ਸੁਖਦੇਵ ਸਿੰਘ ਢੀਂਡਸਾ ਅਪਣੇ ਪੁੱਤਰ ਤੋਂ ਨਰਾਜ਼
Published : Apr 2, 2019, 2:06 pm IST
Updated : Apr 2, 2019, 2:06 pm IST
SHARE ARTICLE
Dhindsa is angry over Parminder's contesting polls on sad ticket
Dhindsa is angry over Parminder's contesting polls on sad ticket

ਜਾਣੋ, ਸੁਖਦੇਵ ਸਿੰਘ ਢੀਂਡਸਾ ਦੀ ਅਪਣੇ ਪੁੱਤਰ ਤੋਂ ਨਰਾਜ਼ ਹੋਣ ਦੀ ਕੀ ਰਹੀ ਵਜ੍ਹ

ਪਟਿਆਲਾ: ਸ਼੍ਰੋਮਣੀ ਅਕਾਲੀ ਦਲ ਦੇ ਸੀਨੀਅਰ ਆਗੂ ਤੇ ਰਾਜ ਸਭਾ ਦੇ ਮੈਂਬਰ ਸੁਖਦੇਵ ਸਿੰਘ ਢੀਂਡਸਾ ਨੇ ਅੱਜ ਕਿਹਾ ਹੈ ਕਿ ਜੇ ਉਨ੍ਹਾਂ ਦੇ ਪੁੱਤਰ ਤੇ ਪੰਜਾਬ ਦੇ ਸਾਬਕਾ ਮੰਤਰੀ ਪਰਮਿੰਦਰ ਸਿੰਘ ਢੀਂਡਸਾ ਨੇ ਸ਼੍ਰੋਮਣੀ ਅਕਾਲੀ ਦੀ ਟਿਕਟ ਉੱਤੇ ਚੋਣ ਲੜੀ, ਤਾਂ ਉਹ ਉਸ ਲਈ ਚੋਣ ਪ੍ਰਚਾਰ ਨਹੀਂ ਕਰਨਗੇ। ਮਰਹੂਮ ਅਕਾਲੀ ਆਗੂ ਤੇ ਸ਼੍ਰੋਮਣੀ ਗੁਰਦੁਆਰਾ ਪ੍ਰਬੰਧਕ ਕਮੇਟੀ ਦੇ ਸਾਬਕਾ ਪ੍ਰਧਾਨ ਜੱਥੇਦਾਰ ਗੁਰਚਰਨ ਸਿੰਘ ਟੌਹੜਾ ਨੂੰ ਸ਼ਰਧਾਂਜਲੀ ਭੇਟ ਕਰਨ ਤੋਂ ਬਾਅਦ ਪੱਤਰਕਾਰਾਂ ਨਾਲ ਗੱਲਬਾਤ ਦੌਰਾਨ ਢੀਂਡਸਾ ਨੇ ਕਿਹਾ ਕਿ...

.. ਸ਼੍ਰੋਮਣੀ ਅਕਾਲੀ ਦਲ ਆਪਣਾ ਪੰਥਕ ਚਿਹਰਾ ਗੁਆ ਚੁੱਕਾ ਹੈ ਤੇ ਪਾਰਟੀ ਨੂੰ ਬਹੁਤ ਤੇਜ਼ੀ ਨਾਲ ਆਪਣੀ ਬੁਨਿਆਦੀ ਵਿਚਾਰਧਾਰਾ  ਵਿਚ ਵਾਪਸ ਲਿਆਉਣ ਦੀ ਜ਼ਰੂਰਤ ਹੈ। ਸ਼੍ਰੋਮਣੀ ਅਕਾਲੀ ਦਲ ਦੇ ਪ੍ਰਧਾਨ ਸੁਖਬੀਰ ਸਿੰਘ ਬਾਦਲ, ਉਨ੍ਹਾਂ ਦੇ ਪਿਤਾ ਤੇ ਸਾਬਕਾ ਮੁੱਖ ਮੰਤਰੀ ਪ੍ਰਕਾਸ਼ ਸਿੰਘ ਬਾਦਲ ਤੇ ਹੋਰ ਸੀਨੀਅਰ ਅਕਾਲੀ ਆਗੂ ਇਸ ਸਮਾਰੋਹ ਵਿਚ ਮੌਜੂਦ ਨਹੀਂ ਸਨ। ਉਂਝ ਉਨ੍ਹਾਂ ਦੇ ਵਿਰੋਧੀਆਂ; ਜਿਵੇਂ ਸਾਬਕਾ ਮੰਤਰੀ ਤੇ ਸ਼੍ਰੋਮਣੀ ਅਕਾਲੀ ਦਲ (ਟਕਸਾਲੀ) ਦੇ ਆਗੂ ਸੇਵਾ ਸਿੰਘ ਸੇਖਵਾਂ, ਸ਼੍ਰੋਮਣੀ ਗੁਰਦੁਆਰਾ ਪ੍ਰਬੰਧਕ ਕਮੇਟੀ ਦੇ ਮੈਂਬਰ ਸੁਖਦੇਵ ਸਿੰਘ ਭੌਰ ਤੇ ਅਜਿਹੇ ਕੁਝ ਹੋਰ ਆਗੂਆਂ ਨੇ ਬਾਦਲਾਂ ਖਿ਼ਲਾਫ਼ ਆਪਣੀ ਭੜਾਸ ਕੱਢੀ।

