ਮਹਿੰਗਾਈ ਖ਼ਿਲਾਫ਼ ਕਾਂਗਰਸ ਦਾ ਪ੍ਰਦਰਸ਼ਨ : ਪੰਜਾਬ ਕਾਂਗਰਸ ਨੇ ਜੋ ਕਿਹਾ ਉਹ ਲਾਗੂ ਵੀ ਕੀਤਾ -ਪਰਗਟ ਸਿੰਘ 
Published : Apr 2, 2022, 8:07 pm IST
Updated : Apr 2, 2022, 8:19 pm IST
SHARE ARTICLE
Congress Protest
Congress Protest

7 ਤਰੀਕ ਨੂੰ  ਕੀਤੇ ਜਾਣਗੇ ਸੂਬਾ ਪੱਧਰ 'ਤੇ ਪ੍ਰਦਰਸ਼ਨ - ਚੌਧਰੀ ਸੰਤੋਖ ਸਿੰਘ 

ਪੈਟਰੋਲ-ਡੀਜ਼ਲ, ਰਸੋਈ ਗੈਸ ਦੀਆਂ ਕੀਮਤਾਂ 'ਚ ਕਮੀ ਆਉਣ ਤੱਕ ਪ੍ਰਦਰਸ਼ਨ ਜਾਰੀ ਰਹੇਗਾ

ਜਲੰਧਰ : ਪੈਟਰੋਲ, ਡੀਜ਼ਲ, ਰਸੋਈ ਗੈਸ ਦੇ ਨਾਲ-ਨਾਲ ਖਾਣ-ਪੀਣ ਦੀਆਂ ਵਸਤਾਂ ਦੀਆਂ ਕੀਮਤਾਂ ਲਗਾਤਾਰ ਵੱਧ ਰਹੀਆਂ ਹਨ। ਜਿਸ ਦੀ ਸਭ ਤੋਂ ਵੱਧ ਮਾਰ ਆਮ ਜਨਤਾ ਉਪਰ ਪੈ ਰਹੀ ਹੈ। ਇਸ ਦੌਰਾਨ ਲੋਕਾਂ ਵਲੋਂ ਕੇਂਦਰ ਸਰਕਾਰ ਵਿਰੁੱਧ ਰੋਸ ਮੁਜਾਹਰੇ ਕੀਤੇ ਜਾ ਰਹੇ ਹਨ। ਇਸ ਦੇ ਚਲਦੇ ਹੀ ਅੱਜ ਜਲੰਧਰ ਜ਼ਿਲ੍ਹਾ ਕਾਂਗਰਸ ਕਮੇਟੀ ਵੱਲੋਂ ਡੀਸੀ ਦਫ਼ਤਰ ਦੇ ਬਾਹਰ ਧਰਨਾ ਦਿੱਤਾ ਗਿਆ। ਇਸ ਪ੍ਰੋਗਰਾਮ ਵਿੱਚ ਵਿਧਾਇਕ ਪਰਗਟ, ਲੋਕ ਸਭਾ ਮੈਂਬਰ ਸੰਤੋਖ ਸਿੰਘ ਚੌਧਰੀ ਅਤੇ ਵਿਧਾਇਕ ਸੁਖਵਿੰਦਰ ਸਿੰਘ ਕੋਟਲੀ ਨੇ ਸ਼ਿਰਕਤ ਕੀਤੀ।

Congress Protest Congress Protest

ਧਰਨੇ ਨੂੰ ਸੰਬੋਧਨ ਕਰਦਿਆਂ ਕਾਂਗਰਸੀ ਆਗੂਆਂ ਨੇ ਕਿਹਾ ਕਿ ਪੈਟਰੋਲ, ਡੀਜ਼ਲ ਅਤੇ ਰਸੋਈ ਗੈਸ ਦੀਆਂ ਕੀਮਤਾਂ ਘੱਟ ਹੋਣ ਤੱਕ ਕੇਂਦਰ ਦੀ ਭਾਜਪਾ ਸਰਕਾਰ ਖ਼ਿਲਾਫ਼ ਉਨ੍ਹਾਂ ਦਾ ਧਰਨਾ-ਪ੍ਰਦਰਸ਼ਨ ਜਾਰੀ ਰਹੇਗਾ। ਉਨ੍ਹਾਂ ਕਿਹਾ ਕਿ ਭਾਜਪਾ ਦੀ ਕੇਂਦਰ ਸਰਕਾਰ ਲੋਕਾਂ ਨੂੰ ਮਾਰਨ 'ਤੇ ਤੁਲੀ ਹੋਈ ਹੈ। ਕੇਂਦਰ ਸਰਕਾਰ ਦੇਸ਼ ਨੂੰ ਬਹੁਤ ਵੱਖਰੇ ਪਾਸੇ ਲੈ ਕੇ ਜਾ ਰਹੀ ਹੈ।

