
ਪੰਜਾਬੀ ਕਲਚਰਲ ਕੌਂਸਲ ਨੇ ਬਰਤਾਨੀਆ ਦੇ ਪਹਿਲੇ ਦਸਤਾਰਧਾਰੀ ਸਿੱਖ ਸੰਸਦ ਮੈਂਬਰ ਤਨਮਨਜੀਤ ਸਿੰਘ ਢੇਸੀ ਵਲੋਂ ਨਿਭਾਈਆਂ ਜਾ ਰਹੀਆਂ ਸਮਾਜ ਸੇਵਾਵਾਂ, ਪੰਜਾਬੀ ਮਾਂ-ਬੋਲੀ ਅਤੇ
ਚੰਡੀਗੜ੍ਹ, 30 ਜੁਲਾਈ (ਛਿੱਬਰ) : ਪੰਜਾਬੀ ਕਲਚਰਲ ਕੌਂਸਲ ਨੇ ਬਰਤਾਨੀਆ ਦੇ ਪਹਿਲੇ ਦਸਤਾਰਧਾਰੀ ਸਿੱਖ ਸੰਸਦ ਮੈਂਬਰ ਤਨਮਨਜੀਤ ਸਿੰਘ ਢੇਸੀ ਵਲੋਂ ਨਿਭਾਈਆਂ ਜਾ ਰਹੀਆਂ ਸਮਾਜ ਸੇਵਾਵਾਂ, ਪੰਜਾਬੀ ਮਾਂ-ਬੋਲੀ ਅਤੇ ਜੰਗਜੂ ਕਲਾ ਗਤਕੇ ਨੂੰ ਪ੍ਰਫੁੱਲਤ ਕਰਨ ਬਦਲੇ ਉਨ੍ਹਾਂ ਨੂੰ 'ਪੰਜਾਬ ਗੌਰਵ ਐਵਾਰਡ' ਨਾਲ ਸਨਮਾਨਤ ਕੀਤਾ।
ਇੰਟਰਨੈਸ਼ਨਲ ਸਿੱਖ ਮਾਰਸ਼ਲ ਆਰਟ ਅਕੈਡਮੀ ਦੇ ਸਹਿਯੋਗ ਨਾਲ ਪੰਜਾਬੀ ਕਲਚਰਲ ਕੌਂਸਲ ਵਲੋਂ ਇਥੇ ਰਾਜੀਵ ਗਾਂਧੀ ਆਈ.ਟੀ. ਪਾਰਕ ਵਿਖੇ ਕਰਵਾਏ ਅਪਣੇ ਸਾਲਾਨਾ ਸਮਾਗਮ ਮੌਕੇ ਸ. ਢੇਸੀ ਨੇ ਕਿਹਾ ਕਿ ਉਨ੍ਹਾਂ ਦੀ ਇਹ ਜਿੱਤ ਸਲੋਹ ਦੇ ਤਮਾਮ ਵਰਗਾਂ ਅਤੇ ਕੌਮਾਂ ਦੇ ਵੱਡੇ ਸਹਿਯੋਗ ਸਦਕਾ ਸੰਭਵ ਹੋਈ ਹੈ ਅਤੇ ਉਹ ਹਾਊਸ ਆਫ਼ ਕਾਮਨਜ਼ ਵਿਚ ਹਰ ਵਰਗ ਦੀ ਆਵਾਜ਼ ਬਣ ਕੇ ਲੋਕਾਂ ਦੀਆਂ ਮੁਸ਼ਕਲਾਂ ਉਠਾਉਂਦੇ ਰਹਿਣਗੇ। ਉਨ੍ਹਾਂ ਬਰਤਾਨੀਆ ਵਿਖੇ ਵਿਦਿਆਰਥੀਆਂ ਨੂੰ ਦਰਪੇਸ਼ ਪ੍ਰਵਾਸ ਸਮੱਸਿਆਵਾਂ ਅਤੇ ਪ੍ਰਵਾਸੀਆਂ ਨਾਲ ਸਬੰਧਤ ਮੁੱਦੇ ਸੰਸਦ 'ਚ ਉਠਾਉਣ ਦਾ ਭਰੋਸਾ ਦਿਤਾ। ਕੌਂਸਲ ਦੇ ਚੇਅਰਮੈਨ ਹਰਜੀਤ ਸਿੰਘ ਗਰੇਵਾਲ (ਬਾਕੀ ਸਫ਼ਾ 8 'ਤੇ)
ਨੇ ਪੰਜਾਬੀ ਕਲਚਰਲ ਕੌਂਸਲ ਵਲੋਂ ਮਾਂ-ਬੋਲੀ ਦੀ ਪ੍ਰਫੁੱਲਤਾ ਲਈ ਕੀਤੇ ਯਤਨਾਂ ਅਤੇ ਸਮਾਜਕ ਖੇਤਰ ਵਿਚ ਪਾਏ ਯੋਗਦਾਨ ਦਾ ਜ਼ਿਕਰ ਕੀਤਾ। ਉਨ੍ਹਾਂ ਕਿਹਾ ਢੇਸੀ ਵਰਗੇ ਮਿਹਨਤੀ ਤੇ ਕਾਬਲ ਨੌਜਵਾਨ ਦਾ ਬਰਤਾਨਵੀ ਸੰਸਦ ਮੈਂਬਰ ਬਣਨ ਨਾਲ ਵਿਦੇਸ਼ਾਂ ਵਿਚ ਸਿੱਖਾਂ ਦੀ ਛਵੀ ਉਜਾਗਰ ਹੋਵੇਗੀ ਅਤੇ ਇਸ ਦਾ ਅਸਰ ਸਮੁੱਚੇ ਯੂਰਪ ਵਿਚ ਪਵੇਗਾ।
ਇਸ ਮੌਕੇ ਕੇਂਦਰੀ ਯੂਨੀਵਰਸਿਟੀ ਬਠਿੰਡਾ ਦੇ ਉਪ-ਕੁਲਪਤੀ ਡਾ. ਆਰ.ਕੇ. ਕੋਹਲੀ, ਬਾਬਾ ਗੁਰਦੇਵ ਸਿੰਘ, ਸੁਖਵੰਤ ਸਿੰਘ ਸਰਾਉ, ਪਰਮਜੀਤ ਸਿੰਘ ਰਾਏਪੁਰ, ਅਵਤਾਰ ਸਿੰਘ ਸਮਾਧ ਭਾਈ, ਹਰਦੀਪ ਸਿੰਘ ਬੁਟਰੇਲਾ, ਰਾਜ ਕਾਕੜਾ, ਭੁਪੇਂਦਰ ਨਰਾਇਣ ਸਿੰਘ, ਵਿਨੋਦ ਜੋਸ਼ੀ ਵੀ ਮੌਜੂਦ ਸਨ।