ਕਰਤਾਰਪੁਰ ਸਾਹਿਬ ਦਾ ਲਾਂਘਾ ਫ਼ੌਰੀ ਤੌਰ ’ਤੇ ਖੋਲ੍ਹੇ ਕੇਂਦਰ ਸਰਕਾਰ : ਢੀਂਡਸਾ
Published : Apr 2, 2021, 12:41 am IST
Updated : Apr 2, 2021, 12:41 am IST
SHARE ARTICLE
image
image

ਕਰਤਾਰਪੁਰ ਸਾਹਿਬ ਦਾ ਲਾਂਘਾ ਫ਼ੌਰੀ ਤੌਰ ’ਤੇ ਖੋਲ੍ਹੇ ਕੇਂਦਰ ਸਰਕਾਰ : ਢੀਂਡਸਾ

ਚੰਡੀਗੜ੍ਹ, 1 ਅਪ੍ਰੈਲ (ਸੁਰਜੀਤ ਸਿੰਘ ਸੱਤੀ) : ਸ਼੍ਰੋਮਣੀ ਅਕਾਲੀ ਦਲ (ਡੈਮੋਕਰੇਟਿਕ) ਦੇ ਪ੍ਰਧਾਨ ਅਤੇ ਰਾਜ ਸਭਾ ਮੈਂਬਰ ਸੁਖਦੇਵ ਸਿੰਘ ਢੀੰਡਸਾ ਨੇ ਕੇਂਦਰ ਸਰਕਾਰ ਨੂੰ ਪਿਛਲੇ ਇਕ ਸਾਲ ਤੋਂ ਕੋਰੋਨਾ ਮਹਾਂਮਾਰੀ ਕਾਰਨ ਬੰਦ ਕਰਤਾਰਪੁਰ ਸਾਹਿਬ ਦਾ ਲਾਂਘਾ ਫੌਰੀ ਖੋਲ੍ਹੇ ਜਾਣ ਦੀ ਮੰਗ ਕੀਤੀ ਹੈ। ਢੀਂਡਸਾ ਨੇ ਕਿਹਾ ਕਿ ਕਰਤਾਰਪੁਰ ਸਾਹਿਬ ਦਾ ਲਾਂਘਾ ਲੰਮੇ ਸਮੇਂ ਤੋਂ ਬੰਦ ਹੋਣ ਕਾਰਨ ਸੰਗਤਾਂ ਗੁਰਦੁਆਰਾ ਸ੍ਰੀ ਕਰਤਾਰਪੁਰ ਸਾਹਿਬ ਦੇ ਦਰਸ਼ਨ ਕਰਨ ਲਈ ਤਰਸ ਰਹੀਆਂ ਹਨ। ਉਨ੍ਹਾਂ ਕਿਹਾ ਕਿ ਹੁਣ ਜਦੋਂ ਭਾਰਤ ਸਮੇਤ ਦੁਨੀਆਂ ਭਰ ਵਿਚ ਸਾਰੀਆਂ ਧਾਰਮਕ ਥਾਵਾਂ ਖੋਲ੍ਹ ਦਿਤੀਆਂ ਗਈਆਂ ਹਨ ਤਾਂ ਫਿਰ ਪਾਕਿਸਤਾਨ ਵਿਚ ਸੁਸ਼ੋਭਤ ਪਹਿਲੀ ਪਾਤਸ਼ਾਹੀ ਸ੍ਰੀ ਗੁਰੂ ਨਾਨਕ ਦੇਵ ਜੀ ਦੇ ਪਵਿੱਤਰ ਸਥਾਨ ਸ੍ਰੀ ਕਰਤਾਰਪੁਰ ਸਾਹਿਬ ਦਾ ਲਾਂਘਾ ਕਿਉਂ ਨਹੀਂ ਖੋਲ੍ਹਿਆ ਜਾ ਰਿਹਾ ਹੈ। ਉਨ੍ਹਾਂ ਕਿਹਾ ਕਿ ਕੋਰੋਨਾ ਦੇ ਬਹਾਨੇ ਪਹਿਲਾਂ ਭਾਰਤ ਸਰਕਾਰ ਵਲੋਂ ਸਾਕਾ ਸ੍ਰੀ ਨਨਕਾਣਾ ਸਾਹਿਬ ਸ਼ਤਾਬਦੀ ਸਮਾਗਮ ਵਿਚ ਪਾਕਿਸਾਨ ਜਾਣ ਵਾਲੇ ਜਥੇ ਨੂੰ ਐਨ ਆਖ਼ਰੀ ਮੌਕੇ ਰੋਕ ਦਿਤਾ ਗਿਆ ਸੀ ਅਤੇ ਹੁਣ ਗੁਰੂ ਨਾਨਕ ਨਾਮ ਲੇਵਾ ਸੰਗਤਾਂ ਵਲੋਂ ਵਾਰ-ਵਾਰ ਮੰਗ ਕੀਤੇ ਜਾਣ ਦੇ ਬਾਵਜੂਦ ਵੀ ਸ੍ਰੀ ਕਰਤਾਰਪੁਰ ਸਹਿਬ ਦਾ ਲਾਂਘਾ ਨਹੀ ਖੋਲ੍ਹਿਆ ਜਾ ਰਿਹਾ। 
  ਉਨ੍ਹਾ ਕਿਹਾ ਕਿ ਸਰਕਾਰ ਨੂੰ ਲੋਕਾਂ ਦੀਆਂ ਭਾਵਨਾਵਾਂ ਦਾ ਧਿਆਨ ਰਖਣਾ ਚਾਹੀਦਾ ਹੈ ਅਤੇ ਧਾਰਮਕ ਮਾਮਲਿਆਂ ਵਿਚ ਸਿਆਸਤ ਨਹੀਂ ਕਰਨੀ ਚਾਹੀਦੀ। ਢੀਂਡਸਾ ਨੇ ਪ੍ਰਧਾਨ ਮੰਤਰੀ ਨਰਿੰਦਰ ਮੋਦੀ ਨੂੰ ਅਪੀਲ ਕੀਤੀ ਹੈ ਕਿ ਉਹ ਫੌਰੀ ਸ੍ਰੀ ਕਰਤਾਰਪੁਰ ਸਾਹਿਬ ਦਾ ਲਾਂਘਾ ਖੁੱਲ੍ਹਵਾਉਣ ਤਾਂ ਕਿ ਸੰਗਤ ਗੁਰਦੁਆਰਾ ਸ੍ਰੀ ਕਰਤਾਰਪੁਰ ਸਾਹਿਬ ਦੇ ਦਰਸ਼ਨ ਕਰਨ ਲਈ ਜਾ ਸਕੇ।  
 

