SIT ਨੇ ਕਰਨਲ ਬਾਠ ਮਾਮਲੇ ਦੀ ਵਿਧੀਵਤ ਢੰਗ ਨਾਲ ਜਾਂਚ ਅੱਗੇ ਵਧਾਈ
Published : Apr 2, 2025, 6:51 pm IST
Updated : Apr 2, 2025, 6:51 pm IST
SHARE ARTICLE
SIT takes forward investigation into Colonel Bath case in a systematic manner
SIT takes forward investigation into Colonel Bath case in a systematic manner

ਸਿਟ ਵੱਲੋਂ ਕਰਨਲ ਬਾਠ ਕੁੱਟਮਾਰ ਮਾਮਲੇ ਨੂੰ ਜਲਦ ਨਤੀਜੇ ਤੱਕ ਪਹੁੰਚਾਇਆ ਜਾਵੇਗਾ : ਏ.ਡੀ.ਜੀ.ਪੀ.

ਪਟਿਆਲਾ :  ਕਰਨਲ ਪੁਸ਼ਪਿੰਦਰ ਸਿੰਘ ਬਾਠ ਨਾਲ ਹੋਈ ਕੁੱਟਮਾਰ ਮਾਮਲੇ ਦੀ ਜਾਂਚ ਕਰ ਰਹੀ ਵਿਸ਼ੇਸ਼ ਜਾਂਚ ਟੀਮ (ਸਿਟ) ਵੱਲੋਂ ਅੱਜ ਜਾਂਚ ਨੂੰ ਵਿਧੀਵਤ ਢੰਗ ਨਾਲ ਹੋਰ ਅੱਗੇ ਵਧਾਉਂਦਿਆਂ ਕੇਸ ਨਾਲ ਸਬੰਧਤ ਸਿਵਲ ਲਾਈਨ ਥਾਣੇ ਦੇ ਛੇ ਪੁਲਿਸ ਮੁਲਾਜ਼ਮਾਂ ਜਿਨ੍ਹਾਂ ਦੇ ਥਾਣਾ ਖੇਤਰ ’ਚ ਇਹ ਘਟਨਾ ਵਾਪਰੀ ਉਨ੍ਹਾਂ ਦੇ ਬਿਆਨ ਅੱਜ ਇਥੇ ਸਰਕਟ ਹਾਊਸ ਵਿਖੇ ਕਲਮਬੱਧ ਕੀਤੇ ਗਏ। ਵਿਸ਼ੇਸ਼ ਜਾਂਚ ਟੀਮ ਦੇ ਮੁਖੀ ਏ.ਡੀ.ਜੀ.ਪੀ. ਸ. ਏ.ਐਸ. ਰਾਏ ਦੇ ਨਾਲ ਸਿਟ ਮੈਂਬਰ ਐਸ.ਐਸ.ਪੀ. ਹੁਸ਼ਿਆਰਪੁਰ ਸੰਦੀਪ ਮਲਿਕ, ਐਸ.ਪੀ. ਐਸ.ਏ.ਐਸ ਨਗਰ ਮਨਪ੍ਰੀਤ ਸਿੰਘ ਅਤੇ ਡੀ.ਐਸ.ਪੀ ਬਾਘਾਪੁਰਾਣਾ ਦਲਬੀਰ ਸਿੰਘ ਸਿੱਧੂ ਵੱਲੋਂ ਕਰੀਬ ਤਿੰਨ ਘੰਟੇ ਤੱਕ ਕੇਸ ਨਾਲ ਸਬੰਧਤ ਮੁਲਾਜ਼ਮਾਂ ਦੇ ਬਿਆਨ ਦਰਜ਼ ਕੀਤੇ ਗਏ।

