Punjab News : ਕੈਬਨਿਟ ਮੰਤਰੀ ਹਰਭਜਨ ਸਿੰਘ ਈਟੀਓ ਨੇ ਡਿਜੀਟਲ ਯੁੱਗ ਵਿੱਚ ਸਾਈਬਰ ਸੁਰੱਖਿਆ ਦੀ ਮਹੱਤਤਾ 'ਤੇ ਦਿੱਤਾ ਜ਼ੋਰ

By : BALJINDERK

Published : Mar 2, 2025, 6:46 pm IST
Updated : Mar 2, 2025, 7:09 pm IST
SHARE ARTICLE
 Cabinet Minister Harbhajan Singh ETO
Cabinet Minister Harbhajan Singh ETO

Punjab News : ਜਨਤਕ ਅਤੇ ਕੌਮੀ ਸੁਰੱਖਿਆ 'ਤੇ ਇਸ ਦੇ ਪ੍ਰਭਾਵ ਨੂੰ ਨਸ਼ਰ ਕੀਤਾ

Punjabi News in Punjabi : ਪੰਜਾਬ ਦੇ ਬਿਜਲੀ ਅਤੇ ਲੋਕ ਨਿਰਮਾਣ ਮੰਤਰੀ ਹਰਭਜਨ ਸਿੰਘ ਈ.ਟੀ.ਓ ਨੇ ਅੱਜ ਦੇ ਡਿਜੀਟਲ ਯੁੱਗ ’ਚ ਸਾਈਬਰ ਸੁਰੱਖਿਆ ਦੀ ਮਹੱਤਤਾ 'ਤੇ ਜ਼ੋਰ ਦਿੰਦੇ ਹੋਏ ਜਨਤਕ ਅਤੇ ਕੌਮੀ ਸੁਰੱਖਿਆ 'ਤੇ ਇਸ ਦੇ ਪ੍ਰਭਾਵ ਨੂੰ ਨਸ਼ਰ ਕੀਤਾ।

ਇੱਥੇ ਲਾਅ ਭਵਨ ਵਿਖੇ ਹੋਈ ‘ਸਾਈਬਰ ਕਰਾਈਮ, ਫੋਰੈਂਸਿਕ ਅਤੇ ਲਾਅ ਵਰਕਸ਼ਾਪ’ ਵਿੱਚ ਬੋਲਦਿਆਂ ਕੈਬਨਿਟ ਮੰਤਰੀ ਹਰਭਜਨ ਸਿੰਘ ਈ.ਟੀ.ਓ ਨੇ ਤਕਨਾਲੋਜੀ ਰਾਹੀਂ ਹੋਣ ਵਾਲੇ ਅਪਰਾਧਾਂ ਅਤੇ ਫ਼ੋਰੈਂਸਿਕ ਜਾਂਚ ਬਾਰੇ ਇਸ ਵਰਕਸ਼ਾਪ ਦੀ ਮੇਜ਼ਬਾਨੀ ਲਈ ਟਰੂਥ ਲੈਬਜ਼, ਨਸਦੀਪ ਫ਼ਾਊਂਡੇਸ਼ਨ ਅਤੇ ਪ੍ਰਾਊਡ ਲੀਗਲ ਦੀ ਸ਼ਲਾਘਾ ਕੀਤੀ।

ਕੈਬਨਿਟ ਮੰਤਰੀ ਹਰਭਜਨ ਸਿੰਘ ਈ.ਟੀ.ਓ ਨੇ ਕਿਹਾ ਕਿ ਨਾਜ਼ੁਕ ਬੁਨਿਆਦੀ ਢਾਂਚੇ, ਜਿਸ ’ਚ ਪਾਵਰ ਗਰਿੱਡ, ਵਾਟਰ ਸਿਸਟਮ ਅਤੇ ਟਰਾਂਸਪੋਰਟੇਸ਼ਨ ਨੈੱਟਵਰਕ ਸ਼ਾਮਲ ਹਨ, ਲਈ ਸਾਈਬਰ ਖਤਰਿਆਂ ਕਾਰਨ ਚਣੌਤੀਆਂ ਪੈਦਾ ਹੋਈਆਂ ਹਨ। ਉਨ੍ਹਾਂ ਭਰੋਸਾ ਦਿਵਾਇਆ ਕਿ ਪੰਜਾਬ ਸਰਕਾਰ ਮਜ਼ਬੂਤ ਸਾਈਬਰ ਸੁਰੱਖਿਆ ਢਾਂਚੇ ਨੂੰ ਲਾਗੂ ਅਤੇ ਸਮਰੱਥਾ ਨਿਰਮਾਣ ਵਿੱਚ ਨਿਵੇਸ਼ ਕਰਨ ਦੇ ਨਾਲ-ਨਾਲ ਜਨਤਕ-ਨਿੱਜੀ ਭਾਈਵਾਲੀ ਨੂੰ ਉਤਸ਼ਾਹਿਤ ਕਰਕੇ ਸਾਈਬਰ ਸੁਰੱਖਿਆ ਨੂੰ ਮਜ਼ਬੂਤ ਕਰਨ ਲਈ ਵਚਨਬੱਧ ਹੈ।

