ਅਪ੍ਰੈਲ ਤੋਂ ਜੂਨ ਤਕ ਪੈਣ ਵਾਲੀ ਹੈ ਭਿਆਨਕ ਗਰਮੀ, ਆਮ ਨਾਲੋਂ ਵੱਧ ਰਹੇਗਾ ਤਾਪਮਾਨ : ਮੌਸਮ ਵਿਭਾਗ

By : GAGANDEEP

Published : Apr 2, 2023, 8:02 am IST
Updated : Apr 2, 2023, 8:02 am IST
SHARE ARTICLE
photo
photo

ਵਿਭਾਗ ਨੇ ਕਿਹਾ ਕਿ ਇਸ ਸਮੇਂ ਦੌਰਾਨ ਮੱਧ, ਪੂਰਬੀ ਅਤੇ ਉਤਰ-ਪਛਮੀ ਭਾਰਤ ਦੇ ਜ਼ਿਆਦਾਤਰ ਹਿੱਸਿਆਂ ਵਿਚ ਗਰਮੀ ਆਮ ਨਾਲੋਂ ਵੱਧ ਰਹਿਣ ਦੀ ਸੰਭਾਵਨਾ ਹੈ।

 

ਨਵੀਂ ਦਿੱਲੀ : ਦੇਸ਼ ਦੇ ਬਹੁਤੇ ਹਿੱਸਿਆਂ ਵਿਚ ਅਪ੍ਰੈਲ ਅਤੇ ਜੂਨ ਦੇ ਵਿਚਕਾਰ ਗੰਭੀਰ ਗਰਮੀ ਦੀ ਲਹਿਰ ਦੀ ਸੰਭਾਵਨਾ ਹੈ। ਭਾਰਤ ਮੌਸਮ ਵਿਭਾਗ (ਆਈਐਮਡੀ) ਨੇ ਸਨਿਚਰਵਾਰ ਨੂੰ ਕਿਹਾ ਕਿ ਉਤਰ-ਪਛਮੀ ਭਾਰਤ ਦੇ ਕੁੱਝ ਹਿੱਸਿਆਂ ਅਤੇ ਪ੍ਰਾਇਦੀਪੀ ਖੇਤਰ ਨੂੰ ਛੱਡ ਕੇ ਦੇਸ਼ ਦੇ ਜ਼ਿਆਦਾਤਰ ਹਿੱਸਿਆਂ ਵਿਚ ਅਪ੍ਰੈਲ ਤੋਂ ਜੂਨ ਤਕ ਵੱਧ ਤੋਂ ਵੱਧ ਤਾਪਮਾਨ ਆਮ ਨਾਲੋਂ ਵੱਧ ਰਹਿਣ ਦੀ ਸੰਭਾਵਨਾ ਹੈ। ਵਿਭਾਗ ਨੇ ਕਿਹਾ ਕਿ ਇਸ ਸਮੇਂ ਦੌਰਾਨ ਮੱਧ, ਪੂਰਬੀ ਅਤੇ ਉਤਰ-ਪਛਮੀ ਭਾਰਤ ਦੇ ਜ਼ਿਆਦਾਤਰ ਹਿੱਸਿਆਂ ਵਿਚ ਗਰਮੀ ਆਮ ਨਾਲੋਂ ਵੱਧ ਰਹਿਣ ਦੀ ਸੰਭਾਵਨਾ ਹੈ।

ਮੌਸਮ ਵਿਭਾਗ ਨੇ ਅਪ੍ਰੈਲ ਮਹੀਨੇ ਵਿਚ ਵੀ ਮੀਂਹ ਪੈਣ ਦੀ ਭਵਿੱਖਬਾਣੀ ਕੀਤੀ ਹੈ। ਮੌਸਮ ਵਿਭਾਗ ਦਾ ਕਹਿਣਾ ਹੈ ਕਿ ਅਪ੍ਰੈਲ ’ਚ ਆਮ ਬਾਰਸ਼ ਹੋਣ ਦੀ ਸੰਭਾਵਨਾ ਹੈ। ਉਤਰ-ਪਛਮੀ, ਕੇਂਦਰੀ ਅਤੇ ਪ੍ਰਾਇਦੀਪੀ ਖੇਤਰ ਦੇ ਜ਼ਿਆਦਾਤਰ ਹਿੱਸਿਆਂ ਵਿਚ ਆਮ ਜਾਂ ਇਸ ਤੋਂ ਵੱਧ ਵਰਖਾ ਹੋਣ ਦੀ ਸੰਭਾਵਨਾ ਹੈ ਜਦੋਂ ਕਿ ਪੂਰਬੀ ਅਤੇ ਉਤਰ-ਪੂਰਬੀ ਭਾਰਤ ਵਿਚ ਆਮ ਨਾਲੋਂ ਘੱਟ ਵਰਖਾ ਹੋਣ ਦੀ ਸੰਭਾਵਨਾ ਹੈ। 1971 ਤੋਂ 2020 ਤਕ ਦੇ ਅੰਕੜਿਆਂ ਮੁਤਾਬਕ ਅਪ੍ਰੈਲ ’ਚ ਦੇਸ਼ ਵਿਚ ਔਸਤਨ 39.2 ਮਿਲੀਲੀਟਰ ਬਾਰਸ਼ ਹੋਈ। 

