ਖੰਨਾ ਪੁਲਿਸ 'ਤੇ ਪਾਦਰੀ ਵੱਲੋਂ ਲਗਾਏ 6 ਕਰੋੜ ਦੇ ਇਲਜ਼ਾਮਾਂ ਦੀ ਆਈ.ਜੀ ਕਰਨਗੇ ਜਾਂਚ 
Published : Apr 2, 2019, 12:51 pm IST
Updated : Apr 2, 2019, 12:58 pm IST
SHARE ARTICLE
Parveen k Sinha, IG
Parveen k Sinha, IG

ਪੰਜਾਬ ਦੇ ਡੀਜੀਪੀ ਦਿਨਕਰ ਗੁਪਤਾ ਨੇ ਸੋਮਵਾਰ ਨੂੰ ਖੰਨਾ ਪੁਲਿਸ ਵੱਲੋਂ ਹਾਲ ਹੀ ਵਿਚ ਰੋਮਨ ਕੈਥੋਲਿਕ ਗਿਰਜਾ ਘਰ ਦੇ ਪਾਦਰੀ...

ਚੰਡੀਗੜ੍ਹ : ਪੰਜਾਬ ਦੇ ਡੀਜੀਪੀ ਦਿਨਕਰ ਗੁਪਤਾ ਨੇ ਸੋਮਵਾਰ ਨੂੰ ਖੰਨਾ ਪੁਲਿਸ ਵੱਲੋਂ ਹਾਲ ਹੀ ਵਿਚ ਰੋਮਨ ਕੈਥੋਲਿਕ ਗਿਰਜਾ ਘਰ ਦੇ ਪਾਦਰੀ ਦੇ ਜਲੰਧਰ ਸਥਿਤ ਘਰ ‘ਤੇ ਛਾਪਾ ਮਾਰ ਕੇ ਬਰਾਮਦ ਕੀਤੇ ਗਏ ਕਰੋੜਾਂ ਰੁਪਏ ਦੀ ਕਥਿਤ ਦੁਰਵਰਤੋਂ ਦੀ ਜਾਂਚ ਦੇ ਹੁਕਮ ਦੇ ਦਿੱਤੇ ਹਨ। ਪੰਜਾਬ  ਪੁਲਿਸ ਸੂਤਰਾਂ ਅਨੁਸਾਰ ਜਾਂਚ ਆਈ ਜੀ ਕ੍ਰਾਈਮ ਪ੍ਰਵੀਨ ਕੁਮਾਰ ਸਿਨਹਾ ਨੂੰ ਦਿੱਤੀ ਗਈ ਹੈ।

Padri Padri

ਗਿਰਜਾ ਘਰ ਦੇ ਜਲੰਧਰ ਦੇ ਪਾਦਰੀ ਐਂਥਨੀ ਮੈਡਾਸੇਰੀ ਨੇ ਐਤਵਾਰ ਨੂੰ ਪ੍ਰੈਸ ਕਾਂਨਫਰੰਸ ਕਰਕੇ ਖੰਨਾ ਪੁਲਿਸ ਵਿਰੁੱਧ 6.66 ਕਰੋੜ ਰੁਪਏ ਦੀ ਹੇਰਾਫੇਰੀ ਦਾ ਗੰਭੀਰ ਦੋਸ਼ ਲਗਾਏ ਸਨ। ਉਥੇ ਹੀ, ਪੁਲਿਸ ਵੱਲੋਂ ਅਪਣੇ ਪੱਧਰ ‘ਤੇ ਕੀਤੀ ਗਈ ਮੁੱਢਲੀ ਜਾਂਚ ਵਿਚ ਵੀਡੀਆਈਜੀ ਪੱਧਰ ਦੇ ਇਕ ਅਧਿਕਾਰੀ ਵੱਲੋਂ ਮਾਮਲੇ ‘ਤੇ ਸ਼ੱਕ ਜਤਾਉਂਦੇ ਹੋਏ ਇਸ ਦੀ ਉੱਚ ਪੱਧਰ ਜਾਂਚ ਦੀ ਸਿਫ਼ਾਰਿਸ਼ ਡੀਜੀਪੀ ਨੂੰ ਕੀਤੀ ਗਈ ਸੀ।

