ਪੰਜਾਬ ਨੂੰ ਨਸ਼ੇ ਦੀ ਰਾਜਧਾਨੀ ਬਣਾਉਣ ਲਈ ਅਕਾਲੀ-ਭਾਜਪਾ ਤੇ ਕਾਂਗਰਸ ਜ਼ਿੰਮੇਵਾਰ : ਭਗਵੰਤ ਮਾਨ
Published : Apr 2, 2019, 8:02 pm IST
Updated : Apr 2, 2019, 8:02 pm IST
SHARE ARTICLE
Bhagwant Mann
Bhagwant Mann

ਕਿਹਾ - 10 ਸਾਲਾਂ ਦੇ ਮਾਫ਼ੀਆ ਰਾਜ ਦੌਰਾਨ ਬਾਦਲ ਸਰਕਾਰ ਨੇ ਪੰਜਾਬ ਭਰ ਵਿਚ ਨਸ਼ੇ ਦੇ ਬੀਜ ਬੀਜੇ ਅਤੇ ਪੰਜਾਬ ਦੀ ਜਵਾਨੀ ਬਰਬਾਦ ਕਰ ਕੇ ਰੱਖ ਦਿਤੀ

ਚੰਡੀਗੜ੍ਹ : ਆਮ ਆਦਮੀ ਪਾਰਟੀ (ਆਪ) ਪੰਜਾਬ ਦੇ ਪ੍ਰਧਾਨ ਅਤੇ ਸੰਸਦ ਮੈਂਬਰ ਭਗਵੰਤ ਮਾਨ ਨੇ ਪੰਜਾਬ ਨੂੰ ਨਸ਼ੇ ਦੀ ਰਾਜਧਾਨੀ ਬਣਾਉਣ ਲਈ ਸ਼੍ਰੋਮਣੀ ਅਕਾਲੀ ਦਲ (ਬਾਦਲ)-ਭਾਜਪਾ ਅਤੇ ਕਾਂਗਰਸ ਨੂੰ ਬਰਾਬਰ ਦਾ ਜ਼ਿੰਮੇਵਾਰ ਠਹਿਰਾਇਆ ਹੈ। ਆਪ ਵਲੋਂ ਜਾਰੀ ਬਿਆਨ ਰਾਹੀਂ ਭਗਵੰਤ ਮਾਨ ਨੇ ਕਿਹਾ ਕਿ ਆਪਣੇ 10 ਸਾਲਾਂ ਦੇ ਮਾਫ਼ੀਆ ਰਾਜ ਦੌਰਾਨ ਬਾਦਲ ਸਰਕਾਰ ਨੇ ਪੰਜਾਬ ਭਰ ਵਿਚ ਨਸ਼ੇ ਦੇ ਬੀਜ ਬੀਜੇ ਅਤੇ ਪੰਜਾਬ ਦੀ ਜਵਾਨੀ ਬਰਬਾਦ ਕਰ ਕੇ ਰੱਖ ਦਿਤੀ।

ਬਾਦਲਾਂ ਤੋਂ ਬਾਅਦ ਸੱਤਾ ਵਿਚ ਆਏ ਕੈਪਟਨ ਅਮਰਿੰਦਰ ਸਿੰਘ ਨੇ ਪੰਜਾਬ ਵਿਚੋਂ ਨਸ਼ਿਆਂ ਦਾ ਕੋਹੜ ਖ਼ਤਮ ਕਰਨ ਵਿਚ ਰੁਚੀ ਹੀ ਨਹੀਂ ਦਿਖਾਈ, ਹਾਲਾਂਕਿ ਕੈਪਟਨ ਅਮਰਿੰਦਰ ਸਿੰਘ ਨੇ ਚੋਣਾਂ ਤੋਂ ਪਹਿਲਾਂ ਸ੍ਰੀ ਗੁਟਕਾ ਸਾਹਿਬ ਦੀ ਸਹੁੰ ਚੁੱਕ ਕੇ ਪੰਜਾਬੀਆਂ ਨਾਲ ਵਾਅਦਾ ਕੀਤਾ ਸੀ ਕਿ ਉਹ ਮੁੱਖ ਮੰਤਰੀ ਬਣਨ ਉਪਰੰਤ ਚਾਰ ਹਫ਼ਤਿਆਂ ਦੇ ਅੰਦਰ ਪੰਜਾਬ ਵਿਚੋਂ ਨਸ਼ੇ ਦੀ ਜੜ੍ਹ ਖ਼ਤਮ ਕਰ ਦੇਣਗੇ ਅਤੇ ਨਸ਼ੇ ਦੇ ਸੌਦਾਗਰਾਂ ਦਾ ਸਮੁੱਚਾ ਤਾਣਾ-ਬਾਣਾ ਤਹਿਸ-ਨਹਿਸ ਕਰ ਦੇਣਗੇ, ਪ੍ਰੰਤੂ ਸੱਤਾ ਸੰਭਾਲਣ ਪਿੱਛੋਂ ਕੈਪਟਨ ਅਮਰਿੰਦਰ ਸਿੰਘ ਸਰਕਾਰ ਬਾਕੀ ਵਾਅਦਿਆਂ ਵਾਂਗ ਸੂਬੇ ਨੂੰ ਨਸ਼ਾ ਮੁਕਤ ਕਰਨ ਦੇ ਵਾਅਦੇ ਤੋਂ ਵੀ ਮੁੱਕਰ ਗਈ।

