Punjab News : ਪੰਜਾਬ ਪੁਲਿਸ ਵੱਲੋਂ ਪੁਲਿਸ ਕਲੀਅਰੈਂਸ ਸਰਟੀਫਿਕੇਟਾਂ ਲਈ ਕਿਊਆਰ ਕੋਡ ਪ੍ਰਮਾਣਿਕਤਾ ਦੀ ਸ਼ੁਰੂਆਤ

By : BALJINDERK

Published : Apr 2, 2025, 7:38 pm IST
Updated : Apr 2, 2025, 7:38 pm IST
SHARE ARTICLE
file photo
file photo

Punjab News : ਜਨਤਕ ਵਿਸ਼ਵਾਸ ਨੂੰ ਮਜ਼ਬੂਤ ਕਰਨ ਅਤੇ ਸੇਵਾਵਾਂ ਵਿੱਚ ਕੁਸ਼ਲਤਾ ਨੂੰ ਹੋਰ ਬਿਹਤਰ ਬਣਾਉਣ ਲਈ ਤਿਆਰ ਕੀਤੀ ਗਈ ਹੈ: ਵਿਸ਼ੇਸ਼ ਡੀਜੀਪੀ

Punjab News in Punjabi : ਮੁੱਖ ਮੰਤਰੀ ਭਗਵੰਤ ਸਿੰਘ ਮਾਨ ਦੇ ਦਿਸ਼ਾ-ਨਿਰਦੇਸ਼ਾਂ ਅਨੁਸਾਰ ਦਸਤਾਵੇਜ਼ਾਂ ਸਬੰਧੀ ਧੋਖਾਧੜੀ ਨੂੰ ਰੋਕਣ ਅਤੇ ਸੁਰੱਖਿਆ ਵਿੱਚ ਵਾਧਾ ਕਰਨ ਦੀ ਦਿਸ਼ਾ ਵਿੱਚ ਅਹਿਮ ਕਦਮ ਚੁੱਕਦਿਆਂ, ਪੰਜਾਬ ਪੁਲਿਸ ਨੇ ਪੁਲਿਸ ਕਲੀਅਰੈਂਸ ਸਰਟੀਫਿਕੇਟ (ਪੀਸੀਸੀ) ਲਈ ਕਿਊਆਰ ਕੋਡ ਅਧਾਰਤ ਪ੍ਰਮਾਣੀਕਰਨ ਪ੍ਰਣਾਲੀ ਸ਼ੁਰੂ ਕੀਤੀ ਹੈ। ਇਸ ਪਹਿਲਕਦਮੀ ਦਾ ਉਦੇਸ਼ ਪੀਸੀਸੀ ਜੋ ਅਕਸਰ ਰੁਜ਼ਗਾਰ, ਵੀਜ਼ਾ ਅਤੇ ਹੋਰ ਅਧਿਕਾਰਤ ਉਦੇਸ਼ਾਂ ਲਈ ਲੋੜੀਂਦਾ ਹੁੰਦਾ ਹੈ, ਦੀ ਪ੍ਰਮਾਣਿਕਤਾ ਦੀ ਪੁਸ਼ਟੀ ਕਰਨ ਲਈ ਇੱਕ ਸੁਰੱਖਿਅਤ ਅਤੇ ਭਰੋਸੇਮੰਦ ਤਰੀਕਾ ਪ੍ਰਦਾਨ ਕਰਨਾ ਹੈ।