SHARE ARTICLE

ਏਜੰਸੀ

Advertisement

ਮੁੱਖ ਮੰਤਰੀ ਭਗਵੰਤ ਮਾਨ ਦਾ ਵੱਡਾ ਐਲਾਨ, 8 ਮਾਰਚ ਨੂੰ ਪੇਸ਼ ਹੋਵੇਗਾ ਪੰਜਾਬ ਦਾ ਬਜਟ

23 Feb 2026 3:02 PM

ਟੈਰਿਫ਼ 'ਚ ਬਦਲਾਅ ਕਾਰਨ ਭਾਰਤ-ਅਮਰੀਕਾ ਵਪਾਰ ਸਮਝੌਤੇ ਦੀ ਮੀਟਿੰਗ ਟਲੀ

23 Feb 2026 3:01 PM

'ਸਿੱਖਿਆ ਕੋਈ ਤਰਸ ਦੀ ਭਾਵਨਾ ਨਹੀਂ, ਇਹ ਹਰ ਇੱਕ ਇਨਸਾਨ ਦਾ ਹੱਕ ਹੈ'

22 Feb 2026 1:38 PM

ਚੰਡੀਗੜ੍ਹ 'ਚ ਲੱਗੇ ਗੁਲਾਬ ਮੇਲੇ 'ਚ ਲੱਗੀਆਂ ਰੌਣਕਾਂ, ਹਿਮਾਚਲ ਦੇ ਸੱਭਿਆਚਾਰਕ ਨਾਚ ਦਾ ਲੋਕਾਂ ਨੇ ਲਿਆ ਲੁਤਫ਼,

22 Feb 2026 1:37 PM

ਕੰਜ਼ਿਊਮਰ ਕੋਰਟਾਂ 'ਚ ਬੇਹੱਦ ਜ਼ਿਆਦਾ ਖ਼ਾਲੀ ਅਸਾਮੀਆਂ ! ਸਟਾਫ਼ ਦੀ ਕਮੀ ਤੇ ਲੋੜੀਂਦਾ ਸਹੂਲਤਾਂ ਦੀ ਘਾਟ ਨੂੰ ਲੈ ਕੇ ਵਕ.

21 Feb 2026 3:02 PM
Advertisement