
ਪਰਿਵਾਰਕ ਮੈਂਬਰਾਂ ਨੇ ਪੰਜਾਬ ਸਰਕਾਰ ਪਾਸੋਂ ਮ੍ਰਿਤਕ ਹਰਚਰਨ ਸਿੰਘ ਦੀ ਮ੍ਰਿਤਕ ਦੇਹ ਪੰਜਾਬ ਲਿਆਉਣ ਲਈ ਸਹਿਯੋਗ ਦੀ ਮੰਗ ਕੀਤੀ ਹੈ।
ਤਰਨਤਾਰਨ : ਪੰਜਾਬ (Punjab) ਦੀ ਧਰਤੀ ਤੋਂ ਹਰ ਸਾਲ ਹਜ਼ਾਰਾਂ ਨੌਜਵਾਨ ਵਿਦੇਸ਼ੀ ਧਰਤੀ ’ਤੇ ਸੁਨਿਹਰੇ ਭਵਿੱਖ ਦੀ ਆਸ ਲੈ ਕੇ ਜਾਂਦੇ ਹਨ। ਇਸ ਦੇ ਨਾਲ ਹੀ ਅਨੇਕਾਂ ਪੰਜਾਬੀ ਨੌਜਵਾਨ ( Punjabi youth) ਜ਼ਿੰਦਗੀ ਦੇ ਸੰਘਰਸ਼ ਨਾਲ ਜੂਝਦੇ ਹੋਏ ਮੌਤ ਦੇ ਮੂੰਹ ( Death of a Punjabi youth) ਵਿਚ ਜਾ ਪੈਂਦੇ ਹਨ। ਅਜਿਹਾ ਹੀ ਮਾਮਲਾ ਦੁਬਈ ਤੋਂ ਸਾਹਮਣੇ ਆਇਆ ਹੈ।
ਜ਼ਿਲ੍ਹਾ ਤਰਨਤਾਰਨ ਦੇ ਅਧੀਨ ਆਉਂਦੇ ਪਿੰਡ ਸਭਰਾਂ ਦੇ ਇਕ ਵਿਅਕਤੀ ਦੀ ਦੁਬਈ ’ਚ ਦਿਲ ਦਾ ਦੌਰਾ ਪੈਣ ਕਰਕੇ ਮੌਤ ਹੋ ਗਈ ਹੈ। ਮ੍ਰਿਤਕ ਵਿਅਕਤੀ ਦੀ ਪਹਿਚਾਣ ਹਰਚਰਨ ਸਿੰਘ ਵਜੋਂ ਹੋਈ ਹੈ।
ਹਰਚਰਨ ਸਿੰਘ ਦੀ ਮੌਤ ਦੀ ਖਬਰ ਸੁਣ ਕੇ ਪਰਿਵਾਰਕ ਮੈਂਬਰਾਂ ਵਿੱਚ ਸੋਗ ਦੀ ਲਹਿਰ ਹੈ। ਪਰਿਵਾਰਕ ਮੈਂਬਰਾਂ ਨੇ ਪੰਜਾਬ ਸਰਕਾਰ ਪਾਸੋਂ ਮ੍ਰਿਤਕ ਹਰਚਰਨ ਸਿੰਘ ਦੀ ਮ੍ਰਿਤਕ ਦੇਹ ਪੰਜਾਬ ਲਿਆਉਣ ਲਈ ਸਹਿਯੋਗ ਦੀ ਮੰਗ ਕੀਤੀ ਹੈ।