ਸ੍ਰੀ ਗੁਰੂ ਗ੍ਰੰਥ ਸਾਹਿਬ ਜੀ ਦੇ ਲਾਪਤਾ ਹੋਏ 328 ਸਰੂਪਾਂ ਦਾ ਮਾਮਲਾ : ਹਾਈ ਕੋਰਟ ਨੇ ਸੁਣਾਇਆ ਅਹਿਮ ਫ਼ੈਸਲਾ 
Published : Apr 2, 2022, 1:48 pm IST
Updated : Apr 2, 2022, 1:50 pm IST
SHARE ARTICLE
Pb & Hry High Court
Pb & Hry High Court

ਹਾਈਕੋਰਟ ਵਲੋਂ ਤਿੰਨ ਮੁਲਾਜ਼ਮਾਂ ਨੂੰ ਵਾਪਸ ਨੌਕਰੀ 'ਤੇ ਰੱਖਣ ਲਈ SGPC ਨੂੰ ਹੁਕਮ ਜਾਰੀ

SGPC ਨੇ ਆਪਣੇ ਤਿੰਨ ਅਧਿਕਾਰੀਆਂ ਨੂੰ ਕੀਤਾ ਸੀ ਬਰਖ਼ਾਸਤ 

ਚੰਡੀਗੜ੍ਹ, : ਸ੍ਰੀ ਗੁਰੂ ਗ੍ਰੰਥ ਸਾਹਿਬ ਜੀ ਦੇ ਲਾਪਤਾ ਹੋਏ 328 ਸਰੂਪਾਂ ਦੇ ਮਾਮਲੇ ਵਿਚ ਅੱਜ ਪੰਜਾਬ ਅਤੇ ਹਰਿਆਣਾ ਹਾਈਕੋਰਟ ਨੇ ਅਹਿਮ ਫੈਸਲਾ ਸੁਣਾਇਆ ਹੈ। ਪੰਜਾਬ ਅਤੇ ਹਰਿਆਣਾ ਹਾਈ ਕੋਰਟ ਨੇ ਇਸ ਮਾਮਲੇ ਵਿਚ ਸ਼੍ਰੋਮਣੀ ਗੁਰਦੁਆਰਾ ਪ੍ਰਬੰਧਕ ਕਮੇਟੀ ਨੂੰ ਹੁਕਮ ਦਿਤਾ ਹੈ ਕਿ ਉਨ੍ਹਾਂ ਵਲੋਂ ਬਰਖ਼ਾਸਤ ਕੀਤੇ ਗਏ ਤਿੰਨ ਮੁਲਾਜ਼ਮਾਂ ਨੂੰ ਵਾਪਸ ਨੌਕਰੀ 'ਤੇ ਰੱਖਿਆ ਜਾਵੇ।

SGPCSGPC

ਦੱਸਣਯੋਗ ਹੈ ਕਿ ਸ਼੍ਰੋਮਣੀ ਗੁਰਦੁਆਰਾ ਪ੍ਰਬੰਧਕ ਕਮੇਟੀ ਵਲੋਂ ਆਪਣੇ ਕੁਝ ਮੁਲਾਜ਼ਮਾਂ ਨੂੰ ਮੁਅੱਤਲ ਅਤੇ ਕੁਝ ਨੂੰ ਬਰਖ਼ਾਸਤ ਕਰ ਦਿੱਤਾ। ਜਿਨ੍ਹਾਂ ਵਿੱਚ ਮੁਲਾਜ਼ਮ ਗੁਰਬਚਨ ਸਿੰਘ, ਬਾਜ਼ ਸਿੰਘ ਅਤੇ ਦਲਬੀਰ ਸਿੰਘ ਵੀ ਸ਼ਾਮਲ ਸਨ, ਜਿਨ੍ਹਾਂ ਨੇ ਸ਼੍ਰੋਮਣੀ ਕਮੇਟੀ ਦੇ ਫ਼ੈਸਲੇ ਵਿਰੁੱਧ ਸਤੰਬਰ 2020 ਨੂੰ ਪੰਜਾਬ ਅਤੇ ਹਰਿਆਣਾ ਹਾਈ ਕੋਰਟ ਵਿੱਚ ਰਿੱਟ ਪਟੀਸ਼ਨ ਦਾਇਰ ਕੀਤੀ ਸੀ। ਅਦਾਲਤ ਦੇ ਹੁਕਮਾਂ ਦੀ ਸਮੀਖਿਆ ਕਰਨ ਅਤੇ ਕਾਨੂੰਨੀ ਰਾਏ ਲੈਣ ਲਈ ਹੁਕਮਾਂ ਦੀ ਕਾਪੀ ਸ਼੍ਰੋਮਣੀ ਕਮੇਟੀ ਦੇ ਕਾਨੂੰਨੀ ਵਿਭਾਗ ਨੂੰ ਭੇਜ ਦਿੱਤੀ ਗਈ ਹੈ। 

