ਵਸੁੰਧਰਾ ਅਤੇ ਵੀਰਭਦਰ ਵਲੋਂ 'ਰਾਜਮਾਤਾ' ਦੀ ਮੌਤ 'ਤੇ ਦੁਖ ਪ੍ਰਗਟ
Published : Jul 28, 2017, 5:35 pm IST
Updated : Apr 2, 2018, 5:20 pm IST
SHARE ARTICLE
Rajmata death
Rajmata death

ਰਾਜਸਥਾਨ ਦੀ ਮੁੱਖ ਮੰਤਰੀ ਵਸੁੰਧਰਾ ਰਾਜੇ ਸਿੰਧੀਆ ਅਤੇ ਹਿਮਾਚਲ ਪ੍ਰਦੇਸ਼ ਦੇ ਮੁੱਖ ਮੰਤਰੀ ਵੀਰਭਦਰ ਸਿੰਘ ਨੇ ਅੱਜ ਪੰਜਾਬ ਦੇ ਮੁੱਖ ਮੰਤਰੀ ਕੈਪਟਨ ਅਮਰਿੰਦਰ ਸਿੰਘ ਨੂੰ....

 

ਪਟਿਆਲਾ, 28 ਜੁਲਾਈ (ਰਣਜੀਤ ਰਾਣਾ ਰੱਖੜਾ) : ਰਾਜਸਥਾਨ ਦੀ ਮੁੱਖ ਮੰਤਰੀ ਵਸੁੰਧਰਾ ਰਾਜੇ ਸਿੰਧੀਆ ਅਤੇ ਹਿਮਾਚਲ ਪ੍ਰਦੇਸ਼ ਦੇ ਮੁੱਖ ਮੰਤਰੀ ਵੀਰਭਦਰ ਸਿੰਘ ਨੇ ਅੱਜ ਪੰਜਾਬ ਦੇ ਮੁੱਖ ਮੰਤਰੀ ਕੈਪਟਨ ਅਮਰਿੰਦਰ ਸਿੰਘ ਨੂੰ ਮਿਲ ਕੇ ਉਨ੍ਹਾਂ ਦੀ ਮਾਤਾ, ਰਾਜਮਾਤਾ ਮਹਿੰਦਰ ਕੌਰ ਦੀ ਮੌਤ 'ਤੇ ਦੁੱਖ ਪ੍ਰਗਟ ਕੀਤਾ।
ਸਿੰਧੀਆ ਅਤੇ ਵੀਰਭਦਰ ਦੋਵੇਂ ਉਡਾਣ ਰਾਹੀਂ ਪਟਿਆਲਾ ਆਏ ਅਤੇ ਬਾਅਦ ਦੁਪਹਿਰ ਤਕਰੀਬਨ ਇੱਕ ਵਜੇ ਨਿਊ ਮੋਤੀ ਬਾਗ਼ ਮਹਿਲ ਪਹੁੰਚੇ। ਦੋਵੇਂ ਮੁੱਖ ਮੰਤਰੀਆਂ ਨੇ ਕੈਪਟਨ ਅਮਰਿੰਦਰ ਸਿੰਘ ਨਾਲ ਦੁਪਹਿਰ ਦਾ ਖਾਣਾ ਖਾਧਾ। ਦੋਵਾਂ ਆਗੂਆਂ ਨੇ ਕੈਪਟਨ ਅਮਰਿੰਦਰ ਸਿੰਘ ਅਤੇ ਪਰਿਵਾਰ ਦੇ ਮੈਂਬਰਾਂ ਨਾਲ ਰਾਜਮਾਤਾ ਦੇ ਵਿਛੋੜੇ 'ਤੇ ਦੁੱਖ ਸਾਂਝਾ ਕੀਤਾ ਅਤੇ ਇਸ ਵੱਡੇ ਘਾਟੇ ਲਈ ਪਰਿਵਾਰ ਨਾਲ ਹਮਦਰਦੀ ਪ੍ਰਗਟ ਕੀਤੀ। ਉਨ੍ਹਾਂ ਤੋਂ ਇਲਾਵਾ ਅੱਜ ਕਾਂਗਰਸ ਦੇ ਪੰਜਾਬ ਮਾਮਲਿਆਂ ਦੇ ਇੰਚਾਰਜ ਆਸ਼ਾ ਕੁਮਾਰੀ,  (ਬਾਕੀ ਸਫ਼ਾ 11 'ਤੇ)
