
ਦਲਿਤ ਭਾਈਚਾਰੇ ਵਲੋਂ ਭਾਰਤ ਬੰਦ ਦੇ ਸੱਦੇ 'ਤੇ ਵੱਖ-ਵੱਖ ਸੂਬਿਆਂ ਤੇ ਜ਼ਿਲਿਆਂ 'ਚ ਪ੍ਰਦਰਸ਼ਨ ਕੀਤੇ ਜਾ ਰਹੇ ਹਨ। ਜੇਕਰ ਗੱਲ ਕੀਤੀ ਜਾਵੇ ਪੰਜਾਬ ਦੀ ਤਾਂ ਇਥੇ ਪ੍ਰਦਰਸ਼ਨ...
ਪਟਿਆਲਾ : ਦਲਿਤ ਭਾਈਚਾਰੇ ਵਲੋਂ ਭਾਰਤ ਬੰਦ ਦੇ ਸੱਦੇ 'ਤੇ ਵੱਖ-ਵੱਖ ਸੂਬਿਆਂ ਤੇ ਜ਼ਿਲਿਆਂ 'ਚ ਪ੍ਰਦਰਸ਼ਨ ਕੀਤੇ ਜਾ ਰਹੇ ਹਨ। ਜੇਕਰ ਗੱਲ ਕੀਤੀ ਜਾਵੇ ਪੰਜਾਬ ਦੀ ਤਾਂ ਇਥੇ ਪ੍ਰਦਰਸ਼ਨ ਦੌਰਾਨ ਕਈ ਥਾਵਾਂ 'ਤੇ ਭੰਨ-ਤੋੜ ਤੇ ਹਿੰਸਾ ਦੀਆਂ ਘਟਨਾਵਾਂ ਵੀ ਸਾਹਮਣੇ ਆਈਆਂ ਹਨ। ਇਸ ਕੜੀ ਦੇ ਮੱਦੇਨਜ਼ਰ ਪਟਿਆਲਾ 'ਚ ਵੀ ਐਸ.ਸੀ.ਐਸ.ਟੀ. ਵਰਗ ਵਲੋਂ ਵੀ ਪ੍ਰਦਰਸ਼ਨ ਕੀਤਾ ਜਾ ਰਿਹਾ ਹੈ।
patiala
ਕਾਫੀ ਵੱਡੀ ਗਿਣਤੀ 'ਚ ਦਲਿਤ ਭਾਈਚਾਰੇ ਦੇ ਲੋਕ ਸੁਪਰੀਮ ਕੋਰਟ ਦੇ ਐਸ.ਸੀ.ਐਸ.ਟੀ. ਐਕਟ 'ਚ ਕੁਝ ਬਦਲਾਅ ਕਰਨ ਦੇ ਫ਼ੈਸਲੇ ਦੇ ਵਿਰੁਧ ਸੜਕਾਂ 'ਤੇ ਉਤਰੇ ਹਨ। ਇਥੇ ਪ੍ਰਦਰਸ਼ਨਕਾਰੀਆਂ ਨੇ ਮੋਦੀ ਸਰਕਾਰ ਵਿਰੁਧ ਜੰਮ ਕੇ ਨਾਹਰੇਬਾਜੀ ਕੀਤੀ ਤੇ ਪ੍ਰਧਾਨ ਮੰਤਰੀ ਨਰਿੰਦਰ ਮੋਦੀ ਦਾ ਪੁਤਲਾ ਵੀ ਫੂਕਿਆ।
patiala
ਜ਼ਿਕਰਯੋਗ ਹੈ ਕਿ ਸੁਪਰੀਮ ਕੋਰਟ ਨੇ 20 ਮਾਰਚ ਨੂੰ ਮਹਾਰਾਸ਼ਟਰ ਦੇ ਇਕ ਮਾਮਲੇ ਨੂੰ ਲੈ ਕੇ ਐਸ.ਸੀ. ਐਕਟ 'ਚ ਨਵੀਂ ਗਾਈਡਲਾਈਨ ਜਾਰੀ ਕੀਤੀ ਸੀ। ਅਨੁਸੂਚਿਤ ਜਾਤੀ, ਅਨੁਸੂਚਿਤ ਜਨਜਾਤੀ ਅਧਿਨਿਯਮ-1989 ਦੇ ਗਲਤ ਇਸਤੇਮਾਲ ਹੋਣ 'ਤੇ ਰੋਕ ਲਗਾਉਣ ਲਈ ਸੁਪਰੀਮ ਕੋਰਟ ਨੇ ਇਤਿਹਾਸਕ ਫ਼ੈਸਲਾ ਸੁਣਾਇਆ ਸੀ। ਇਸ 'ਚ ਕਿਹਾ ਗਿਆ ਸੀ ਕਿ ਐਸ.ਸੀ., ਐਸ.ਟੀ., ਐਕਟ ਦੇ ਤਹਿਤ ਐਫ.ਆਈ.ਆਰ. ਦਰਜ ਹੋਣ ਤੋਂ ਬਾਅਦ ਦੋਸ਼ੀ ਦੀ ਤਤਕਾਲ ਗ੍ਰਿਫ਼ਤਾਰੀ ਨਹੀਂ ਹੋਵੇਗੀ। ਇਸ ਤੋਂ ਪਹਿਲਾਂ ਦੋਸ਼ੀ ਦੀ ਡੀ.ਐਸ.ਪੀ. ਪੱਧਰ ਦਾ ਅਧਿਕਾਰੀ ਜਾਂਚ ਕਰੇਗਾ। ਜੇਕਰ ਦੋਸ਼ ਸਹੀ ਪਾਏ ਜਾਂਦੇ ਹਨ ਤਾਂ ਅੱਗੇ ਦੀ ਕਾਰਵਾਈ ਹੋਵੇਗੀ।