ED ਨੇ ਸਾਬਕਾ SSP ਦੀ 4 ਕਰੋੜ ਦੀ ਜਾਇਦਾਦ ਕੀਤੀ ਜ਼ਬਤ
Published : Apr 2, 2022, 12:11 pm IST
Updated : Apr 2, 2022, 12:11 pm IST
SHARE ARTICLE
Photo
Photo

ਆਪਣੀ 40 ਸਾਲਾਂ ਤੋਂ ਵੱਧ ਸੇਵਾ ਦੌਰਾਨ, ਗਰੇਵਾਲ ਮੋਗਾ ਅਤੇ ਫਾਜ਼ਿਲਕਾ ਜ਼ਿਲ੍ਹਿਆਂ ਵਿੱਚ ਐਸਐਸਪੀ ਅਤੇ ਜਲੰਧਰ ਵਿਖੇ ਵਿਜੀਲੈਂਸ ਬਿਊਰੋ ਦੇ ਐਸਐਸਪੀ ਵਜੋਂ ਤਾਇਨਾਤ ਰਹੇ

 

ਚੰਡੀਗੜ੍ਹ: ਇਨਫੋਰਸਮੈਂਟ ਡਾਇਰੈਕਟੋਰੇਟ (ਈਡੀ) ਨੇ ਸ਼ੁੱਕਰਵਾਰ ਨੂੰ ਮਨੀ ਲਾਂਡਰਿੰਗ ਮਾਮਲੇ ਵਿੱਚ ਪੰਜਾਬ ਦੇ ਸਾਬਕਾ ਐਸਐਸਪੀ ਸੁਰਜੀਤ ਸਿੰਘ ਗਰੇਵਾਲ ਦੀ 4.07 ਕਰੋੜ ਰੁਪਏ ਦੀ ਜਾਇਦਾਦ ਅਸਥਾਈ ਤੌਰ 'ਤੇ ਜ਼ਬਤ ਕਰ ਦਿੱਤੀ ਹੈ। ਇਹ ਸੰਪਤੀਆਂ ਬੈਂਕ ਬੈਲੇਂਸ, ਖੇਤੀਬਾੜੀ ਜ਼ਮੀਨਾਂ, ਰਿਹਾਇਸ਼ੀ ਘਰ ਅਤੇ ਵਾਹਨਾਂ ਦੇ ਰੂਪ ਵਿੱਚ ਮਨੀ ਲਾਂਡਰਿੰਗ ਰੋਕਥਾਮ ਐਕਟ (ਪੀਐਮਐਲਏ), 2002 ਦੇ ਤਹਿਤ ਕੁਰਕ ਕੀਤੀਆਂ ਗਈਆਂ ਹਨ।

Surjit Singh Grewal Surjit Singh Grewal

ਆਪਣੀ 40 ਸਾਲਾਂ ਤੋਂ ਵੱਧ ਸੇਵਾ ਦੌਰਾਨ, ਗਰੇਵਾਲ ਮੋਗਾ ਅਤੇ ਫਾਜ਼ਿਲਕਾ ਜ਼ਿਲ੍ਹਿਆਂ ਵਿੱਚ ਐਸਐਸਪੀ ਅਤੇ ਜਲੰਧਰ ਵਿਖੇ ਵਿਜੀਲੈਂਸ ਬਿਊਰੋ ਦੇ ਐਸਐਸਪੀ ਵਜੋਂ ਤਾਇਨਾਤ ਰਹੇ। ਸਟੇਟ ਵਿਜੀਲੈਂਸ ਬਿਊਰੋ ਨੇ ਦਸੰਬਰ 2017 ਵਿੱਚ ਪਟਿਆਲਾ ਵਿੱਚ ਉਸ ਦੇ ਖਿਲਾਫ਼ 2005 ਤੋਂ 2014 ਦਰਮਿਆਨ ਆਮਦਨ ਦੇ ਜਾਣੇ-ਪਛਾਣੇ ਸਰੋਤਾਂ ਤੋਂ ਵੱਧ ਜਾਇਦਾਦ ਬਣਾਉਣ ਦੇ ਦੋਸ਼ ਵਿੱਚ ਕੇਸ ਦਰਜ ਕੀਤਾ ਸੀ।