ਮੈਂਬਰ ਪਾਰਲੀਮੈਂਟ  ਸ਼ੇਰ ਸਿੰਘ ਘੁਬਾਇਆ, ਅਵਿਨਾਸ਼ ਰਾਏ ਖੰਨਾ, ਨਾਮਧਾਰੀ ਮੁਖੀ ਸਤਿਗੁਰੂ ਦਲੀਪ ਸਿੰਘ , ਸ਼੍ਰੋਮਣੀ ਗੁਰਦੁਆਰਾ ਪ੍ਰਬੰਧਕ ਕਮੇਟੀ ਦੇ ਸਾਬਕਾ ਪ੍ਰਧਾਨ  ਅਵਤਾਰ ਸਿੰਘ ਮੱਕੜ,  ਸਾਬਕਾ ਮੰਤਰੀ  ਹੀਰਾ ਸਿੰਘ ਗਾਬੜ੍ਹੀਆ, ਡਾ: ਦਲਜੀਤ ਸਿੰਘ ਚੀਮਾ, ਸੁਰਜੀਤ ਸਿੰਘ ਰੱਖੜਾ, ਸਾਬਕਾ ਮੰਤਰੀ ਮਨੋਰੰਜਨ ਕਾਲੀਆ,  ਮਦਨ ਮੋਹਨ ਮਿੱਤਲ, ਮਹੇਸ਼ ਇੰਦਰ ਸਿੰਘ ਗਰੇਵਾਲ, ਦਿੱਲੀ ਗੁਰਦੁਆਰਾ ਪ੍ਰਬੰਧਕ ਕਮੇਟੀ ਦੇ ਪ੍ਰਧਾਨ  ਮਨਜੀਤ ਸਿੰਘ ਜੀ.ਕੇ, ਸ: ਮਨਜਿੰਦਰ ਸਿੰਘ ਸਿਰਸਾ ਅਤੇ ਬੁੱਢਾ ਦਲ ਦੇ ਮੁਖੀ ਬਾਬਾ ਬਲਬੀਰ ਸਿੰਘ ਨੇ ਵੀ ਮੁੱਖ ਮੰਤਰੀ ਅਤੇ ਪਰਿਵਾਰ ਦੇ ਹੋਰਨਾਂ ਮੈਂਬਰਾਂ ਨਾਲ ਮਿਲ ਕੇ ਰਾਜਮਾਤਾ ਦੇ ਵਿਛੋੜੇ 'ਤੇ ਡੂੰਘੇ ਦੁਖ ਦਾ ਪ੍ਰਗਟਾਵਾ ਕੀਤਾ। ਉਨ੍ਹਾਂ ਤੋਂ ਇਲਾਵਾ ਉਦਯੋਗਪਤੀ ਐਸ.ਪੀ.ਓਸਵਾਲ (ਵਰਧਮਾਨ ਗਰੁੱਪ ਆਫ ਕੰਪਨੀਜ਼), ਕਮਲ ਓਸਵਾਲ (ਨਾਹਰ ਗਰੁੱਪ ਆਫ ਕੰਪਨੀਜ਼) ਅਤੇ ਰਜਿੰਦਰ ਗੁਪਤਾ (ਟਰਾਈਡੈਂਟ ਗਰੁੱਪ) ਤੋਂ ਇਲਾਵਾ ਬਹੁਤ ਸਾਰੇ ਅਫਸਰਸ਼ਾਹਾਂ ਨੇ ਵੀ ਮੁੱਖ ਮੰਤਰੀ ਨਾਲ ਮਿਲ ਕੇ ਦੁੱਖ ਸਾਂਝਾ ਕੀਤਾ। ਵਿਛੜੀ ਆਤਮਾ ਦੀ ਰੂਹ ਦੀ ਸ਼ਾਂਤੀ ਲਈ ਸ਼ਾਮ ਵੇਲੇ ਮਹਿਲ ਵਿਚ ਸ਼ਬਦ ਕੀਰਤਨ ਕਰਵਾਇਆ ਗਿਆ। ਰਾਜਮਾਤਾ ਦੀ ਆਤਮਾ ਦੀ ਸ਼ਾਂਤੀ ਲਈ ਭੋਗ ਅਤੇ ਅੰਤਿਮ ਅਰਦਾਸ ਐਤਵਾਰ ਨੂੰ ਦੁਪਹਿਰ 12 ਵਜੇ ਤੋਂ 1.30 ਵਜੇ ਤੱਕ ਹੋਵੇਗੀ।
