ਮੀਤ ਹੇਅਰ ਨੇ ਪਾਰਲੀਮੈਂਟ ਵਿੱਚ ਵਕਫ਼ ਬਿੱਲ ਦਾ ਕੀਤਾ ਸਖ਼ਤ ਵਿਰੋਧ
Published : Apr 2, 2025, 8:26 pm IST
Updated : Apr 2, 2025, 8:26 pm IST
SHARE ARTICLE
Meet Hayer strongly opposes Waqf Bill in Parliament
Meet Hayer strongly opposes Waqf Bill in Parliament

ਮਾਲੇਰਕੋਟਲਾ ਦੇ ਆਪਸੀ ਭਾਈਚਾਰੇ ਦੀ ਉਦਾਹਰਨ ਦਿੰਦਿਆਂ ਕੇਂਦਰ ਸਰਕਾਰ ਨੂੰ ਵੰਡੀਆਂ ਪਾਉਣ ਤੋਂ ਵਰਜਿਆ

ਚੰਡੀਗੜ੍ਹ/ ਨਵੀਂ ਦਿੱਲੀ: ਸੰਗਰੂਰ ਤੋਂ ਆਮ ਆਦਮੀ ਪਾਰਟੀ ਦੇ ਲੋਕ ਸਭਾ ਮੈਂਬਰ ਗੁਰਮੀਤ ਸਿੰਘ ਮੀਤ ਹੇਅਰ ਨੇ ਅੱਜ ਪਾਰਲੀਮੈਂਟ ਵਿੱਚ ਆਪਣੀਆਂ ਜ਼ੋਰਦਾਰ ਦਲੀਲਾਂ ਨਾਲ ਵਕਫ਼ ਬਿੱਲ ਦਾ ਸਖ਼ਤ ਵਿਰੋਧ ਕਰਦਿਆਂ ਇਸ ਨੂੰ ਭਾਜਪਾ ਦੀ ਸਰਕਾਰ ਵੱਲੋਂ ਘੱਟ ਗਿਣਤੀ ਦੇ ਧਰਮਾਂ ਉੱਤੇ ਡਾਕਾ ਮਾਰਨ ਦਾ ਰਾਹ ਖੋਲ੍ਹਣ ਵਾਲਾ ਬਿੱਲ ਕਰਾਰ ਦਿੱਤਾ। ਇਹ ਬਿੱਲ ਵਕਫ਼ ਦੀਆਂ ਜਾਇਦਾਦਾਂ ਹੜੱਪਣ ਲਈ ਲਿਆਂਦਾ ਗਿਆ ਹੈ।

ਮੀਤ ਹੇਅਰ ਨੇ ਕਿਹਾ ਕਿ ਇਸ ਬਿੱਲ ਦੇ ਨਾਲ ਘੱਟ ਗਿਣਤੀ ਦੇ ਧਰਮਾਂ ਉੱਤੇ ਡਾਕਾ ਮਾਰਨ ਦਾ ਅੱਜ ਰਾਹ ਖੋਲ੍ਹ ਦਿੱਤਾ ਹੈ। ਅੱਜ ਵਕਫ ਉਪਰ ਹਮਲਾ ਹੈ, ਭਵਿੱਖ ਵਿੱਚ ਸਿੱਖ, ਬੋਧੀ ਆਦਿ ਹੋਰ ਘੱਟ ਗਿਣਤੀ ਧਰਮਾਂ ਉੱਪਰ ਵੀ ਹਮਲਾ ਕਰਨ ਲਈ ਰਾਹ ਖੋਲ੍ਹ ਦਿੱਤਾ।ਸਿੱਧੇ ਤੌਰ ਉੱਤੇ ਆਰਟੀਕਲ 14 ਦੀ ਉਲੰਘਣਾ ਕੀਤੀ ਗਈ ਹੈ। ਕਾਨੂੰਨ ਦੀ ਇੱਕ ਧਾਰਾ ਅਨੁਸਾਰ ਕਿਸੇ ਵਿਅਕਤੀ ਦੀ ਨਿੱਜੀ ਜ਼ਿੰਦਗੀ ਵਿੱਚ ਇਬਾਦਤ ਕਰਨ ਦਾ ਕਿਵੇਂ ਪਤਾ ਲਗਾਓਗੇ।

