
ਸਾਡੇ ਤਿੰਨ ਭਰਾ ਅਰਵਿੰਦ,ਸਿਸੋਦੀਆ ਅਤੇ ਸਤੇਂਦਰ ਵੀ ਜਲਦ ਬਾਹਰ ਆਉਣਗੇ : ਅਨੀਤਾ
AAP MP Sanjay Singh : ਦਿੱਲੀ ਦੇ ਕਥਿਤ ਸ਼ਰਾਬ ਘੁਟਾਲੇ ਨਾਲ ਜੁੜੇ ਮਨੀ ਲਾਂਡਰਿੰਗ ਮਾਮਲੇ ਵਿੱਚ ਸੁਪਰੀਮ ਕੋਰਟ ਨੇ ਮੰਗਲਵਾਰ ਨੂੰ ਆਪ ਨੇਤਾ ਸੰਜੇ ਸਿੰਘ ਨੂੰ ਜ਼ਮਾਨਤ ਦੇ ਦਿੱਤੀ ਹੈ। ਉਹ 6 ਮਹੀਨਿਆਂ ਤੋਂ ਤਿਹਾੜ ਜੇਲ੍ਹ ਵਿੱਚ ਬੰਦ ਸਨ। ਇਸ ਦੌਰਾਨ ਸੰਜੇ ਸਿੰਘ ਦੀ ਪਤਨੀ ਨੇ ਉਨ੍ਹਾਂ ਦੀ ਰਿਹਾਈ 'ਤੇ ਖੁਸ਼ੀ ਜ਼ਾਹਰ ਕਰਦਿਆਂ ਕਿਹਾ ਕਿ ਉਨ੍ਹਾਂ ਦੇ ਤਿੰਨ ਭਰਾ ਅਰਵਿੰਦ ਕੇਜਰੀਵਾਲ, ਮਨੀਸ਼ ਸਿਸੋਦੀਆ ਅਤੇ ਸਤੇਂਦਰ ਸਿੰਘ ਵੀ ਜਲਦੀ ਹੀ ਬਾਹਰ ਆਉਣਗੇ।
'ਇਹ ਸੱਚ ਦੀ ਜਿੱਤ ਹੈ'
ਅਨੀਤਾ ਸਿੰਘ ਨੇ ਕਿਹਾ, 'ਮੈਂ ਬਹੁਤ ਖੁਸ਼ ਹਾਂ। ਸੱਚ ਦੀ ਜਿੱਤ ਹੋਈ ਹੈ। ਸੰਜੇ ਸਿੰਘ 'ਤੇ ਲੱਗੇ ਦੋਸ਼ ਬੇਬੁਨਿਆਦ ਹਨ। ਸਾਡੇ ਤਿੰਨ ਭਰਾ ਅਰਵਿੰਦ, ਮਨੀਸ਼ ਅਤੇ ਸਤੇਂਦਰ ਵੀ ਬਾਹਰ ਆਉਣਗੇ। ਉਨ੍ਹਾਂ ਕਿਹਾ ਕਿ ਬਜਰੰਗ ਬਲੀ ਦੀ ਕਿਰਪਾ ਹੋਈ ਹੈ। ਆਮ ਆਦਮੀ ਪਾਰਟੀ ਨੇ ਕਿਹਾ ਕਿ 'ਆਪ' ਉੱਪਰ ਜੋ ਸੰਕਟ ਸੀ, ਉਹ ਅੱਜ ਸੰਕਟਮੋਚਨ ਹਨੂੰਮਾਨ ਨੇ ਦੂਰ ਕੀਤਾ ਹੈ।
ਜ਼ਿਕਰਯੋਗ ਹੈ ਕਿ ਸੁਣਵਾਈ ਦੌਰਾਨ ਸੁਪਰੀਮ ਕੋਰਟ ਨੇ ਇਨਫੋਰਸਮੈਂਟ ਡਾਇਰੈਕਟੋਰੇਟ (ਈ.ਡੀ.) ਨੂੰ ਪੁੱਛਿਆ ਕਿ ਕੀ ਸੰਜੇ ਸਿੰਘ ਨੂੰ ਕੁਝ ਹੋਰ ਸਮੇਂ ਲਈ ਹਿਰਾਸਤ ਵਿੱਚ ਰੱਖਣ ਦੀ ਲੋੜ ਹੈ? ਈਡੀ ਨੇ ਇਸ ਤੋਂ ਇਨਕਾਰ ਕਰ ਦਿੱਤਾ, ਜਿਸ ਤੋਂ ਬਾਅਦ ਸੰਜੇ ਸਿੰਘ ਨੂੰ ਜ਼ਮਾਨਤ ਮਿਲ ਗਈ।
ਦੱਸ ਦੇਈਏ ਕਿ ਸੁਪਰੀਮ ਕੋਰਟ ਨੇ ਮੰਗਲਵਾਰ ਨੂੰ 'ਆਪ' ਨੇਤਾ ਸੰਜੇ ਸਿੰਘ ਨੂੰ ਜ਼ਮਾਨਤ ਦੇ ਦਿੱਤੀ ਹੈ। ਇਨਫੋਰਸਮੈਂਟ ਡਾਇਰੈਕਟੋਰੇਟ ਨੇ 4 ਅਕਤੂਬਰ 2023 ਨੂੰ ਇਸ ਮਾਮਲੇ ਵਿੱਚ ਸੰਜੇ ਸਿੰਘ ਨੂੰ ਗ੍ਰਿਫਤਾਰ ਕੀਤਾ ਸੀ। ਇਸ ਸਾਲ ਜਨਵਰੀ ਵਿਚ ਈਡੀ ਨੇ ਦਿੱਲੀ ਸ਼ਰਾਬ ਘੁਟਾਲੇ ਦੇ ਮਾਮਲੇ ਵਿਚ ਆਪਣੀ ਚਾਰਜਸ਼ੀਟ ਵਿਚ ਸੰਜੇ ਸਿੰਘ ਦਾ ਨਾਮ ਸ਼ਾਮਲ ਕੀਤਾ ਸੀ।