ਕਸ਼ਮੀਰ ਸਿੰਘ, ਐਮਐਸਪੀ ਭੁਗਤਾਨ ਪ੍ਰਾਪਤ ਕਰਨ ਵਾਲਾ ਪਹਿਲਾ ਕਿਸਾਨ
Published : Apr 2, 2022, 11:56 pm IST
Updated : Apr 2, 2022, 11:56 pm IST
SHARE ARTICLE
image
image

ਕਸ਼ਮੀਰ ਸਿੰਘ, ਐਮਐਸਪੀ ਭੁਗਤਾਨ ਪ੍ਰਾਪਤ ਕਰਨ ਵਾਲਾ ਪਹਿਲਾ ਕਿਸਾਨ

ਚੰਡੀਗੜ੍ਹ, 2 ਅਪ੍ਰੈਲ (ਝਾਮਪੁਰ) : ਕਸ਼ਮੀਰ ਸਿੰਘ ਅੱਜ ਐਮਐਸਪੀ ਭੁਗਤਾਨ ਪ੍ਰਾਪਤ ਕਰਨ ਵਾਲੇ ਸੂਬੇ ਦੇ ਪਹਿਲੇ ਕਿਸਾਨ ਬਣ ਗਏ ਹਨ। ਇਸ ਸਬੰਧੀ ਜਾਣਕਾਰੀ ਦਿੰਦਿਆਂ ਖ਼ੁਰਾਕ, ਸਿਵਲ ਸਪਲਾਈ ਅਤੇ ਖਪਤਕਾਰ ਮਾਮਲੇ ਮੰਤਰੀ ਲਾਲ ਚੰਦ ਕਟਾਰੂਚੱਕ ਨੇ ਦਸਿਆ ਕਿ ਪਟਿਆਲਾ ਜ਼ਿਲ੍ਹੇ ਦੇ ਪਿੰਡ ਮੁਹੱਬਤਪੁਰ ਦਾ ਰਹਿਣ ਵਾਲਾ ਕਸ਼ਮੀਰ ਸਿੰਘ 31 ਮਾਰਚ ਨੂੰ ਰਾਜਪੁਰਾ ਮੰਡੀ ਵਿਚ 51 ਕੁਇੰਟਲ ਕਣਕ ਲੈ ਕੇ ਆਇਆ ਸੀ ਅਤੇ ਖ਼ਰੀਦ ਦੇ ਪਹਿਲੇ ਹੀ ਦਿਨ ਭਾਵ 1 ਅਪ੍ਰੈਲ ਨੂੰ ਖ਼ਰੀਦ ਕੀਤੀ ਗਈ। ਉਨ੍ਹਾਂ ਅੱਗੇ ਕਿਹਾ ਕਿ ਅੱਜ ਖ਼ਰੀਦ ਦੇ 24 ਘੰਟਿਆਂ ਦੇ ਅੰਦਰ, ਵਿਭਾਗ ਨੇ ਕਿਸਾਨ ਦੀ ਬਣਦੀ ਅਦਾਇਗੀ 1,02,765, ਰੁਪਏ ਸਿੱਧੇ ਉਸ ਦੇ ਬੈਂਕ ਖਾਤੇ ਵਿਚ ਟਰਾਂਸਫ਼ਰ ਕਰ ਦਿਤੀ ਹੈ। ਮੰਤਰੀ ਨੇ ਦਸਿਆ ਕਿ ਰਾਜਪੁਰਾ ਮੰਡੀ ਵਿਚ ਖ਼ਰੀਦੀ ਗਈ ਕਣਕ ਦੀ ਲਿਫ਼ਟਿੰਗ ਵੀ ਸ਼ੁਰੂ ਕਰ ਦਿਤੀ ਗਈ ਹੈ।
ਟਰਾਂਸਪੋਰਟ ਅਤੇ ਲੇਬਰ ਦੇ ਪ੍ਰਬੰਧਾਂ ਸਬੰਧੀ ਪੁੱਛੇ ਸਵਾਲ ਦੇ ਜਵਾਬ ਵਿਚ ਉਨ੍ਹਾਂ ਕਿਹਾ ਕਿ ਇਹ ਪਹਿਲੀ ਵਾਰ ਹੈ ਕਿ ਸੀਜ਼ਨ ਸ਼ੁਰੂ ਹੋਣ ਤੋਂ ਪਹਿਲਾਂ ਹੀ ਸਾਰੇ ਲੇਬਰ ਅਤੇ ਟਰਾਂਸਪੋਰਟ ਦੇ ਠੇਕੇ ਪੂਰੇ ਕਰ ਲਏ ਗਏ ਹਨ। ਇਸ ਨਾਲ  ਰਾਜ ਭਰ ਦੀਆਂ ਮੰਡੀਆਂ ਵਿਚ ਮਜ਼ਦੂਰ 
ਅਤੇ ਟਰੱਕਾਂ ਦੀ ਪੂਰਨ ਉਪਲਬਧਤਾ ਸੰਭਵ ਹੋ ਗਈ ਹੈ।
ਮੰਡੀਆਂ ਵਿਚ ਕਣਕ ਦੀ ਆਮਦ ਦੀ ਮੱਠੀ ਰਫ਼ਤਾਰ ਬਾਰੇ ਮੰਤਰੀ ਨੇ ਕਿਹਾ ਕਿ ਅਜੇ ਤਕ ਫ਼ਸਲ ਪੂਰੀ ਤਰ੍ਹਾਂ ਤਿਆਰ ਨਹੀਂ ਹੋਈ ਅਤੇ 6 ਅਪ੍ਰੈਲ ਤੋਂ ਬਾਅਦ ਮਾਲਵਾ ਖੇਤਰ ਦੀਆਂ ਮੰਡੀਆਂ ਵਿਚ ਵੱਡੀ ਮਾਤਰਾ ਵਿਚ ਕਣਕ ਪੁੱਜਣ ਦੀ ਉਮੀਦ ਹੈ ਜਦਕਿ ਮਾਝੇ ਦੇ ਜ਼ਿਲ੍ਹਿਆਂ ਵਿਚ ਇਹ ਆਮਦ ਸੰਭਵ ਤੌਰ ’ਤੇ  12 ਅਪ੍ਰੈਲ ਤੋਂ ਬਾਅਦ ਦੇਖਣ ਨੂੰ ਮਿਲੇਗੀ।
ਕਟਾਰੂਚੱਕ ਨੇ ਅੱਗੇ ਕਿਹਾ ਕਿ ਮੰਡੀਆਂ ਵਿਚ ਕਣਕ ਦੀ ਖ਼ਰੀਦ ਲਈ ਸਾਰੇ ਪ੍ਰਬੰਧ ਮੁਕੰਮਲ ਕਰ ਲਏ ਗਏ ਹਨ। ਉਨ੍ਹਾਂ ਕਿਹਾ ਕਿ ਚੰਗੀ ਫ਼ਸਲ ਦੀ ਆਸ ਨਾਲ ਕਿਸਾਨ ਉਤਸਾਹਿਤ ਹਨ ਅਤੇ ਪੰਜਾਬ ਸਰਕਾਰ ਕਿਸਾਨਾਂ ਵਲੋਂ ਵੇਚੇ ਜਾਣ ਵਾਲੇ ਹਰ ਦਾਣੇ ਨੂੰ ਖ਼ਰੀਦਣ ਲਈ ਵਚਨਬੱਧ ਹੈ।
 

