Punjab Weather News: ਪੰਜਾਬ ਦੇ ਕਈ ਇਲਾਕਿਆਂ ਵਿਚ ਹੋਈ ਗੜੇਮਾਰੀ; ਕਿਸਾਨਾਂ ਦੀ ਵਧੀ ਚਿੰਤਾ
Published : Mar 2, 2024, 9:07 pm IST
Updated : Mar 2, 2024, 9:07 pm IST
SHARE ARTICLE
Hailstorm in many areas in Punjab
Hailstorm in many areas in Punjab

ਬਠਿੰਡਾ ਦੇ ਖੇਤਾਂ 'ਚ ਡਿੱਗੇ ਬਰਫ਼ ਦੇ ਗੋਲੇ

Punjab Weather News: ਪੰਜਾਬ 'ਚ ਸ਼ੁੱਕਰਵਾਰ ਤੋਂ ਮੌਸਮ ਦਾ ਮਿਜ਼ਾਜ ਬਦਲ ਗਿਆ ਹੈ। ਸ਼ਨਿਚਰਵਾਰ ਨੂੰ ਕਈ ਜ਼ਿਲ੍ਹਿਆਂ ਵਿਚ ਭਾਰੀ ਮੀਂਹ ਅਤੇ ਗੜੇਮਾਰੀ ਵੀ ਹੋਈ। ਇਸ ਦੌਰਾਨ ਪੂਰਾ ਦਿਨ ਤੇਜ਼ ਹਵਾਵਾਂ ਵੀ ਚੱਲਦੀਆਂ ਰਹੀਆਂ। ਕਈ ਇਲਾਕਿਆਂ ਵਿਚ ਹੋਈ ਗੜੇਮਾਰੀ ਕਾਰਨ ਫਸਲਾਂ ਦਾ ਕਾਫੀ ਨੁਕਸਾਨ ਹੋਣ ਦਾ ਖਦਸ਼ਾ ਹੈ।

ਮੌਸਮ ਵਿਭਾਗ ਦੀ ਤਾਜ਼ਾ ਭਵਿੱਖਬਾਣੀ ਅਨੁਸਾਰ ਲੁਧਿਆਣਾ, ਜਲੰਧਰ, ਕਪੂਰਥਲਾ, ਸ਼ਹੀਦ ਭਗਤ ਸਿੰਘ ਨਗਰ, ਹੁਸ਼ਿਆਰਪੁਰ,  ਵਿਚ ਬਿਜਲੀ ਅਤੇ ਗੜੇਮਾਰੀ ਦੇ ਨਾਲ ਗੰਭੀਰ ਤੂਫਾਨ (ਹਵਾ ਦੀ ਗਤੀ 60-70 ਕਿਲੋਮੀਟਰ) ਦੀ ਸੰਭਾਵਨਾ ਹੈ।

ਇਸ ਦੌਰਾਨ ਬਠਿੰਡਾ ਦੇ ਪਿੰਡ ਭਗਤ ਭਾਈ ਕਾ ਵਿਖੇ ਤੇਜ਼ ਹਨੇਰੀ ਕਾਰਨ ਇਕ ਟਰੈਕਟਰ ਟਰਾਲੀ ਵੀ ਪਲਟ ਗਈ। ਜਿਸ 'ਚ 6 ਲੋਕ ਜ਼ਖਮੀ ਹੋ ਗਏ। ਇਨ੍ਹਾਂ 'ਚੋਂ 2 ਜ਼ਖਮੀਆਂ ਨੂੰ ਬਠਿੰਡਾ ਦੇ ਸਿਵਲ ਹਸਪਤਾਲ 'ਚ ਰੈਫਰ ਕਰ ਦਿਤਾ ਗਿਆ। ਸ਼ਹਿਰ ਦੇ ਵੱਖ-ਵੱਖ ਪਿੰਡਾਂ 'ਚ ਭਾਰੀ ਗੜੇਮਾਰੀ ਹੋਈ ਹੈ। ਮੌਸਮ ਵਿਭਾਗ ਨੇ ਅੱਜ ਕਈ ਜ਼ਿਲ੍ਹਿਆਂ ਲਈ ਆਰੇਂਜ ਅਲਰਟ ਜਾਰੀ ਕੀਤਾ ਸੀ। ਗੜੇਮਾਰੀ ਕਾਰਨ ਫਸਲਾਂ ਦੇ ਹੋਏ ਨੁਕਸਾਨ ਕਾਰਨ ਕਿਸਾਨਾਂ ਨੇ ਪੰਜਾਬ ਸਰਕਾਰ ਤੋਂ ਮੰਗ ਕੀਤੀ ਹੈ ਕਿ ਨੁਕਸਾਨ ਦਾ ਜਾਇਜ਼ਾ ਲਿਆ ਜਾਵੇ ਅਤੇ ਯੋਗ ਮੁਆਵਜ਼ਾ ਦਿਤਾ ਜਾਵੇ।

