸ਼ਯਪ ਨੇ ਅਦਾਲਤ ਨੂੰ ਦੱਸਿਆ ਕਿ ਉਸ ਦੇ ਮੁਵੱਕਿਲ ਨੂੰ ਪੁਲਿਸ ਨੇ ਝੂਠੇ ਕੇਸ ਵਿਚ ਫਸਾਇਆ ਹੈ। ਪੁਲਿਸ ਨੀਰਜ ਖਿਲਾਫ਼ ਕੋਈ ਸਬੂਤ ਪੇਸ਼ ਨਹੀਂ ਕਰ ਸਕੀ ਜਿਸ ਤੋਂ ਇਹ ਸਾਬਤ ਹੋ ਸਕੇ ਕਿ ਗੁਰਲਾਲ ਬਰਾੜ ਦਾ ਕਤਲ ਨੀਰਜ ਚਸਕਾ ਨੇ ਕੀਤਾ ਸੀ।  

ਕੀ ਹੈ ਮਾਮਲਾ: 10 ਅਕਤੂਬਰ 2020 ਦੀ ਦੇਰ ਰਾਤ ਗੁਰਲਾਲ ਬਰਾੜ ਇੰਡਸਟਰੀਅਲ ਏਰੀਆ ਸਥਿਤ ਸਿਟੀ ਐਂਪੋਰੀਅਮ ਮਾਲ ਦੇ ਬਾਹਰ ਫਾਰਚੂਨਰ ਕਾਰ 'ਚ ਕਿਸੇ ਦੀ ਉਡੀਕ ਕਰ ਰਿਹਾ ਸੀ। ਇਸ ਦੌਰਾਨ ਦੋ ਨਕਾਬਪੋਸ਼ ਬਾਈਕ ਸਵਾਰ ਕਾਰ ਦੇ ਨੇੜੇ ਆਏ ਅਤੇ ਗੋਲੀਆਂ ਚਲਾਉਣੀਆਂ ਸ਼ੁਰੂ ਕਰ ਦਿੱਤੀਆਂ। ਇਸ ਹਮਲੇ 'ਚ ਗੁਰਲਾਲ ਦੇ ਸਿਰ, ਛਾਤੀ ਅਤੇ ਬਾਂਹ 'ਤੇ ਗੋਲੀਆਂ ਲੱਗੀਆਂ।

ਪੁਲਿਸ ਅਤੇ ਗੁਰਲਾਲ ਦੇ ਦੋਸਤ ਉਸ ਨੂੰ ਹਸਪਤਾਲ ਲੈ ਗਏ, ਜਿੱਥੇ ਡਾਕਟਰਾਂ ਨੇ ਉਸ ਨੂੰ ਮ੍ਰਿਤਕ ਐਲਾਨ ਕਰ ਦਿੱਤਾ। ਇੰਡਸਟਰੀਅਲ ਏਰੀਆ ਥਾਣੇ ਦੀ ਪੁਲਿਸ ਨੇ ਅਣਪਛਾਤੇ ਖ਼ਿਲਾਫ਼ ਕਤਲ, ਅਸਲਾ ਐਕਟ ਸਮੇਤ ਹੋਰ ਧਾਰਾਵਾਂ ਤਹਿਤ ਕੇਸ ਦਰਜ ਕੀਤਾ ਸੀ ਪਰ ਬਾਅਦ ਵਿੱਚ ਪੰਜ ਮੁਲਜ਼ਮਾਂ ਨੂੰ ਗ੍ਰਿਫ਼ਤਾਰ ਕਰ ਲਿਆ। 

(For more Punjabi news apart from Punjab News, stay tuned to Rozana Spokesman)

SHARE ARTICLE

ਏਜੰਸੀ

Advertisement

ਸਰਕਾਰ ਦੀ ਸ਼ਹਿ ‘ਤੇ ਵਿੱਕ ਰਿਹਾ ਨਸ਼ਾ, ਨਸ਼ੇ ਦੇ ਮੁੱਦੇ ‘ਤੇ ਪੰਜਾਬ ਸਰਕਾਰ ਦਾ ਹਰਿਆਣਾ ‘ਤੇ ਵੱਡਾ ਇਲਜ਼ਾਮ

25 Feb 2026 2:12 PM

'ਮੈਂ ਹੈਰਾਨ ਹਾਂ, Chandigarh ਦੇ ਸੈਕਟਰ 32 Hospital ਦਾ ਸਾਢੇ 500 ਕਰੋੜ ਦਾ ਬਜਟ, ਪਰ ਸੁਵਿਧਾਵਾਂ ਬਿਲਕੁਲ ਜ਼ੀਰੋ'

25 Feb 2026 2:11 PM

ਮੁੱਖ ਮੰਤਰੀ ਭਗਵੰਤ ਮਾਨ ਦਾ ਵੱਡਾ ਐਲਾਨ, 8 ਮਾਰਚ ਨੂੰ ਪੇਸ਼ ਹੋਵੇਗਾ ਪੰਜਾਬ ਦਾ ਬਜਟ

23 Feb 2026 3:02 PM

ਟੈਰਿਫ਼ 'ਚ ਬਦਲਾਅ ਕਾਰਨ ਭਾਰਤ-ਅਮਰੀਕਾ ਵਪਾਰ ਸਮਝੌਤੇ ਦੀ ਮੀਟਿੰਗ ਟਲੀ

23 Feb 2026 3:01 PM

'ਸਿੱਖਿਆ ਕੋਈ ਤਰਸ ਦੀ ਭਾਵਨਾ ਨਹੀਂ, ਇਹ ਹਰ ਇੱਕ ਇਨਸਾਨ ਦਾ ਹੱਕ ਹੈ'

22 Feb 2026 1:38 PM
Advertisement