Punjab News : ਬਿਕਰਮ ਮਜੀਠੀਆ ਦੀ ਸੁਰੱਖਿਆ ਵਾਪਸ ਨਹੀਂ ਲਈ , ਸਿਰਫ ਘਟਾਈ ਗਈ ਹੈ : ਪੰਜਾਬ ਪੁਲਿਸ

By : BALJINDERK

Published : Apr 2, 2025, 4:57 pm IST
Updated : Apr 2, 2025, 4:57 pm IST
SHARE ARTICLE
 ਬਿਕਰਮ ਮਜੀਠੀਆ
ਬਿਕਰਮ ਮਜੀਠੀਆ

Punjab News : ਉਨ੍ਹਾਂ ਦੇ ਸੁਰੱਖਿਆ ਕਵਰ ਨੂੰ ਸਿਰਫ ਘਟਾਇਆ ਗਿਆ ਹੈ ਵਾਪਸ ਨਹੀਂ ਲਿਆ ਗਿਆ

Punjab News in Punjabi : ਪੰਜਾਬ ਪੁਲਿਸ ਨੇ ਬੁੱਧਵਾਰ ਨੂੰ ਸ਼੍ਰੋਮਣੀ ਅਕਾਲੀ ਦਲ ਦੇ ਆਗੂ ਬਿਕਰਮ ਸਿੰਘ ਮਜੀਠੀਆ ਦੀ ਸੁਰੱਖਿਆ ਪੂਰੀ ਤਰ੍ਹਾਂ ਵਾਪਸ ਲੈਣ ਸਬੰਧੀ ਰਿਪੋਰਟਾਂ ਨੂੰ ਸਿਰੇ ਤੋਂ ਖਾਰਿਜ ਕਰਦਿਆਂ, ਸਪੱਸ਼ਟ ਕੀਤਾ ਕਿ ਖ਼ਤਰੇ ਦੇ ਪੁਨਰ ਮੁਲਾਂਕਣ ਦੇ ਮੱਦੇਨਜ਼ਰ ਉਨ੍ਹਾਂ ਦੇ ਸੁਰੱਖਿਆ ਕਵਰ ਨੂੰ ਸਿਰਫ ਘਟਾਇਆ ਗਿਆ ਹੈ ਵਾਪਸ ਨਹੀਂ ਲਿਆ ਗਿਆ। ਇਸ ਸਬੰਧੀ ਜਾਣਕਾਰੀ ਦਿੰਦਿਆਂ ਪੰਜਾਬ ਪੁਲਿਸ ਬੁਲਾਰੇ ਨੇ ਦੱਸਿਆ ਕਿ ਸੁਰੱਖਿਆ ਸਮੀਖਿਆ ਕਮੇਟੀ ਦੀਆਂ ਨਵੀਨਤਮ ਸਿਫਾਰਸ਼ਾਂ ਤੋਂ ਬਾਅਦ ਇਹ ਰੱਦੋ-ਬਦਲ ਕੀਤੀ ਗਈ ਸੀ।

ਬੁਲਾਰੇ ਨੇ ਕਿਹਾ, ‘‘ਕਿਸੇ ਵੀ ਪ੍ਰਮੁੱਖ ਵਿਅਕਤੀ ਦੀ ਸੁਰੱਖਿਆ ਦੀ ਸਮੇਂ-ਸਮੇਂ ’ਤੇ ਸੰਭਾਵੀ ਖਤਰੇ ਦੇ ਮੁਲਾਂਕਣ ਦੇ ਅਧਾਰ ਤੇ ਸਮੀਖਿਆ ਕੀਤੀ ਜਾਂਦੀ ਹੈ। ਇਸ ਅਨੁਸਾਰ, ਸੁਰੱਖਿਆ ਕਵਰ ਨੂੰ ਵਧਾਇਆ ਜਾਂ ਘਟਾਇਆ ਜਾਂਦਾ ਹੈ,’’ ਬੁਲਾਰੇ ਨੇ ਇਹ ਵੀ ਕਿਹਾ ਕਿ ਬਿਕਰਮ ਮਜੀਠੀਆ ਕੋਲ ਹਾਲੇ ਵੀ ਲੋੜੀਂਦੀ ਸੁਰੱਖਿਆ ਉਪਲਬਧ ਹੈ, ਜਿਸ ਵਿੱਚ ਐਸਕਾਰਟ ਵਾਹਨ ਅਤੇ ਲੋੜੀਂਦੀ ਬੰਦੂਕਧਾਰੀ ਨਫ਼ਰੀ ਸ਼ਾਮਲ ਹੈ, ਜੋ ਪ੍ਰੋਟੋਕੋਲ ਅਨੁਸਾਰ ਉਸਦੀ ਸੁਰੱਖਿਆ ਨੂੰ ਯਕੀਨੀ ਬਣਾਉਂਦੇ ਹਨ।

