
'ਵਿਧਾਨ ਸਭਾ ‘ਚ ਮਤਾ ਪਾਸ ਕਰਕੇ ਚੰਡੀਗੜ੍ਹ ਪੰਜਾਬ ਨੂੰ ਨਹੀਂ ਮਿਲਣਾ'
ਚੰਡੀਗੜ੍ਹ: ਪੰਜਾਬ ਦੇ ਮੁੱਖ ਮੰਤਰੀ ਭਗਵੰਤ ਮਾਨ ਵੱਲੋਂ ਚੰਡੀਗੜ੍ਹ ਮੁੱਦੇ ‘ਤੇ ਵਿਧਾਨ ਸਭਾ ਵਿਚ ਮਤਾ ਪਾਸ ਕੀਤਾ ਗਿਆ। CM ਮਾਨ ਦੇ ਪ੍ਰਸਤਾਵ ਦਾ ਮੁੱਖ ਸਿਆਸੀ ਧਿਰਾਂ ਅਕਾਲੀ ਦਲ, ਕਾਂਗਰਸ ਤੇ ਬਸਪਾ ਨੇ ਸਮਰਥਨ ਕੀਤਾ।
Balbir Singh Rajewal
CM ਮਾਨ ਦੇ ਪ੍ਰਸਤਾਵ ‘ਤੇ ਕਿਸਾਨ ਯੂਨੀਅਨ ਦੇ ਪ੍ਰਧਾਨ ਬਲਬੀਰ ਸਿੰਘ ਰਾਜੇਵਾਲ ਦਾ ਬਿਾਨ ਵੀ ਸਾਹਮਣੇ ਆਇਆ ਹੈ। ਉਹਨਾਂ ਕਿਹਾ ਕਿ ਸਿਰਫ਼ ਮਤਾ ਪਾਸ ਕਰਨ ਨਾਲ ਕੁਝ ਨਹੀਂ ਹੋਣਾ। ਇਸ ਲਈ ਸੰਘਰਸ਼ ਦੀ ਲੋੜ ਹੈ। ਉਨ੍ਹਾਂ ਕਿਹਾ ਕਿ ਕੇਂਦਰ ਜਲਦੀ ਹੀ ਪੰਜਾਬ ਦੇ ਪਾਣੀਆਂ ‘ਤੇ ਹੋਰ ਡਾਕਾ ਮਾਰਨ ਵਾਲਾ ਹੈ। ਵਿਧਾਨ ਸਭਾ ‘ਚ ਮਤਾ ਪਾਸ ਕਰਕੇ ਚੰਡੀਗੜ੍ਹ ਪੰਜਾਬ ਨੂੰ ਨਹੀਂ ਮਿਲਣਾ।
Bhagwant mann
ਸੰਘਰਸ਼ ਤੋਂ ਬਗੈਰ ਚੰਡੀਗੜ੍ਹ ਦਾ ਮਸਲਾ ਹੱਲ ਨਹੀਂ ਹੋਣਾ। ਉਨ੍ਹਾਂ ਕਿਹਾ ਕਿ ਪੰਜਾਬ ਵਿੱਚ ਧਰਤੀ ਹੇਠਲਾ ਪਾਣੀ ਖ਼ਤਮ ਹੋਣ ਕਿਨਾਰੇ ਹੈ। ਸਰਕਾਰ ਦੀ ਗਲਤੀ ਕਾਰਨ ਰਾਵੀ ਦਾ ਪਾਣੀ ਮੁਫ਼ਤ ਵਿਚ ਪਾਕਿਸਤਾਨ ਜਾ ਰਿਹਾ ਹੈ। ਹੁਣ ਸਮਾਂ ਆ ਗਿਆ ਹੈ ਕਿ ਲੋਕ ਸਰਕਾਰ ਤੋਂ ਦਰਿਆਈ ਪਾਣੀਆਂ ਦਾ ਲੇਖਾ ਜੋਖਾ ਮੰਗਣ ਤੇ ਪੰਜਾਬ ਅਤੇ ਹਰਿਆਣੇ ਵਿੱਚ ਨਵੇਂ ਸਿਰੇ ਤੋਂ 60:40 ਦੇ ਅਨੁਪਾਤ ਅਨੁਸਾਰ ਪਾਣੀ ਦੀ ਵੰਡ ਦੀ ਮੰਗ ਕਰਨ। ਉਨ੍ਹਾਂ ਕਿਹਾ ਕਿ ਹਾੜ੍ਹੀ ਦਾ ਸੀਜ਼ਨ ਖਤਮ ਹੋਣ ਤੋਂ ਬਾਅਦ ਇਸ ਮਸਲੇ ’ਤੇ ਅੰਦੋਲਨ ਸ਼ੁਰੂ ਕੀਤਾ ਜਾਵੇਗਾ।
Balbir Singh Rajewal