  ਇਸ ਉਪਰੰਤ ਮੀਡੀਆ ਨਾਲ ਗੱਲਬਾਤ ਕਰਦਿਆਂ ਏ.ਡੀ.ਜੀ.ਪੀ. ਸ. ਏ.ਐਸ.ਰਾਏ ਨੇ ਦੱਸਿਆ ਕਿ ਸਿਟ ਵੱਲੋਂ 31 ਮਾਰਚ ਨੂੰ ਘਟਨਾ ਵਾਲੀ ਥਾਂ ਦਾ ਦੌਰਾ ਕੀਤਾ ਗਿਆ ਸੀ ਅਤੇ ਦਸਤਾਵੇਜ਼ੀ ਸਬੂਤ ਇਕੱਠੇ ਕੀਤੇ ਗਏ ਸਨ, ਜਿਨ੍ਹਾਂ ਨੂੰ ਬੀਤੇ ਦਿਨ ਭਾਰਤ ਸਰਕਾਰ ਦੀ ਸੈਂਟਰਲ ਫੋਰੈਂਸਿਕ ਸਾਇੰਸ ਲੈਬਾਰਟਰੀ ਵਿਖੇ ਜਮ੍ਹਾਂ ਕਰਵਾਇਆ ਗਿਆ ਹੈ।

  ਉਨ੍ਹਾਂ ਦੱਸਿਆ ਕਿ ਅੱਜ ਸਿਟ ਦੀ ਮੀਟਿੰਗ ਦੌਰਾਨ ਇਸ ਕੇਸ ਨਾਲ ਸਬੰਧਤ ਸਿਵਲ ਲਾਈਨ ਥਾਣੇ ਦੇ ਛੇ ਪੁਲਿਸ ਮੁਲਾਜ਼ਮਾਂ ਦੇ ਬਿਆਨ ਕਲਮਬੱਧ ਕੀਤੇ ਗਏ ਹਨ ਤੇ ਇਸ ਨਾਲ ਹੁਣ ਸਿਟ ਕੋਲ ਬਿਆਨ ਤੇ ਦਸਤਾਵੇਜ਼ੀ ਸਬੂਤ ਹੋਣ ਨਾਲ ਜਾਂਚ ਵਿਧੀਵਤ ਢੰਗ ਨਾਲ ਸ਼ੁਰੂ ਹੋ ਗਈ ਹੈ। ਉਨ੍ਹਾਂ ਕਿਹਾ ਕਿ ਹੁਣ ਸਿਟ ਵੱਲੋਂ ਬਹੁਤ ਜਲਦ ਕੇਸ ਨੂੰ ਨਤੀਜੇ ਤੱਕ ਪਹੁੰਚਾਇਆ ਜਾਵੇਗਾ।

