ਮੈਂ ਚੋਣ ਲੜਨ ਤੋਂ ਜਵਾਬ ਦਿੱਤਾ ਸੀ ਪਰ ਮੇਰੇ ਤੋਂ ਧੱਕੇ ਨਾਲ ਚੋਣ ਲੜਵਾਈ ਗਈ : ਬਲਬੀਰ ਸਿੰਘ ਰਾਜੇਵਾਲ 

By : KOMALJEET

Published : Apr 2, 2023, 4:04 pm IST
Updated : Apr 2, 2023, 4:04 pm IST
SHARE ARTICLE
Balbir Singh Rajewal
Balbir Singh Rajewal

ਕਿਹਾ, ਜਿਨ੍ਹਾਂ ਨੇ SSM ਬਣਾਇਆ, ਜਿਨ੍ਹਾਂ ਨੇ ਮੈਨੂੰ ਚੋਣ ਲੜਵਾਈ ਉਹ ਸਾਰੇ ਭਗੌੜੇ ਹਨ

ਮੋਹਾਲੀ : ਪੰਜਾਬ ਵਿਚ ਪੈ ਰਹੇ ਬੇਮੌਸਮੇ ਮੀਂਹ ਕਾਰਨ ਕਿਸਾਨਾਂ ਦਾ ਵੱਡਾ ਨੁਕਸਾਨ ਹੋਇਆ ਹੈ ਇਸ ਸਿਲਸਿਲੇ ਵਿਚ ਕਿਸਾਨ ਆਗੂ ਬਲਬੀਰ ਸਿੰਘ ਰਾਜੇਵਾਲ ਨੇ ਇੱਕ ਪ੍ਰੈਸ ਕਾਨਫਰੰਸ ਕੀਤੀ। ਇਸ ਦੌਰਾਨ ਉਨ੍ਹਾਂ ਕਿਹਾ ਕਿ ਮੀਂਹ ਕਾਰਨ ਕਿਸਾਨਾਂ ਦਾ ਹੋਇਆ ਜੋ ਨੁਕਸਾਨ ਹੋਇਆ ਹੈ  ਉਹ ਸਿਰਫ ਕਣਕ ਦਾ ਹੀ ਨਹੀਂ ਸਗੋਂ ਪਸ਼ੂਆਂ ਦਾ ਚਾਰ ਤੂੜੀ ਆਦਿ ਵੀ ਨਹੀਂ ਬਣੇਗੀ। ਜਿਸ ਨਾਲ ਆਉਣ ਵਾਲੇ ਸਮੇਂ ਵਿਚ ਵੀ ਕਾਫੀ ਨੁਕਸਾਨ ਝੱਲਣਾ ਪਵੇਗਾ।

ਉਨ੍ਹਾਂ ਕਿਹਾ ਕਿ ਪੰਜਾਬ ਦੇਸ਼ ਦਾ ਵੱਡਾ ਅੰਨ ਭੰਡਾਰ ਹੈ। ਬੇਮੌਸਮੇ ਮੀਂਹ ਕਾਰਨ ਜੋ ਨੁਕਸਾਨ ਹੋਇਆ ਹੈ ਜੇਕਰ ਸਰਕਾਰ ਵਲੋਂ ਸਮੇਂ ਸਿਰ ਮਦਦ ਨਾ ਦਿਤੀ ਗਈ ਤਾਂ ਵੱਡੇ ਪੱਧਰ 'ਤੇ ਖੁਦਕੁਸ਼ੀਆਂ ਹੋਣਗੀਆਂ। ਉਨ੍ਹਾਂ ਕਿਹਾ ਕਿ ਦੁਨੀਆ ਵਿਚ ਅਨਾਜ ਦੀ ਕਿੱਲਤ ਆ ਰਹੀ ਹੈ ਅਤੇ ਆਉਣ ਵਾਲੇ ਸਮੇਂ ਵਿਚ ਵੱਡੇ ਅਨਾਜ ਸੰਕਟ ਦਾ ਸਾਹਮਣਾ ਕਰਨਾ ਪੈ ਸਕਦਾ ਹੈ। ਇਸ ਤੋਂ ਇਲਾਵਾ ਉਨ੍ਹਾਂ ਕਿਹਾ ਕਿ ਫਸਲਾਂ ਦੇ ਖਰਾਬੇ ਲਈ 15 ਹਜ਼ਾਰ ਰੁਪਏ ਪ੍ਰਤੀ ਏਕੜ ਮੁਆਵਜ਼ਾ ਘੱਟ ਹੈ। ਨੁਕਸਾਨੀਆਂ ਗਈਆਂ ਫਸਲਾਂ ਲਈ ਘੱਟੋ-ਘੱਟ 50 ਹਜ਼ਾਰ ਰੁਪਏ ਪ੍ਰਤੀ ਏਕੜ ਮੁਆਵਜ਼ਾ ਦਿੱਤਾ ਜਾਣਾ ਚਾਹੀਦਾ ਹੈ। 

