Punjab Cabinet Meeting: ਭਲਕੇ ਹੋਵੇਗੀ ਪੰਜਾਬ ਕੈਬਨਿਟ ਦੀ ਅਹਿਮ ਮੀਟਿੰਗ, ਸਵੇਰੇ ਮੁੱਖ ਮੰਤਰੀ ਨਿਵਾਸ 'ਤੇ ਹੋਵੇਗੀ ਬੈਠਕ
Published : Apr 2, 2025, 11:31 am IST
Updated : Apr 2, 2025, 3:12 pm IST
SHARE ARTICLE
Punjab Cabinet Meeting News in punjabi
Punjab Cabinet Meeting News in punjabi

Punjab Cabinet Meeting: ਇਸ ਸਬੰਧੀ ਨੋਟੀਫਿਕੇਸ਼ਨ ਵੀ ਜਾਰੀ ਕੀਤਾ ਗਿਆ

Punjab Cabinet Meeting News in punjabi:  ਬਜਟ ਸੈਸ਼ਨ ਤੋਂ ਬਾਅਦ ਪੰਜਾਬ ਸਰਕਾਰ ਦੀ ਪਹਿਲੀ ਕੈਬਨਿਟ ਮੀਟਿੰਗ 3 ਅਪ੍ਰੈਲ ਨੂੰ ਹੋਵੇਗੀ। ਇਹ ਮੀਟਿੰਗ ਚੰਡੀਗੜ੍ਹ ਸਥਿਤ ਮੁੱਖ ਮੰਤਰੀ ਨਿਵਾਸ 'ਤੇ ਹੋਵੇਗੀ। ਮੀਟਿੰਗ ਸਵੇਰੇ 10:40 ਵਜੇ ਹੋਵੇਗੀ। ਇਸ ਮੁਲਾਕਾਤ ਨੂੰ ਕਾਫ਼ੀ ਅਹਿਮ ਮੰਨਿਆ ਜਾ ਰਿਹਾ ਹੈ। ਸਰਕਾਰ ਇਸ ਵਿੱਚ ਕੋਈ ਵੱਡਾ ਐਲਾਨ ਕਰ ਸਕਦੀ ਹੈ।

ਕਿਉਂਕਿ ਪਿਛਲੇ ਦੋ ਦਿਨਾਂ ਤੋਂ ਪਾਰਟੀ ਸੁਪਰੀਮੋ ਅਰਵਿੰਦ ਕੇਜਰੀਵਾਲ ਸਮੇਤ ਪਾਰਟੀ ਦੀ ਸਮੁੱਚੀ ਲੀਡਰਸ਼ਿਪ ਪੰਜਾਬ ਵਿੱਚ ਹੈ। ਜਦੋਂ ਕਿ ਕੱਲ੍ਹ ਉਨ੍ਹਾਂ ਨੇ ਪਾਰਟੀ ਵਿਧਾਇਕਾਂ ਅਤੇ ਆਗੂਆਂ ਨਾਲ ਮੀਟਿੰਗ ਕੀਤੀ ਸੀ। ਹਾਲਾਂਕਿ ਮੀਟਿੰਗ ਦਾ ਅਜੇ ਤੱਕ ਏਜੰਡਾ ਜਾਰੀ ਨਹੀਂ ਕੀਤਾ ਗਿਆ ਹੈ।

ਜਾਣਕਾਰੀ ਅਨੁਸਾਰ ਇਸ ਸਮੇਂ ਸਰਕਾਰ ਵੱਲੋਂ ਨਸ਼ਿਆਂ ਵਿਰੁੱਧ ਜੰਗ ਹੋਈ ਹੈ। ਅਜਿਹੇ 'ਚ ਮੰਨਿਆ ਜਾ ਰਿਹਾ ਹੈ ਕਿ ਇਸ ਮੁਹਿੰਮ ਨੂੰ ਅੱਗੇ ਵਧਾਉਣ ਲਈ ਕੋਈ ਫ਼ੈਸਲਾ ਲਿਆ ਜਾ ਸਕਦਾ ਹੈ। ਇਸ ਤੋਂ ਇਲਾਵਾ ਸਰਕਾਰ ਨੇ ਹਾਲ ਹੀ ਵਿੱਚ ਹੋਈ ਕੈਬਨਿਟ ਮੀਟਿੰਗ ਵਿੱਚ ਕਈ ਵੱਡੇ ਫ਼ੈਸਲੇ ਲਏ ਹਨ। 

 

Punjab Cabinet Meeting News in punjabi
Punjab Cabinet Meeting News in punjabi

Location: India, Punjab

SHARE ARTICLE

ਸਪੋਕਸਮੈਨ ਸਮਾਚਾਰ ਸੇਵਾ

Advertisement

ਮੁੱਖ ਮੰਤਰੀ ਭਗਵੰਤ ਮਾਨ ਦਾ ਵੱਡਾ ਐਲਾਨ, 8 ਮਾਰਚ ਨੂੰ ਪੇਸ਼ ਹੋਵੇਗਾ ਪੰਜਾਬ ਦਾ ਬਜਟ

23 Feb 2026 3:02 PM

ਟੈਰਿਫ਼ 'ਚ ਬਦਲਾਅ ਕਾਰਨ ਭਾਰਤ-ਅਮਰੀਕਾ ਵਪਾਰ ਸਮਝੌਤੇ ਦੀ ਮੀਟਿੰਗ ਟਲੀ

23 Feb 2026 3:01 PM

'ਸਿੱਖਿਆ ਕੋਈ ਤਰਸ ਦੀ ਭਾਵਨਾ ਨਹੀਂ, ਇਹ ਹਰ ਇੱਕ ਇਨਸਾਨ ਦਾ ਹੱਕ ਹੈ'

22 Feb 2026 1:38 PM

ਚੰਡੀਗੜ੍ਹ 'ਚ ਲੱਗੇ ਗੁਲਾਬ ਮੇਲੇ 'ਚ ਲੱਗੀਆਂ ਰੌਣਕਾਂ, ਹਿਮਾਚਲ ਦੇ ਸੱਭਿਆਚਾਰਕ ਨਾਚ ਦਾ ਲੋਕਾਂ ਨੇ ਲਿਆ ਲੁਤਫ਼,

22 Feb 2026 1:37 PM

ਕੰਜ਼ਿਊਮਰ ਕੋਰਟਾਂ 'ਚ ਬੇਹੱਦ ਜ਼ਿਆਦਾ ਖ਼ਾਲੀ ਅਸਾਮੀਆਂ ! ਸਟਾਫ਼ ਦੀ ਕਮੀ ਤੇ ਲੋੜੀਂਦਾ ਸਹੂਲਤਾਂ ਦੀ ਘਾਟ ਨੂੰ ਲੈ ਕੇ ਵਕ.

21 Feb 2026 3:02 PM
Advertisement