United Sikhs News: ਯੂਨਾਈਟਿਡ ਸਿੱਖਸ ਵਲੋਂ ਧਰਨੇ ਵਿਚ ਜ਼ਖ਼ਮੀ ਹੋਏ ਕਿਸਾਨਾਂ ਲਈ ਕਾਨੂੰਨੀ ਸਹਾਇਤਾ ਦਾ ਐਲਾਨ
Published : Mar 2, 2024, 8:30 pm IST
Updated : Mar 2, 2024, 8:30 pm IST
SHARE ARTICLE
United Sikhs announced legal aid for farmers injured in the protest
United Sikhs announced legal aid for farmers injured in the protest

ਵਕੀਲ ਗੁਰਮੋਹਨਪ੍ਰੀਤ ਸਿੰਘ ਕਿਸਾਨਾਂ ਨੂੰ ਕਾਨੂੰਨੀ ਸਹਾਇਤਾ ਪ੍ਰਦਾਨ ਕਰਨ ਲਈ ਯੂਨਾਈਟਿਡ ਸਿੱਖਸ ਨਾਲ ਕੰਮ ਕਰ ਰਹੇ ਹਨ।

United Sikhs News: ਯੂਨਾਈਟਿਡ ਸਿੱਖਸ ਨੇ ਕਿਸਾਨ ਧਰਨੇ ਦੌਰਾਨ ਜ਼ਖਮੀ ਹੋਏ ਕਿਸਾਨਾਂ ਨੂੰ ਕਾਨੂੰਨੀ ਸਹਾਇਤਾ ਦੇਣ ਦਾ ਐਲਾਨ ਕੀਤਾ ਹੈ। ਸੰਸਥਾ ਦੇ ਡਾਇਰੈਕਟਰ ਅੰਮ੍ਰਿਤਪਾਲ ਸਿੰਘ ਤੇ ਗੁਰਪ੍ਰੀਤ ਸਿੰਘ, ਕਿਸਾਨ ਆਗੂ ਬਲਦੇਵ ਸਿੰਘ ਸਿਰਸਾ ਤੇ ਅਸ਼ੋਕ ਬਲਹਾਰਾ ਨੇ ਪੱਤਰਕਾਰਾਂ ਨੂੰ ਦਸਿਆ ਕਿ ਯੂਨਾਈਟਿਡ ਸਿੱਖਸ ਘੱਟ ਗਿਣਤੀਆਂ ਤੇ ਹਾਸ਼ੀਏ 'ਤੇ ਪਏ ਸਮੂਹਾਂ ਦੇ ਮਨੁੱਖੀ ਅਧਿਕਾਰਾਂ ਦੀ ਵਕਾਲਤ ਕਰਨ ਸਮੇਤ ਆਫ਼ਤਾਂ ਦੌਰਾਨ ਪੂਰੀ ਦੁਨੀਆ ਵਿਚ ਮਾਨਵਤਾਵਾਦੀ ਸਹਾਇਤਾ ਪ੍ਰਦਾਨ ਕਰ ਰਿਹਾ ਹੈ। ਗੁਰਪ੍ਰੀਤ ਸਿੰਘ ਨੇ ਦਸਿਆ ਕਿ ਧਰਨੇ ਦੌਰਾਨ ਜ਼ਖਮੀ ਹੋਏ ਕਿਸਾਨਾਂ ਲਈ ਯੂਨਾਈਟਿਡ ਸਿੱਖਸ ਵਲੋਂ ਮੈਡੀਕਲ ਸਹਾਇਤਾ, ਤਿੰਨ ਐਂਬੂਲੈਂਸਾਂ ਰਾਹੀਂ ਰਾਹਤ ਦਿਤੀ ਜਾ ਰਹੀ ਹੈ ਅਤੇ ਉਨ੍ਹਾਂ ਨੂੰ ਕਾਨੂੰਨੀ ਸਹਾਇਤਾ ਦੇਣ ਦਾ ਵੀ ਫੈਸਲਾ ਕੀਤਾ ਹੈ। 

