ਸ਼ਹਿਰ ’ਚ ਲੱਗਣਗੇ ਨਸ਼ਾ ਵੇਚਣ ਵਾਲਿਆਂ ਦੀ ਸ਼ਿਕਾਇਤ ਲਈ 15 ਗੁਪਤ ਜਾਣਕਾਰੀ ਬਕਸੇ

By : JUJHAR

Published : Apr 2, 2025, 2:23 pm IST
Updated : Apr 2, 2025, 2:23 pm IST
SHARE ARTICLE
15 confidential information boxes to be set up in the city for complaints against drug dealers
15 confidential information boxes to be set up in the city for complaints against drug dealers

ਬਕਸਿਆਂ ’ਚ ਲੋਕ ਨਸ਼ਾ ਵੇਚਣ ਵਾਲਿਆਂ ਦੇ ਨਾਮ ਤੇ ਪਤੇ ਪਰਚੀ ’ਤੇ ਲਿਖ ਕੇ ਦੇ ਸਕਣਗੇ

ਪੰਜਾਬ ਸਰਕਾਰ ਵਲੋਂ ਨਸ਼ਿਆਂ ਵਿਰੁਧ ਮੁਹਿੰਮ ਚਲਾਈ ਜਾ ਰਹੀ ਹੈ। ਜਿਸ ਦੌਰਾਨ ਪੁਲਿਸ ਪ੍ਰਸ਼ਾਸਨ ਨੇ ਕਈ ਨਸ਼ਾ ਤਸਕਰ ਗ੍ਰਿਫ਼ਤਾਰ ਕਰ ਕੇ ਜੇਲਾਂ ਵਿਚ ਬੰਦ ਕੀਤੇ ਹਨ ਤੇ ਕਈਆਂ ਦੇ ਘਰ ਵੀ ਢਾਹੇ ਹਨ। ਇਹ ਮੁਹਿੰਮ ਹਾਲੇ ਵੀ ਜਾਰੀ ਹੈ।

ਤੁਹਾਨੂੰ ਜਾਣਕਾਰੀ ਦੇ ਦਈਏ ਕਿ ਸ਼ਹਿਰ ਵਿਚ ਨਸ਼ਾ ਵੇਚਣ ਵਾਲਿਆਂ ਦੀ ਸ਼ਿਕਾਇਤ ਲਈ 15 ਗੁਪਤ ਜਾਣਕਾਰੀ ਬਕਸੇ ਲਗਾਏ ਜਾਣਗੇ। ਨਸ਼ਿਆਂ ਵਿਰੁਧ ਚਲ ਰਹੀ ਮੁਹਿੰਮ ਨੂੰ ਹੋਰ ਤੇਜ਼ੀ ਨਾਲ ਅੱਗੇ ਵਧਾਉਣ ਲਈ, ਪੁਲਿਸ ਨੇ ਸ਼ਹਿਰ ਦੇ ਮਹੱਤਵਪੂਰਨ ਸਥਾਨਾਂ ’ਤੇ ਜਾਣਕਾਰੀ ਬਕਸੇ ਲਗਾਉਣੇ ਸ਼ੁਰੂ ਕਰ ਦਿਤੇ ਹਨ। 

ਇਨ੍ਹਾਂ ਬਕਸਿਆਂ ਦੀ ਖ਼ਾਸੀਅਤ ਇਹ ਹੈ ਕਿ ਲੋਕ ਨਸ਼ਾ ਵੇਚਣ ਵਾਲਿਆਂ ਦੇ ਨਾਮ ਅਤੇ ਪਤੇ ਬਿਨਾਂ ਕਿਸੇ ਡਰ ਦੇ ਇਕ ਪਰਚੀ ’ਤੇ ਲਿਖ ਕੇ ਦੇ ਸਕਣਗੇ।  ਦੱਸਣਯੋਗ ਹੈ ਕਿ ਪੰਜਾਬ ’ਚੋਂ ਨਸ਼ੇ ਦੇ ਖ਼ਾਤਮੇ ਲਈ ਸ਼ੁਰੂ ਕੀਤੀ ਗਈ ਮੁਹਿੰਮ ਤਹਿਤ, ਜਿੱਥੇ ਪੁਲਿਸ ਲੋਕਾਂ ਵਿਚ ਸੁਧਾਰ ਲਿਆਉਣ ਲਈ ਕਈ ਉਪਾਅ ਅਪਣਾ ਰਹੀ ਹੈ,

