
ਪੰਥ ਰਤਨ ਜਥੇਦਾਰ ਗੁਰਚਰਨ ਸਿੰਘ ਟੌਹੜਾ ਦੀ 18ਵੀਂ ਸਾਲਾਨਾ ਯਾਦ ’ਚ ਗੁਰਮਤਿ ਸਮਾਗਮ
ਪਟਿਆਲਾ/ਭਾਦਸੋਂ, 1 ਅਪ੍ਰੈਲ (ਦਲਜਿੰਦਰ ਸਿੰਘ, ਗੁਰਪ੍ਰੀਤ ਸਿੰਘ ਆਲੋਵਾਲ) : ਸ਼੍ਰੋਮਣੀ ਗੁਰਦੁਆਰਾ ਪ੍ਰਬੰਧਕ ਕਮੇਟੀ ਦੇ ਪ੍ਰਧਾਨ ਐਡਵੋਕੇਟ ਹਰਜਿੰਦਰ ਸਿੰਘ ਧਾਮੀ ਨੇ ਕਿਹਾ ਕਿ ਪੰਥ ਰਤਨ ਜਥੇਦਾਰ ਗੁਰਚਰਨ ਸਿੰਘ ਟੌਹੜਾ ਕੌਮਪ੍ਰਸਤ ਅਤੇ ਪੰਥਪ੍ਰਸਤ ਅਤੇ ਸਿੱਖੀ ਸਿਧਾਂਤਾਂ ਨੂੰ ਪ੍ਰਣਾਈ ਪੰਥਕ ਸ਼ਖ਼ਸੀਅਤ ਸਨ ਅਜਿਹੀ ਸਖਸ਼ੀਅਤ ਦਾ ਸਮੁੱਚਾ ਜੀਵਨ ਪੰਥਕ ਰਹੁ ਰੀਤਾਂ ’ਤੇ ਪਹਿਰਾ ਦੇਣ ਲਈ ਪ੍ਰੇਰਦਾ ਹੈ।
ਸ਼੍ਰੋਮਣੀ ਕਮੇਟੀ ਪ੍ਰਧਾਨ ਅੱਜ ਗੁਰਦੁਆਰਾ ਸ੍ਰੀ ਦੂਖਨਿਵਾਰਨ ਸਾਹਿਬ ਵਿਖੇ ਸ਼੍ਰੋਮਣੀ ਗੁਰਦੁਆਰਾ ਪ੍ਰਬੰਧਕ ਕਮੇਟੀ, ਸ਼੍ਰੋਮਣੀ ਅਕਾਲੀ ਦਲ ਅਤੇ ਜਥੇਦਾਰ ਗੁਰਚਰਨ ਸਿੰਘ ਟੌਹੜਾ ਚੈਰੀਟੇਬਲ ਵਲੋਂ ਜਥੇਦਾਰ ਟੌਹੜਾ ਦੀ 18ਵੀਂ ਸਾਲਾਨਾ ਨਿਘੀ ਯਾਦ ’ਚ ਕਰਵਾਏ ਗੁਰਮਤਿ ਸਮਾਗਮ ਦੌਰਾਨ ਸੰਗਤਾਂ ਦੇ ਇਕੱਠ ਨੂੰ ਸੰਬੋਧਨ ਕਰ ਰਹੇ ਸਨ।
ਇਕੱਠ ਨੂੰ ਸੰਬੋਧਨ ਕਰਦਿਆਂ ਐਡਵੋਕੇਟ ਹਰਜਿੰਦਰ ਸਿੰਘ ਧਾਮੀ ਨੇ ਕਿਹਾ ਕਿ ਜਥੇਦਾਰ ਗੁਰਚਰਨ ਸਿੰਘ ਟੌਹੜਾ ਲੰਮਾ ਸਮਾਂ ਸ਼੍ਰੋਮਣੀ ਕਮੇਟੀ ਪ੍ਰਧਾਨ ਰਹੇ, ਜਿਨ੍ਹਾਂ ਨੇ ਹਮੇਸ਼ਾ ਪੰਥਕ ਰਵਾਇਤਾਂ ਦੀ ਪਹਿਰੇਦਾਰੀ ਤੇ ਤਰਜਮਾਨੀ ਕੀਤੀ। ਉਨ੍ਹਾਂ ਕਿਹਾ ਕਿ ਜਥੇਦਾਰ ਟੌਹੜਾ ਦੇ ਜੀਵਨ ਦਾ ਮੁਲਾਂਕਣ ਕਰ ਕੇ ਅਲੋਪ ਹੋ ਰਹੇ ਪੰਥਪ੍ਰਸਤੀ ਦੇ ਜਜ਼ਬੇ ਨੂੰ ਮੁੜ ਸੁਰਜੀਤ ਕਰਨਾ ਚਾਹੀਦਾ ਹੈ।
ਸ਼੍ਰੋਮਣੀ ਕਮੇਟੀ ਪ੍ਰਧਾਨ ਨੇ ਕਿਹਾ ਕਿ ਗੁਰਬਾਣੀ ਅਤੇ ਪੰਥਕ ਸੰਸਥਾਵਾਂ ’ਤੇ ਹੋ ਰਹੇ ਹਮਲਿਆਂ ਵਿਰੁਧ ਸੁਚੇਤ ਰਹਿਣਾ ਸਮੇਂ ਦੀ ਵੱਡੀ ਲੋੜ ਹੈ। ਉਨ੍ਹਾਂ ਕਿਹਾ ਕਿ ਖ਼ਾਲਸਾ ਪੰਥ ਦਾ ਇਤਿਹਾਸ ਵੱਡਮੁੱਲਾ ਅਤੇ ਨੀਹਾਂ ਖੂਨ ਦੇ ਮਿੱਝ ’ਤੇ ਟਿਕੀਆਂ ਹਨ ਇਸ ਕਰ ਕੇ ਪੰਥ ਵਿਰੋਧੀ ਸ਼ਕਤੀਆਂ ਅਪਣੇ ਮਨਸੂਬਿਆਂ ’ਚ ਕਦੇ ਸਫ਼ਲ ਨਹੀਂ ਹੋਣਗੀਆਂ।
ਫੋਟੋ ਨੰ 1ਪੀਏਟੀ. 8