ਸੌਦਾ ਸਾਧ ਦੀ ਤੁਲਨਾ ਸ਼੍ਰੀ ਗੁਰੂ ਗੋਬਿੰਦ ਸਿੰਘ ਜੀ ਨਾਲ ਕਰਨ ਦਾ ਮਾਮਲਾ ਗਰਮਾਇਆ, ਸਖ਼ਤ ਕਾਰਵਾਈ ਦੀ ਮੰਗ
Published : May 2, 2019, 1:19 pm IST
Updated : May 2, 2019, 1:19 pm IST
SHARE ARTICLE
Gurmeet Ram Rahim
Gurmeet Ram Rahim

ਸ਼੍ਰੋਮਣੀ ਕਮੇਟੀ ਵੀ ਆਈ ਹਰਕਤ ’ਚ, ਪੰਜਾਬ ਸਰਕਾਰ ਦੇ ਡੀਜੀਪੀ ਨੂੰ ਸਖ਼ਤ ਕਾਰਵਾਈ ਕਰਨ ਦੀ ਕੀਤੀ ਮੰਗ

ਅੰਮ੍ਰਿਤਸਰ: ਡੇਰਾ ਸਿਰਸਾ ਦੇ ਸਮਰਥਕ ਵਲੋਂ ਸੌਦਾ ਸਾਧ ਗੁਰਮੀਤ ਰਾਮ ਰਹੀਮ ਦੀ ਤੁਲਨਾ ਦਸਵੇਂ ਪਾਤਸ਼ਾਹ ਸ਼੍ਰੀ ਗੁਰੂ ਗੋਬਿੰਦ ਸਿੰਘ ਜੀ ਨਾਲ ਕਰਨ ’ਤੇ ਸਿੱਖ ਸੰਗਤਾਂ ਵਿਚ ਭਾਰੀ ਰੋਸ ਹੈ। ਇਸ ਤੋਂ ਬਾਅਦ ਹੁਣ ਸ਼੍ਰੋਮਣੀ ਕਮੇਟੀ ਵੀ ਹਰਕਤ ਵਿਚ ਆ ਗਈ ਹੈ। ਸ਼੍ਰੋਮਣੀ ਕਮੇਟੀ ਨੇ ਇਸ ਮਾਮਲੇ ਸਬੰਧੀ ਸਖ਼ਤ ਐਕਸ਼ਨ ਲੈਂਦੇ ਹੋਏ ਪੰਜਾਬ ਸਰਕਾਰ ਦੇ ਡੀਜੀਪੀ ਨੂੰ ਪੱਤਰ ਭੇਜ ਕੇ ਸਬੰਧਤ ਵਿਅਕਤੀ ਵਿਰੁਧ ਸਖ਼ਤ ਤੋਂ ਸਖ਼ਤ ਕਾਰਵਾਈ ਕਰਨ ਦੀ ਅਪੀਲ ਕੀਤੀ ਹੈ।

ਸ਼੍ਰੀ ਅਕਾਲ ਤਖ਼ਤ ਸਾਹਿਬ ਦੇ ਜਥੇਦਾਰ ਗਿਆਨੀ ਹਰਪ੍ਰੀਤ ਸਿੰਘ ਨੇ ਵੀ ਇਸ ਮਾਮਲੇ ਸਬੰਧੀ ਸਖ਼ਤ ਨੋਟਿਸ ਲੈਂਦਿਆਂ ਸ਼੍ਰੋਮਣੀ ਕਮੇਟੀ ਨੂੰ ਸਬੰਧਤ ਵਿਅਕਤੀ ਵਿਰੁਧ ਮਾਮਲਾ ਦਰਜ ਕਰਵਾਉਣ ਦੀ ਹਦਾਇਤ ਕੀਤੀ ਹੈ। ਦੱਸ ਦਈਏ ਕਿ ਸੋਸ਼ਲ ਮੀਡੀਆ ’ਤੇ ਇਕ ਵੀਡੀਓ ਵਾਇਰਲ ਹੋਈ ਹੈ। ਇਹ ਵੀਡੀਓ ਲਗਭੱਗ 8 ਮਿੰਟ ਦੀ ਹੈ, ਜਿਸ ਵਿਚ ਡੇਰਾ ਸਿਰਸਾ ਸਮਰਥਕ ਵਲੋਂ ਸੌਦਾ ਸਾਧ ਦੀ ਪ੍ਰਸ਼ੰਸਾ ਕੀਤੀ ਗਈ ਹੈ। ਪ੍ਰਸ਼ੰਸਾ ਕਰਦਾ ਹੋਇਆ ਉਹ ਵਿਅਕਤੀ ਸੌਦਾ ਸਾਧ ਦੀ ਤੁਲਨਾ 10ਵੇਂ ਪਾਤਸ਼ਾਹ ਸ਼੍ਰੀ ਗੁਰੂ ਗੋਬਿੰਦ ਸਿੰਘ ਜੀ ਨਾਲ ਕਰਦਾ ਹੈ।