ਦੁੱਖ ਪ੍ਰਗਟ ਕਰਨ ਵਾਲਿਆਂ ਵਿੱਚ ਭਾਰਤੀ ਜਨਤਾ ਪਾਰਟੀ ਦੇ ਕੌਮੀ ਮੀਤ ਪ੍ਰਧਾਨ ਅਤੇ ਜੰਮੂ ਕਸ਼ਮੀਰ ਤੇ ਰਾਜਸਥਾਨ ਦੇ ਇੰਚਾਰਜ ਅਵਿਨਾਸ਼ ਰਾਏ ਖੰਨਾ ਅੱਜ ਮੋਤੀ ਮਹਿਲ ਵਿਖੇ ਪੰਜਾਬ ਦੇ ਮੁੱਖ ਮੰਤਰੀ ਕੈਪਟਨ ਅਮਰਿੰਦਰ ਸਿੰਘ ਅਤੇ ਸਾਬਕਾ ਕੇਂਦਰੀ ਮੰਤਰੀ ਮਹਾਰਾਣੀ ਪ੍ਰਨੀਤ ਕੌਰ ਨੂੰ ਮਿਲੇ ਅਤੇ ਰਾਜਮਾਤਾ ਮਹਿੰਦਰ ਕੌਰ ਦੇ ਚਲਾਣੇ 'ਤੇ ਦੁੱਖ ਪ੍ਰਗਟ ਕੀਤਾ। ਖੰਨਾ ਨੇ ਕੈਪਟਨ ਅਮਰਿੰਦਰ ਸਿੰਘ ਅਤੇ ਮਹਾਰਾਣੀ ਪ੍ਰਨੀਤ ਕੌਰ ਨੂੰ ਮਿਲ ਕੇ ਹਮਦਰਦੀ ਦਾ ਪ੍ਰਗਟਾਵਾ ਕੀਤਾ। ਇਸ ਮੌਕੇ ਇੰਪਰੂਵਮੈਂਟ ਟਰੱਸਟ ਨਾਭਾ ਦੇ ਸਾਬਕਾ ਚੇਅਰਮੈਨ ਸ. ਗੁਰਤੇਜ ਸਿੰਘ ਢਿੱਲੋਂ, ਅਮਨਦੀਪ ਸਿੰਘ ਪੂਨੀਆ ਸੂਬਾ ਸਕੱਤਰ ਭਾਜਪਾ, ਰਮਨਦੀਪ ਸਿੰਘ ਰਮਨ ਭਿੱਲੋਵਾਲ ਪ੍ਰਧਾਨ ਕਿਸਾਨ ਯੁਵਾ ਮੋਰਚਾ ਭਾਜਪਾ, ਮਾਸਟਰ ਇੰਦਰਪ੍ਰੀਤ ਸਿੰਘ ਪਟਿਆਲਾ, ਮਾਸਟਰ ਸੁਖਰਾਜ ਕੁਮਾਰ ਲੱਕੀ, ਮਾਸਟਰ ਆਦਰਸ਼ ਬਾਂਸਲ, ਪ੍ਰਧਾਨ ਸ਼ਿਵ ਚਰਨ ਸਰਕਾਰੀ ਆਈ.ਟੀ.ਆਈ. ਮੁਲਾਜ਼ਮ ਯੂਨੀਅਨ, ਅਨਿਲ ਖੰਨਾ, ਅਜਮੇਰ ਪਸਿਆਣਾ, ਲਖਵਿੰਦਰ ਲੱਖਾ ਪਸਿਆਣਾ, ਰਘਵੀਰ ਕਲਿਆਣ, ਫਤਿਹ ਸਿੰਘ ਖੇੜੀਗੋੜੀਆਂ, ਗੁਰਪ੍ਰੀਤ ਸਿੰਘ ਮੂੰਡਖੇੜਾ, ਸਤਗੁਰ ਕਲਿਆਣ, ਗੁਰਮੀਤ ਸਿੰਘ ਆਸੇਮਾਜਰਾ ਖੰਡ ਮਿੱਲ ਯੂਨੀਅਨ ਆਗੂ, ਸੁਰਿੰਦਰ ਸਿੰਘ ਧੂਰੀ ਸਾਬਕਾ ਕੈਬਨਿਟ ਮੰਤਰੀ ਪੰਜਾਬ, ਸਤਵੰਤ ਸਿੰਘ ਪੂੰਨੀਆ, ਕੇ.ਕੇ. ਜੁਨੇਜਾ, ਰਮਨਦੀਪ ਸਿੰਘ ਭੀਲੋਵਾਲ ਵੀ ਹਾਜ਼ਰ ਸਨ।

