ਕਸ਼ਮੀਰ ਸਿੰਘ, ਐਮਐਸਪੀ ਭੁਗਤਾਨ ਪ੍ਰਾਪਤ ਕਰਨ ਵਾਲਾ ਪਹਿਲਾ ਕਿਸਾਨ, ਭੁਗਤਾਨ 24 ਘੰਟਿਆਂ ਦੇ ਅੰਦਰ ਕੀਤਾ
Published : Apr 2, 2022, 5:25 pm IST
Updated : Apr 2, 2022, 5:25 pm IST
SHARE ARTICLE
 Kashmir Singh today became the first farmer in the State to receive MSP payment.
Kashmir Singh today became the first farmer in the State to receive MSP payment.

ਲਿਫਟਿੰਗ 24 ਘੰਟਿਆਂ ਦੇ ਅੰਦਰ ਸ਼ੁਰੂ, ਥਾਂ-ਥਾਂ 'ਤੇ ਸਾਰੇ ਪ੍ਰਬੰਧ: ਲਾਲ ਚੰਦ ਕਟਾਰੂਚੱਕ

 

ਚੰਡੀਗੜ੍ਹ : ਕਸ਼ਮੀਰ ਸਿੰਘ ਅੱਜ ਐਮਐਸਪੀ ਭੁਗਤਾਨ ਪ੍ਰਾਪਤ ਕਰਨ ਵਾਲੇ ਸੂਬੇ ਦੇ ਪਹਿਲੇ ਕਿਸਾਨ ਬਣ ਗਏ ਹਨ। ਇਸ ਸਬੰਧੀ ਜਾਣਕਾਰੀ ਦਿੰਦਿਆਂ ਖੁਰਾਕ, ਸਿਵਲ ਸਪਲਾਈ ਅਤੇ ਖਪਤਕਾਰ ਮਾਮਲੇ ਮੰਤਰੀ ਸ਼੍ਰੀ ਲਾਲ ਚੰਦ ਕਟਾਰੂਚੱਕ ਨੇ ਦੱਸਿਆ ਕਿ ਪਟਿਆਲਾ ਜ਼ਿਲ੍ਹੇ ਦੇ ਪਿੰਡ ਮੁਹੱਬਤਪੁਰ ਦਾ ਰਹਿਣ ਵਾਲਾ ਕਸ਼ਮੀਰ ਸਿੰਘ 31 ਮਾਰਚ ਨੂੰ ਰਾਜਪੁਰਾ ਮੰਡੀ ਵਿੱਚ 51 ਕੁਇੰਟਲ ਕਣਕ ਲੈ ਕੇ ਆਇਆ ਸੀ ਅਤੇ, ਖਰੀਦ ਦੇ ਪਹਿਲੇ ਹੀ ਦਿਨ ਭਾਵ 1 ਅਪ੍ਰੈਲ। ਨੂੰ, ਇਸਦੀ ਸਫ਼ਾਈ ਕਰਕੇ ਖਰੀਦ ਕੀਤੀ ਗਈ। ਉਨ੍ਹਾਂ ਅੱਗੇ ਕਿਹਾ ਕਿ ਅੱਜ, ਖਰੀਦ ਦੇ 24 ਘੰਟਿਆਂ ਦੇ ਅੰਦਰ, ਵਿਭਾਗ ਨੇ ਕਿਸਾਨ ਦੀ ਬਣਦੀ ਅਦਾਇਗੀ ਮੁੱਬਲਿਗ  1,02,765, ਰੁਪਏ ਸਿੱਧੇ ਉਸਦੇ ਬੈਂਕ ਖਾਤੇ ਵਿੱਚ ਟਰਾਂਸਫਰ ਕਰ ਦਿੱਤੀ ਹੈ।  ਮੰਤਰੀ ਨੇ ਦੱਸਿਆ ਕਿ ਰਾਜਪੁਰਾ ਮੰਡੀ ਵਿੱਚ ਖਰੀਦੀ ਗਈ ਕਣਕ ਦੀ ਲਿਫਟਿੰਗ ਵੀ ਸ਼ੁਰੂ ਕਰ ਦਿੱਤੀ ਗਈ ਹੈ।

MSPMSP

ਟਰਾਂਸਪੋਰਟ ਅਤੇ ਲੇਬਰ ਦੇ ਪ੍ਰਬੰਧਾਂ ਸਬੰਧੀ ਪੁੱਛੇ ਸਵਾਲ ਦੇ ਜਵਾਬ ਵਿੱਚ ਉਨ੍ਹਾਂ ਕਿਹਾ ਕਿ ਇਹ ਪਹਿਲੀ ਵਾਰ ਹੈ ਕਿ ਸੀਜ਼ਨ ਸ਼ੁਰੂ ਹੋਣ ਤੋਂ ਪਹਿਲਾਂ ਹੀ ਸਾਰੇ ਲੇਬਰ ਅਤੇ ਟਰਾਂਸਪੋਰਟ ਦੇ ਠੇਕੇ ਪੂਰੇ ਕਰ ਲਏ ਗਏ ਹਨ। ਇਸ ਨਾਲ  ਰਾਜ ਭਰ ਦੀਆਂ ਮੰਡੀਆਂ ਵਿੱਚ ਮਜ਼ਦੂਰ ਅਤੇ ਟਰੱਕਾਂ ਦੀ ਪੂਰਨ ਉਪਲਬਧਤਾ ਸੰਭਵ ਹੋ ਗਈ ਹੈ।