ਸਖ਼ਤ ਗਰਮੀ ਦੀ ਸੰਭਾਵਨਾ ਬਾਰੇ ਆਈਐਮਡੀ ਦੇ ਡਾਇਰੈਕਟਰ ਜਨਰਲ ਮਿ੍ਰਤੁੰਜੇ ਮਹਾਪਾਤਰਾ ਨੇ ਡਿਜਿਟਲ ਪ੍ਰੈੱਸ ਕਾਨਫਰੰਸ ਵਿਚ ਕਿਹਾ ਕਿ ਬਿਹਾਰ, ਝਾਰਖੰਡ, ਉੱਤਰ ਪ੍ਰਦੇਸ਼, ਉੜੀਸਾ, ਪਛਮੀ ਬੰਗਾਲ, ਛੱਤੀਸਗੜ੍ਹ, ਮਹਾਰਾਸ਼ਟਰ, ਗੁਜਰਾਤ, ਪੰਜਾਬ ਅਤੇ ਹਰਿਆਣਾ ਦੇ ਕੁੱਝ ਹਿੱਸਿਆਂ ਵਿਚ ਹੋਰ ਗਰਮੀ ਪੈਣ ਦੀ ਸੰਭਾਵਨਾ ਹੈ। ਆਈਐਮਡੀ ਨੇ ਕਿਹਾ ਕਿ 2023 ਵਿਚ ਗਰਮੀਆਂ ਦੇ ਮੌਸਮ (ਅਪ੍ਰੈਲ ਤੋਂ ਜੂਨ) ਦੌਰਾਨ, ਦਖਣੀ ਪ੍ਰਾਇਦੀਪ ਭਾਰਤ ਅਤੇ ਉੱਤਰ ਪਛਮੀ ਭਾਰਤ ਦੇ ਕੁੱਝ ਹਿੱਸਿਆਂ ਨੂੰ ਛੱਡ ਕੇ, ਦੇਸ਼ ਦੇ ਜ਼ਿਆਦਾਤਰ ਹਿੱਸਿਆਂ ਵਿਚ ਵੱਧ ਤੋਂ ਵੱਧ ਤਾਪਮਾਨ ਆਮ ਨਾਲੋਂ ਵੱਧ ਰਹਿਣ ਦੀ ਸੰਭਾਵਨਾ ਹੈ।

ਆਈਐਮਡੀ ਮੁਤਾਬਕ ਭਾਰਤ ਵਿਚ 1901 ਦੇ ਬਾਅਦ ਤੋਂ 2023 ’ਚ ਫ਼ਰਵਰੀ ਵਿਚ ਸੱਭ ਤੋਂ ਵੱਧ ਗਰਮੀ ਰਹੀ। ਹਾਲਾਂਕਿ ਸੱਤ ਪਛਮੀ ਗੜਬੜੀਆਂ ਕਾਰਨ ਆਮ ਨਾਲੋਂ ਵੱਧ ਬਾਰਸ਼ ਹੋਣ ਕਾਰਨ ਮਾਰਚ ’ਚ ਤਾਪਮਾਨ ਵਿਚ ਗਿਰਾਵਟ ਰਹੀ। ਉਨ੍ਹਾਂ ਦਸਿਆ ਕਿ ਦਖਣੀ ਪ੍ਰਾਇਦੀਪ ਭਾਰਤ ਅਤੇ ਉਤਰ ਪਛਮੀ ਭਾਰਤ ਦੇ ਕੱੁਝ ਹਿੱਸਿਆਂ ਵਿਚ ਵੱਧ ਤੋਂ ਵੱਧ ਤਾਪਮਾਨ ਆਮ ਜਾਂ ਹੇਠਾਂ ਰਹਿ ਸਕਦਾ ਹੈ।     (ਏਜੰਸੀ)

 

Location: India, Delhi, New Delhi

SHARE ARTICLE

ਸਪੋਕਸਮੈਨ ਸਮਾਚਾਰ ਸੇਵਾ

Advertisement

ਕਈ ਖੁਲਾਸੇ ਕਰਨ ਤੋਂ ਬਾਅਦ ਸਾਬਕਾ ਅਸਫਰ ਨੇ ਚੋਣ ਮੈਦਾਨ 'ਚ ਮਾਰੀ ਛਾਲ , ਭਾਜਪਾ ਨੂੰ ਛੱਡਕੇ ਆਏ ਅਫ਼ਸਰ ਤੋਂ ਸੁਣੋ .....

20 May 2024 11:46 AM

Bhagwant LIVE | ਫਰੀਦਕੋਟ 'ਚ CM ਮਾਨ ਦਾ ਧਮਾਕੇਦਾਰ ਭਾਸ਼ਣ, ਵਿਰੋਧੀਆਂ 'ਤੇ ਸਾਧੇ ਨਿਸ਼ਾਨੇ!

20 May 2024 11:09 AM

Punjab Weather Alert : ਮੌਸਮ ਨੂੰ ਲੈ ਕੇ Red Alert ਜਾਰੀ, ਸੂਬੇ ਦੇ 10 ਜ਼ਿਲ੍ਹਿਆਂ ਦਾ ਪਾਰਾ 44 ਡਿਗਰੀ ਤੋਂ ਪਾਰ

20 May 2024 10:52 AM

Bank Fraud :ਬੈਂਕ ਖਾਤਿਆਂ 'ਤੇ ਧਿਆਨ ਰੱਖਿਆ ਕਰੋ! ਇਸ ਬੰਦੇ ਦੇ ਖਾਤੇ 'ਚੋਂ ਕਢਾ ਲਏ ਗਏ 65 ਲੱਖ ਅਤੇ 90 ਹਜ਼ਾਰ ਰੁਪਏ

20 May 2024 10:40 AM

Organic Farming : ਕਿਸਾਨ ਨੇ ਸਮਝਾਏ ਜੈਵਿਕ ਖੇਤੀ ਦੇ ਲਾਭ, ਹੋ ਰਿਹਾ ਮੋਟਾ ਮੁਨਾਫ਼ਾ

20 May 2024 10:07 AM
Advertisement