SHARE ARTICLE

ਏਜੰਸੀ

Advertisement

'ਸਿੱਖਿਆ ਕੋਈ ਤਰਸ ਦੀ ਭਾਵਨਾ ਨਹੀਂ, ਇਹ ਹਰ ਇੱਕ ਇਨਸਾਨ ਦਾ ਹੱਕ ਹੈ'

22 Feb 2026 1:38 PM

ਚੰਡੀਗੜ੍ਹ 'ਚ ਲੱਗੇ ਗੁਲਾਬ ਮੇਲੇ 'ਚ ਲੱਗੀਆਂ ਰੌਣਕਾਂ, ਹਿਮਾਚਲ ਦੇ ਸੱਭਿਆਚਾਰਕ ਨਾਚ ਦਾ ਲੋਕਾਂ ਨੇ ਲਿਆ ਲੁਤਫ਼,

22 Feb 2026 1:37 PM

ਕੰਜ਼ਿਊਮਰ ਕੋਰਟਾਂ 'ਚ ਬੇਹੱਦ ਜ਼ਿਆਦਾ ਖ਼ਾਲੀ ਅਸਾਮੀਆਂ ! ਸਟਾਫ਼ ਦੀ ਕਮੀ ਤੇ ਲੋੜੀਂਦਾ ਸਹੂਲਤਾਂ ਦੀ ਘਾਟ ਨੂੰ ਲੈ ਕੇ ਵਕ.

21 Feb 2026 3:02 PM

"ਬਾਦਲ ਖਾ ਗਿਆ ਗੋਲਕਾਂ ਤੇ SGPC ਦੀ ਜ਼ਮੀਨ ਦੇ ਪੈਸੇ"

21 Feb 2026 3:00 PM

'ਜਨਮ ਲੈਂਦੇ ਹੀ ਇੱਕ ਸਿੰਘ ਦਾ ਸ਼ਸਤਰਾਂ ਨਾਲ਼ ਪੈ ਜਾਂਦਾ ਹੈ ਪਿਆਰ'

20 Feb 2026 1:32 PM
Advertisement