ਭਾਰਤੀ ਕਿਸਾਨ ਯੂਨੀਅਨ ਏਕਤਾ ਉਗਰਾਹਾਂ ਦੇ ਆਗੂ ਜਗਸੀਰ ਸਿੰਘ ਝੂਬਾ ਨੇ ਕਿਹਾ ਕਿ ਗੜੇਮਾਰੀ ਕਾਰਨ ਕਿਸਾਨਾਂ ਦਾ ਭਾਰੀ ਨੁਕਸਾਨ ਹੋਇਆ ਹੈ। ਪੰਜਾਬ ਸਰਕਾਰ ਨੁਕਸਾਨ ਦਾ ਜਾਇਜ਼ਾ ਲੈ ਕੇ ਕਿਸਾਨਾਂ ਨੂੰ ਢੁਕਵਾਂ ਮੁਆਵਜ਼ਾ ਦੇਵੇ। ਮੌਸਮ ਵਿਭਾਗ ਨੇ ਭਵਿੱਖਬਾਣੀ ਕੀਤੀ ਹੈ ਕਿ ਮਾਰਚ ਦਾ ਮਹੀਨਾ ਉੱਤਰੀ ਭਾਰਤ ਵਿਚ ਠੰਢਾ ਰਹੇਗਾ। ਇਸ ਦੇ ਨਾਲ ਹੀ ਬਾਰਸ਼ ਆਮ ਨਾਲੋਂ ਘੱਟ ਹੋ ਸਕਦੀ ਹੈ।

ਚੰਡੀਗੜ੍ਹ ਸਮੇਤ ਹਰਿਆਣਾ ਦੇ 13 ਜ਼ਿਲ੍ਹਿਆਂ ਵਿਚ ਆਰੇਂਜ ਅਲਰਟ ਜਾਰੀ ਹੈ। ਅੰਬਾਲਾ, ਯਮੁਨਾਨਗਰ, ਕੁਰੂਕਸ਼ੇਤਰ, ਕੈਥਲ, ਕਰਨਾਲ, ਜੀਂਦ, ਪਾਣੀਪਤ, ਸੋਨੀਪਤ, ਰੋਹਤਕ, ਹਿਸਾਰ, ਫਤਿਹਾਬਾਦ, ਸਿਰਸਾ ਅਤੇ ਝੱਜਰ ਵਿਚ ਮੀਂਹ ਅਤੇ ਤੇਜ਼ ਹਵਾਵਾਂ ਚੱਲਣ ਦੀ ਸੰਭਾਵਨਾ ਹੈ। ਜਦਕਿ ਬਾਕੀ ਜ਼ਿਲ੍ਹਿਆਂ ਲਈ ਯੈਲੋ ਅਲਰਟ ਜਾਰੀ ਕੀਤਾ ਗਿਆ ਹੈ।

(For more Punjabi news apart from Punjab Weather News Hailstorm in many areas , stay tuned to Rozana Spokesman)

 

SHARE ARTICLE

ਸਪੋਕਸਮੈਨ ਸਮਾਚਾਰ ਸੇਵਾ

ਸਬੰਧਤ ਖ਼ਬਰਾਂ

Advertisement

Jaswinder Bhalla Mother Death News: ਮਰਹੂਮ ਜਸਵਿੰਦਰ ਭੱਲਾ ਦੇ ਪਰਿਵਾਰ 'ਤੇ ਟੁੱਟਿਆ ਦੁੱਖਾਂ ਦਾ ਪਹਾੜ

28 Jan 2026 3:20 PM

ਗੈਂਗਸਟਰ ਗੋਲਡੀ ਬਰਾੜ ਦੇ ਮਾਤਾ-ਪਿਤਾ ਨੂੰ ਕੀਤਾ ਗਿਆ ਗ੍ਰਿਫ਼ਤਾਰ

27 Jan 2026 10:38 AM

ਨਾਭਾ 'ਚ ਹੈੱਡ ਕਾਂਸਟੇਬਲ ਦਾ ਹੋਇਆ ਅੰਤਮ ਸਸਕਾਰ

27 Jan 2026 10:24 AM

ਹਰਜੀਤ ਸਿੰਘ ਰਸੂਲਪੁਰ ਦਾ ਬਾਬਾ ਬਲਬੀਰ ਸਿੰਘ 96 ਕਰੋੜੀ ਖ਼ਿਲਾਫ਼ ਵੱਡਾ ਬਿਆਨ

25 Jan 2026 2:09 PM

Deadly Chinese Dor Kite String: ਹਾਏ ਮੇਰਾ ਤਰਨਜੋਤ,China Dor ਨੇ ਰੋਲ ਦਿੱਤਾ ਮਾਂ ਦਾ ਇਕਲੌਤਾ ਪੁੱਤ

25 Jan 2026 2:08 PM
Advertisement