SukhdevSukhdev Singh Dhindsa

ਦੱਸ ਦਈਏ ਕਿ ਸੀਨੀਅਰ ਢੀਂਡਸਾ ਨੇ ਪਹਿਲਾਂ ਹੀ ਆਪਣੇ ਪੁੱਤਰ ਪਰਮਿੰਦਰ ਸਿੰਘ ਢੀਂਸਾ ਨੂੰ ਸਲਾਹ ਦਿੱਤੀ ਸੀ ਕਿ ਉਹ ਅਕਾਲੀ ਦਲ ਦੀ ਟਿਕਟ ਉੱਤੇ ਚੋਣ ਨਾ ਲੜੇ ਕਿਉਂਕਿ ਬੇਅਦਬੀ ਦੀਆਂ ਘਟਨਾਵਾਂ ਕਾਰਨ ਹੁਣ ਆਮ ਜਨਤਾ ਵਿਚ ਅਕਾਲੀ ਦਲ ਪ੍ਰਤੀ ਡਾਢਾ ਰੋਹ ਪਾਇਆ ਜਾ ਰਿਹਾ ਹੈ। ਅੱਜ ਜਦੋਂ ਵੱਡੇ ਢੀਂਡਸਾ ਹੁਰਾਂ ਤੋਂ ਪਰਮਿੰਦਰ ਸਿੰਘ ਢੀਂਡਸਾ ਨੂੰ ਅਕਾਲੀ ਦਲ ਵੱਲੋਂ ਟਿਕਟ ਦੇਣ ਬਾਰੇ ਪੁੱਛਿਆ ਗਿਆ, ਤਾਂ ਉਨ੍ਹਾਂ ਕਿਹਾ,‘ਪਰਮਿੰਦਰ ਤੋਂ ਪੁੱਛੋ, ਉਹ ਚੋਣ ਕਿਉਂ ਲੜ ਰਿਹਾ ਹੈ।

ਮੈਂ ਪਹਿਲਾਂ ਹੀ ਉਸ ਨੂੰ ਇੰਝ ਨਾ ਕਰਨ ਦੀ ਸਲਾਹ ਦਿੱਤੀ ਸੀ। ਹੁਣ ਉਸ ਦੀ ਮਰਜ਼ੀ ਹੈ। ਇਕੱਲੇ ਪਰਮਿੰਦਰ ਲਈ ਹੀ ਨਹੀਂ, ਮੈਂ ਕਿਸੇ ਵੀ ਅਕਾਲੀ ਆਗੂ ਜਾਂ ਹੋਰ ਪਾਰਟੀਆਂ ਲਈ ਵੀ ਚੋਣ ਪ੍ਰਚਾਰ ਨਹੀਂ ਕਰਾਂਗਾ।’ ਢੀਂਡਸਾ ਨੇ ਕਿਹਾ ਕਿ ਉਨ੍ਹਾਂ ਦੀ ਪ੍ਰਕਾਸ਼ ਸਿੰਘ ਬਾਦਲ ਜਾਂ ਉਨ੍ਹਾਂ ਦੇ ਪੁੱਤਰ ਨਾਲ ਕੋਈ ਨਿੱਜੀ ਗੁੱਸਾ ਨਹੀਂ ਹੈ। ‘ਮੇਰੇ ਵਿਚਾਰਧਾਰਕ ਮੱਤਭੇਦ ਹਨ ਪਰ ਉਹ ਸਿਰਫ਼ ਤਦ ਹੀ ਦੂਰ ਹੋ ਸਕਦੇ ਹਨ ਜੇ ਪਾਰਟੀ ਆਪਣੀ ਅਸਲ ਵਿਚਾਰਧਾਰਾ ਵੱਲ ਪਰਤੇ।’

Location: India, Punjab, Patiala

SHARE ARTICLE

ਸਪੋਕਸਮੈਨ ਸਮਾਚਾਰ ਸੇਵਾ

ਸਬੰਧਤ ਖ਼ਬਰਾਂ

Advertisement

Rana balachauria Murder Case : Rana balachauria ਦੇ ਘਰ ਜਾਣ ਦੀ ਥਾਂ ਪ੍ਰਬੰਧਕ Security ਲੈਣ ਤੁਰ ਪਏ

19 Dec 2025 3:12 PM

Rana balachauria Father Interview : Rana balachauria ਦੇ ਕਾਤਲ ਦੇ Encounter ਮਗਰੋਂ ਖੁੱਲ੍ਹ ਕੇ ਬੋਲੇ ਪਿਤਾ

19 Dec 2025 3:11 PM

Balachauria ਦੇ ਅਸਲ ਕਾਤਲ ਪੁਲਿਸ ਦੀ ਗ੍ਰਿਫ਼ਤ ਤੋਂ ਦੂਰ,ਕਾਤਲਾਂ ਦੀ ਮਦਦ ਕਰਨ ਵਾਲ਼ਾ ਢੇਰ, ਰੂਸ ਤੱਕ ਜੁੜੇ ਤਾਰ

18 Dec 2025 3:13 PM

Rana Balachauria Murder Case | Gangster Harpinder Singh Encounter :ਪੁਲਿਸ ਨੇ ਆਖਿਰ ਕਿਵੇਂ ਕੀਤਾ ਐਨਕਾਊਂਟਰ

18 Dec 2025 3:12 PM

Rana Balachauria Murder : ਕਬੱਡੀ ਖਿਡਾਰੀ ਦੇ ਸਿਰ ‘ਚ ਮਾਰੀਆਂ ਗੋਲ਼ੀਆਂ, ਸਿੱਧੂ ਮੂਸੇਵਾਲਾ ਕਤਲ ਨਾਲ਼ ਸੰਪਰਕ ਨਹੀਂ

17 Dec 2025 3:28 PM
Advertisement