
ਜਗਰੂਪ ਸਿੰਘ ਖ਼ੁਦ ਵੀ ਪੁਲਸ ਮੁਲਾਜ਼ਮ ਹੈ ਜੋ ਕਿ ਲੁਧਿਆਣਾ ਵਿਖੇ ਡਿਊਟੀ 'ਤੇ ਤੈਨਾਤ ਹੈ
Dancer Model Case: ਚੰਡੀਗੜ੍ਹ - ਸਮਰਾਲਾ ਵਿਚ ਡਾਂਸਰ ਦੀ ਵੀਡੀਓ ਵਾਇਰਲ ਮਾਮਲੇ ਵਿਚ ਪੁਲਿਸ ਨੇ ਕਾਰਵਾਈ ਕੀਤੀ ਹੈ। ਸਟੇਜ 'ਤੇ ਨੱਚ ਰਹੀ ਇਕ ਕੁੜੀ ਦੀ ਕਿਸੇ ਗੱਲ ਨੂੰ ਲੈ ਕੇ ਵਿਆਹ ਵਿਚ ਆਏ ਕੁੱਝ ਨੌਜਵਾਨਾਂ ਨਾਲ ਬਹਿਸਬਾਜ਼ੀ ਹੋ ਗਈ ਸੀ। ਇਸ ਮਾਮਲੇ 'ਚ ਇਕ ਵੱਡਾ ਖੁਲਾਸਾ ਹੋਇਆ ਹੈ। ਜਾਣਕਾਰੀ ਮੁਤਾਬਕ ਇਨ੍ਹਾਂ ਨੌਜਵਾਨਾਂ 'ਚੋਂ ਇਕ ਖ਼ੁਦ ਪੁਲਸ ਮੁਲਾਜ਼ਮ ਹੈ, ਜਿਸ ਦੀ ਪਛਾਣ ਜਗਰੂਪ ਸਿੰਘ, ਜੋ ਕਿ ਲੁਧਿਆਣਾ 'ਚ ਡਿਊਟੀ 'ਤੇ ਤਾਇਨਾਤ ਹੈ।
ਵੀਡੀਓ ਵਾਇਰਲ ਹੋਣ ਤੋਂ ਬਾਅਦ ਡੀ.ਐੱਸ.ਪੀ. ਸਮਰਾਲਾ ਤਰਲੋਚਨ ਸਿੰਘ ਨੇ ਤੁਰੰਤ ਐਕਸ਼ਨ ਲੈਂਦੇ ਹੋਏ ਜਗਰੂਪ ਸਿੰਘ ਤੋਂ ਇਲਾਵਾ ਤਿੰਨ ਅਣਪਛਾਤੇ ਵਿਅਕਤੀਆਂ ਸਮੇਤ ਚਾਰ ਖ਼ਿਲਾਫ਼ 294,506,509 IPC ਧਾਰਾ ਦੇ ਤਹਿਤ ਪਰਚਾ ਦਰਜ ਕਰ ਲਿਆ ਹੈ। ਡੀ.ਐਸ.ਪੀ. ਨੇ ਦੱਸਿਆ ਕਿ ਵੀਡੀਓ ਵਾਇਰਲ ਹੋਣ ਤੋਂ ਬਾਅਦ ਐੱਸ.ਐੱਸ.ਪੀ. ਖੰਨਾ ਨੇ ਆਦੇਸ਼ ਦਿੱਤਾ ਕਿ ਤੁਰੰਤ ਐਕਸ਼ਨ ਲਿਆ ਗਿਆ ਹੈ, ਜਿਸ ਤਹਿਤ ਜਗਰੂਪ ਸਿੰਘ ਅਤੇ ਤਿੰਨ ਸਾਥੀਆਂ 294,506,509 IPC ਧਾਰਾ ਦੇ ਤਹਿਤ ਪਰਚਾ ਦਰਜ ਕੀਤਾ ਅਤੇ ਜਲਦ ਹੀ ਦੋਸ਼ੀਆਂ ਨੂੰ ਗ੍ਰਿਫ਼ਤਾਰ ਕਰ ਲਿਆ ਜਾਵੇਗਾ। ਜ਼ਿਕਰਯੋਗ ਹੈ ਕਿ ਜਗਰੂਪ ਸਿੰਘ ਖ਼ੁਦ ਵੀ ਪੁਲਸ ਮੁਲਾਜ਼ਮ ਹੈ ਜੋ ਕਿ ਲੁਧਿਆਣਾ ਵਿਖੇ ਡਿਊਟੀ 'ਤੇ ਤੈਨਾਤ ਹੈ ਅਤੇ ਤਿੰਨ ਅਣਪਛਾਤਿਆਂ ਦੀ ਵੀ ਜਲਦ ਪਛਾਣ ਕਰ ਕੇ ਅਗਲੀ ਕਾਰਵਾਈ ਕੀਤੀ ਜਾਵੇਗੀ।