ਮੀਤ ਹੇਅਰ ਨੇ ਕਿਹਾ ਕਿ ਭਾਜਪਾ ਦੀ ਦੇਸ਼ ਨੂੰ ਵੰਡਣ ਦੀ ਰਾਜਨੀਤੀ ਇਸ ਬਿੱਲ ਤੋਂ ਸਾਫ ਝਲਕ ਰਹੀ ਹੈ।ਉਨ੍ਹਾਂ ਕਿਹਾ ਕਿ ਕੇਂਦਰ ਸਰਕਾਰ ਦਾ ਮੁਸਲਮਾਨਾਂ ਪ੍ਰਤੀ ਰਵੱਈਆ ਪਿਛਲੇ 11 ਸਾਲਾਂ ਵਿੱਚ ਸਾਫ ਪਤਾ ਲੱਗਦਾ। ਇਹ ਰਵੱਈਆ ਲੱਛੇਦਾਰ ਭਾਸ਼ਣਾਂ ਦੀ ਬਜਾਏ ਕੰਮਾਂ ਤੋਂ ਪਤਾ ਲੱਗਦਾ ਹੈ।ਗ੍ਰਹਿ ਮੰਤਰੀ ਸਰਕਾਰ ਨੂੰ ਮੁਸਲਮਾਨਾਂ ਪ੍ਰਤੀ ਸੰਜੀਦਾ ਆਖਦੇ ਹਨ ਪਰ ਭਾਜਪਾ ਦਾ ਇਕ ਵੀ ਲੋਕ ਸਭਾ ਮੈਂਬਰ ਮੁਸਲਮਾਨ ਨਹੀਂ ਅਤੇ ਨਾ ਹੀ ਉੱਤਰ ਪ੍ਰਦੇਸ਼ ਵਿੱਚ ਕੋਈ ਮੁਸਲਮਾਨ ਵਿਧਾਇਕ ਹੈ।

ਮੈਂਬਰ ਪਾਰਲੀਮੈਂਟ ਨੇ ਕਿਹਾ ਕਿ ਸਰਕਾਰ ਵੱਲੋਂ ਸੱਚਰ ਕਮੇਟੀ ਦੀਆਂ ਸਿਫ਼ਾਰਸ਼ਾਂ ਲਾਗੂ ਕਰਨ ਦੀ ਦਲੀਲ ਦਿੱਤੀ ਗਈ ਹੈ ਪਰ ਸੱਚਰ ਕਮੇਟੀ ਦੀ ਰਿਪੋਰਟ ਵਿੱਚ ਤਾਂ ਇਹ ਵੀ ਆਖਿਆ ਗਿਆ ਹੈ ਕਿ ਦੇਸ਼ ਵਿੱਚ 70 ਫੀਸਦੀ ਵਕਫ ਬੋਰਡ ਦੀਆਂ ਜਾਇਦਾਦਾਂ ਉੱਪਰ ਕਬਜ਼ਾ ਕੀਤਾ ਗਿਆ ਹੈ ਅਤੇ 355 ਉੱਪਰ ਤਾਂ ਸਰਕਾਰ ਦਾ ਹੀ ਕਬਜ਼ਾ ਹੈ। ਇਸ ਬਾਰੇ ਸਰਕਾਰ ਨੇ ਕੀ ਕੀਤਾ ਹੈ? ਉਨ੍ਹਾਂ ਕਿਹਾ ਕਿ ਦੇਸ਼ ਵਿੱਚ ਅਨੇਕਾਂ ਇਤਿਹਾਸਿਕ ਇਮਾਰਤਾਂ, ਮਸਜਿਦਾਂ, ਵਿਦਿਅਕ ਸੰਸਥਾਵਾਂ ਸੈਂਕੜੇ ਸਾਲ ਪੁਰਾਣੀਆਂ ਹਨ, ਉਹ ਕਿੱਥੋਂ ਕਾਗਜ਼ ਲੈ ਕੇ ਆਉਣਗੇ।

