Punjab News: ਬੇਅਦਬੀ ਮਾਮਲੇ ਦੇ ਮੁਲਜ਼ਮ ਪ੍ਰਦੀਪ ਕਲੇਰ ਨੂੰ ਮਿਲੀ ਜ਼ਮਾਨਤ
Published : Apr 2, 2024, 3:12 pm IST
Updated : Apr 2, 2024, 3:29 pm IST
SHARE ARTICLE
Pardeep Kaler
Pardeep Kaler

ਬੁੜੈਲ ਜੇਲ ਵਿਚ ਬੰਦ ਹੈ ਪ੍ਰਦੀਪ ਕਲੇਰ

Punjab News: ਬੇਅਦਬੀ ਮਾਮਲੇ ਵਿਚ ਪੰਜਾਬ ਪੁਲਿਸ ਵਲੋਂ ਗ੍ਰਿਫ਼ਤਾਰ ਕੀਤੇ ਗਏ ਡੇਰਾ ਪ੍ਰੇਮੀ ਪ੍ਰਦੀਪ ਕਲੇਰ ਨੂੰ ਚੰਡੀਗੜ੍ਹ ਜ਼ਿਲ੍ਹਾ ਅਦਾਲਤ ਨੇ ਜ਼ਮਾਨਤ ਦੇ ਦਿਤੀ ਹੈ। ਉਸ ਨੂੰ ਪੰਜਾਬ ਪੁਲਿਸ ਵਲੋਂ ਬਣਾਈ ਗਈ ਐਸਆਈਟੀ ਨੇ ਇਸ ਸਾਲ ਫਰਵਰੀ ਵਿਚ ਗੁਰੂਗ੍ਰਾਮ ਤੋਂ ਗ੍ਰਿਫ਼ਤਾਰ ਕੀਤਾ ਸੀ। ਬੁੜੈਲ ਜੇਲ ਵਿਚ ਬੰਦ ਡੇਰਾ ਸਿਰਸਾ 'ਚ ਅਹਿਮ ਅਹੁਦਿਆਂ 'ਤੇ ਰਹੇ ਪ੍ਰਦੀਪ ਕਲੇਰ ਦੀ ਪਤਨੀ ਨੇ ਹਾਲ ਹੀ ਵਿਚ ਪੰਜਾਬ-ਹਰਿਆਣਾ ਹਾਈ ਕੋਰਟ 'ਚ ਸੁਰੱਖਿਆ ਦੀ ਅਪੀਲ ਕਰਦੇ ਹੋਏ ਕਿਹਾ ਹੈ ਕਿ ਡੇਰੇ 'ਚ ਉਸ ਨੂੰ ਅਤੇ ਉਸ ਦੇ ਪਰਵਾਰ ਨੂੰ ਖਤਰਾ ਹੈ।  

ਦੱਸ ਦੇਈਏ ਕਿ ਕਲੇਰ ਨੂੰ ਫਰੀਦਕੋਟ ਪੁਲਿਸ ਨੇ ਪਿਛਲੇ ਮਹੀਨੇ ਗੁਰੂਗ੍ਰਾਮ ਤੋਂ ਗ੍ਰਿਫਤਾਰ ਕੀਤਾ ਸੀ। ਉਹ 2015 ਦੇ ਬਰਗਾੜੀ ਬੇਅਦਬੀ ਦੇ ਹਾਈ-ਪ੍ਰੋਫਾਈਲ ਕੇਸਾਂ ਵਿਚ ਭਗੌੜਾ ਸੀ। ਇਲਜ਼ਾਮ ਸਨ ਕਿ ਕਲੇਰ 2018 ਤੋਂ ਗ੍ਰਿਫਤਾਰੀ ਤੋਂ ਬਚ ਰਿਹਾ ਸੀ।

