Punjab News : ਅੰਬੇਡਕਰ ਦੇ ਬੁੱਤਾਂ ਦੀ ਸੁਰੱਖਿਆ ਨੂੰ ਯਕੀਨੀ ਬਣਾਉਣ ਲਈ ਜਸਵੀਰ ਸਿੰਘ ਗੜ੍ਹੀ ਨੇ ਡੀ.ਜੀ.ਪੀ. ਤੇ ਡੀ.ਓ.ਲਿਖਿਆ ਪੱਤਰ

By : BALJINDERK

Published : Apr 2, 2025, 6:41 pm IST
Updated : Apr 2, 2025, 6:58 pm IST
SHARE ARTICLE
ਅਨੁਸੂਚਿਤ ਜਾਤੀਆਂ ਕਮਿਸ਼ਨ ਦੇ ਚੇਅਰਮੈਨ ਜਸਵੀਰ ਸਿੰਘ ਗੜ੍ਹੀ
ਅਨੁਸੂਚਿਤ ਜਾਤੀਆਂ ਕਮਿਸ਼ਨ ਦੇ ਚੇਅਰਮੈਨ ਜਸਵੀਰ ਸਿੰਘ ਗੜ੍ਹੀ

Punjab News : ਗੜ੍ਹੀ ਨੇ ਲਿਖਿਆ ਕਿ ਫਿਲੌਰ ਤਹਿਸੀਲ ਦੇ ਪਿੰਡ ਨੰਗਲ ਵਿਖੇ ਡਾ. ਭੀਮ ਰਾਓ ਅੰਬੇਡਕਰ ਜੀ ਦੇ ਬੁੱਤ ’ਤੇ ਦੇਸ਼ ਵਿਰੋਧੀ ਨਾਰੇ ਲਿਖੇ ਗਏ

Punjab News in Punjabi : ਪੰਜਾਬ ਰਾਜ ਵਿੱਚ ਬਾਬਾ ਸਾਹਿਬ ਡਾਕਟਰ ਅੰਬੇਡਕਰ ਦੇ ਬੁੱਤਾਂ ਦੀ ਸੁਰੱਖਿਆ ਨੂੰ ਯਕੀਨੀ ਬਨਾਉਣ ਲਈ ਪੰਜਾਬ ਰਾਜ ਅਨੁਸੂਚਿਤ ਜਾਤੀਆਂ ਕਮਿਸ਼ਨ ਦੇ ਚੇਅਰਮੈਨ ਜਸਵੀਰ ਸਿੰਘ ਗੜ੍ਹੀ ਨੇ ਸੂਬੇ ਦੇ ਪੁਲਿਸ ਮੁਖੀ ਤੇ ਡੀ.ਓ ਨੂੰ ਪੱਤਰ ਲਿਖਿਆ ਹੈ।

1

ਸ. ਗੜ੍ਹੀ ਨੇ ਲਿਖਿਆ ਕਿ ਫਿਲੌਰ ਤਹਿਸੀਲ ਦੇ ਪਿੰਡ ਨੰਗਲ ਵਿਖੇ ਭਾਰਤ ਰਤਨ ਬਾਬਾ ਸਾਹਿਬ ਡਾ. ਭੀਮ ਰਾਓ ਅੰਬੇਡਕਰ ਜੀ ਦੇ ਬੁੱਤ ਉੱਤੇ ਦੇਸ਼ ਵਿਰੋਧੀ ਨਾਰੇ ਲਿਖੇ ਗਏ ਸਨ। ਜਿਸ ਦੀ ਜਿੰਮੇਵਾਰੀ ਗੁਰਪਤਵੰਤ ਸਿੰਘ ਪੰਨੂ ਵੱਲੋਂ ਵੀਡੀਓ ਜਾਰੀ ਕਰਕੇ ਲਈ ਗਈ ਹੈ। ਇਸ ਦੇ ਮੱਦੇਨਜ਼ਰ ਗੁਰਪਤਵੰਤ ਪੰਨੂੰ ਖ਼ਿਲਾਫ਼  ਐਸ.ਸੀ/ਐਸ.ਟੀ ਐਕਟ 1989 ਅਧੀਨ ਅਤੇ ਦੇਸ਼ ਧਰੋਹ ਦਾ ਮੁਕੱਦਮਾ ਦਰਜ ਕੀਤਾ ਜਾਵੇ ਅਤੇ  ਗੁਰਪਤਵੰਤ ਪੰਨੂੰ ਖਿਲਾਫ ਰੈਡ ਕਾਰਨਰ ਨੋਟਿਸ ਜਾਰੀ ਕਰਵਾਉਂਦਿਆ ਭਾਰਤੀ ਕੇਂਦਰੀ ਏਜੰਸੀਆ ਰਾਹੀਂ ਉਸ ਨੂੰ ਭਾਰਤ ਲਿਆਂਦਾ ਜਾਵੇ ਅਤੇ ਉਸ ਖਿਲਾਫ ਬਣਦੀ ਕਾਨੂੰਨੀ ਕਾਰਵਾਈ ਕਰਦਿਆਂ ਬਣਦੀ ਮਿਸਾਲੀ ਸਜਾ ਦਿਵਾਈ ਜਾਵੇ। 