ਇਹ ਵੀ ਪੜ੍ਹੋ: ਕਾਰਗਿਲ ਜੰਗ ਦੇ ਨਾਇਕ ਸੂਬੇਦਾਰ ਮੇਜਰ ਤਸੇਵਾਂਗ ਮੁਰੋਪ ਦਾ ਦਿਹਾਂਤ 

ਪੱਤਰਕਾਰਾਂ ਨਾਲ ਗਲਬਾਤ ਕਰਦਿਆਂ ਉਨ੍ਹਾਂ ਕਿਹਾ ਕਿ ਐਸ.ਐਸ.ਐਮ ਦਾ ਕਿਹੜਾ ਆਗੂ ਹੈ ਜੋ ਸਿਆਸਤ ਵਿਚ ਨਹੀਂ ਆਇਆ। ਉਨ੍ਹਾਂ ਕਿਹਾ ਕਿ ਮੈਂ ਸੰਯੁਕਤ ਸਮਾਜ ਮੋਰਚਾ ਨਹੀਂ ਬਣਾਇਆ।

ਬਲਬੀਰ ਸਿੰਘ ਰਾਜੇਵਾਲ ਨੇ ਕਿਹਾ ਕਿ ਇਥੇ ਹੀ ਉਹ ਬੇਈਮਾਨ ਹਨ ਕਿਉਂਕਿ ਮੈਂ ਚੋਣ ਲੜਨ ਤੋਂ ਜਵਾਬ ਦੇ ਦਿੱਤਾ ਸੀ। ਮੇਰੇ ਤੋਂ ਧੱਕੇ ਨਾਲ ਚੋਣ ਲੜਵਾਈ ਗਈ। ਉਨ੍ਹਾਂ ਕਿਹਾ ਕਿ ਉਸ ਵਕਤ ਸਾਰੇ ਇਕੱਠੇ ਹੋ ਗਏ ਸਨ ਅਤੇ ਮੈਨੂੰ ਕਿਹਾ ਕਿ ਤੁਹਾਨੂੰ ਚੋਣ ਲੜਨੀ ਪਵੇਗੀ, ਤੁਸੀਂ ਸਾਨੂੰ ਜਵਾਬ ਨਹੀਂ ਦੇ ਸਕਦੇ।

ਉਨ੍ਹਾਂ ਕਿਹਾ ਕਿ ਜਿਸ ਦਿਨ ਸੰਯੁਕਤ ਸਮਾਜ ਮੋਰਚਾ ਬਣਾਇਆ ਮੈਨੂੰ ਇਸ ਬਾਰੇ ਕੁਝ ਵੀ ਪਤਾ ਨਹੀਂ ਸੀ। ਪ੍ਰੈਸ ਮਿਲਣੀ ਦੌਰਾਨ ਅਚਾਨਕ ਮੇਰੇ ਪਿੱਛੇ ਲਿਆ ਕੇ ਇੱਕ ਬੋਰਡ ਖੜ੍ਹਾ ਕਰ ਦਿੱਤਾ। ਉਨ੍ਹਾਂ ਕਿਹਾ ਕਿ ਸੰਯੁਕਤ ਸਮਾਜ ਮੋਰਚਾ (SSM) ਬਣਾਉਣ ਬਾਰੇ ਮੇਰੇ ਤੋਂ ਪੁੱਛਿਆ ਵੀ ਨਹੀਂ ਗਿਆ। ਉਸ ਪ੍ਰੈਸ ਵਾਰਤਾ ਦੌਰਾਨ ਮੈਂ ਇੱਕ ਵੀ ਸ਼ਬਦ ਨਹੀਂ ਬੋਲਿਆ, ਜੋ ਕੁਝ ਕਿਹਾ ਉਨ੍ਹਾਂ ਨੇ ਹੀ ਕਿਹਾ।

