Punjab News: ਮੋਟਰਸਾਈਕਲ ਅਤੇ ਸਕੂਟਰ ਦੀ ਟੱਕਰ ਵਿਚ ਨੌਜਵਾਨ ਦੀ ਮੌਤ
Published : Apr 2, 2024, 11:03 am IST
Updated : Apr 2, 2024, 11:03 am IST
SHARE ARTICLE
Youth died in collision between motorcycle and scooter
Youth died in collision between motorcycle and scooter

ਪਤਨੀ ਅਤੇ ਬੱਚਿਆਂ ਨਾਲ ਸਹੁਰੇ ਪਿੰਡ ਜਗਰਾਤਾ ਦੇਖਣ ਜਾ ਰਿਹਾ ਸੀ ਮ੍ਰਿਤਕ

Punjab News: ਪਤਨੀ ਅਤੇ ਬੱਚਿਆਂ ਨਾਲ ਸਹੁਰੇ ਪਿੰਡ ਜਗਰਾਤਾ ਦੇਖਣ ਜਾ ਰਹੇ ਨੌਜਵਾਨ ਦੀ ਸੜਕ ਹਾਦਸੇ ਵਿਚ ਮੌਤ ਹੋ ਗਈ। ਮਿਲੀ ਜਾਣਕਾਰੀ ਅਨੁਸਾਰ ਬਲਾਚੌਰ-ਨਵਾਂ ਸ਼ਹਿਰ ਨੈਸ਼ਨਲ ਹਾਈਵੇ ਸਥਿਤ ਐੱਚ.ਆਰ. ਢਾਬੇ ਨੇੜੇ ਮੋਟਰਸਾਈਕਲ ਤੇ ਸਕੂਟਰੀ ਵਿਚਕਾਰ ਭਿਆਨਕ ਟੱਕਰ ਹੋਈ। ਇਸ ਦੌਰਾਨ ਮੋਟਰਸਾਈਕਲ ਸਵਾਰ ਦੀ ਮੌਕੇ 'ਤੇ ਹੀ ਮੌਤ ਹੋ ਗਈ, ਜਦਕਿ ਸਕੂਟਰੀ ਸਵਾਰ ਗੰਭੀਰ ਰੂਪ 'ਚ ਜ਼ਖ਼ਮੀ ਹੋ ਗਿਆ।

ਮ੍ਰਿਤਕ ਦੀ ਪਛਾਣ 33 ਸਾਲਾ ਵਰਿੰਦਰ ਕੁਮਾਰ ਪੁੱਤਰ ਦੁਰਗਾ ਦਾਸ ਵਾਸੀ ਮਿਹਰਬਾਨ ਬਸਤੀ ਜੋਧੇਵਾਲ ਵਾਸੀ ਲੁਧਿਆਣਾ ਵਜੋਂ ਹੋਈ ਹੈ। ਮ੍ਰਿਤਕ ਦੇ ਪਿਤਾ ਨੇ ਦਸਿਆ ਉਸ ਦਾ ਪੁੱਤਰ ਕੈਮੀਕਲ ਸਟੋਰ ਵਿਚ ਕੰਮ ਕਰਦਾ ਸੀ। ਬੀਤੇ ਦਿਨੀਂ ਉਹ ਅਪਣੇ ਸਹੁਰੇ ਪਿੰਡ ਸਿਆਣਾ ਤਹਿਸੀਲ ਬਲਾਚੌਰ ਵਿਖੇ ਜਗਰਾਤੇ ਵਿਚ ਸ਼ਾਮਲ ਹੋਣ ਲਈ ਮੋਟਰਸਾਈਕਲ 'ਤੇ ਪਤਨੀ ਰਮਨਜੋਤ ਅਤੇ ਬੱਚਿਆਂ ਨਾਲ ਜਾ ਰਿਹਾ ਸੀ।