ਇਸ ਦੇ ਨਾਲ ਹੀ ਉਨ੍ਹਾਂ  ਸੂਬੇ ਵਿੱਚ ਵੱਖ ਵੱਖ ਥਾਵਾਂ ਤੇ ਸਥਿਤ ਬਾਬਾ ਸਾਹਿਬ ਡਾ. ਬੀ ਆਰ ਅੰਬੇਦਕਰ ਜੀ ਦੇ ਬੁੱਤਾਂ ਦੀ ਸੁਰੱਖਿਆ ਨੂੰ ਯਕੀਨੀ ਬਣਾਉਦਿਆ ਸੀ.ਸੀ.ਟੀ.ਵੀ ਕੈਮਰੇ ਲਗਾਏ ਜਾਣ ਲਈ ਵੀ ਲਿਖਿਆ ਤਾਂ ਜੋ ਭਵਿੱਖ ਵਿੱਚ ਕੋਈ ਵੀ ਗੈਰ-ਸਮਾਜੀ ਅਨਸਰ ਇਸ ਤਰ੍ਹਾਂ ਦੀ ਘਟਨਾ ਨੂੰ ਅੰਜਾਮ ਨਾ ਦੇ ਸਕਣ। ਉਨ੍ਹਾਂ ਲਿਖਿਆ ਕਿ ਪੰਜਾਬ ਵਿੱਚ ਜੇਕਰ ਅਜਿਹੀਆਂ ਘਟਨਾਵਾਂ ਵਾਪਰਦੀਆਂ ਰਹੀਆਂ ਤਾਂ ਪੰਜਾਬ ਵਿੱਚ ਆਪਸੀ ਭਾਈਚਾਰਕ ਸਾਂਝ ਨੂੰ ਨੁਕਸਾਨ ਪਹੁਚਣ ਦਾ ਖ਼ਤਰਾ ਹੈ। ਜਿਸ ਨਾਲ ਪੰਜਾਬ ਨੂੰ ਆਰਥਿਕ ਪੱਖੋਂ ਤੇ ਸਮਾਜਿਕ ਨੁਕਸਾਨ ਹੋ ਸਕਦਾ ਹੈ।

(For more news apart from Jasvir Singh Garhi wrote a letter to DGP and DO to ensure security Ambedkar's statues News in Punjabi, stay tuned to Rozana Spokesman)

Location: India, Punjab

SHARE ARTICLE

ਸਪੋਕਸਮੈਨ ਸਮਾਚਾਰ ਸੇਵਾ

Advertisement

ਦੇਖੋ ਕਿਵੇਂ ਮਾਂ ਹੋਈ ਆਪਣੇ ਬੱਚੇ ਤੋਂ ਦੂਰ, ਕੈਮਰੇ ਸਾਹਮਣੇ ਦੇਖੋ ਕਿੰਝ ਬਿਆਨ ਕੀਤਾ ਦਰਦ ?

30 Apr 2025 5:54 PM

Patiala 'ਚ ਢਾਅ ਦਿੱਤੀ drug smuggler ਦੀ ਆਲੀਸ਼ਾਨ ਕੋਠੀ, ਘਰ ਦੇ ਬਾਹਰ Police ਹੀ Police

30 Apr 2025 5:53 PM

Pehalgam Attack ਵਾਲੀ ਥਾਂ ਤੇ ਪਹੁੰਚਿਆ Rozana Spokesman ਹੋਏ ਅੰਦਰਲੇ ਖੁਲਾਸੇ, ਕਿੱਥੋਂ ਆਏ ਤੇ ਕਿੱਥੇ ਗਏ ਹਮਲਾਵਰ

26 Apr 2025 5:49 PM

Patiala ‘Kidnapper’s’ encounter ਮਾਮਲੇ 'ਚ ਆ ਗਿਆ ਨਵਾਂ ਮੋੜ :Kin allege Jaspreet killed by police | News

26 Apr 2025 5:48 PM

Pahalgam Attack 'ਤੇ ਚੰਡੀਗੜ੍ਹ ਦੇ ਲੋਕਾਂ ਦਾ ਪਾਕਿ 'ਤੇ ਫੁੱਟਿਆ ਗੁੱਸਾ, ਮਾਸੂਮਾਂ ਦੀ ਮੌਤ 'ਤੇ ਜਿੱਥੇ ਦਿਲ 'ਚ ਦਰਦ

25 Apr 2025 5:57 PM
Advertisement