ਅੱਜ ਕਾਂਗਰਸ ਦੇ ਰਾਜ ਵਿਚ ਸਿਆਸੀ ਸਰਪ੍ਰਸਤੀ ਹਾਸਲ ਨਸ਼ੇ ਦੇ ਤਸਕਰ ਪਿੰਡ-ਪਿੰਡ ਗਲੀ-ਗਲੀ ਸਰਗਰਮ ਹਨ। ਬਿਨਾਂ ਕਿਸੇ ਡਰ ਦੇ ਨਸ਼ੇ ਦੀ ਹੋਮ ਡਿਲਿਵਰੀ ਦੇ ਰਹੇ ਹਨ, ਸਰਕਾਰ ਅਤੇ ਸਮੁੱਚਾ ਸਰਕਾਰੀ ਤੰਤਰ ਅੱਖਾਂ ਬੰਦ ਕਰੀ ਬੈਠਾ ਹੈ। ਭਗਵੰਤ ਮਾਨ ਨੇ ਕਿਹਾ ਕਿ ਨਸ਼ੇ ਦਾ ਧੰਦਾ ਸਿਆਸੀ ਛਤਰ ਛਾਇਆ ਤੋਂ ਬਿਨਾਂ ਨਹੀਂ ਚੱਲ ਸਕਦਾ। ਹਰਿਆਣਾ ਦੇ ਅੰਬਾਲਾ ਨਾਲ ਸਬੰਧਿਤ ਸੀਨੀਅਰ ਭਾਜਪਾ ਆਗੂ ਦਾ ਡੇਰਾਬਸੀ ਵਿਚ ਹੈਰੋਇਨ ਨਾਲ ਫੜੇ ਜਾਣ ਨਾਲ 'ਆਪ' ਵਲੋਂ ਸ਼ੁਰੂ ਤੋਂ ਲਗਾਏ ਜਾ ਰਹੇ ਦੋਸ਼ਾਂ ਦੀ ਇਕ ਵਾਰ ਫਿਰ ਤੋਂ ਪੁਸ਼ਟੀ ਹੋ ਗਈ ਹੈ।

SHARE ARTICLE

ਸਪੋਕਸਮੈਨ ਸਮਾਚਾਰ ਸੇਵਾ

ਸਬੰਧਤ ਖ਼ਬਰਾਂ

Advertisement

'ਮੁੱਛਾਂ ਨੂੰ ਜਿੰਨੇ ਮਰੋੜੇ ਦੇਣੇ ਨੇ ਦੇ ਲਵੇ, ਮੈਂ ਕਿਹੜਾ ਚੂੜੀਆਂ ਪਾਈਆਂ' | Talbir Gill Interview On Majithia

05 Feb 2026 3:00 PM

ਇੱਕੋ ਪਿੰਡ ਦੇ ਮੁੰਡਾ ਕੁੜੀ ਨੇ ਆਪਸ 'ਚ ਕੀਤਾ ਵਿਆਹ, ਦੇਖੋ ਪੁਲਿਸ ਨੇ ਕੀ ਕਿਹਾ ?

05 Feb 2026 2:58 PM

ਸੰਸਦ ਬਾਹਰ ਰਵਨੀਤ ਬਿੱਟੂ ਤੇ ਰਾਹੁਲ ਗਾਂਧੀ ਦੀ ਬਹਿਸ ਨਾਲ਼ ਗਰਮਾਈ ਸਿਆਸਤ,

04 Feb 2026 3:11 PM

ਰਾਹੁਲ ਦੇ ਗੱਦਾਰ ਵਾਲੇ ਬਿਆਨ ਮਗਰੋਂ ਭੜਕੇ ਰਵਨੀਤ ਬਿੱਟੂ

04 Feb 2026 3:10 PM

PM ਮੋਦੀ ਦੀ ਪੰਜਾਬ ਫੇਰੀ 'ਤੇ ਬਝੀਆਂ ਆਸਾਂ, ਸਪੀਕਰ ਸੰਧਵਾਂ ਨੇ PM ਮੋਦੀ ਨੂੰ ਲਿਖੀ ਚਿੱਠੀ

01 Feb 2026 3:19 PM
Advertisement