ਇਸ ਦੌਰਾਨ ਸਾਹਮਣੇ ਤੋਂ ਗ਼ਲਤ ਪਾਸਿਉਂ ਆ ਰਹੀ ਸਕੂਟਰੀ ਨਾਲ ਉਨ੍ਹਾਂ ਦੇ ਮੋਟਰਸਾਈਕਲ ਦੀ ਟੱਕਰ ਹੋ ਗਈ। ਇਸ ਟੱਕਰ ਕਾਰਨ ਵਰਿੰਦਰ ਕੁਮਾਰ ਗੰਭੀਰ ਰੂਪ 'ਚ ਜ਼ਖ਼ਮੀ ਹੋ ਗਿਆ। ਇਸ ਤੋਂ ਬਾਅਦ ਉਸ ਨੂੰ ਨਜ਼ਦੀਕੀ ਹਸਪਤਾਲ ਲਿਜਾਇਆ ਗਿਆ, ਜਿਥੇ ਡਾਕਟਰਾਂ ਨੇ ਉਸ ਨੂੰ ਮ੍ਰਿਤਕ ਐਲਾਨ ਦਿੱਤਾ। ਜਦਕਿ ਜ਼ਖ਼ਮੀ ਸਕੂਟਰੀ ਚਾਲਕ ਅਮਨਜੋਤ ਸਿੰਘ ਵਾਸੀ ਠਠਿਆਲਾ ਨੂੰ ਇਲਾਜ ਲਈ ਪੀ.ਜੀ.ਆਈ. ਰੈਫਰ ਕਰ ਦਿਤਾ ਗਿਆ ਹੈ। ਇਸ ਸੰਬੰਧੀ ਥਾਣਾ ਸਦਰ ਬਲਾਚੌਰ ਨੇ ਮਾਮਲਾ ਦਰਜ ਕਰਕੇ ਅਗਲੀ ਕਾਰਵਾਈ ਸ਼ੁਰੂ ਕਰ ਦਿਤੀ ਹੈ।

(For more Punjabi news apart from Youth died in collision between motorcycle and scooter, stay tuned to Rozana Spokesman)

 

Tags: balachaur

Location: India, Punjab, Nawan Shahr

SHARE ARTICLE

ਏਜੰਸੀ

ਸਬੰਧਤ ਖ਼ਬਰਾਂ

Advertisement

'ਜਿਹੜੀਆਂ ਮੈਂ ਪਿੰਨੀਆਂ ਬਣਾ ਕੇ ਲੈ ਕੇ ਗਈ ਜਰਮਨ, ਜਿਸ ਜਿਸ ਨੇ ਖਾਧੀਆਂ ਲੜ ਰਿਹਾ ਜ਼ਿੰਦਗੀ ਅਤੇ ਮੌਤ ਦੀ ਲੜਾਈ !

06 Feb 2026 3:07 PM

'ਮੁੱਛਾਂ ਨੂੰ ਜਿੰਨੇ ਮਰੋੜੇ ਦੇਣੇ ਨੇ ਦੇ ਲਵੇ, ਮੈਂ ਕਿਹੜਾ ਚੂੜੀਆਂ ਪਾਈਆਂ' | Talbir Gill Interview On Majithia

05 Feb 2026 3:00 PM

ਇੱਕੋ ਪਿੰਡ ਦੇ ਮੁੰਡਾ ਕੁੜੀ ਨੇ ਆਪਸ 'ਚ ਕੀਤਾ ਵਿਆਹ, ਦੇਖੋ ਪੁਲਿਸ ਨੇ ਕੀ ਕਿਹਾ ?

05 Feb 2026 2:58 PM

ਸੰਸਦ ਬਾਹਰ ਰਵਨੀਤ ਬਿੱਟੂ ਤੇ ਰਾਹੁਲ ਗਾਂਧੀ ਦੀ ਬਹਿਸ ਨਾਲ਼ ਗਰਮਾਈ ਸਿਆਸਤ,

04 Feb 2026 3:11 PM

ਰਾਹੁਲ ਦੇ ਗੱਦਾਰ ਵਾਲੇ ਬਿਆਨ ਮਗਰੋਂ ਭੜਕੇ ਰਵਨੀਤ ਬਿੱਟੂ

04 Feb 2026 3:10 PM
Advertisement