ਇਸ ਦੌਰਾਨ, ਅਧਿਕਾਰੀਆਂ ਨੇ ਦੁਹਰਾਇਆ ਕਿ ਸੁਰੱਖਿਆ ਦੇ ਲਿਹਾਜ਼ ਨਾਲ ਅਜਿਹੇ ਫੈਸਲੇ ਆਮ ਗੱਲ ਹਨ ਅਤੇ ਇਹ ਮਹਿਜ਼ ਸੰਭਾਵੀ ਖਤਰਿਆਂ ਦੀਆਂ ਰਿਪੋਰਟਾਂ ਦੇ ਅਧਾਰਤ ’ਤੇ ਲਏ ਜਾਂਦੇ ਹਨ।

     (For more news apart from Bikram Majithia's security has not been withdrawn, only reduced: Punjab Police News in Punjabi, stay tuned to Rozana Spokesman)

Location: India, Punjab

SHARE ARTICLE

ਸਪੋਕਸਮੈਨ ਸਮਾਚਾਰ ਸੇਵਾ

Advertisement

'ਸਿੱਖਿਆ ਕੋਈ ਤਰਸ ਦੀ ਭਾਵਨਾ ਨਹੀਂ, ਇਹ ਹਰ ਇੱਕ ਇਨਸਾਨ ਦਾ ਹੱਕ ਹੈ'

22 Feb 2026 1:38 PM

ਚੰਡੀਗੜ੍ਹ 'ਚ ਲੱਗੇ ਗੁਲਾਬ ਮੇਲੇ 'ਚ ਲੱਗੀਆਂ ਰੌਣਕਾਂ, ਹਿਮਾਚਲ ਦੇ ਸੱਭਿਆਚਾਰਕ ਨਾਚ ਦਾ ਲੋਕਾਂ ਨੇ ਲਿਆ ਲੁਤਫ਼,

22 Feb 2026 1:37 PM

ਕੰਜ਼ਿਊਮਰ ਕੋਰਟਾਂ 'ਚ ਬੇਹੱਦ ਜ਼ਿਆਦਾ ਖ਼ਾਲੀ ਅਸਾਮੀਆਂ ! ਸਟਾਫ਼ ਦੀ ਕਮੀ ਤੇ ਲੋੜੀਂਦਾ ਸਹੂਲਤਾਂ ਦੀ ਘਾਟ ਨੂੰ ਲੈ ਕੇ ਵਕ.

21 Feb 2026 3:02 PM

"ਬਾਦਲ ਖਾ ਗਿਆ ਗੋਲਕਾਂ ਤੇ SGPC ਦੀ ਜ਼ਮੀਨ ਦੇ ਪੈਸੇ"

21 Feb 2026 3:00 PM

'ਜਨਮ ਲੈਂਦੇ ਹੀ ਇੱਕ ਸਿੰਘ ਦਾ ਸ਼ਸਤਰਾਂ ਨਾਲ਼ ਪੈ ਜਾਂਦਾ ਹੈ ਪਿਆਰ'

20 Feb 2026 1:32 PM
Advertisement