ਮੰਡੀਆਂ ਵਿੱਚ ਕਣਕ ਦੀ ਆਮਦ ਦੀ ਮੱਠੀ ਰਫ਼ਤਾਰ ਬਾਰੇ ਮੰਤਰੀ ਨੇ ਕਿਹਾ ਕਿ ਅਜੇ ਤੱਕ ਫ਼ਸਲ ਪੱਕ ਨਹੀਂ ਸਕੀ ਅਤੇ 6 ਅਪ੍ਰੈਲ ਤੋਂ ਬਾਅਦ ਮਾਲਵਾ ਖੇਤਰ ਦੀਆਂ ਮੰਡੀਆਂ ਵਿੱਚ ਵੱਡੀ ਮਾਤਰਾ ਵਿੱਚ ਕਣਕ ਪੁੱਜਣ ਦੀ ਉਮੀਦ ਹੈ ਜਦਕਿ ਮਾਝੇ ਦੇ ਜ਼ਿਲ੍ਹਿਆਂ ਵਿੱਚ ਇਹ ਆਮਦ ਸੰਭਵ ਤੌਰ 'ਤੇ  12 ਅਪ੍ਰੈਲ ਤੋਂ ਬਾਅਦ ਦੇਖਣ ਨੂੰ ਮਿਲੇਗੀ।।

ਕਟਾਰੂਚੱਕ ਨੇ ਅੱਗੇ ਕਿਹਾ ਕਿ ਮੰਡੀਆਂ ਵਿੱਚ ਕਣਕ ਦੀ ਖਰੀਦ ਲਈ ਸਾਰੇ ਪ੍ਰਬੰਧ ਮੁਕੰਮਲ ਕਰ ਲਏ ਗਏ ਹਨ। ਉਨ੍ਹਾਂ ਕਿਹਾ ਕਿ ਚੰਗੀ ਫ਼ਸਲ ਦੀ ਆਸ ਨਾਲ ਕਿਸਾਨ ਉਤਸ਼ਾਹਿਤ ਹਨ ਅਤੇ ਪੰਜਾਬ ਸਰਕਾਰ ਕਿਸਾਨਾਂ ਵੱਲੋਂ ਵੇਚੇ ਜਾਣ ਵਾਲੇ ਹਰ ਦਾਣੇ ਨੂੰ ਖਰੀਦਣ ਲਈ ਵਚਨਬੱਧ ਹੈ।

SHARE ARTICLE

ਸਪੋਕਸਮੈਨ ਸਮਾਚਾਰ ਸੇਵਾ

Advertisement

Shaheed Udham singh grandson Story : 'ਮੈਨੂੰ ਚਪੜਾਸੀ ਦੀ ਹੀ ਨੌਕਰੀ ਦੇ ਦਿਓ, ਕੈਪਟਨ ਨੇ ਨੌਕਰੀ ਦੇਣ ਦਾ ਐਲਾਨ...

09 Aug 2025 12:37 PM

Punjab Latest Top News Today | ਦੇਖੋ ਕੀ ਕੁੱਝ ਹੈ ਖ਼ਾਸ | Spokesman TV | LIVE | Date 09/08/2025

09 Aug 2025 12:34 PM

ਕਿਉਂ ਪੰਜਾਬੀਆਂ 'ਚ ਸਭ ਤੋਂ ਵੱਧ ਵਿਦੇਸ਼ ਜਾਣ ਦਾ ਜਨੂੰਨ, ਕਿਵੇਂ ਘਟੇਗੀ ਵੱਧਦੀ ਪਰਵਾਸ ਦੀ ਪਰਵਾਜ਼ ?

06 Aug 2025 9:27 PM

Donald Trump ਨੇ India 'ਤੇ ਲੱਗਾ ਦਿੱਤਾ 50% Tariff, 24 ਘੰਟਿਆਂ 'ਚ ਲਗਾਉਣ ਦੀ ਦਿੱਤੀ ਸੀ ਧਮਕੀ

06 Aug 2025 9:20 PM

Punjab Latest Top News Today | ਦੇਖੋ ਕੀ ਕੁੱਝ ਹੈ ਖ਼ਾਸ | Spokesman TV | LIVE | Date 03/08/2025

03 Aug 2025 1:23 PM
Advertisement