ਇਸ ਤੋਂ ਬਾਅਦ ਸਿੱਖ ਸੰਗਤਾਂ ਵਲੋਂ ਸ਼੍ਰੋਮਣੀ ਕਮੇਟੀ ਤੇ ਸ਼੍ਰੀ ਅਕਾਲ ਤਖ਼ਤ ਸਾਹਿਬ ਵਿਖੇ ਸ਼ਿਕਾਇਤਾਂ ਭੇਜੀਆਂ ਗਈਆਂ। ਸ਼ਿਕਾਇਤਾਂ ਵਿਚ ਸਿੱਖ ਸੰਗਤਾਂ ਨੇ ਸਬੰਧਤ ਵਿਅਕਤੀ ਵਿਰੁਧ ਸਖ਼ਤ ਕਾਰਵਾਈ ਦੀ ਮੰਗ ਕੀਤੀ ਹੈ। ਸ਼੍ਰੀ ਅਕਾਲ ਤਖ਼ਤ ਸਾਹਿਬ ਦੇ ਕਾਰਜਾਕਾਰੀ ਜਥੇਦਾਰ ਗਿਆਨੀ ਹਰਪ੍ਰੀਤ ਸਿੰਘ ਨੇ ਕਿਹਾ ਕਿ ਸੌਦਾ ਸਾਧ ਗੁਰਮੀਤ ਰਾਮ ਰਹੀਮ ਦੀ ਬਰਾਬਰੀ ਸਰਬੰਸਦਾਨੀ ਸ਼੍ਰੀ ਗੁਰੂ ਗੋਬਿੰਦ ਸਿੰਘ ਜੀ ਨਾਲ ਕਰਨ ਨਾਲ ਸਿੱਖ ਕੌਮ ਦੀਆਂ ਭਾਵਨਾਵਾਂ ਨੂੰ ਠੇਸ ਪੁੱਜੀ ਹੈ।

ਉਨ੍ਹਾਂ ਨੇ ਸ਼੍ਰੋਮਣੀ ਕਮੇਟੀ ਨੂੰ ਹੁਕਮ ਦਿਤਾ ਹੈ ਕਿ ਵੀਡੀਓ ਵਿਚਲੇ ਵਿਅਕਤੀ ਵਿਰੁਧ ਧਾਰਮਿਕ ਭਾਵਨਾਵਾਂ ਨੂੰ ਭੜਕਾਉਣ ਦੇ ਦੋਸ਼ ਤਹਿਤ ਸਖ਼ਤ ਕਾਰਵਾਈ ਕੀਤੀ ਜਾਵੇ ਤਾਂ ਜੋ ਭਵਿੱਖ ਵਿਚ ਕੋਈ ਹੋਰ ਅਜਿਹੀ ਗਲਤੀ ਨਾ ਕਰੇ। ਨਾਲ ਹੀ ਸ਼੍ਰੋਮਣੀ ਕਮੇਟੀ ਦੇ ਮੁੱਖ ਸਕੱਤਰ ਡਾ. ਰੂਪ ਸਿੰਘ ਨੇ ਇਸ ਵੀਡੀਓ ਦੀ ਨਿਖੇਧੀ ਕਰਦੇ ਹੋਏ ਇਸ ਨੂੰ ਘਟੀਆ ਸੋਚ ਦਾ ਪ੍ਰਗਟਾਵਾ ਕਰਾਰ ਦਿਤਾ ਹੈ। ਉਨ੍ਹਾਂ ਕਿਹਾ ਕਿ ਅਜਿਹੀਆਂ ਬੇਤੁਕੀਆਂ ਗੱਲਾਂ ਕਰਕੇ ਕੁਝ ਸ਼ਰਾਰਤੀ ਅਨਸਰ ਸੂਬੇ ਦੀ ਸ਼ਾਂਤੀ ਭੰਗ ਕਰਨ ਦੀ ਕੋਸ਼ਿਸ਼ ਕਰ ਰਹੇ ਹਨ।

