ਖ਼ਬਰਾਂ |

ਤਾਜ਼ਾ |

Tarn Taran Sahib News : ਘਰ ਦੇ ਬਾਹਰ ਖੇਡ ਰਹੇ 4 ਸਾਲਾ ਬੱਚੇ ਨੂੰ ਪਿੱਟਬੁੱਲ ਕੁੱਤੇ ਨੇ ਕੀਤਾ ਜ਼ਖਮੀ, ਮਾਂ-ਪੁੱਤ ਖ਼ਿਲਾਫ਼ ਮਾਮਲਾ ਦਰਜ
Published : Apr 2, 2024, 1:45 pm IST
Updated : Apr 2, 2024, 1:45 pm IST
SHARE ARTICLE
File Image
File Image

ਘਰ ਦੇ ਬਾਹਰ ਖੇਡ ਰਹੇ 4 ਸਾਲਾ ਬੱਚੇ ਨੂੰ ਪਿੱਟਬੁੱਲ ਕੁੱਤੇ ਨੇ ਕੀਤਾ ਜ਼ਖਮੀ

Tarn Taran Sahib News : ਤਰਨਤਾਰਨ ਜ਼ਿਲ੍ਹੇ ਦੇ ਪਿੰਡ ਤੁੜ ਵਿਖੇ ਇੱਕ ਪਿੱਟਬੁੱਲ ਕੁੱਤੇ ਵੱਲੋਂ ਚਾਰ ਸਾਲਾ ਬੱਚੇ ਨੂੰ ਨੋਚਕੇ ਜ਼ਖਮੀ ਕਰਨ ਦਾ ਮਾਮਲਾ ਸਾਹਮਣੇ ਆਇਆ ਹੈ। ਜਿਸ ਸਬੰਧੀ ਥਾਣਾ ਸ੍ਰੀ ਗੋਇੰਦਵਾਲ ਸਾਹਿਬ ਦੀ ਪੁਲਿਸ ਨੇ ਮਾਂ-ਪੁੱਤ ਖਿਲਾਫ ਮਾਮਲਾ ਦਰਜ ਕਰਕੇ ਅਗਲੇਰੀ ਕਾਰਵਾਈ ਸ਼ੁਰੂ ਕਰ ਦਿੱਤੀ ਹੈ।

 

ਬਜ਼ੁਰਗ ਸੁਵਿੰਦਰ ਸਿੰਘ ਵਾਸੀ ਤੁੜ ਨੇ ਪੁਲਿਸ ਨੂੰ ਦਿੱਤੇ ਬਿਆਨਾਂ ਵਿਚ ਦੱਸਿਆ ਕਿ ਉਸ ਦੇ ਗੁਆਂਢ ਰਹਿੰਦੇ ਲਖਵਿੰਦਰ ਸਿੰਘ ਪੁੱਤਰ ਚੰਦ ਸਿੰਘ ਦੇ ਘਰ ਇਕ ਪਾਲਤੂ ਪਿੱਟਬੁੱਲ ਕੁੱਤਾ ਰੱਖਿਆ ਹੋਇਆ ਹੈ, ਜਿਸ ਨੇ ਕਰੀਬ 15 ਦਿਨ ਪਹਿਲਾਂ ਉਸਦੀ ਪੋਤਰੀ ਨੂੰ ਜ਼ਖਮੀ ਕਰ ਦਿੱਤਾ ਸੀ। 

 