ਇਸ ਸਬੰਧੀ ਜਾਣਕਾਰੀ ਦਿੰਦਿਆਂ ਸਪੈਸ਼ਲ ਡਾਇਰੈਕਟਰ ਜਨਰਲ ਆਫ਼ ਪੁਲਿਸ (ਸਪੈਸ਼ਲ ਡੀਜੀਪੀ) ਕਮਿਊਨਿਟੀ ਅਫੇਅਰਜ਼ ਡਿਵੀਜ਼ਨ ਨੇ ਦੱਸਿਆ ਕਿ ਇਸ ਨਵੀਂ ਪ੍ਰਣਾਲੀ ਤਹਿਤ ਜਾਰੀ ਕੀਤੇ ਗਏ ਹਰੇਕ ਪੀਸੀਸੀ ‘ਤੇ ਇੱਕ ਵਿਲੱਖਣ ਕਿਊਆਰ ਕੋਡ ਹੋਵੇਗਾ। ਉਨ੍ਹਾਂ ਦੱਸਿਆ ਕਿ ਸਕੈਨ ਕਰਨ ‘ਤੇ ਇਹ ਕਿਊਆਰ ਕੋਡ ਉਪਭੋਗਤਾਵਾਂ ਨੂੰ ਪੰਜਾਬ ਪੁਲਿਸ ਦੇ ਅਧਿਕਾਰਤ ਸਰਵਰਾਂ (https://certificate.ppsaanjh.in) 'ਤੇ ਉਪਲੱਬਧ ਸਰਟੀਫਿਕੇਟ ਦੀ ਸੁਰੱਖਿਅਤ ਆਨਲਾਈਨ ਕਾਪੀ ਤੱਕ ਪਹੁੰਚ ਕਰਵਾਏਗਾ ਜਿਸ ਨਾਲ ਤੁਰੰਤ ਅਤੇ ਸਹੀ ਪ੍ਰਮਾਣਿਕਤਾ ਨੂੰ ਯਕੀਨੀ ਬਣਾਇਆ ਜਾ ਸਕੇਗਾ।

ਪੁਲਿਸ ਵੱਲੋਂ ਉਪਭੋਗਤਾਵਾਂ ਨੂੰ ਇਹ ਵੀ ਸਲਾਹ ਦਿੱਤੀ ਹੈ ਕਿ ਉਹ ਕਿਊਆਰ ਕੋਡ ਨੂੰ ਸਕੈਨ ਕਰਨ ਉਪਰੰਤ ਇਹ ਪੁਸ਼ਟੀ ਜ਼ਰੂਰ ਕਰਨ ਕਿ ਪੀਸੀਸੀ ਨੂੰ ਡਾਊਨਲੋਡ ਕਰਨ ਲਈ ਅਧਿਕਾਰਤ ਵੈੱਬਸਾਈਟ (https://certificate.ppsaanjh.in) ਹੀ ਕਨੈਕਟ ਹੋਈ ਹੈ।

(For more news apart from  Punjab Police launches QR code authentication for police clearance certificates News in Punjabi, stay tuned to Rozana Spokesman)

Location: India, Punjab

SHARE ARTICLE

ਸਪੋਕਸਮੈਨ ਸਮਾਚਾਰ ਸੇਵਾ

Advertisement

'ਸਿੱਖਿਆ ਕੋਈ ਤਰਸ ਦੀ ਭਾਵਨਾ ਨਹੀਂ, ਇਹ ਹਰ ਇੱਕ ਇਨਸਾਨ ਦਾ ਹੱਕ ਹੈ'

22 Feb 2026 1:38 PM

ਚੰਡੀਗੜ੍ਹ 'ਚ ਲੱਗੇ ਗੁਲਾਬ ਮੇਲੇ 'ਚ ਲੱਗੀਆਂ ਰੌਣਕਾਂ, ਹਿਮਾਚਲ ਦੇ ਸੱਭਿਆਚਾਰਕ ਨਾਚ ਦਾ ਲੋਕਾਂ ਨੇ ਲਿਆ ਲੁਤਫ਼,

22 Feb 2026 1:37 PM

ਕੰਜ਼ਿਊਮਰ ਕੋਰਟਾਂ 'ਚ ਬੇਹੱਦ ਜ਼ਿਆਦਾ ਖ਼ਾਲੀ ਅਸਾਮੀਆਂ ! ਸਟਾਫ਼ ਦੀ ਕਮੀ ਤੇ ਲੋੜੀਂਦਾ ਸਹੂਲਤਾਂ ਦੀ ਘਾਟ ਨੂੰ ਲੈ ਕੇ ਵਕ.

21 Feb 2026 3:02 PM

"ਬਾਦਲ ਖਾ ਗਿਆ ਗੋਲਕਾਂ ਤੇ SGPC ਦੀ ਜ਼ਮੀਨ ਦੇ ਪੈਸੇ"

21 Feb 2026 3:00 PM

'ਜਨਮ ਲੈਂਦੇ ਹੀ ਇੱਕ ਸਿੰਘ ਦਾ ਸ਼ਸਤਰਾਂ ਨਾਲ਼ ਪੈ ਜਾਂਦਾ ਹੈ ਪਿਆਰ'

20 Feb 2026 1:32 PM
Advertisement