ਕੇਂਦਰ ਸਰਕਾਰ ਨੇ ਪੰਜਾਬ 'ਚ ਕੋਰੋਨਾ ਦੀ ਦੂਜੀ ਲਹਿਰ ਸ਼ੁਰੂ ਹੋਣ 'ਤੇ ਲਿਆ ਅਹਿਮ ਫੈਸਲਾ
Published : Apr 2, 2021, 10:36 am IST
Updated : Apr 2, 2021, 10:36 am IST
SHARE ARTICLE
 Corona in Punjab
Corona in Punjab

ਗਜ਼ਟਿਡ ਛੁੱਟੀਆਂ ਸਮੇਤ ਪੂਰੇ ਅਪਰੈਲ ਮਹੀਨੇ ’ਚ ਸਾਰੇ ਸਰਕਾਰੀ ਤੇ ਪ੍ਰਾਈਵੇਟ ਕੋਵਿਡ-19 ਵੈਕਸੀਨੇਸ਼ਨ ਕੇਂਦਰ ਖੁੱਲ੍ਹੇ ਰਹਿਣਗੇ

ਚੰਡੀਗੜ੍ਹ: ਪੰਜਾਬ ਵਿਚ ਅਪ੍ਰੈਲ ਮਹੀਨੇ ਚੜ੍ਹਦੇ ਹੀ ਕੋਰੋਨਾ ਦਾ ਕਹਿਰ ਹੋਰ ਵਧ ਗਿਆ ਹੈ। ਪੰਜਾਬ ਵਿੱਚ ਕਰੋਨਾਵਾਇਰਸ ਦੀ ਦੂਜੀ ਲਹਿਰ ਦਾ ਕਹਿਰ ਜਾਰੀ ਹੈ। ਰਿਪੋਰਟ ਦੇ ਮੁਤਾਬਿਕ 60 ਹੋਰ ਵਿਅਕਤੀਆਂ ਦੀ ਮੌਤ ਹੋ ਗਈ। ਇਸ ਦੌਰਾਨ 3187 ਹੋਰ ਸੱਜਰੇ ਮਾਮਲੇ ਵੀ ਸਾਹਮਣੇ ਆਏ ਹਨ। ਸਿਹਤ ਵਿਭਾਗ ਵੱਲੋਂ ਜਾਰੀ ਮੈਡੀਕਲ ਬੁਲੇਟਿਨ ਮੁਤਾਬਕ ਹੁਣ ਸਿਹਤਯਾਬ ਹੋਣ ਵਾਲੇ ਮਰੀਜ਼ਾਂ ਦੀ ਗਿਣਤੀ ਵੀ ਵੱਧ ਰਹੀ ਹੈ।

CoronaCorona

ਮੌਤਾਂ ਦੇ ਤਾਜ਼ਾ ਅੰਕੜਿਆਂ ਮੁਤਾਬਕ ਅੰਮ੍ਰਿਤਸਰ  ਵਿਚ ਸੱਭ ਤੋਂ ਵੱਧ 11, ਜਲੰਧਰ ਤੇ ਹੁਸ਼ਿਆਰਪੁਰ ਵਿਚ 9-9, ਲੁਧਿਆਣਾ ਵਿਚ 8 ਤੇ ਮੋਹਾਲੀ ਅਤੇ ਨਵਾਂਸ਼ਹਿਰ ਜ਼ਿਲ੍ਹੇ ਵਿਚ 4-4 ਮੌਤਾਂ ਹੋਈਆਂ ਹਨ। ਪਾਜ਼ੇਟਿਵ ਮਾਮਲਿਆਂ ਵਿਚ ਸੱਭ ਤੋਂ ਵੱਧ 416 ਜਲੰਧਰ ਤੇ ਉਸ ਤੋਂ ਬਾਅਦ ਨੰਬਰ 2 ਤੇ ਮੋਹਾਲੀ ਵਿਚ 409 ਨਵੇਂ ਕੇਸ ਆਏ ਹਨ। ਲੁਧਿਆਣਾ ਵਿਚ ਗਿਣਤੀ 376, ਅੰਮਿ੍ਰਤਸਰ ਵਿਚ 332, ਪਟਿਆਲਾ ਵਿਚ 268 ਤੇ ਹੁਸ਼ਿਆਰਪੁਰ ਵਿਚ 258 ਹੈ।  

