ਚੰਡੀਗੜ੍ਹ ਪਹੁੰਚੇ ਸਮ੍ਰਿਤੀ ਇਰਾਨੀ ਨੇ ਮਹਿੰਗਾਈ 'ਤੇ ਧਾਰੀ 'ਚੁੱਪੀ', ਸਵਾਲਾਂ ਦੇ ਜਵਾਬ ਦੇਣ ਤੋਂ ਕੀਤਾ ਇਨਕਾਰ 
Published : Apr 2, 2022, 8:13 pm IST
Updated : Apr 2, 2022, 8:13 pm IST
SHARE ARTICLE
Smriti Irani
Smriti Irani

ਸਰਕਾਰ ਨੂੰ ਬੁਰੀ ਤਰ੍ਹਾਂ ਘੇਰਨ ਵਾਲੀ ਸਮ੍ਰਿਤੀ ਇਰਾਨੀ ਅੱਜ ਇਨ੍ਹਾਂ ਮੁੱਦਿਆਂ ਦਾ ਜਵਾਬ ਦੇਣ ਤੋਂ ਬਚਦੇ ਨਜ਼ਰ ਆਏ।

 

ਚੰਡੀਗੜ੍ਹ - ਕੇਂਦਰੀ ਮਹਿਲਾ ਅਤੇ ਬਾਲ ਵਿਕਾਸ ਮੰਤਰੀ ਸਮ੍ਰਿਤੀ ਜ਼ੁਬਿਨ ਇਰਾਨੀ ਸ਼ਨੀਵਾਰ ਨੂੰ ਚੰਡੀਗੜ੍ਹ ਪਹੁੰਚੀ। ਪੱਤਰਕਾਰਾਂ ਦੇ ਕਾਫ਼ੀ ਉਡੀਕ ਕਰਨ ਤੋਂ ਬਾਅਦ ਉਹ ਲੋਕਾਂ ਦੇ ਭਖਦੇ ਮਸਲਿਆਂ ਦਾ ਜਵਾਬ ਦਿੱਤੇ ਬਿਨ੍ਹਾਂ ਹੀ ਉੱਥੋਂ ਚਲੇ ਗਏ। ਯੂਪੀਏ ਸਰਕਾਰ ਦੇ ਕਾਰਜਕਾਲ ਦੌਰਾਨ ਪੈਟਰੋਲ-ਡੀਜ਼ਲ ਅਤੇ ਗੈਸ ਸਿਲੰਡਰ ਦੇ ਰੇਟਾਂ ਵਿੱਚ ਹੋਏ ਵਾਧੇ ਨੂੰ ਲੈ ਕੇ ਸਰਕਾਰ ਨੂੰ ਬੁਰੀ ਤਰ੍ਹਾਂ ਘੇਰਨ ਵਾਲੀ ਸਮ੍ਰਿਤੀ ਇਰਾਨੀ ਅੱਜ ਇਨ੍ਹਾਂ ਮੁੱਦਿਆਂ ਦਾ ਜਵਾਬ ਦੇਣ ਤੋਂ ਬਚਦੇ ਨਜ਼ਰ ਆਏ।
ਪੰਜਾਬ ਸਰਕਾਰ ਵੱਲੋਂ ਚੰਡੀਗੜ੍ਹ ’ਤੇ ਆਪਣਾ ਹੱਕ ਜਤਾਉਣ ਅਤੇ ਇਸ ਮੁੱਦੇ ’ਤੇ ਵਿਧਾਨ ਸਭਾ ਵਿਚ ਮਤਾ ਪਾਸ ਕਰਨ ਬਾਰੇ ਪੁੱਛੇ ਸਵਾਲ ਦਾ ਵੀ ਉਨ੍ਹਾਂ ਨੇ ਕੋਈ ਜਵਾਬ ਨਹੀਂ ਦਿੱਤਾ।

ਗੈਰ ਰਸਮੀ ਤੌਰ 'ਤੇ ਪੁੱਛੇ ਗਏ ਇਕ ਸਵਾਲ ਦਾ ਜਵਾਬ ਦਿੰਦੇ ਹੋਏ ਉਨ੍ਹਾਂ ਕਿਹਾ ਕਿ ਉਹ ਰਾਹੁਲ ਗਾਂਧੀ ਨਹੀਂ ਹਨ ਜੋ ਸਵਾਲਾਂ ਤੋਂ ਭੱਜ ਜਾਣਗੇ। ਉਨ੍ਹਾਂ ਨੇ ਔਰਤਾਂ ਲਈ ਰਸੋਈ ਗੈਸ ਮਹਿੰਗੀ ਕਰਨ ਬਾਰੇ ਸਵਾਲ ਦਾ ਵੀ ਜਵਾਬ ਨਹੀਂ ਦਿੱਤਾ। ਸਮ੍ਰਿਤੀ ਇਰਾਨੀ ਨੇ ਸਪੱਸ਼ਟ ਕੀਤਾ ਕਿ ਉਹ ਸਿਰਫ ਆਪਣੇ ਮੰਤਰਾਲੇ ਨਾਲ ਜੁੜੇ ਸਵਾਲਾਂ ਦੇ ਜਵਾਬ ਦੇਣਗੇ। ਅਜਿਹੇ 'ਚ ਸਪੱਸ਼ਟ ਹੈ ਕਿ ਮਹਿੰਗਾਈ ਦੇ ਮੁੱਦੇ ਅਤੇ ਵਾਅਦੇ, ਜਿਨ੍ਹਾਂ 'ਤੇ ਭਾਜਪਾ ਨੇ ਸਰਕਾਰ ਬਣਾਈ ਸੀ, ਹੁਣ ਭਾਜਪਾ ਦੇ ਕੇਂਦਰੀ ਨੇਤਾਵਾਂ ਵੱਲੋਂ ਉਨ੍ਹਾਂ ਨੂੰ ਟਾਲਿਆ ਜਾ ਰਿਹਾ ਹੈ। 