ਇਸ ਮੌਕੇ ਪੱਤਰਕਾਰਾਂ ਦੇ ਸਵਾਲਾਂ ਦੇ ਜਵਾਬ ਦਿੰਦਿਆਂ ਸ. ਏ.ਐਸ. ਰਾਏ ਨੇ ਕਿਹਾ ਕਿ 31 ਮਾਰਚ ਨੂੰ ਸਿਟ ਵੱਲੋਂ ਇਸ ਕੇਸ ਨਾਲ ਸਬੰਧਤ ਸੂਚਨਾ ਦੇਣ ਲਈ ਫ਼ੋਨ ਨੰਬਰ 75083 00342 ਜਾਰੀ ਕੀਤਾ ਗਿਆ ਸੀ, ਜਿਸ ’ਤੇ 30 ਦੇ ਕਰੀਬ ਕਾਲਾਂ ਆਈਆਂ ਹਨ, ਪਰ ਉਨ੍ਹਾਂ ਕਾਲਾਂ ਰਾਹੀਂ ਕਿਸੇ ਨੇ ਵੀ ਸਬੂਤ ਪੇਸ਼ ਨਹੀਂ ਕੀਤਾ ਸਗੋਂ ਆਪਣੇ ਵਿਚਾਰ ਪੇਸ਼ ਕੀਤੇ ਹਨ। ਉਨ੍ਹਾਂ ਕਿਹਾ ਕਿ ਸਿਟ ਵੱਲੋਂ ਇਸ ਕੇਸ ਨਾਲ ਸਬੰਧਤ ਹੋਰਨਾਂ ਨੂੰ ਵੀ ਪੁੱਛਗਿੱਛ ਲਈ ਵੀ ਬੁਲਾਇਆ ਜਾਵੇਗਾ। ਏ.ਐਸ.ਰਾਏ ਨੇ ਦੱਸਿਆ ਕਿ ਸਿਟ ਵੱਲੋਂ ਘਟਨਾ ਦੀ ਟਾਈਮ ਲਾਈਨ ਬਣਾਈ ਗਈ ਹੈ ਤੇ ਜਿਥੇ-ਜਿਥੇ ਫਰਕ ਪਾਇਆ ਗਿਆ ਹੈ, ਉਨ੍ਹਾਂ ਦੀ ਜਾਂਚ ਵੀ ਕੀਤੀ ਜਾ ਰਹੀ ਹੈ। ਇੱਕ ਸਵਾਲ ਦੇ ਜਵਾਬ ਵਿੱਚ ਏ.ਡੀ.ਜੀ.ਪੀ ਰਾਏ ਨੇ ਕਿਹਾ ਕਿ ਕਰਨਲ ਬਾਠ ਵੱਲੋਂ ਦਰਜ ਕਰਵਾਏ ਐਫਆਈਆਰ ਵਿਚਲੇ ਬਿਆਨਾਂ ਨੂੰ ਵੀ ਵਾਚਿਆ ਜਾ ਰਿਹਾ ਹੈ ਅਤੇ ਜੇਕਰ ਕਰਨਲ ਬਾਠ ਵੱਲੋਂ ਇਸ ਸਬੰਧੀ ਹੋਰ ਕੋਈ ਬਿਆਨ ਜਾਂ ਨੁਕਤਾ ਸਾਂਝਾ ਕਰਨਾ ਹੈ ਤਾਂ ਉਹ ਕਦੇ ਵੀ ਸਿਟ ਕੋਲ ਆਪਣਾ ਪੱਖ ਪੇਸ਼ ਕਰ ਸਕਦੇ ਹਨ। 

Location: India, Punjab

SHARE ARTICLE

ਸਪੋਕਸਮੈਨ ਸਮਾਚਾਰ ਸੇਵਾ

Advertisement

ਮਾਸਟਰ ਸਲੀਮ ਦੇ ਪਿਤਾ ਪੂਰਨ ਸ਼ਾਹ ਕੋਟੀ ਦਾ ਹੋਇਆ ਦੇਹਾਂਤ

22 Dec 2025 3:16 PM

328 Missing Guru Granth Sahib Saroop : '328 ਸਰੂਪ ਅਤੇ ਗੁਰੂ ਗ੍ਰੰਥ ਸਾਹਿਬ ਕਦੇ ਚੋਰੀ ਨਹੀਂ ਹੋਏ'

21 Dec 2025 3:16 PM

faridkot Rupinder kaur Case : 'ਪਤੀ ਨੂੰ ਮਾਰਨ ਵਾਲੀ Rupinder kaur ਨੂੰ ਜੇਲ੍ਹ 'ਚ ਵੀ ਕੋਈ ਪਛਤਾਵਾ ਨਹੀਂ'

21 Dec 2025 3:16 PM

Rana Balachauria: ਪ੍ਰਬਧੰਕਾਂ ਨੇ ਖੂਨੀ ਖ਼ੌਫ਼ਨਾਕ ਮੰਜ਼ਰ ਦੀ ਦੱਸੀ ਇਕੱਲੀ-ਇਕੱਲੀ ਗੱਲ,Mankirat ਕਿੱਥੋਂ ਮੁੜਿਆ ਵਾਪਸ?

20 Dec 2025 3:21 PM

''ਪੰਜਾਬ ਦੇ ਹਿੱਤਾਂ ਲਈ ਜੇ ਜ਼ਰੂਰੀ ਹੋਇਆ ਤਾਂ ਗਠਜੋੜ ਜ਼ਰੂਰ ਹੋਵੇਗਾ'', ਪੰਜਾਬ ਭਾਜਪਾ ਪ੍ਰਧਾਨ ਸੁਨੀਲ ਜਾਖੜ ਦਾ ਬਿਆਨ

20 Dec 2025 3:21 PM
Advertisement