ਵਕੀਲ ਗੁਰਮੋਹਨਪ੍ਰੀਤ ਸਿੰਘ ਕਿਸਾਨਾਂ ਨੂੰ ਕਾਨੂੰਨੀ ਸਹਾਇਤਾ ਪ੍ਰਦਾਨ ਕਰਨ ਲਈ ਯੂਨਾਈਟਿਡ ਸਿੱਖਸ ਨਾਲ ਕੰਮ ਕਰ ਰਹੇ ਹਨ। ਉਨ੍ਹਾਂ ਕਿਹਾ ਕਿ ਜ਼ਖਮੀ ਹੋਏ ਕਿਸਾਨਾਂ ਨੂੰ ਇਨਸਾਫ ਦਿਵਾਉਣ ਲਈ ਰਿੱਟ ਪਟੀਸ਼ਨਾਂ ਦਾਇਰ ਕੀਤੀਆਂ ਜਾ ਰਹੀਆਂ ਹਨ। ਹਰਿਆਣਾ ਪੁਲਿਸ ਵਲੋਂ ਸ਼ਾਂਤਮਈ ਢੰਗ ਨਾਲ ਪ੍ਰਦਰਸ਼ਨ ਕਰ ਰਹੇ ਕਿਸਾਨਾਂ 'ਤੇ ਰਬੜ ਦੀਆਂ ਗੋਲੀਆਂ, ਪੈਲੇਟ ਗਨ ਅਤੇ ਅੱਥਰੂ ਗੈਸ ਦੇ ਗੋਲਿਆਂ ਦੀ ਵਰਤੋਂ 'ਤੇ ਸਵਾਲ ਉਠਾਉਂਦੇ ਹੋਏ ਉਨ੍ਹਾਂ ਕਿਹਾ ਕਿ ਇਹ ਮਨੁੱਖੀ ਅਧਿਕਾਰਾਂ ਦੀ ਸਿੱਧੀ ਉਲੰਘਣਾ ਹੈ। ਉਨ੍ਹਾਂ ਨੇ ਹਰਿਆਣਾ ਪੁਲਿਸ ਵਲੋਂ ਕਿਸਾਨਾਂ ਦੀ ਗ੍ਰਿਫ਼ਤਾਰੀ, ਅੱਤਿਆਚਾਰ, ਖੇਤਰੀ ਕਾਨੂੰਨਾਂ ਦੀ ਉਲੰਘਣਾ ਬਾਰੇ ਪੱਤਰਕਾਰਾਂ ਨਾਲ ਗੱਲ ਕੀਤੀ।

ਤਾਜ਼ਾ ਅਪਡੇਟਸ ਲਈ ਸਾਡੇ Whatsapp Broadcast Channel ਨਾਲ ਜੁੜੋ।

ਉਨ੍ਹਾਂ ਦਸਿਆ ਕਿ ਕਿਸਾਨ ਸੰਘਰਸ਼ ਵੇਲੇ ਅੰਮ੍ਰਿਤਪਾਲ ਸਿੰਘ, ਜਸਕਰਨ ਸਿੰਘ, ਪ੍ਰੀਤਪਾਲ ਸਿੰਘ ਪੁਲਿਸ ਵਲੋਂ ਕੀਤੇ ਗਏ ਤਸ਼ੱਦਦ ਵੇਲੇ ਜ਼ਖਮੀ ਹੋਏ ਅਤੇ ਸ਼ੁਭਕਰਨ ਸਿੰਘ ਦੀਆਂ ਮੌਤ ਹੋਈ ਤੋਂ ਇਲਾਵਾ ਛੇ ਹੋਰ ਕਿਸਾਨਾਂ ਦੀ ਪੈਰਵੀ ਕੀਤੀ ਜਾ ਰਹੀ ਹੈ। ਸਾਡੀਆਂ ਕਾਨੂੰਨੀ ਟੀਮਾਂ ਕਿਸਾਨਾਂ ਨੂੰ ਕਾਨੂੰਨੀ ਸਹਾਇਤਾ ਪ੍ਰਦਾਨ ਕਰਨ ਲਈ ਹੋਰ ਜ਼ਮੀਨੀ ਅੰਕੜੇ ਇਕੱਤਰ ਕਰ ਰਹੀਆਂ ਹਨ।