Surjit Singh Grewal
Surjit Singh Grewal

ਇੱਕ ਪਰਵਾਸੀ ਭਾਰਤੀ ਦੀ ਸ਼ਿਕਾਇਤ 'ਤੇ ਦਰਜ ਐਫਆਈਆਰ ਅਨੁਸਾਰ, ਗਰੇਵਾਲ ਦੀ ਜਾਣੇ-ਪਛਾਣੇ ਸਰੋਤਾਂ ਤੋਂ ਆਮਦਨ 2.12 ਕਰੋੜ ਰੁਪਏ ਸੀ ਪਰ ਉਸ ਨੇ 12 ਕਰੋੜ ਰੁਪਏ ਤੋਂ ਵੱਧ ਦੀ ਜਾਇਦਾਦ ਇਕੱਠੀ ਕੀਤੀ ਸੀ। ਸ਼ਿਕਾਇਤ ਅਨੁਸਾਰ ਗਰੇਵਾਲ ਨੇ ਕਾਲੇ ਧਨ ਨਾਲ ਬੇਨਾਮੀ ਜ਼ਮੀਨ ਅਤੇ ਹੋਰ ਜਾਇਦਾਦਾਂ ਅਤੇ ਗਹਿਣੇ ਖਰੀਦੇ ਸਨ। ਸੁਪਰੀਮ ਕੋਰਟ ਨੇ ਅਪ੍ਰੈਲ 2018 ਵਿਚ ਉਸ ਨੂੰ ਅਗਾਊਂ ਜ਼ਮਾਨਤ ਦੇਣ ਤੋਂ ਇਨਕਾਰ ਕਰ ਦਿੱਤਾ ਸੀ ਅਤੇ ਉਸ ਨੂੰ ਪਟਿਆਲਾ ਹੇਠਲੀ ਅਦਾਲਤ ਵਿਚ ਸਮਰਪਣ ਕਰਨ ਲਈ ਕਿਹਾ ਸੀ।


 

Location: India, Chandigarh

SHARE ARTICLE

ਸਪੋਕਸਮੈਨ ਸਮਾਚਾਰ ਸੇਵਾ

Advertisement

'ਏਜੰਟਾਂ ਨੇ ਸਾਨੂੰ ਅਗਵਾ ਕਰਕੇ ਤਸ਼ੱਦਦ ਕੀਤਾ ਅਤੇ ਮੰਗਦੇ ਸੀ ਲੱਖਾਂ ਰੁਪਏ' Punjabi Men Missing in Iran ‘Dunki’

24 Jun 2025 6:53 PM

Encounter of the gangster who fired shots outside Pinky Dhaliwal's house — Romil Vohra killed.

24 Jun 2025 6:52 PM

Ludhiana By Election 2025 : ਗਿਣਤੀ 'ਚ ਹੋ ਗਈ ਪੂਰੀ ਟੱਕਰ, ਫੱਸ ਗਏ ਪੇਚ, ਸਟੀਕ ਨਤੀਜੇ

23 Jun 2025 2:03 PM

Ludhiana west ByPoll Result Update Live : ਹੋ ਗਿਆ ਨਿਪਟਾਰਾ

23 Jun 2025 2:01 PM

Ludhiana West bypoll ਦੇ ਪਹਿਲੇ ਰੁਝਾਨਾਂ ਨੇ ਕਰ 'ਤਾ ਸਭ ਨੂੰ ਹੈਰਾਨ, ਕਾਂਗਰਸ ਨੂੰ ਵੱਡਾ ਝਟਕਾ

23 Jun 2025 9:38 AM
Advertisement