ਬੀਤੇ ਦਿਨੀਂ ਅਦਾਲਤ 'ਚ ਅਪਣੇ ਬਿਆਨ 'ਚ ਕਲੇਰ ਨੇ ਦਾਅਵਾ ਕੀਤਾ ਕਿ ਅਪ੍ਰੈਲ 2015 'ਚ ਉਸ ਦੀ ਦਿੱਲੀ ਫੇਰੀ ਸੀ। ਜਦੋਂ ਉਹ ਡੇਰਾ ਮੁਖੀ ਨੂੰ ਮਿਲਣ ਗਿਆ ਤਾਂ ਹਨੀਪ੍ਰੀਤ ਅਤੇ ਮਹਿੰਦਰ ਪਾਲ ਬਿੱਟੂ ਪਹਿਲਾਂ ਹੀ ਉੱਥੇ ਮੌਜੂਦ ਸਨ ਅਤੇ ਉਹ ਗੁਰੂ ਗ੍ਰੰਥ ਸਾਹਿਬ ਜੀ ਦੀ ਬੇਅਦਬੀ ਦੀ ਸਾਜ਼ਸ਼ ਰਚ ਰਹੇ ਸਨ।

ਕਲੇਰ ਨੇ ਦਾਅਵਾ ਸੀ ਕੀਤਾ ਕਿ ਹਨੀਪ੍ਰੀਤ ਅਤੇ ਸੌਦਾ ਸਾਧ ਨੇ ਮਹਿੰਦਰ ਪਾਲ ਬਿੱਟੂ ਅਤੇ 7 ਹੋਰਾਂ ਨੂੰ ਫਰੀਦਕੋਟ ਦੇ ਪਿੰਡ ਬੁਰਜ ਜਵਾਹਰ ਸਿੰਘ ਵਾਲਾ ਵਿਚ ਇਕ ਸਿੱਖ ਪ੍ਰਚਾਰਕ ਵਲੋਂ ਕਥਿਤ ਤੌਰ ’ਤੇ ਡੇਰੇ ਨਾਲ ਸਬੰਧ ਤੋੜਨ ਲਈ ਮਜਬੂਰ ਕਰਨ ਤੋਂ ਬਾਅਦ ਮਹਿੰਦਰ ਪਾਲ ਬਿੱਟੂ ਅਤੇ 7 ਹੋਰਾਂ ਨੂੰ ਸ੍ਰੀ ਗੁਰੂ ਗ੍ਰੰਥ ਸਾਹਿਬ ਜੀ ਦੀ ਬੇਅਦਬੀ ਕਰਨ ਦੇ ਨਿਰਦੇਸ਼ ਦਿਤੇ ਸਨ।

ਬੇਅਦਬੀ ਮਾਮਲਿਆਂ ਵਿਚ ਫਰੀਦਕੋਟ ਵਿਚ 2015 ਵਿਚ ਤਿੰਨ ਕੇਸ ਦਰਜ ਹੋਏ ਸਨ। ਪਿੰਡ ਬੁਰਜ ਜਵਾਹਰ ਸਿੰਘ ਵਾਲਾ ਦੇ ਗੁਰਦੁਆਰੇ ਵਿਚੋਂ ਗੁਰੂ ਗ੍ਰੰਥ ਸਾਹਿਬ ਦੇ ਸਰੂਪ ਚੋਰੀ ਹੋਣ ਦਾ ਪਹਿਲਾ ਮਾਮਲਾ 1 ਜੂਨ 2015 ਨੂੰ ਦਰਜ ਹੋਇਆ ਸੀ।

ਦੂਜਾ ਮਾਮਲਾ ਸਿੱਖ ਧਰਮ ਅਤੇ ਗੁਰੂ ਸਾਹਿਬਾਨਾਂ ਵਿਰੁਧ ਅਪਮਾਨਜਨਕ ਟਿੱਪਣੀਆਂ ਵਾਲੇ ਦੋ ਪੋਸਟਰ ਚਿਪਕਾਉਣ ਸਬੰਧੀ 25 ਸਤੰਬਰ 2015 ਨੂੰ ਦਰਜ ਕੀਤਾ ਗਿਆ ਸੀ। ਤੀਜਾ ਕੇਸ 12 ਅਕਤੂਬਰ 2015 ਨੂੰ ਦਰਜ ਕੀਤਾ ਗਿਆ ਸੀ, ਜਦੋਂ ਸ੍ਰੀ ਗੁਰੂ ਗ੍ਰੰਥ ਸਾਹਿਬ ਜੀ ਦੇ ਅੰਗ ਬਰਗਾੜੀ ਪਿੰਡ ਦੇ ਗੁਰਦੁਆਰਾ ਸਾਹਿਬ ਬਾਹਰ ਖਿਲਰੇ ਮਿਲੇ ਸਨ।