ਸੁਵਿੰਦਰ ਸਿੰਘ ਨੇ ਦੱਸਿਆ ਕਿ ਬੀਤੀ 27 ਮਾਰਚ ਨੂੰ ਉਸਦਾ ਪੋਤਰਾ ਐਸ਼ਦੀਪ ਸਿੰਘ ,ਜਿਸ ਦੀ ਉਮਰ ਚਾਰ ਸਾਲ ਹੈ ਘਰ ਦੇ ਦਰਵਾਜ਼ੇ ਅੱਗੇ ਖੇਡ ਰਿਹਾ ਸੀ। ਇਸ ਦੌਰਾਨ ਲਖਵਿੰਦਰ ਸਿੰਘ ਦੇ ਪਿੱਟਬੁੱਲ ਕੁੱਤੇ ਨੇ ਉਸਦੇ ਪੋਤੇ ਉਪਰ ਹਮਲਾ ਕਰਕੇ ਉਸ ਨੂੰ ਬੁਰੀ ਤਰ੍ਹਾਂ ਜ਼ਖਮੀ ਕਰ ਦਿੱਤਾ। ਜਿਸ ਤੋਂ ਬਾਅਦ ਉਸ ਦੇ ਪੋਤਰੇ ਨੂੰ ਜ਼ਖਮੀ ਹਾਲਤ ਵਿਚ ਹਸਪਤਾਲ ਵਿਚ ਭਰਤੀ ਕਰਵਾਉਣਾ ਪਿਆ ਹੈ।

 

ਇਸ ਸਬੰਧੀ ਜਾਣਕਾਰੀ ਦਿੰਦੇ ਹੋਏ ਥਾਣਾ ਗੋਇੰਦਵਾਲ ਸਾਹਿਬ ਦੇ ਏ ਐੱਸ ਆਈ ਚਰਨਜੀਤ ਸਿੰਘ ਨੇ ਦੱਸਿਆ ਕਿ ਲਖਵਿੰਦਰ ਸਿੰਘ ਪੁੱਤਰ ਚੰਦ ਸਿੰਘ ਅਤੇ ਉਸਦੀ ਮਾਂ ਬਲਵਿੰਦਰ ਕੌਰ ਪਤਨੀ ਚੰਦ ਸਿੰਘ ਵਾਸੀ ਤੁੜ ਖ਼ਿਲਾਫ਼ ਪਰਚਾ ਦਰਜ ਕਰਦੇ ਹੋਏ ਅਗਲੇਰੀ ਕਾਰਵਾਈ ਸ਼ੁਰੂ ਕਰ ਦਿੱਤੀ ਗਈ ਹੈ।

Location: India, Punjab, Tarn Taran

SHARE ARTICLE

ਸਪੋਕਸਮੈਨ ਸਮਾਚਾਰ ਸੇਵਾ

Advertisement

ਕੰਗਨਾ ਰਣੌਤ ਨੇ CJP ਪ੍ਰਦਰਸ਼ਨਕਾਰੀਆਂ 'ਤੇ ਕੀਤੀ ਵੱਡੀ ਟਿੱਪਣੀ

20 Jul 2026 3:07 PM

RSS ਇਕੱਠ ਦੌਰਾਨ ਪੰਜਾਬ ਯੂਨੀਵਰਸਿਟੀ 'ਚ ਹੰਗਾਮਾ!

20 Jul 2026 3:06 PM

ਮੋਹਾਲੀ ਦੀ ਧੀ ਨੇ ਰਚਿਆ ਇਤਿਹਾਸ, ਤਲਵਾਰਬਾਜ਼ੀ ‘ਚ ਜਿੱਤ ਰਹੀ ਗੋਲਡ ਮੈਡਲ

19 Jul 2026 2:53 PM

'ਗਾਵਾਂ ਤਾਂ ਰੱਖ ਲਈਆਂ, ਸਾਂਭਣੀਆਂ ਨਹੀਂ ਆਉਂਦੀਆਂ ਸੀ' | ਤਾਈ ਅਤੇ ਭਤੀਜਾ ਨੇ ਬਣਾਇਆ Smart Dairy Farm | Success

18 Jul 2026 2:58 PM

FBI ਇਲਜ਼ਾਮਾਂ ਮਗਰੋਂ Gurinderjit Singh Nagra ਗ੍ਰਿਫ਼ਤਾਰ | 4 ਲੱਖ Dollar Extortion Case | Punjab News

18 Jul 2026 2:57 PM
Advertisement