Samriti Irani  

ਇੱਕ ਸਵਾਲ ਦੇ ਜਵਾਬ ਵਿਚ ਸਮ੍ਰਿਤੀ ਇਰਾਨੀ ਨੇ ਕਿਹਾ ਕਿ ਵਿਆਹ ਦੀ ਉਮਰ ਬਾਰੇ ਐਕਟ ਸੰਸਦ ਵਿਚ ਵਿਚਾਰ ਅਧੀਨ ਹੈ। ਉਸ ਨੂੰ ਸਥਾਈ ਕਮੇਟੀ ਕੋਲ ਭੇਜ ਦਿੱਤਾ ਗਿਆ ਹੈ। ਉਨ੍ਹਾਂ ਕਿਹਾ ਕਿ ਉਹ ਸੰਵਿਧਾਨਕ ਮਰਿਆਦਾ ਦੀ ਉਲੰਘਣਾ ਕਰਕੇ ਕੋਈ ਟਿੱਪਣੀ ਨਹੀਂ ਕਰਨਾ ਚਾਹੁੰਦੀ। ਵਿਆਹ ਲਈ ਲੜਕੀਆਂ ਦੀ ਉਮਰ ਵਧਾਉਣਾ ਹਰ ਧਰਮ 'ਤੇ ਲਾਗੂ ਹੋਣਾ ਚਾਹੀਦਾ ਹੈ, ਅਜਿਹਾ ਪ੍ਰਸਤਾਵ ਉਨ੍ਹਾਂ ਨੇ ਸੰਸਦ 'ਚ ਰੱਖਿਆ ਹੈ। ਉਹ ਔਰਤਾਂ ਅਤੇ ਬੱਚਿਆਂ ਦੇ ਸਸ਼ਕਤੀਕਰਨ ਅਤੇ ਸੁਰੱਖਿਆ ਬਾਰੇ ਕੇਂਦਰੀ ਪੱਧਰੀ ਪ੍ਰੋਗਰਾਮ ਦੇ ਸਬੰਧ ਵਿਚ ਚੰਡੀਗੜ੍ਹ ਆਏ ਸਨ।

ਤਿੰਨ ਸਕੀਮਾਂ ਨੂੰ ਮੰਤਰੀ ਮੰਡਲ ਨੇ ਪ੍ਰਵਾਨਗੀ ਦਿੱਤੀ ਹੈ। ਇਨ੍ਹਾਂ ਵਿਚ ਮਿਸ਼ਨ ਪੋਸ਼ਨ 2.0, ਮਿਸ਼ਨ ਸ਼ਕਤੀ ਅਤੇ ਮਿਸ਼ਨ ਵਤਸਲ ਸ਼ਾਮਲ ਹਨ। ਮੰਤਰਾਲੇ ਵੱਲੋਂ ਚੰਡੀਗੜ੍ਹ, ਬੈਂਗਲੁਰੂ, ਗੁਹਾਟੀ, ਮੁੰਬਈ ਅਤੇ ਭੁਵਨੇਸ਼ਵਰ ਵਿਖੇ ਇਨ੍ਹਾਂ ਵਿਸ਼ਿਆਂ 'ਤੇ ਖੇਤਰੀ ਕਾਨਫਰੰਸਾਂ ਦਾ ਆਯੋਜਨ ਕੀਤਾ ਜਾ ਰਿਹਾ ਹੈ। ਇਸੇ ਤਹਿਤ ਅੱਜ ਉਹ ਚੰਡੀਗੜ੍ਹ ਵਿਖੇ ਆਏ ਸਨ। 

SHARE ARTICLE

ਸਪੋਕਸਮੈਨ ਸਮਾਚਾਰ ਸੇਵਾ

Advertisement

'ਮੁੱਛਾਂ ਨੂੰ ਜਿੰਨੇ ਮਰੋੜੇ ਦੇਣੇ ਨੇ ਦੇ ਲਵੇ, ਮੈਂ ਕਿਹੜਾ ਚੂੜੀਆਂ ਪਾਈਆਂ' | Talbir Gill Interview On Majithia

05 Feb 2026 3:00 PM

ਇੱਕੋ ਪਿੰਡ ਦੇ ਮੁੰਡਾ ਕੁੜੀ ਨੇ ਆਪਸ 'ਚ ਕੀਤਾ ਵਿਆਹ, ਦੇਖੋ ਪੁਲਿਸ ਨੇ ਕੀ ਕਿਹਾ ?

05 Feb 2026 2:58 PM

ਸੰਸਦ ਬਾਹਰ ਰਵਨੀਤ ਬਿੱਟੂ ਤੇ ਰਾਹੁਲ ਗਾਂਧੀ ਦੀ ਬਹਿਸ ਨਾਲ਼ ਗਰਮਾਈ ਸਿਆਸਤ,

04 Feb 2026 3:11 PM

ਰਾਹੁਲ ਦੇ ਗੱਦਾਰ ਵਾਲੇ ਬਿਆਨ ਮਗਰੋਂ ਭੜਕੇ ਰਵਨੀਤ ਬਿੱਟੂ

04 Feb 2026 3:10 PM

PM ਮੋਦੀ ਦੀ ਪੰਜਾਬ ਫੇਰੀ 'ਤੇ ਬਝੀਆਂ ਆਸਾਂ, ਸਪੀਕਰ ਸੰਧਵਾਂ ਨੇ PM ਮੋਦੀ ਨੂੰ ਲਿਖੀ ਚਿੱਠੀ

01 Feb 2026 3:19 PM
Advertisement