Punjab News : ਸੂਬਾ ਸਰਕਾਰ ਜੰਗਲਾਤ ਹੇਠ ਰਕਬਾ ਵਧਾਉਣ ਲਈ ਪੂਰੀ ਤਰ੍ਹਾਂ ਵਚਨਬੱਧ : ਲਾਲ ਚੰਦ ਕਟਾਰੂਚੱਕ

By : BALJINDERK

Published : Mar 2, 2025, 6:49 pm IST
Updated : Mar 2, 2025, 6:49 pm IST
SHARE ARTICLE
ਲਾਲ ਚੰਦ ਕਟਾਰੂਚੱਕ
ਲਾਲ ਚੰਦ ਕਟਾਰੂਚੱਕ

Punjab News : 2025-26 ਦੌਰਾਨ 2100 ਹੈਕਟੇਅਰ ਰਕਬਾ ਜੰਗਲਾਤ ਹੇਠ ਲਿਆਂਦਾ ਜਾਵੇਗਾ

Punjab News in Punjabi : ਮੁੱਖ ਮੰਤਰੀ ਭਗਵੰਤ ਸਿੰਘ ਮਾਨ ਦੀ ਅਗਵਾਈ ਵਾਲੀ ਪੰਜਾਬ ਸਰਕਾਰ ਸੂਬੇ ਵਿੱਚ ਵੱਧ ਤੋਂ ਵੱਧ ਰੁੱਖ ਲਗਾ ਕੇ ਜੰਗਲਾਤ ਹੇਠ ਰਕਬਾ ਵਧਾਉਣ ਲਈ ਪੂਰੀ ਤਰ੍ਹਾਂ ਵਚਨਬੱਧ ਹੈ ਤਾਂ ਜੋ ਸਾਫ਼ ਅਤੇ ਹਰਿਆ-ਭਰਿਆ ਵਾਤਾਵਰਣ ਯਕੀਨੀ ਬਣਾਇਆ ਜਾ ਸਕੇ। ਇਸ ਉਦੇਸ਼ ਨੂੰ ਪ੍ਰਾਪਤ ਕਰਨ ਲਈ  ਮੰਤਰੀ ਲਾਲ ਚੰਦ ਕਟਾਰੂਚੱਕ ਦੀ ਅਗਵਾਈ ਹੇਠ ਜੰਗਲਾਤ ਅਤੇ ਜੰਗਲੀ ਜੀਵ ਸੁਰੱਖਿਆ ਵਿਭਾਗ ਵੱਲੋਂ ਨਿਰੰਤਰ ਤੇ ਸੁਹਿਰਦ ਯਤਨ ਕੀਤੇ ਜਾ ਰਹੇ ਹਨ। ‘ਦ ਪੰਜਾਬ ਸਟੇਟ ਕੰਪਨਸੇਟਰੀ ਏਫੌਰੈਸਟੇਸ਼ਨ  ਫੰਡ ਮੈਨੇਜਮੈਂਟ ਐਂਡ ਪਲੈਨਿੰਗ ਅਥਾਰਿਟੀ’ (ਪਨਕੈਂਪਾ) ਸਕੀਮ ਤਹਿਤ, ਸਾਲ 2025-26 ਲਈ ਸਾਲਾਨਾ ਸੰਚਾਲਨ ਯੋਜਨਾ (ਏ.ਪੀ.ਓ.) ਨੂੰ ਰਾਜ ਅਥਾਰਟੀ ਦੀ ਸਟੀਅਰਿੰਗ ਕਮੇਟੀ ਦੀ ਪ੍ਰਵਾਨਗੀ ਤੋਂ ਬਾਅਦ ਅੰਤਿਮ ਪ੍ਰਵਾਨਗੀ ਲਈ ਰਾਸ਼ਟਰੀ ਅਥਾਰਟੀ, ਨਵੀਂ ਦਿੱਲੀ ਨੂੰ ਸੌਂਪ ਦਿੱਤਾ ਗਿਆ ਹੈ। ਸਾਲ 2025-26 ਦੌਰਾਨ 2100 ਹੈਕਟੇਅਰ ਰਕਬੇ ਨੂੰ ਜੰਗਲਾਤ ਹੇਠ ਲਿਆਉਣ ਦਾ ਪ੍ਰਸਤਾਵ ਹੈ। ਸਾਲ 2024-25 ਦੌਰਾਨ, 1932 ਹੈਕਟੇਅਰ ਖੇਤਰ ਵਿੱਚ ਬੂਟੇ ਲਗਾਏ ਗਏ ਸਨ।

