ਅਫੀਮ ਦਾ ਧੰਦਾ ਕਰਨ ਵਾਲਾ ਇਕ ਵਿਅਕਤੀ ਕੀਤਾ ਪੁਲਿਸ ਨੇ ਗ੍ਰਿਫ਼ਤਾਰ
Published : Apr 2, 2019, 10:08 am IST
Updated : Apr 2, 2019, 10:08 am IST
SHARE ARTICLE
Money
Money

.ਆਈ.ਐੱਸ.ਐੱਫ ਦੇ ਜਵਾਨਾਂ ਨੇ ਅਫੀਮ ਵੇਚਣ ਦਾ ਧੰਦਾ ਕਰਨ ਵਾਲੇ ਵਿਅਕਤੀ ਕੋਲੋਂ 10.50 ਲੱਖ ਦੀ ਨਕਦੀ ਬਰਾਮਦ....

ਅੰਮ੍ਰਿਤਸਰ : ਸੀ.ਆਈ.ਐੱਸ.ਐੱਫ ਦੇ ਜਵਾਨਾਂ ਨੇ ਅਫੀਮ ਵੇਚਣ ਦਾ ਧੰਦਾ ਕਰਨ ਵਾਲੇ ਵਿਅਕਤੀ ਕੋਲੋਂ 10.50 ਲੱਖ ਦੀ ਨਕਦੀ ਬਰਾਮਦ ਕੀਤੇ ਜਾਣ ਦੀ ਖਬਰ ਮਿਲੀ ਹੈ। ਸੂਤਰਾਂ ਦੀ ਜਾਣਕਾਰੀ ਦੇ ਮੁਤਾਬਕ ਸ਼੍ਰੀ ਗੁਰੂ ਰਾਮਦਾਸ ਇੰਟਰਨੈਸ਼ਨਲ

sun beats mom: arestedArested

ਏਅਰਪੋਰਟ ‘ਤੇ ਇੰਡੀਗੋ ਏਅਰਲਾਈਨਜ਼ ਦੀ ਉਡਾਣ ਨਾਲ ਅੰਮ੍ਰਿਤਸਰ ਤੋਂ ਦਿੱਲੀ ਅਤੇ ਦਿੱਲੀ ਤੋਂ ਇਮਫਾਲ ਜਾਣ ਦੀ ਤਿਆਰੀ ਵਿਚ ਸਰਬਜੀਤ ਸਿੰਘ ਪੁੱਤਰ ਹਰਭਜਨ ਸਿੰਘ ਨਿਵਾਸੀ ਪੰਡੋਰੀ ਸਿੱਧਵਾਂ ਜ਼ਿਲ੍ਹਾ ਤਰਨਤਾਰਨ ਨੂੰ ਸੀ.ਆਈ.ਐੱਸ.ਐੱਫ ਦੇ ਨੌਜਵਾਨਾਂ ਵਲੋਂ ਜਾਂਚ ਦੌਰਾਨ ਦਸ ਲੱਖ 50 ਹਜ਼ਾਰ ਰੁਪਏ ਨਕਦੀ ਸਮੇਤ ਗ੍ਰਿਫ਼ਤਾਰ ਕਰਕੇ ਥਾਣਾ ਏਅਰਪੋਰਟ ਪੁਲਿਸ ਦੇ ਹਵਾਲੇ ਕੀਤਾ ਗਿਆ।

ਜਦਕਿ ਉਸ ਦਾ ਦੂਜਾ ਸਾਥੀ ਕਰਮਜੀਤ ਸਿੰਘ ਪੁੱਤਰ ਗੁਰਦਿਆਲ ਸਿੰਘ ਨਿਵਾਸੀ ਚਿਤਰਿਆ ਕਲ੍ਹਾਂ ਅੰਮ੍ਰਿਤਸਰ ਤੋਂ ਦਿੱਲੀ ਜਾਣ ਵਿਚ ਕਾਮਯਾਬ ਰਿਹਾ। ਥਾਣਾ ਮੁਖੀ ਪ੍ਰਭਜੋਤ ਸਿੰਘ ਨੇ ਦੱਸਿਆ ਕਿ ਇਸ ਤੋਂ ਪਹਿਲਾਂ ਵੀ ਇਨ੍ਹਾਂ ਮੁਲਜ਼ਮਾਂ ਉਤੇ ਸਾਲ 2016 ਵਿਚ ਐੱਫ.ਆਈ.ਆਰ ਨੰਬਰ 231 ਉਤੇ ਤਿੰਨ ਕਿਲੋ ਅਫੀਮ ਦਾ ਮਾਮਲਾ ਥਾਣਾ ਸੁਲਤਾਨਵਿੰਡ ਵਿਚ ਦਰਜ ਹੈ।

Location: India, Punjab, Amritsar

SHARE ARTICLE

ਸਪੋਕਸਮੈਨ ਸਮਾਚਾਰ ਸੇਵਾ

ਸਬੰਧਤ ਖ਼ਬਰਾਂ

Advertisement

328 Missing Guru Granth Sahib Saroop : '328 ਸਰੂਪ ਅਤੇ ਗੁਰੂ ਗ੍ਰੰਥ ਸਾਹਿਬ ਕਦੇ ਚੋਰੀ ਨਹੀਂ ਹੋਏ'

21 Dec 2025 3:16 PM

faridkot Rupinder kaur Case : 'ਪਤੀ ਨੂੰ ਮਾਰਨ ਵਾਲੀ Rupinder kaur ਨੂੰ ਜੇਲ੍ਹ 'ਚ ਵੀ ਕੋਈ ਪਛਤਾਵਾ ਨਹੀਂ'

21 Dec 2025 3:16 PM

Rana Balachauria: ਪ੍ਰਬਧੰਕਾਂ ਨੇ ਖੂਨੀ ਖ਼ੌਫ਼ਨਾਕ ਮੰਜ਼ਰ ਦੀ ਦੱਸੀ ਇਕੱਲੀ-ਇਕੱਲੀ ਗੱਲ,Mankirat ਕਿੱਥੋਂ ਮੁੜਿਆ ਵਾਪਸ?

20 Dec 2025 3:21 PM

''ਪੰਜਾਬ ਦੇ ਹਿੱਤਾਂ ਲਈ ਜੇ ਜ਼ਰੂਰੀ ਹੋਇਆ ਤਾਂ ਗਠਜੋੜ ਜ਼ਰੂਰ ਹੋਵੇਗਾ'', ਪੰਜਾਬ ਭਾਜਪਾ ਪ੍ਰਧਾਨ ਸੁਨੀਲ ਜਾਖੜ ਦਾ ਬਿਆਨ

20 Dec 2025 3:21 PM

Rana balachauria Murder Case : Rana balachauria ਦੇ ਘਰ ਜਾਣ ਦੀ ਥਾਂ ਪ੍ਰਬੰਧਕ Security ਲੈਣ ਤੁਰ ਪਏ

19 Dec 2025 3:12 PM
Advertisement