ਅੱਗੇ ਗਲਬਾਤ ਦੌਰਾਨ ਬਲਬੀਰ ਸਿੰਘ ਰਾਜੇਵਾਲ ਨੇ ਕਿਹਾ ਕਿ ਨਾ ਮੈਂ ਟਿਕਟਾਂ ਵੰਡੀਆਂ ਤੇ ਨਾ ਹੀ ਉਮੀਦਵਾਰ ਖੜ੍ਹੇ ਕੀਤੇ। ਇਹ ਸਭ ਕੁਝ ਉਨ੍ਹਾਂ ਨੇ ਕੀਤਾ ਅਤੇ ਫਿਰ ਅੱਧ ਵਿਚਾਲੇ ਮੈਨੂੰ ਪਿੱਛੇ ਹਟਣ ਲਈ ਕਿਹਾ ਗਿਆ ਪਰ ਮੈਂ ਇਨਕਾਰ ਕੀਤਾ ਅਤੇ ਕਿਹਾ ਕਿ ਤੁਸੀਂ ਬੇਈਮਾਨ ਹੋ। ਜਿਸ 'ਤੇ ਉਨ੍ਹਾਂ ਕਿਹਾ ਕਿ ਉਹ ਵਿਰੋਧ ਕਰਨਗੇ। ਰਾਜੇਵਾਲ ਮੁਤਾਬਕ ਉਨ੍ਹਾਂ ਕਿਹਾ ਕਿ ਮੇਰੇ ਨਾਮ 'ਤੇ ਜੋ 102 ਬੰਦੇ ਚੋਣਾਂ ਵਿਚ ਖੜ੍ਹੇ ਕੀਤੇ ਹਨ ਉਨ੍ਹਾਂ ਨੂੰ ਧੋਖਾ ਨਹੀਂ ਦੇਣਾ ਅਤੇ ਬੇਜ਼ੁਬਾਨਾਂ ਨਹੀਂ ਕਹਾਉਣਾ। ਬਲਬੀਰ ਸਿੰਘ ਰਾਜੇਵਾਲ ਨੇ ਕਿਹਾ ਕਿ ਜਿਨ੍ਹਾਂ ਨੇ SSM ਬਣਾਇਆ, ਜਿਨ੍ਹਾਂ ਨੇ ਮੈਨੂੰ ਚੋਣ ਲੜਵਾਈ ਉਹ ਸਾਰੇ ਭਗੌੜੇ ਹਨ।

ਮੀਂਹ ਨਾਲ ਹੋਏ ਨੁਕਸਾਨ ਕਾਰਨ ਕਿਸਾਨ ਹੋਏ ਬਰਬਾਦ, ਰਾਜੇਵਾਲ ਦਾ ਅਹਿਮ ਐਲਾਨ

 

Location: India, Punjab

SHARE ARTICLE

ਸਪੋਕਸਮੈਨ ਸਮਾਚਾਰ ਸੇਵਾ

Advertisement

Batala Murder News : Batala 'ਚ ਰਾਤ ਨੂੰ ਗੋਲੀਆਂ ਮਾਰ ਕੇ ਕੀਤੇ Murder ਤੋਂ ਬਾਅਦ ਪਤਨੀ ਆਈ ਕੈਮਰੇ ਸਾਹਮਣੇ

03 Nov 2025 3:24 PM

Eyewitness of 1984 Anti Sikh Riots: 1984 ਦਿੱਲੀ ਸਿੱਖ ਕਤਲੇਆਮ ਦੀ ਇਕੱਲੀ-ਇਕੱਲੀ ਗੱਲ ਚਸ਼ਮਦੀਦਾਂ ਦੀ ਜ਼ੁਬਾਨੀ

02 Nov 2025 3:02 PM

'ਪੰਜਾਬ ਨਾਲ ਧੱਕਾ ਕਿਸੇ ਵੀ ਕੀਮਤ 'ਤੇ ਨਹੀਂ ਕੀਤਾ ਜਾਵੇਗਾ ਬਰਦਾਸ਼ਤ,'CM ਭਗਵੰਤ ਸਿੰਘ ਮਾਨ ਨੇ ਆਖ ਦਿੱਤੀ ਵੱਡੀ ਗੱਲ

02 Nov 2025 3:01 PM

ਪੁੱਤ ਨੂੰ ਯਾਦ ਕਰ ਬੇਹਾਲ ਹੋਈ ਮਾਂ ਦੇ ਨਹੀਂ ਰੁੱਕ ਰਹੇ ਹੰਝੂ | Tejpal Singh

01 Nov 2025 3:10 PM

ਅਮਿਤਾਭ ਦੇ ਪੈਰੀ ਹੱਥ ਲਾਉਣ ਨੂੰ ਲੈ ਕੇ ਦੋਸਾਂਝ ਦਾ ਕੀਤਾ ਜਾ ਰਿਹਾ ਵਿਰੋਧ

01 Nov 2025 3:09 PM
Advertisement