ਮੀਤ ਹੇਅਰ ਨੇ ਆਪਣੇ ਸੰਸਦੀ ਹਲਕੇ ਦੇ ਸ਼ਹਿਰ ਮਾਲੇਰਕੋਟਲਾ ਦੀ ਸ਼ੇਰ ਮੁਹੰਮਦ ਖਾਨ ਦੇ ਹਾਅ ਦੇ ਨਾਅਰੇ ਦੇ ਵੇਲੇ ਤੋਂ ਹੁਣ ਤੱਕ ਸਭ ਧਰਮਾਂ ਦੇ ਆਪਸੀ ਭਾਈਚਾਰੇ ਤੇ ਏਕੇ ਦੀ ਉਦਾਹਰਨ ਦਿੰਦਿਆਂ ਕੇਂਦਰ ਸਰਕਾਰ ਨੂੰ ਧਰਮ ਦੇ ਆਧਾਰ ਉਤੇ ਵੰਡੀਆਂ ਪਾਉਣ ਤੋਂ ਵੀ ਵਰਜਿਆ। ਉਨ੍ਹਾਂ ਕਿਹਾ ਕਿ ਉਹ ਮਾਲੇਰਕੋਟਲਾ ਦੇ ਵਸਨੀਕਾਂ ਨਾਲ ਕੀਤੇ ਵਾਅਦੇ ਨੂੰ ਪੂਰਾ ਕਰਨ ਲਈ ਪੂਰੀ ਵਾਹ ਲਾਉਂਦੇ ਹੋਏ ਇਸ ਬਿੱਲ ਦਾ ਵਿਰੋਧ ਕਰਨਗੇ।
 
ਆਪ ਲੋਕ ਸਭਾ ਮੈਭਰ ਨੇ ਕਿਹਾ ਕਿ ਇਸ ਬਿੱਲ ਨਾਲ ਦੇਸ਼ ਦੇ ਸੰਵਿਧਾਨ ਉੱਤੇ ਹਮਲਾ ਕੀਤਾ ਗਿਆ ਹੈ। ਆਰਟੀਕਲ 26 ਤਹਿਤ ਆਪਣੀ ਸੰਸਥਾ ਬਣਾ ਵੀ ਸਕਦੇ ਹਨ ਤੇ ਉਸ ਨੂੰ ਚਲਾ ਵੀ ਸਕਦੇ ਹਨ ਅਤੇ ਅੱਜ ਇਸ ਉੱਪਰ ਹੀ ਹਮਲਾ ਕੀਤਾ ਗਿਆ ਹੈ।

Location: India, Punjab

SHARE ARTICLE

ਸਪੋਕਸਮੈਨ ਸਮਾਚਾਰ ਸੇਵਾ

Advertisement

ਮੁੱਖ ਮੰਤਰੀ ਭਗਵੰਤ ਮਾਨ ਦਾ ਵੱਡਾ ਐਲਾਨ, 8 ਮਾਰਚ ਨੂੰ ਪੇਸ਼ ਹੋਵੇਗਾ ਪੰਜਾਬ ਦਾ ਬਜਟ

23 Feb 2026 3:02 PM

ਟੈਰਿਫ਼ 'ਚ ਬਦਲਾਅ ਕਾਰਨ ਭਾਰਤ-ਅਮਰੀਕਾ ਵਪਾਰ ਸਮਝੌਤੇ ਦੀ ਮੀਟਿੰਗ ਟਲੀ

23 Feb 2026 3:01 PM

'ਸਿੱਖਿਆ ਕੋਈ ਤਰਸ ਦੀ ਭਾਵਨਾ ਨਹੀਂ, ਇਹ ਹਰ ਇੱਕ ਇਨਸਾਨ ਦਾ ਹੱਕ ਹੈ'

22 Feb 2026 1:38 PM

ਚੰਡੀਗੜ੍ਹ 'ਚ ਲੱਗੇ ਗੁਲਾਬ ਮੇਲੇ 'ਚ ਲੱਗੀਆਂ ਰੌਣਕਾਂ, ਹਿਮਾਚਲ ਦੇ ਸੱਭਿਆਚਾਰਕ ਨਾਚ ਦਾ ਲੋਕਾਂ ਨੇ ਲਿਆ ਲੁਤਫ਼,

22 Feb 2026 1:37 PM

ਕੰਜ਼ਿਊਮਰ ਕੋਰਟਾਂ 'ਚ ਬੇਹੱਦ ਜ਼ਿਆਦਾ ਖ਼ਾਲੀ ਅਸਾਮੀਆਂ ! ਸਟਾਫ਼ ਦੀ ਕਮੀ ਤੇ ਲੋੜੀਂਦਾ ਸਹੂਲਤਾਂ ਦੀ ਘਾਟ ਨੂੰ ਲੈ ਕੇ ਵਕ.

21 Feb 2026 3:02 PM
Advertisement