ਖਾਣ-ਪੀਣ ਦੀਆਂ ਵਸਤਾਂ ਦੀਆਂ ਕੀਮਤਾਂ ਅਸਮਾਨ ਨੂੰ ਛੂਹ ਰਹੀਆਂ ਹਨ ਅਤੇ ਇਸ ਮਹਿੰਗਾਈ ਦੇ ਯੁੱਗ ਵਿੱਚ ਆਮ ਆਦਮੀ ਦਾ ਜਿਊਣਾ ਮੁਸ਼ਕਲ ਹੋ ਗਿਆ ਹੈ। ਕੇਂਦਰ ਦੀ ਭਾਜਪਾ ਸਰਕਾਰ ਨੇ ਲੋਕਾਂ ਦੇ ਘਰਾਂ ਦਾ ਬਜਟ ਵਿਗਾੜ ਕੇ ਰੱਖ ਦਿੱਤਾ ਹੈ। ਉਨ੍ਹਾਂ ਕਿਹਾ ਕਿ ਬੀ.ਜੇ.ਪੀ. ਨੂੰ ਆਮ ਵਰਗ ਬਾਰੇ ਵੀ ਕੁਝ ਸੋਚਣਾ ਚਾਹੀਦਾ ਹੈ।

Congress Protest Congress Protest

ਮਹਿਲਾ ਕਾਂਗਰਸੀ ਆਗੂਆਂ ਨੇ ਕਿਹਾ ਕਿ ਜਦੋਂ ਕਾਂਗਰਸ ਦੇ ਰਾਜ ਦੌਰਾਨ ਮਹਿੰਗਾਈ ਵਧੀ ਸੀ ਤਾਂ ਭਾਜਪਾ ਆਗੂਆਂ ਸਮ੍ਰਿਤੀ ਇਰਾਨੀ, ਹੇਮਾ ਮਾਲਿਨੀ ਆਦਿ ਨੇ ਸਿਲੰਡਰ ਲੈ ਕੇ ਪ੍ਰਦਰਸ਼ਨ ਕੀਤਾ ਪਰ ਹੁਣ ਭਾਜਪਾ ਦੇ ਸਾਰੇ ਆਗੂ ਗਾਇਬ ਹਨ। ਕੀ ਉਨ੍ਹਾਂ ਨੂੰ ਹੁਣ ਮਹਿੰਗਾਈ ਨਜ਼ਰ ਨਹੀਂ ਆਉਂਦੀ? ਉਨ੍ਹਾਂ ਕਿਹਾ ਕਿ ਜਦੋਂ ਕਾਂਗਰਸ ਦੇ ਰਾਜ ਦੌਰਾਨ ਮਹਿੰਗਾਈ ਵਧੀ ਸੀ ਤਾਂ ਉਸ ਵੇਲੇ ਦੇ ਪ੍ਰਧਾਨ ਮੰਤਰੀ ਮਨਮੋਹਨ ਸਿੰਘ ਨੇ ਇਸ ਨੂੰ ਕਾਬੂ ਵਿਚ ਲਿਆਂਦਾ ਸੀ।

ਪਰ ਮੌਜੂਦਾ ਕੇਂਦਰ ਸਰਕਾਰ ਵੱਲੋਂ ਇਸ 'ਤੇ ਕਾਬੂ ਨਹੀਂ ਪਾਇਆ ਜਾ ਰਿਹਾ ਹੈ। ਡੀਜ਼ਲ, ਪੈਟਰੋਲ ਅਤੇ ਰਸੋਈ ਗੈਸ ਦੀਆਂ ਕੀਮਤਾਂ ਦਿਨੋ-ਦਿਨ ਵੱਧ ਰਹੀਆਂ ਹਨ। ਇਸ ਮੌਕੇ ਪਰਗਟ ਸਿੰਘ ਨੇ ਕਿਹਾ ਕਿ ਜਦੋਂ ਤੱਕ ਪੂਰੇ ਦੇਸ਼ ਨੂੰ ਇਕਸਾਰ ਨਹੀਂ ਕੀਤਾ ਜਾਂਦਾ ਉਦੋਂ ਤੱਕ ਦੇਸ਼ ਦੀ ਤਰੱਕੀ ਸੰਭਵ ਨਹੀਂ ਹੈ। ਉਨ੍ਹਾਂ ਕਿਹਾ ਕਿ ਪੰਜਾਬ ਦੀ ਕਾਂਗਰਸ ਸਰਕਾਰ ਨੇ ਤੇਲ ਕੀਮਤਾਂ ਘਟਾਈਆਂ ਸਨ ਅਤੇ ਜੋ ਕਿਹਾ ਸੀ ਉਸ ਨੂੰ ਲਾਗੂ ਵੀ ਕੀਤਾ ਸੀ। 

