Barnala News : ਵਿਜੀਲੈਂਸ ਬਿਊਰੋ ਨੇ ਏਐਸਆਈ ਅਤੇ ਸੀਨੀਅਰ ਸਿਪਾਹੀ ਨੂੰ 50000 ਰੁਪਏ ਰਿਸ਼ਵਤ ਲੈਂਦਿਆਂ ਰੰਗੇ ਹੱਥੀਂ ਕੀਤਾ ਗ੍ਰਿਫ਼ਤਾਰ

By : BALJINDERK

Published : Mar 2, 2025, 7:32 pm IST
Updated : Mar 2, 2025, 7:32 pm IST
SHARE ARTICLE
ਵਿਜੀਲੈਂਸ ਵਲੋਂ ਫੜੇ ਗਏ ਮੁਲਜ਼ਮ
ਵਿਜੀਲੈਂਸ ਵਲੋਂ ਫੜੇ ਗਏ ਮੁਲਜ਼ਮ

Barnala News : ਮੁਲਜ਼ਮਾਂ ਨੇ ਪੀੜ੍ਹਤ ਤੇ ਭਰਾ ਦਾ ਮੋਬਾਈਲ ਫੋਨ, ਘੜੀ, ਸੋਨੇ ਦੀ ਚੇਨ ਅਤੇ 10,000 ਰੁਪਏ ਦੀ ਨਕਦੀ ਵਾਪਸ ਕਰਨ ਲਈ ਮੰਗੀ ਸੀ ਰਿਸ਼ਵਤ

Barnala News in Punjabi : ਪੰਜਾਬ ਵਿਜੀਲੈਂਸ ਬਿਊਰੋ ਨੇ ਸੂਬੇ ਵਿੱਚ ਭ੍ਰਿਸ਼ਟਾਚਾਰ ਵਿਰੁੱਧ ਚਲਾਈ ਆਪਣੀ ਮੁਹਿੰਮ ਦੌਰਾਨ ਐਤਵਾਰ ਨੂੰ ਬਰਨਾਲਾ ਜ਼ਿਲ੍ਹੇ ਦੇ ਥਾਣਾ ਮਹਿਲ ਕਲਾਂ ਵਿੱਚ ਤਾਇਨਾਤ ਸਹਾਇਕ ਸਬ ਇੰਸਪੈਕਟਰ (ਏਐਸਆਈ) ਜੱਗਾ ਸਿੰਘ (ਨੰਬਰ 636/ਬਰਨਾਲਾ) ਅਤੇ ਸੀਨੀਅਰ ਸਿਪਾਹੀ ਗੁਰਪ੍ਰੀਤ ਸਿੰਘ (ਨੰਬਰ 288/ਬਰਨਾਲਾ) ਨੂੰ 50,000 ਰੁਪਏ ਦੀ ਰਿਸ਼ਵਤ ਲੈਂਦਿਆਂ ਰੰਗੇ ਹੱਥੀਂ ਕਾਬੂ ਕੀਤਾ ਹੈ।

ਅੱਜ ਇੱਥੇ ਇਹ ਖੁਲਾਸਾ ਕਰਦਿਆਂ ਬਿਊਰੋ ਦੇ ਇੱਕ ਸਰਕਾਰੀ ਬੁਲਾਰੇ ਨੇ ਦੱਸਿਆ ਕਿ ਉਕਤ ਦੋਵੇਂ ਪੁਲਿਸ ਮੁਲਾਜ਼ਮਾਂ ਨੂੰ ਬਰਨਾਲਾ ਸ਼ਹਿਰ ਦੀ ਇੱਕ ਔਰਤ ਵੱਲੋਂ ਦਰਜ ਕਰਵਾਈ ਸ਼ਿਕਾਇਤ ਦੇ ਆਧਾਰ 'ਤੇ ਗ੍ਰਿਫ਼ਤਾਰ ਕੀਤਾ ਗਿਆ ਹੈ।

