
ਸਿਮਰਨਜੀਤ ਸਿੰਘ ਗੁਲਾਬ ਰਾਮ ਸਿੰਘ ਦੁਧਾਲਾ ਨੂੰ ਵਿੰਗ ਦਾ ਸਕੱਤਰ ਨਿਯੁਕਤ ਕੀਤਾ ਗਿਆ ਹੈ।
ਚੰਡੀਗੜ : ਸ਼੍ਰੋਮਣੀ ਅਕਾਲੀ ਦਲ ਦੇ ਕਿਸਾਨ ਵਿੰਗ ਦੇ ਪ੍ਰਧਾਨ ਅਤੇ ਸਾਬਕਾ ਕੈਬਨਿਟ ਮੰਤਰੀ ਸਿਕੰਦਰ ਸਿੰਘ ਮਲੂਕਾ ਨੇ ਕਿਸਾਨ ਵਿੰਗ ਦੇ ਜਥੇਬੰਦਕ ਢਾਂਚੇ ਵਿਚ ਵਾਧਾ ਕੀਤਾ ਹੈ।ਅੱਜ ਪਾਰਟੀ ਦੇ ਮੁੱਖ ਦਫਤਰ ਤੋਂ ਇਸ ਬਾਰੇ ਜਾਣਕਾਰੀ ਦਿੰਦਿਆਂ ਸਿਕੰਦਰ ਸਿੰਘ ਮਲੂਕਾ ਨੇ ਦੱਸਿਆ ਕਿ ਸ਼੍ਰੋਮਣੀ ਅਕਾਲੀ ਦਲ ਨਾਲ ਜੁੜੇ ਹੋਰ ਮਿਹਨਤੀ ਕਿਸਾਨ ਆਗੂਆਂ ਨੂੰ ਵਿੰਗ ਦੇ ਜਥੇਬੰਦਕ ਢਾਂਚੇ ਵਿਚ ਢੁਕਵੀ ਥਾਂ ਦਿੱਤੀ ਗਈ ਹੈ।
ਉਹਨਾਂ ਦੱਸਿਆ ਕਿ ਜਸਪਾਲ ਸਿੰਘ ਰਣੀਆਂ ਮੋਗਾ ਅਤੇ ਗੁਰਜੀਨਤ ਸਿੰਘ ਅਲੀ ਕਲਾਂ ਕਪੂਰਥਲਾ ਨੂੰ ਵਿੰਗ ਦਾ ਸੀਨੀਅਰ ਮੀਤ ਪ੍ਰਧਾਨ ਨਿਯੁਕਤ ਕੀਤਾ ਗਿਆ ਹੈ।ਗੁਰਨੇਕ ਸਿੰਘ ਢਿੱਲੋਂ ਜਲੰਧਰ, ਜਗਦੀਸ਼ ਸਿੰਘ ਬਾਘਾ ਪੁਰਾਣਾ ਅਤੇ ਪ੍ਰੇਮ ਸਿੰਘ ਸਵਾਈ ਸਿੰਘ ਵਾਲਾ ਪਟਿਆਲਾ ਨੂੰ ਵਿੰਗ ਦਾ ਮੀਤ ਪ੍ਰਧਾਨ ਨਿਯੁਕਤ ਕੀਤਾ ਗਿਆ ਹੈ। ਸਿਮਰਨਜੀਤ ਸਿੰਘ ਗੁਲਾਬ ਨਗਰ ਰਾਜਪੁਰਾ ਨੂੰ ਜਨਰਲ ਸਕੱਤਰ ਅਤੇ ਰਾਮ ਸਿੰਘ ਦੁਧਾਲਾ ਨਵਾਂਸ਼ਹਿਰ ਨੂੰ ਵਿੰਗ ਦਾ ਸਕੱਤਰ ਨਿਯੁਕਤ ਕੀਤਾ ਗਿਆ ਹੈ।