ਕਿਸਾਨ ਆਗੂ ਬਲਦੇਵ ਸਿੰਘ ਸਿਰਸਾ ਨੇ ਕਿਸਾਨਾਂ ਨੂੰ ਡਾਕਟਰੀ ਸਹਾਇਤਾ ਪ੍ਰਦਾਨ ਕਰਨ ਲਈ ਯੂਨਾਈਟਿਡ ਸਿੱਖਸ ਦਾ ਧੰਨਵਾਦ ਕੀਤਾ ਅਤੇ ਕਿਹਾ ਕਿ ਜਥੇਬੰਦੀ ਨੇ 2021 ਦੇ ਵਿਰੋਧ ਪ੍ਰਦਰਸ਼ਨਾਂ ਦੌਰਾਨ ਵੀ ਮਨੁੱਖੀ ਅਤੇ ਡਾਕਟਰੀ ਸਹਾਇਤਾ ਪ੍ਰਦਾਨ ਕੀਤੀ ਸੀ। ਉਨ੍ਹਾਂ ਕਿਹਾ ਕਿ ਕੋਵਿਡ 19 ਮਹਾਮਾਰੀ ਦੌਰਾਨ ਵੀ ਸੰਸਥਾ ਵਲੋਂ ਆਕਸੀਜਨ ਕੰਸੈਂਟਰੇਟਰ ਮੁਹੱਈਆ ਕਰਵਾਏ ਗਏ ਸਨ। ਕਿਸਾਨ ਆਗੂ ਅਸ਼ੋਕ ਬਲਹਾਰਾ ਨੇ ਕਿਹਾ ਕਿ ਦੇਸ਼ ਭਰ ਦੀਆਂ ਸਮੂਹ ਕਿਸਾਨ ਜਥੇਬੰਦੀਆਂ ਨੂੰ ਇਕੱਠੇ ਹੋ ਕੇ ਕਿਸਾਨਾਂ ਦੇ ਧਰਨੇ ਦਾ ਸਮਰਥਨ ਕਰਨਾ ਹੋਵੇਗਾ। ਯੂਨਾਈਟਿਡ ਸਿੱਖਸ ਦੇ ਡਾਇਰੈਕਟਰ ਅੰਮ੍ਰਿਤਪਾਲ ਸਿੰਘ ਨੇ ਦਾਨੀਆਂ ਅਤੇ ਸਹਿਯੋਗੀਆਂ ਦਾ ਧੰਨਵਾਦ ਕੀਤਾ, ਜਿਸ ਦੇ ਨਤੀਜੇ ਵਜੋਂ ਕਿਸਾਨਾਂ ਨੂੰ ਮਨੁੱਖੀ, ਡਾਕਟਰੀ ਤੇ ਕਾਨੂੰਨੀ ਸਹਾਇਤਾ ਮਿਲੀ।

(For more Punjabi news apart from United Sikhs announced legal aid for farmers injured in the protest, stay tuned to Rozana Spokesman)

 

SHARE ARTICLE

ਏਜੰਸੀ

ਸਬੰਧਤ ਖ਼ਬਰਾਂ

Advertisement

'ਜਿਹੜੀਆਂ ਮੈਂ ਪਿੰਨੀਆਂ ਬਣਾ ਕੇ ਲੈ ਕੇ ਗਈ ਜਰਮਨ, ਜਿਸ ਜਿਸ ਨੇ ਖਾਧੀਆਂ ਲੜ ਰਿਹਾ ਜ਼ਿੰਦਗੀ ਅਤੇ ਮੌਤ ਦੀ ਲੜਾਈ !

06 Feb 2026 3:07 PM

'ਮੁੱਛਾਂ ਨੂੰ ਜਿੰਨੇ ਮਰੋੜੇ ਦੇਣੇ ਨੇ ਦੇ ਲਵੇ, ਮੈਂ ਕਿਹੜਾ ਚੂੜੀਆਂ ਪਾਈਆਂ' | Talbir Gill Interview On Majithia

05 Feb 2026 3:00 PM

ਇੱਕੋ ਪਿੰਡ ਦੇ ਮੁੰਡਾ ਕੁੜੀ ਨੇ ਆਪਸ 'ਚ ਕੀਤਾ ਵਿਆਹ, ਦੇਖੋ ਪੁਲਿਸ ਨੇ ਕੀ ਕਿਹਾ ?

05 Feb 2026 2:58 PM

ਸੰਸਦ ਬਾਹਰ ਰਵਨੀਤ ਬਿੱਟੂ ਤੇ ਰਾਹੁਲ ਗਾਂਧੀ ਦੀ ਬਹਿਸ ਨਾਲ਼ ਗਰਮਾਈ ਸਿਆਸਤ,

04 Feb 2026 3:11 PM

ਰਾਹੁਲ ਦੇ ਗੱਦਾਰ ਵਾਲੇ ਬਿਆਨ ਮਗਰੋਂ ਭੜਕੇ ਰਵਨੀਤ ਬਿੱਟੂ

04 Feb 2026 3:10 PM
Advertisement