ਕੈਬਨਿਟ ਮੰਤਰੀ ਨੇ ਸਾਈਬਰ ਖਤਰਿਆਂ ਦਾ ਮੁਕਾਬਲਾ ਕਰਨ ਲਈ ਕਾਨੂੰਨੀ ਮਾਹਿਰਾਂ, ਤਕਨਾਲੋਜੀ ਮਾਹਿਰਾਂ, ਕਾਨੂੰਨ ਲਾਗੂ ਕਰਨ ਵਾਲੀਆਂ ਏਜੰਸੀਆਂ ਅਤੇ ਸਿਵਲ ਸੁਸਾਇਟੀ ਨੂੰ ਸ਼ਾਮਲ ਕਰਨ ਲਈ ਸਹਿਯੋਗੀ ਪਹੁੰਚ ਦੀ ਲੋੜ 'ਤੇ ਵੀ ਜ਼ੋਰ ਦਿੱਤਾ। ਉਨ੍ਹਾਂ ਕਾਨੂੰਨੀ ਪੇਸ਼ੇਵਰਾਂ ਨੂੰ ਨਿਆਂਪਾਲਿਕਾ ਅਤੇ ਕਾਨੂੰਨੀ ਭਾਈਚਾਰੇ ਲਈ ਸਰਕਾਰੀ ਸਹਾਇਤਾ ਦਾ ਭਰੋਸਾ ਦਿੰਦੇ ਹੋਏ ਡਿਜੀਟਲ ਸਬੂਤਾਂ ਅਤੇ ਉੱਭਰਦੀਆਂ ਤਕਨੀਕਾਂ ਨਾਲ ਨਜਿੱਠਣ ਵਿੱਚ ਮੁਹਾਰਤ ਵਿਕਸਿਤ ਕਰਨ ਲਈ ਉਤਸ਼ਾਹਿਤ ਕੀਤਾ।

ਵਿਦਿਆਰਥੀਆਂ ਅਤੇ ਨੌਜਵਾਨ ਪੇਸ਼ੇਵਰਾਂ ਨੂੰ ਸਾਈਬਰ ਸੁਰੱਖਿਆ ਅਤੇ ਸਾਈਬਰ ਕਾਨੂੰਨ ਵਿੱਚ ਮੁਹਾਰਤ ਹਾਸਲ ਕਰਨ ਲਈ ਉਤਸ਼ਾਹਿਤ ਕਰਦੇ ਹੋਏ ਕੈਬਨਿਟ ਮੰਤਰੀ ਨੇ ਇਸ  ਖੇਤਰ ਦੇ ਸ਼ਾਨਦਾਰ ਮੌਕਿਆਂ ਅਤੇ ਸਮਾਜ ਦੀ ਸੁਰੱਖਿਆ ਵਿੱਚ ਇਨ੍ਹਾਂ ਦੇ ਯੋਗਦਾਨ ਦਾ ਜਿਕਰ ਕੀਤਾ। ਕੈਬਨਿਟ ਮੰਤਰੀ ਨੇ ਭਰੋਸਾ ਪ੍ਰਗਟਾਇਆ ਕਿ ਵਰਕਸ਼ਾਪ ਦੌਰਾਨ ਸਾਂਝਾ ਕੀਤਾ ਗਿਆ ਗਿਆਨ ਠੋਸ ਕਾਰਵਾਈਆਂ ਵਿੱਚ ਤਬਦੀਲ ਹੋ ਕੇ ਸਾਈਬਰ ਖਤਰਿਆਂ ਦਾ ਟਾਕਰਾ ਕਰੇਗਾ।