ਪੁਲਿਸ ਨੇ ਇਨ੍ਹਾਂ ਕੇਸਾਂ ਵਿਚ ਅੱਠ ਵਿਅਕਤੀਆਂ ਨੂੰ ਨਾਮਜ਼ਦ ਕੀਤਾ ਸੀ ਅਤੇ ਦੋ ਮੁਲਜ਼ਮ ਫ਼ਰਾਰ ਸਨ। ਬਿੱਟੂ, ਜਿਸ ਨੂੰ 2018 ਵਿਚ ਗ੍ਰਿਫਤਾਰ ਕੀਤਾ ਗਿਆ ਸੀ, ਨੂੰ 22 ਜੂਨ, 2019 ਨੂੰ ਨਾਭਾ ਜੇਲ ਵਿਚ ਕਥਿਤ ਤੌਰ 'ਤੇ ਦੋ ਵਿਅਕਤੀਆਂ ਨੇ ਮਾਰ ਦਿਤਾ ਸੀ। ਕੈਥਲ ਦੇ ਵਸਨੀਕ, ਕਲੇਰ ਨੇ ਦਾਅਵਾ ਕੀਤਾ ਕਿ ਉਹ 2014 ਵਿਚ ਡੇਰੇ ਦੇ ਸਿਆਸੀ ਵਿੰਗ ਦਾ ਕੌਮੀ ਮੁਖੀ ਸੀ ਅਤੇ ਉਸ ਦਾ ਕੰਮ ਸਿਆਸੀ ਪਾਰਟੀਆਂ ਨਾਲ ਤਾਲਮੇਲ ਬਣਾਉਣਾ ਸੀ।

(For more Punjabi news apart from Beadbi Case accused Pardeep Kaler got bail, stay tuned to Rozana Spokesman)

 

SHARE ARTICLE

ਸਪੋਕਸਮੈਨ ਸਮਾਚਾਰ ਸੇਵਾ

ਸਬੰਧਤ ਖ਼ਬਰਾਂ

Advertisement

Rana balachauria Murder Case : Rana balachauria ਦੇ ਘਰ ਜਾਣ ਦੀ ਥਾਂ ਪ੍ਰਬੰਧਕ Security ਲੈਣ ਤੁਰ ਪਏ

19 Dec 2025 3:12 PM

Rana balachauria Father Interview : Rana balachauria ਦੇ ਕਾਤਲ ਦੇ Encounter ਮਗਰੋਂ ਖੁੱਲ੍ਹ ਕੇ ਬੋਲੇ ਪਿਤਾ

19 Dec 2025 3:11 PM

Balachauria ਦੇ ਅਸਲ ਕਾਤਲ ਪੁਲਿਸ ਦੀ ਗ੍ਰਿਫ਼ਤ ਤੋਂ ਦੂਰ,ਕਾਤਲਾਂ ਦੀ ਮਦਦ ਕਰਨ ਵਾਲ਼ਾ ਢੇਰ, ਰੂਸ ਤੱਕ ਜੁੜੇ ਤਾਰ

18 Dec 2025 3:13 PM

Rana Balachauria Murder Case | Gangster Harpinder Singh Encounter :ਪੁਲਿਸ ਨੇ ਆਖਿਰ ਕਿਵੇਂ ਕੀਤਾ ਐਨਕਾਊਂਟਰ

18 Dec 2025 3:12 PM

Rana Balachauria Murder : ਕਬੱਡੀ ਖਿਡਾਰੀ ਦੇ ਸਿਰ ‘ਚ ਮਾਰੀਆਂ ਗੋਲ਼ੀਆਂ, ਸਿੱਧੂ ਮੂਸੇਵਾਲਾ ਕਤਲ ਨਾਲ਼ ਸੰਪਰਕ ਨਹੀਂ

17 Dec 2025 3:28 PM
Advertisement