Sri Guru Granth Sahib JiSri Guru Granth Sahib Ji

ਜ਼ਿਕਰਯੋਗ ਹੈ ਕਿ ਸਾਲ 2020 ਵਿੱਚ ਸ੍ਰੀ ਅਕਾਲ ਤਖ਼ਤ ਸਾਹਿਬ ਦੇ ਹੁਕਮਾਂ ਤੋਂ ਬਾਅਦ ਵਿਸ਼ੇਸ਼ ਜਾਂਚ ਵਿੱਚ ਇਹ ਗੱਲ ਸਾਹਮਣੇ ਆਈ ਸੀ ਕਿ ਸ਼੍ਰੋਮਣੀ ਕਮੇਟੀ ਦੇ ਰਿਕਾਰਡ ਵਿੱਚੋਂ ਸ੍ਰੀ ਗੁਰੂ ਗ੍ਰੰਥ ਸਾਹਿਬ ਦੇ 328 ਸਰੂਪ ਗਾਇਬ ਹਨ। ਇਸ ਮਾਮਲੇ ਸਬੰਧੀ 21 ਅਗਸਤ 2020 ਨੂੰ ਸ੍ਰੀ ਅਕਾਲ ਤਖ਼ਤ ਸਾਹਿਬ ਦੇ ਜੱਥੇਦਾਰ ਨੇ ਹੁਕਮ ਜਾਰੀ ਕੀਤੇ ਸਨ ਕਿ ਇਸ ਮਾਮਲੇ ਵਿੱਚ ਦੋਸ਼ੀ ਪਾਏ ਜਾਣ ਵਾਲੇ ਸਾਰੇ ਮੁਲਾਜ਼ਮਾਂ ਖ਼ਿਲਾਫ਼ ਕਾਨੂੰਨੀ ਅਤੇ ਵਿਭਾਗੀ ਕਾਰਵਾਈ ਕੀਤੀ ਜਾਵੇ।

Harjinder Singh DhamiHarjinder Singh Dhami

 ਸ੍ਰੀ ਅਕਾਲ ਤਖ਼ਤ ਦੇ ਜਥੇਦਾਰ ਦੇ ਹੁਕਮਾਂ ਦੀ ਪਾਲਣਾ ਕਰਦਿਆਂ ਸ਼੍ਰੋਮਣੀ ਕਮੇਟੀ ਨੇ 27 ਅਗਸਤ 2020 ਨੂੰ ਕਾਰਜਕਾਰਨੀ ਕਮੇਟੀ ਦੀ ਮੀਟਿੰਗ ਦੌਰਾਨ ਉਕਤ ਮੁਲਾਮਾਂ ਨੂੰ ਬਰਖ਼ਾਸਤ ਕੀਤਾ ਸੀ। ਇਸ ਤੋਂ ਬਾਅਦ ਇਨ੍ਹਾਂ ਮੁਲਾਜ਼ਮਾਂ ਨੇ ਸ਼੍ਰੋਮਣੀ ਕਮੇਟੀ ਦੇ ਫ਼ੈਸਲੇ ਵਿਰੁੱਧ ਸਤੰਬਰ 2020 ਨੂੰ ਪੰਜਾਬ ਅਤੇ ਹਰਿਆਣਾ ਹਾਈ ਕੋਰਟ ਵਿੱਚ ਰਿੱਟ ਪਟੀਸ਼ਨ ਦਾਇਰ ਕੀਤੀ ਸੀ।
  

SHARE ARTICLE

ਏਜੰਸੀ

Advertisement

Mandeep ਜਾਂ Harmeet ਜਿੱਤੇਗਾ ਕੌਣ TarnTaran By Election, Congress ਜਾਂ Akali, ਕਿੱਥੇ ਖੜ੍ਹੇਗੀ BJP ?

12 Nov 2025 10:47 AM

ਮਨਦੀਪ ਸਿੰਘ ਤੇ ਹਰਮੀਤ ਸੰਧੂ ਦਰਮਿਆਨ ਫ਼ਸਵੀਂ ਟੱਕਰ, ਪੰਥਕ ਹਲਕੇ ‘ਚ ਪੰਥਕ ਗੂੰਜ ਜਾਂ ਝਾੜੂ ਦੀ ਜੇਤੂ ਹੂੰਜ?

12 Nov 2025 10:46 AM

Chandigarh ਦੇ SSP ਮੈਡਮ ਵੀ ਨਹੀਂ ਰੋਕ ਸਕੇ ਵਿਦਿਆਰਥੀ ਨੂੰ Gate ਖੋਲ੍ਹਣ ਤੋਂ

10 Nov 2025 3:08 PM

ਅੱਗੋਂ ਪੁਲਿਸ ਨੇ ਰਾਹ ਰੋਕ ਕੇ ਛੇੜ ਲਿਆ ਵੱਡਾ ਪੰਗਾ, ਗਰਮਾਇਆ ਮਾਹੌਲ

10 Nov 2025 3:07 PM

ਪੰਜਾਬ ਯੂਨੀਵਰਸਿਟੀ ਦੇ ਗੇਟ ਨੰ: 1 'ਤੇ ਪੈ ਗਿਆ ਗਾਹ, ਦੇਖਦੇ ਹੀ ਰਹਿ ਗਏ ਪੁਲਿਸ

10 Nov 2025 3:07 PM
Advertisement