Congress Protest Congress Protest

ਪੱਤਰਕਾਰਾਂ ਨਾਲ ਗੱਲਬਾਤ ਕਰਦੇ ਹੋਏ ਸੰਤੋਖ ਸਿੰਘ ਚੌਧਰੀ ਨੇ ਕਿਹਾ ਕਿ ਅਸੀਂ ਇਸ ਮੁੱਦੇ 'ਤੇ ਪਾਰਲੀਮੈਂਟ ਵਿਚ ਬਹਿਸ ਕਰਨ ਲਈ ਵੀ ਸਰਕਾਰ ਨੂੰ ਕਿਹਾ ਹੈ ਪਰ ਇਹ ਸਭ ਕੁਝ ਉਨ੍ਹਾਂ ਦੀ ਮਿਲੀਭੁਗਤ ਨਾਲ ਹੀ ਹੋ ਰਿਹਾ ਹੈ ਇਸ ਲਈ ਉਹ ਸਦਨ ਵਿਚ ਬਹਿਸ ਕਰਨ ਲਈ ਵੀ ਤਿਆਰ ਨਹੀਂ ਹੁੰਦੇ।

ਉਨ੍ਹਾਂ ਦੱਸਿਆ ਕਿ ਉਨ੍ਹਾਂ ਵਲੋਂ ਰਾਹੁਲ ਗਾਂਧੀ ਦੀ ਪ੍ਰਧਾਨਗੀ ਹੇਠ ਸੰਸਦ ਦੇ ਬਾਹਰ ਵੀ ਸਿਲੰਡਰ ਅਤੇ ਮੋਟਰਸਾਈਕਲ ਰੱਖ ਕੇ ਪ੍ਰਦਰਸ਼ਨ ਕੀਤਾ ਗਿਆ ਸੀ ਅਤੇ ਤੇਲ ਕੀਮਤਾਂ 'ਤੇ ਕਾਬੂ ਪਾਉਣ ਲਈ ਕੇਂਦਰ ਸਰਕਾਰ ਨੂੰ ਕਿਹਾ ਸੀ। ਇਸ ਦੇ ਚਲਦੇ ਹੀ ਅੱਜ ਵੀ ਦੇਸ਼ ਭਰ ਵਿਚ ਪ੍ਰਦਰਸ਼ਨ ਕੀਤੇ ਜਾ ਰਹੇ ਹਨ। ਚੌਧਰੀ ਸੰਤੋਖ ਸਿੰਘ ਨੇ ਕਿਹਾ ਕੇ ਕਾਂਗਰਸ ਵਲੋਂ 7 ਤਰੀਕ ਨੂੰ ਸੂਬਾ ਪੱਧਰ 'ਤੇ ਪ੍ਰਦਰਸ਼ਨ ਕੀਤੇ ਜਾਣਗੇ।

SHARE ARTICLE

ਸਪੋਕਸਮੈਨ ਸਮਾਚਾਰ ਸੇਵਾ

Advertisement

ਮਾਸਟਰ ਸਲੀਮ ਦੇ ਪਿਤਾ ਪੂਰਨ ਸ਼ਾਹ ਕੋਟੀ ਦਾ ਹੋਇਆ ਦੇਹਾਂਤ

22 Dec 2025 3:16 PM

328 Missing Guru Granth Sahib Saroop : '328 ਸਰੂਪ ਅਤੇ ਗੁਰੂ ਗ੍ਰੰਥ ਸਾਹਿਬ ਕਦੇ ਚੋਰੀ ਨਹੀਂ ਹੋਏ'

21 Dec 2025 3:16 PM

faridkot Rupinder kaur Case : 'ਪਤੀ ਨੂੰ ਮਾਰਨ ਵਾਲੀ Rupinder kaur ਨੂੰ ਜੇਲ੍ਹ 'ਚ ਵੀ ਕੋਈ ਪਛਤਾਵਾ ਨਹੀਂ'

21 Dec 2025 3:16 PM

Rana Balachauria: ਪ੍ਰਬਧੰਕਾਂ ਨੇ ਖੂਨੀ ਖ਼ੌਫ਼ਨਾਕ ਮੰਜ਼ਰ ਦੀ ਦੱਸੀ ਇਕੱਲੀ-ਇਕੱਲੀ ਗੱਲ,Mankirat ਕਿੱਥੋਂ ਮੁੜਿਆ ਵਾਪਸ?

20 Dec 2025 3:21 PM

''ਪੰਜਾਬ ਦੇ ਹਿੱਤਾਂ ਲਈ ਜੇ ਜ਼ਰੂਰੀ ਹੋਇਆ ਤਾਂ ਗਠਜੋੜ ਜ਼ਰੂਰ ਹੋਵੇਗਾ'', ਪੰਜਾਬ ਭਾਜਪਾ ਪ੍ਰਧਾਨ ਸੁਨੀਲ ਜਾਖੜ ਦਾ ਬਿਆਨ

20 Dec 2025 3:21 PM
Advertisement