Dharuv Dahiya, SSP Khanna Dharuv Dahiya, SSP Khanna

ਉਸ ਤੋਂ ਬਾਅਦ ਹੀ ਡੀਜੀਪੀ ਪੰਜਾਬ ਦਿਨਕਰ ਗੁਪਤਾ ਵੱਲੋਂ ਇਹ ਜਾਂਚ ਕਰਾਉਣ ਦਾ ਫ਼ੈਸਲਾ ਲਿਆ ਗਿਆ ਹੈ। ਯਾਦ ਰਹੇ ਕਿ ਖੰਨਾ ਪੁਲਿਸ ਦੇ ਐਸ.ਐਸ.ਪੀ ਧਰੁਵ ਦਹੀਆ ਵੱਲੋਂ ਪ੍ਰੈਸ ਕਾਂਨਫਰੰਸ ਕਰਕੇ ਇਹ ਖੁਲਾਸਾ ਕੀਤੀ ਗਿਆ ਸੀ ਕਿ ਛਾਪੇਮਾਰੀ ਵਿਚ 9.66 ਕਰੋੜ ਬਰਾਮਦ ਹੋਏ ਹਨ, ਜਦਕਿ ਪਾਦਰੀ ਦਾ ਕਹਿਣਾ ਹੈ ਕਿ ਉਕਤ ਰਾਸ਼ੀ 16 ਕਰੋੜ ਤੋਂ ਜ਼ਿਆਦਾ ਸੀ ਅਤੇ ਉਸ ਦਾ ਪੂਰਾ ਹਿਸਾਬ-ਕਿਸਾਬ ਉਨ੍ਹਾਂ ਦੋ ਕੋਲ ਮੌਜੂਦ ਹੈ ਅਤੇ ਉਕਤ ਰਾਸ਼ੀ ਉਸ ਸਮੇਂ ਜ਼ਬਤ ਕੀਤੀ ਗਈ ਜਦੋਂ ਬੈਂਕ ਦੇ ਅਧਿਕਾਰੀ ਉਸ ਨੂੰ ਜਮ੍ਹਾਂ ਕਰਨ ਲਈ ਗਿਣਤੀ ਕਰ ਰਹੇ ਸਨ।

SHARE ARTICLE

ਸਪੋਕਸਮੈਨ ਸਮਾਚਾਰ ਸੇਵਾ

ਸਬੰਧਤ ਖ਼ਬਰਾਂ

Advertisement

'DM ਗਗਨ ਰੰਧਾਵਾ ਦੀ ਘਰ ਬੁਲਾ ਕੇ ਕੀਤੀ ਸੀ ਕੁੱਟਮਾਰ, ਇਹ ਘਟਨਾ ਉਨ੍ਹਾਂ ਦੇ ਦਿਲ 'ਤੇ ਲੱਗ ਗਈ'

21 Mar 2026 4:40 PM

ਚਰਨਪ੍ਰੀਤ ਸਿੰਘ ਦਾ ਹੋਇਆ ਅੰਤਮ ਸਸਕਾਰ, ਭੁੱਬਾਂ ਮਾਰ ਰੋਏ ਪਰਿਵਾਰਕ ਮੈਂਬਰ

21 Mar 2026 4:39 PM

ਨਸ਼ੇ ਦੀ ਖੇਪ ਨਾਲ਼ ਫੜੇ ਕਥਿਤ ਸਰਪੰਚ ਮਾਮਲੇ 'ਤੇ ਤਲਬੀਰ ਗਿੱਲ ਨੇ ਘੇਰੇ ਅਕਾਲੀ

20 Mar 2026 3:01 PM

ਜਲੰਧਰ 'ਚ ਜ਼ਬਰਦਸਤ ਹੰਗਾਮਾ, ਪੁਲਿਸ ਤੇ ਪਰਿਵਾਰ ਵਿਚਾਲੇ ਝੜਪ, CCTV ਆਈ ਸਾਹਮਣੇ

20 Mar 2026 3:00 PM

Auto Driver ਨਾਲ ਦਿਲ ਦੀਆ ਗੱਲਾਂ ! ਡਰਾਈਵਰਾਂ ਦੀ ਜ਼ਿੰਦਗੀ ਨਜ਼ਾਰੇਦਾਰ ਜਾਂ…Life Easy or Tough?

18 Mar 2026 2:44 PM
Advertisement