
ਮੋਤੀ ਮਹਿਲ ਵਿਖੇ ਅੱਜ ਵੱਖ ਵੱਖ ਪਾਰਟੀਆਂ ਦੇ ਆਗੂ ਤੇ ਧਾਰਮਕ ਵਿਅਕਤੀ ਕੈਪਟਨ ਅਮਰਿੰਦਰ ਸਿੰਘ ਦੀ ਮਾਤਾ ਮੋਹਿੰਦਰ ਕੌਰ ਦੇ ਦਿਹਾਂਤ 'ਤੇ ਦੁੱਖ ਪ੍ਰਗਟ ਕਰਨ ਪਹੁੰਚੇ।
ਪਟਿਆਲਾ, 29 ਜੁਲਾਈ (ਰਣਜੀਤ ਰਾਣਾ ਰੱਖੜਾ) : ਮੋਤੀ ਮਹਿਲ ਵਿਖੇ ਅੱਜ ਵੱਖ ਵੱਖ ਪਾਰਟੀਆਂ ਦੇ ਆਗੂ ਤੇ ਧਾਰਮਕ ਵਿਅਕਤੀ ਕੈਪਟਨ ਅਮਰਿੰਦਰ ਸਿੰਘ ਦੀ ਮਾਤਾ ਮੋਹਿੰਦਰ ਕੌਰ ਦੇ ਦਿਹਾਂਤ 'ਤੇ ਦੁੱਖ ਪ੍ਰਗਟ ਕਰਨ ਪਹੁੰਚੇ। ਅਕਾਲ ਤਖ਼ਤ ਦੇ ਜਥੇਦਾਰ ਗਿਆਨੀ ਗੁਰਬਚਨ ਸਿੰਘ, ਬਾਬਾ ਬਲਬੀਰ ਸਿੰਘ, ਰਣਜੀਤ ਸਿੰਘ ਢਡਰੀਆਂ ਵਾਲੇ ਸਮੇਤ ਹੋਰ ਧਾਰਮਕ ਸ਼ਖ਼ਸੀਅਤਾਂ ਨੇ ਅਮਰਿੰਦਰ ਸਿੰਘ ਅਤੇ ਪ੍ਰਨੀਤ ਕੌਰ ਸਮੇਤ ਪਰਵਾਰਕ ਜੀਆਂ ਨੂੰ ਸਿਰੋਪਾਉ ਦੇ ਕੇ ਸਨਮਾਨਤ ਕਰਨ ਤੋਂ ਇਲਾਵਾ ਰਾਜਮਾਤਾ ਦੀ ਮੌਤ 'ਤੇ ਦੁੱਖ ਵੀ ਪ੍ਰਗਟ ਕੀਤਾ।
ਵਿਰੋਧੀ ਧਿਰ ਦੇ ਸਾਬਕਾ ਨੇਤਾ ਐਚ.ਐਸ. ਫੂਲਕਾ, ਵਿਰੋਧੀ ਧਿਰ ਦੇ ਨੇਤਾ ਸੁਖਪਾਲ ਸਿੰਘ ਖਹਿਰਾ, ਅਕਾਲੀ ਵਿਧਾਇਕ ਐਨ ਕੇ ਸ਼ਰਮਾ, ਇੰਗਲੈਂਡ ਦੇ ਸੰਸਦ ਮੈਂਬਰ ਤਨਮਨਜੀਤ ਸਿੰਘ ਢੇਸੀ ਨੇ ਲੰਮਾਂ ਸਮਾਂ ਮੁੱਖ ਮੰਤਰੀ ਨਾਲ ਗੱਲਬਾਤ ਕਰਦਿਆਂ ਰਾਜਮਾਤਾ ਦੀ ਮੌਤ 'ਤੇ ਦੁੱਖ ਪ੍ਰਗਟ ਕੀਤਾ।
ਇਸ ਮੌਕੇ ਗਿਆਨੀ ਜੋਗਿੰਦਰ ਸਿੰਘ ਵੇਂਦਾਤੀ, ਬਾਬਾ ਮਨਮੋਹਨ ਸਿੰਘ ਬਾਰਨ ਵਾਲੇ, ਸਾਬਕਾ ਜਥੇਦਾਰ ਗਿਆਨ ਪੂਰਨ ਸਿੰਘ, 'ਆਪ' ਵਿਧਾਇਕ ਪਿਰਮਲ ਸਿੰਘ ਭੰਦੋੜ, ਜਗਤਾਰ ਸਿੰਘ ਜੱਗਾ ਰਾਏਕੋਟ, ਕੁਲਵੰਤ ਸਿੰਘ ਮਹਿਲਕਲਾਂ, ਕਬੀਰ ਦਾਸ, ਭਗਵਾਨ ਦਾਸ ਜਨੇਜਾ ਤੇ ਹੋਰਨਾਂ ਨੇ ਵੀ ਰਾਜਮਾਤਾ ਦੀ ਮੌਤ 'ਤੇ ਦੁੱਖ ਪ੍ਰਗਟ ਕੀਤਾ।