CORONACORONA

ਕੋਰੋਨਾ ਦੇ ਵਿਗੜਦੇ ਹਾਲਾਤ ਨੂੰ ਵੇਖਦਿਆਂ ਕਰੋਨਾਵਾਇਰਸ ਤੋਂ ਬਚਾਅ ਲਈ ਟੀਕੇ ਲਾਉਣ ਦਾ ਘੇਰਾ ਵਧਾਉਣ ਦੇ ਨਾਲ ਹੀ ਕੇਂਦਰ ਸਰਕਾਰ ਨੇ ਫ਼ੈਸਲਾ ਲਿਆ ਹੈ ਕਿ ਗਜ਼ਟਿਡ ਛੁੱਟੀਆਂ ਸਮੇਤ ਪੂਰੇ ਅਪਰੈਲ ਮਹੀਨੇ ’ਚ ਸਾਰੇ ਸਰਕਾਰੀ ਤੇ ਪ੍ਰਾਈਵੇਟ ਕੋਵਿਡ-19 ਵੈਕਸੀਨੇਸ਼ਨ ਕੇਂਦਰ ਖੁੱਲ੍ਹੇ ਰਹਿਣਗੇ ਤੇ ਲੋਕਾਂ ਨੂੰ ਕਰੋਨਾ ਤੋਂ ਬਚਾਅ ਦੇ ਟੀਕੇ ਲਗਾਏ ਜਾਣਗੇ।  

corona vaccinecorona vaccine

SHARE ARTICLE

ਸਪੋਕਸਮੈਨ ਸਮਾਚਾਰ ਸੇਵਾ

Advertisement

Today Punjab News: ਪੁਲਿਸ ਤੋਂ ਹੱਥ ਛੁੱਡਾਕੇ ਭੱਜੇ ਮੁਲਜ਼ਮ ਦੇ ਪਿੱਛੇ ਪੈ ਗਈ ਪੁਲਿਸ, ਬਹਾਦਰੀ ਨਾਲ ਇਸ ਪੁਲਿਸ...

15 May 2024 4:20 PM

Chandigarh News: ਢਾਬੇ ਵਾਲਾ ਦੇ ਰਿਹਾ ਸਫ਼ਾਈਆਂ - 'ਮੈਂ ਨਹੀਂ ਬਣਾਉਂਦਾ Diesel ਨਾਲ Parantha, ਢਾਬਾ ਹੋਇਆ ਵੀਡਿਓ

15 May 2024 4:00 PM

ਜੇਕਰ ਤੁਹਾਨੂੰ ਵੀ ਹੈ ਸ਼ਾਹੀ ਗਹਿਣਿਆਂ ਦਾ ਸ਼ੋਂਕ, ਤਾਂ ਜਲਦੀ ਪਹੁੰਚੋ ਨਿੱਪੀ ਜੇਵੈੱਲਰਸ, | Nippy Jewellers"

15 May 2024 2:00 PM

ਕਿਸ਼ਤੀ 'ਚ ਸਤਲੁਜ ਦਰਿਆ ਪਾਰ ਕਰਕੇ ਖੇਤੀ ਕਰਨ ਆਉਂਦੇ ਨੇ ਕਿਸਾਨ, ਲੀਡਰਾਂ ਤੋਂ ਇਕ ਪੁਲ਼ ਨਾ ਬਣਵਾਇਆ ਗਿਆ

15 May 2024 1:45 PM

Gurjeet Singh Aujla ਨੇ Interview 'ਚ Kuldeep Dhaliwal ਤੇ Taranjit Sandhu ਨੂੰ ਕੀਤਾ ਖੁੱਲ੍ਹਾ ਚੈਲੰਜ |

15 May 2024 1:36 PM
Advertisement