ਗੌਰਤਲਬ ਹੈ ਕਿ ਕੇਂਦਰ ਸਰਕਾਰ ਵਲੋਂ ਬਣਾਏ ਗਏ ਕੰਪਨਸੇਟਰੀ ਏਫੌਰੈਸਟੇਸ਼ਨ ਫੰਡ ਐਕਟ, 2016 ਅਤੇ ਕੰਪਨਸੇਟਰੀ ਏਫੌਰੈਸਟੇਸ਼ਨ ਫੰਡ ਰੂਲਜ਼, 2018 ਦੇ ਉਪਬੰਧਾਂ ਤਹਿਤ ਹਰ ਸਾਲ ਰਾਜ ਅਥਾਰਟੀ (ਸੀਏਐਮਪੀਏ) ਦੀ ਸੰਚਾਲਨ ਯੋਜਨਾ ਤਿਆਰ ਕੀਤੀ ਜਾਂਦੀ ਹੈ ਅਤੇ ਇਸਨੂੰ ਸਟੀਅਰਿੰਗ ਕਮੇਟੀ ਦੀ ਪ੍ਰਵਾਨਗੀ ਤੋਂ ਬਾਅਦ ਰਾਸ਼ਟਰੀ ਅਥਾਰਿਟੀ, ਨਵੀਂ ਦਿੱਲੀ ਵੱਲੋਂ ਅੰਤਿਮ ਪ੍ਰਵਾਨਗੀ ਦਿੱਤੀ ਜਾਂਦੀ ਹੈ। ਜ਼ਿਕਰਯੋਗ ਹੈ ਕਿ ਪ੍ਰਵਾਨਿਤ ਏ.ਪੀ.ਓ. ਅਨੁਸਾਰ ਸਿਰਫ਼ ਜੰਗਲਾਤ ਖੇਤਰ ਵਿੱਚ ਹੀ ਬੂਟੇ ਲਗਾਏ ਜਾਂਦੇ ਹਨ।

(For more news apart from The state government is fully committed to increase area under forest: Lal Chand Kataruchak News in Punjabi, stay tuned to Rozana Spokesman)

Location: India, Punjab

SHARE ARTICLE

ਸਪੋਕਸਮੈਨ ਸਮਾਚਾਰ ਸੇਵਾ

Advertisement

Batala Murder News : Batala 'ਚ ਰਾਤ ਨੂੰ ਗੋਲੀਆਂ ਮਾਰ ਕੇ ਕੀਤੇ Murder ਤੋਂ ਬਾਅਦ ਪਤਨੀ ਆਈ ਕੈਮਰੇ ਸਾਹਮਣੇ

03 Nov 2025 3:24 PM

Eyewitness of 1984 Anti Sikh Riots: 1984 ਦਿੱਲੀ ਸਿੱਖ ਕਤਲੇਆਮ ਦੀ ਇਕੱਲੀ-ਇਕੱਲੀ ਗੱਲ ਚਸ਼ਮਦੀਦਾਂ ਦੀ ਜ਼ੁਬਾਨੀ

02 Nov 2025 3:02 PM

'ਪੰਜਾਬ ਨਾਲ ਧੱਕਾ ਕਿਸੇ ਵੀ ਕੀਮਤ 'ਤੇ ਨਹੀਂ ਕੀਤਾ ਜਾਵੇਗਾ ਬਰਦਾਸ਼ਤ,'CM ਭਗਵੰਤ ਸਿੰਘ ਮਾਨ ਨੇ ਆਖ ਦਿੱਤੀ ਵੱਡੀ ਗੱਲ

02 Nov 2025 3:01 PM

ਪੁੱਤ ਨੂੰ ਯਾਦ ਕਰ ਬੇਹਾਲ ਹੋਈ ਮਾਂ ਦੇ ਨਹੀਂ ਰੁੱਕ ਰਹੇ ਹੰਝੂ | Tejpal Singh

01 Nov 2025 3:10 PM

ਅਮਿਤਾਭ ਦੇ ਪੈਰੀ ਹੱਥ ਲਾਉਣ ਨੂੰ ਲੈ ਕੇ ਦੋਸਾਂਝ ਦਾ ਕੀਤਾ ਜਾ ਰਿਹਾ ਵਿਰੋਧ

01 Nov 2025 3:09 PM
Advertisement