
ਹਰ ਸਾਲ ਦੀ ਤਰ੍ਹਾਂ ਪਿੰਡ ਵਿਚ ਕਰਵਾਇਆ ਜਾ ਰਿਹਾ ਸੀ ਕਬੱਡੀ ਟੂਰਨਾਮੈਂਟ
ਮੌਕੇ 'ਤੇ ਪਹੁੰਚੀ ਪੁਲਿਸ ਨੇ ਕੀਤੀ ਕਾਰਵਾਈ ਸ਼ੁਰੂ
ਮੋਗਾ : ਵਿਧਾਨ ਸਭਾ ਹਲਕਾ ਬਾਘਾ ਪੁਰਾਣਾ ਅਧੀਨ ਪੈਂਦੇ ਪਿੰਡ ਮਾੜੀ ਮੁਸਤਫ਼ਾ ਵਿਖੇ ਚਲ ਰਹੇ ਮੇਲੇ ਦੌਰਾਨ ਗੋਲੀ ਚੱਲੀ ਹੈ। ਇਸ ਵਿਚ ਇੱਕ ਨੌਜਵਾਨ ਦੀ ਮੌਤ ਹੋਣ ਦੀ ਜਾਣਕਾਰੀ ਪ੍ਰਾਪਤ ਹੋਈ ਹੈ।
firing in moga
ਦੱਸਣਯੋਗ ਹੈ ਕਿ ਮੋਗਾ ਦੇ ਪਿੰਡ ਮਾੜੀ ਮੁਸਤਫ਼ਾ ਵਿਖੇ ਹਰ ਸਾਲ ਦੀ ਤਰ੍ਹਾਂ ਮੇਲਾ ਚੱਲ ਰਿਹਾ ਸੀ ਅਤੇ ਇਸ ਦੌਰਾਨ ਕਿਸੇ ਨਿੱਜੀ ਰੰਜਿਸ਼ ਤਹਿਤ ਗੋਲ਼ੀਆਂ ਮਾਰ ਕੇ ਇਕ ਨੌਜਵਾਨ ਦਾ ਕਤਲ ਕਰ ਦਿਤਾ ਗਿਆ ਹੈ। ਇਸ ਗੋਲੀਬਾਰੀ ਦੌਰਾਨ ਇਕ ਵਿਅਕਤੀ ਜ਼ਖ਼ਮੀ ਵੀ ਹੋਇਆ ਹੈ।
murder
ਦੱਸਿਆ ਜਾ ਰਿਹਾ ਹੈ ਕਿ ਮੋਟਰਸਾਈਕਲ ਸਵਾਰ ਦੋ ਨੌਜਵਾਨਾਂ ਨੇ ਇਸ ਵਾਰਦਾਤ ਨੂੰ ਅੰਜਾਮ ਦਿਤਾ ਹੈ। ਵਾਰਦਾਤ ਵਾਲੀ ਜਗ੍ਹਾ ਤੋਂ ਥੋੜੀ ਦੂਰ ਹੀ ਕਬੱਡੀ ਦਾ ਟੂਰਨਾਮੈਂਟ ਚੱਲ ਰਿਹਾ ਸੀ। ਡੀ. ਐੱਸ. ਪੀ. ਬਾਘਾਪੁਰਾਣਾ ਸ਼ਮਸ਼ੇਰ ਸਿੰਘ ਵੱਲੋਂ ਪੁਲਿਸ ਪਾਰਟੀ ਸਮੇਤ ਮੌਕੇ 'ਤੇ ਪਹੁੰਚ ਕੇ ਘਟਨਾ ਦਾ ਜਾਇਜ਼ਾ ਲਿਆ ਗਿਆ ਅਤੇ ਗੋਲੀ ਚਲਾਉਣ ਵਾਲੇ ਵਿਅਕਤੀਆਂ ਦੀ ਭਾਲ ਕੀਤੀ ਜਾ ਰਹੀ ਹੈ।