ਉਨ੍ਹਾਂ ਦੱਸਿਆ ਕਿ ਸ਼ਿਕਾਇਤਕਰਤਾ ਨੇ ਵਿਜੀਲੈਂਸ ਬਿਊਰੋ ਕੋਲ ਪਹੁੰਚ ਕਰਕੇ ਦੱਸਿਆ ਹੈ ਕਿ ਮਹਿਲ ਕਲਾਂ ਥਾਣੇ ਵਿੱਚ ਇੱਕ ਪੁਲਿਸ ਕੇਸ ਦਰਜ ਹੋਇਆ ਸੀ ਜਿਸ ਵਿੱਚ ਉਸਦੇ ਭਰਾ ਨੂੰ ਬਾਅਦ ਵਿੱਚ ਨਾਮਜ਼ਦ ਕਰਕੇ ਗ੍ਰਿਫ਼ਤਾਰ ਕਰ ਲਿਆ ਗਿਆ ਸੀ। ਉਸਨੇ ਦੋਸ਼ ਲਾਇਆ ਕਿ ਉਕਤ ਮੁਲਜ਼ਮ ਏਐਸਆਈ ਅਤੇ ਸੀਨੀਅਰ ਸਿਪਾਹੀ ਨੇ ਉਸ ਦੇ ਭਰਾ ਦਾ ਮੋਬਾਈਲ ਫੋਨ, ਘੜੀ, ਸੋਨੇ ਦੀ ਚੇਨ ਅਤੇ 10,000 ਰੁਪਏ ਦੀ ਨਕਦੀ ਵਾਪਸ ਕਰਨ ਲਈ ਉਸ ਕੋਲੋਂ ਰਿਸ਼ਵਤ ਦੀ ਮੰਗ ਕੀਤੀ ਹੈ।

ਬੁਲਾਰੇ ਨੇ ਦੱਸਿਆ ਕਿ ਇਸ ਸ਼ਿਕਾਇਤ ਦੀ ਮੁੱਢਲੀ ਤਸਦੀਕ ਤੋਂ ਬਾਅਦ ਵਿਜੀਲੈਂਸ ਬਿਊਰੋ ਦੀ ਟੀਮ ਨੇ ਜਾਲ ਵਿਛਾਇਆ ਜਿਸ ਦੌਰਾਨ ਦੋਵਾਂ ਮੁਲਜ਼ਮਾਂ ਨੂੰ ਦੋ ਸਰਕਾਰੀ ਗਵਾਹਾਂ ਦੀ ਹਾਜ਼ਰੀ ਵਿੱਚ ਸ਼ਿਕਾਇਤਕਰਤਾ ਤੋਂ 50,000 ਰੁਪਏ ਦੀ ਰਿਸ਼ਵਤ ਲੈਂਦੇ ਹੋਏ ਮੌਕੇ ਤੇ ਹੀ ਗ੍ਰਿਫ਼ਤਾਰ ਕਰ ਲਿਆ ਗਿਆ। ਇਸ ਸਬੰਧ ਵਿੱਚ ਦੋਵਾਂ ਮੁਲਜ਼ਮਾਂ ਵਿਰੁੱਧ ਵਿਜੀਲੈਂਸ ਬਿਊਰੋ ਦੇ ਥਾਣਾ ਪਟਿਆਲਾ ਰੇਂਜ ਵਿਖੇ ਕੇਸ ਦਰਜ ਕੀਤਾ ਗਿਆ ਹੈ। ਇਸ ਮਾਮਲੇ ਦੀ ਹੋਰ ਜਾਂਚ ਜਾਰੀ ਹੈ।

(For more news apart from Vigilance Bureau arrested ASI and senior soldier red-handed for taking Rs 50000 bribe News in Punjabi, stay tuned to Rozana Spokesman

Location: India, Punjab

SHARE ARTICLE

ਸਪੋਕਸਮੈਨ ਸਮਾਚਾਰ ਸੇਵਾ

Advertisement

Kamal Kaur Bhabhi Murder Case : Amritpal Mehron murdered Kamal Kaur | Punjab SSP Big Disclosures

16 Jun 2025 3:03 PM

'ਨੀਲਾ ਬਾਣਾ ਪਾ ਕੇ ਸਿੱਖੀ ਨੂੰ ਬਦਨਾਮ ਕੀਤਾ ਮਹਿਰੋਂ ਨੇ' Gursimran Mand | Sri Darbar Sahib |Amritpal Mehron

16 Jun 2025 3:02 PM

ਸਾਨੂੰ ਵੱਖ ਵੱਖ ਕਰਨ ਲਈ ਲੱਚਰਤਾ ਫੈਲਾਈ ਜਾ ਰਹੀ ਹੈ-Akal Takht Jathedar Gargaj|Amritpal mehron| Kamal Bhabhi

16 Jun 2025 3:02 PM

Nihang Singh Lawyer Big Disclosures | Amritpal Singh Mehron | Kamal Kaur Bhabhi Murder Case News

15 Jun 2025 8:46 PM

Kamal Kaur Bhabhi Murder Case Update : Amritpal Singh Mehron fled abroad | Punjab Police Disclosures

15 Jun 2025 8:44 PM
Advertisement