SHARE ARTICLE

ਸਪੋਕਸਮੈਨ ਸਮਾਚਾਰ ਸੇਵਾ

Advertisement

ਕਿਉਂ ਪੰਜਾਬੀਆਂ 'ਚ ਸਭ ਤੋਂ ਵੱਧ ਵਿਦੇਸ਼ ਜਾਣ ਦਾ ਜਨੂੰਨ, ਕਿਵੇਂ ਘਟੇਗੀ ਵੱਧਦੀ ਪਰਵਾਸ ਦੀ ਪਰਵਾਜ਼ ?

06 Aug 2025 9:27 PM

Donald Trump ਨੇ India 'ਤੇ ਲੱਗਾ ਦਿੱਤਾ 50% Tariff, 24 ਘੰਟਿਆਂ 'ਚ ਲਗਾਉਣ ਦੀ ਦਿੱਤੀ ਸੀ ਧਮਕੀ

06 Aug 2025 9:20 PM

Punjab Latest Top News Today | ਦੇਖੋ ਕੀ ਕੁੱਝ ਹੈ ਖ਼ਾਸ | Spokesman TV | LIVE | Date 03/08/2025

03 Aug 2025 1:23 PM

ਸ: ਜੋਗਿੰਦਰ ਸਿੰਘ ਦੇ ਸ਼ਰਧਾਂਜਲੀ ਸਮਾਗਮ ਮੌਕੇ ਕੀਰਤਨ ਸਰਵਣ ਕਰ ਰਹੀਆਂ ਸੰਗਤਾਂ

03 Aug 2025 1:18 PM

Ranjit Singh Gill Home Live Raid :ਰਣਜੀਤ ਗਿੱਲ ਦੇ ਘਰ ਬਾਹਰ ਦੇਖੋ ਕਿੱਦਾਂ ਦਾ ਮਾਹੌਲ.. Vigilance raid Gillco

02 Aug 2025 3:20 PM
Advertisement