ਇਸ ਮੌਕੇ ਹੋਰਨਾਂ ਤੋਂ ਇਲਾਵਾ ਦਿੱਲੀ ਹਾਈ ਕੋਰਟ ਦੇ ਸਾਬਕਾ ਜੱਜ ਜਸਟਿਸ ਤਲਵੰਤ ਸਿੰਘ, ਪੰਜਾਬ ਅਤੇ ਹਰਿਆਣਾ ਹਾਈ ਕੋਰਟ ਦੇ ਸੀਨੀਅਰ ਵਕੀਲ ਸ੍ਰੀ ਪੀ.ਐਸ. ਹੁੰਦਲ, ਸਾਬਕਾ ਜ਼ਿਲ੍ਹਾ ਤੇ ਸੈਸ਼ਨ ਜੱਜ ਜਗਦੀਪ ਸਿੰਘ ਮਰੋਕ, ਯੂ. ਰਾਮਮੋਹਨ ਆਈ.ਪੀ.ਐਸ., ਇਮੈਨੁਅਲ ਪ੍ਰੇਮ ਕੁਮਾਰ ਬੀ.,ਜੈ ਮੰਗਲਵਾੜੀ, ਮਨੋਹਰ ਵਸ਼ਿਸ਼ਠ, ਮਨੂ ਸਿੰਘ ਅਤੇ ਕਾਨੂੰਨੀ ਅਤੇ ਸਾਈਬਰ ਨਾਲ ਜੁੜੀਆਂ ਉੱਘੀਆਂ ਹਸਤੀਆਂ ਹਾਜ਼ਰ ਸਨ।

(For more news apart from  Cabinet Minister Harbhajan Singh ETO emphasized the importance of cyber security in the digital age News in Punjabi, stay tuned to Rozana Spokesman)

Location: India, Punjab

SHARE ARTICLE

ਸਪੋਕਸਮੈਨ ਸਮਾਚਾਰ ਸੇਵਾ

Advertisement

ਭੀਖ ਮੰਗਣ ਵਾਲੇ ਨਿਆਣਿਆਂ ਤੇ ਉਨ੍ਹਾਂ ਦੇ ਮਾਪਿਆਂ ਦਾ ਰੈਸਕਿਊ, ਪੂਰੇ ਪੰਜਾਬ 'ਚ ਭਿਖਾਰੀਆਂ ਦੇ ਕੀਤੇ ਜਾਣਗੇ DNA ਟੈਸਟ

17 Jul 2025 7:49 PM

ਕਿਸਾਨ ਲੈਣਗੇ ਸਿਆਸਤਦਾਨਾਂ ਦੀ ਕਲਾਸ, ਸੱਦ ਲਈ ਸਭ ਤੋਂ ਵੱਡੀ ਬੈਠਕ, ਜ਼ਮੀਨ ਦੀ ਸਰਕਾਰੀ ਖ਼ਰੀਦ ਖ਼ਿਲਾਫ਼ ਲਾਮੰਬਦੀ

17 Jul 2025 7:47 PM

'Punjab 'ਚ ਚਿੱਟਾ ਲਿਆਉਣ ਵਾਲੇ ਹੀ ਅਕਾਲੀ ਨੇ' ਅਕਾਲ ਤਖ਼ਤ ਸਾਹਿਬ 'ਤੇ Sukhbir ਨੇ ਕਿਉਂ ਕਬੂਲੀ ਸੀ ਬੇਅਦਬੀ ਦੀ ਗੱਲ ?

17 Jul 2025 5:24 PM

'Raid 'ਚ Bikram Majithia ਦੀਆਂ ਕਈ ਬੇਨਾਮੀ ਜਾਇਦਾਦਾਂ ਮਿਲੀਆਂ' Advocate ਵੱਲੋਂ ਵੱਡੇ ਖ਼ੁਲਾਸੇ | Akali Dal

17 Jul 2025 5:23 PM

Punjab Latest Top News Today | ਦੇਖੋ ਕੀ ਕੁੱਝ ਹੈ ਖ਼ਾਸ | Spokesman TV | LIVE | Date 15/07/2025

16 Jul 2025 4:25 PM
Advertisement