ਉੱਥੇ ਹੀ ਜਾਂਚ ਮੁਹਿੰਮਾਂ ਵੀ ਚਲਾਈਆਂ ਜਾ ਰਹੀਆਂ ਹਨ। ਇਹ ਮੁਹਿੰਮ ਹੁਣ ਪਠਾਨਕੋਟ ਵਿਚ ਵੀ ਆਪਣਾ ਪ੍ਰਭਾਵ ਛੱਡ ਰਹੀ ਹੈ। ਅੱਜਕੱਲ੍ਹ, ਨਸ਼ਾ ਛੁਡਾਊ ਕੇਂਦਰਾਂ ਵਿਚ ਮਰੀਜ਼ਾਂ ਦੀ ਗਿਣਤੀ ਵਧ ਰਹੀ ਹੈ ਤੇ ਲੋਕ ਨਸ਼ਾ ਛੱਡਣ ਲਈ ਸਰਕਾਰੀ ਹਸਪਤਾਲਾਂ ਵਿਚ ਮੌਜੂਦ ਵਿਸ਼ੇਸ਼ ਕੇਂਦਰਾਂ ਦਾ ਰੁਖ ਕਰ ਰਹੇ ਹਨ।

ਨਸ਼ਿਆਂ ਵਿਰੁਧ ਚਲ ਰਹੀ ਮੁਹਿੰਮ ਨੂੰ ਹੋਰ ਤੇਜ਼ੀ ਨਾਲ ਅੱਗੇ ਵਧਾਉਣ ਲਈ, ਪੁਲਿਸ ਨੇ ਸ਼ਹਿਰ ਦੇ ਮਹੱਤਵਪੂਰਨ ਸਥਾਨਾਂ ’ਤੇ ਜਾਣਕਾਰੀ ਬਕਸੇ ਲਗਾਉਣੇ ਸ਼ੁਰੂ ਕਰ ਦਿਤੇ ਹਨ।
 

SHARE ARTICLE

ਸਪੋਕਸਮੈਨ ਸਮਾਚਾਰ ਸੇਵਾ

Advertisement

ਸਰਕਾਰ ਦੀ ਸ਼ਹਿ ‘ਤੇ ਵਿੱਕ ਰਿਹਾ ਨਸ਼ਾ, ਨਸ਼ੇ ਦੇ ਮੁੱਦੇ ‘ਤੇ ਪੰਜਾਬ ਸਰਕਾਰ ਦਾ ਹਰਿਆਣਾ ‘ਤੇ ਵੱਡਾ ਇਲਜ਼ਾਮ

25 Feb 2026 2:12 PM

'ਮੈਂ ਹੈਰਾਨ ਹਾਂ, Chandigarh ਦੇ ਸੈਕਟਰ 32 Hospital ਦਾ ਸਾਢੇ 500 ਕਰੋੜ ਦਾ ਬਜਟ, ਪਰ ਸੁਵਿਧਾਵਾਂ ਬਿਲਕੁਲ ਜ਼ੀਰੋ'

25 Feb 2026 2:11 PM

ਮੁੱਖ ਮੰਤਰੀ ਭਗਵੰਤ ਮਾਨ ਦਾ ਵੱਡਾ ਐਲਾਨ, 8 ਮਾਰਚ ਨੂੰ ਪੇਸ਼ ਹੋਵੇਗਾ ਪੰਜਾਬ ਦਾ ਬਜਟ

23 Feb 2026 3:02 PM

ਟੈਰਿਫ਼ 'ਚ ਬਦਲਾਅ ਕਾਰਨ ਭਾਰਤ-ਅਮਰੀਕਾ ਵਪਾਰ ਸਮਝੌਤੇ ਦੀ ਮੀਟਿੰਗ ਟਲੀ

23 Feb 2026 3:01 PM

'ਸਿੱਖਿਆ ਕੋਈ ਤਰਸ ਦੀ ਭਾਵਨਾ ਨਹੀਂ, ਇਹ ਹਰ ਇੱਕ ਇਨਸਾਨ ਦਾ ਹੱਕ ਹੈ'

22 Feb 2026 1:38 PM
Advertisement