ਉਨ੍ਹਾਂ ਕਿਹਾ ਕਿ ਗੁਰੂ ਗੋਬਿੰਦ ਸਿੰਘ ਜੀ ਦੀ ਤੁਲਨਾ ਕਿਸੇ ਦੁਨਿਆਵੀ ਵਿਅਕਤੀ ਨਾਲ ਕਰਨਾ ਬਿਮਾਰ ਮਾਨਸਿਕਤਾ ਦਾ ਪ੍ਰਗਟਾਵਾ ਹੈ। ਉਨ੍ਹਾਂ ਕਿਹਾ ਕਿ ਸੋਸ਼ਲ ਮੀਡੀਆ ਦੀ ਆਜ਼ਾਦੀ ਦਾ ਮਤਲਬ ਇਹ ਨਹੀਂ ਕਿ ਫਾਲਤੂ ਦੀ ਬਿਆਨਬਾਜ਼ੀ ਕਰਕੇ ਨਫ਼ਰਤ ਫੈਲਾਈ ਜਾਵੇ ਜਾਂ ਲੋਕਾਂ ਦੀਆਂ ਧਾਰਮਿਕ ਭਾਵਨਾਵਾਂ ਨੂੰ ਠੇਸ ਪਹੁੰਚਾਈ ਜਾਵੇ। ਉਨ੍ਹਾਂ ਨੇ ਇਸ ਮਾਮਲੇ ਨੂੰ ਸੰਜੀਦਾ ਕਰਾਰ ਦਿੰਦੇ ਹੋਏ ਪੰਜਾਬ ਸਰਕਾਰ ਦੇ ਡੀਜੀਪੀ ਨੂੰ ਪੱਤਰ ਲਿਖ ਕੇ ਸਬੰਧਤ ਵਿਅਕਤੀ ਵਿਰੁਧ ਆਈਪੀਸੀ ਦੀ ਧਾਰਾ 295ਏ ਤਹਿਤ ਸਖ਼ਤ ਕਾਰਵਾਈ ਕਰਨ ਦੀ ਮੰਗ ਕੀਤੀ ਹੈ।

ਉਨ੍ਹਾਂ ਕਿਹਾ ਕਿ ਸੂਬੇ ਦੀ ਸ਼ਾਂਤੀ ਤੇ ਭਾਈਚਾਰਕ ਸਾਂਝ ਕਾਇਮ ਰੱਖਣ ਲਈ ਪੰਜਾਬ ਸਰਕਾਰ ਨੂੰ ਅਜਿਹੇ ਵਿਅਕਤੀਆਂ ਵਿਰੁਧ ਸਖ਼ਤ ਰੁਖ਼ ਅਖ਼ਤਿਆਰ ਕਰਨਾ ਚਾਹੀਦਾ ਹੈ।

Location: India, Punjab, Amritsar

SHARE ARTICLE

ਸਪੋਕਸਮੈਨ ਸਮਾਚਾਰ ਸੇਵਾ

ਸਬੰਧਤ ਖ਼ਬਰਾਂ

Advertisement

ਕੌਣ ਖੋਹੇਗਾ ਤੁਹਾਡੀਆਂ ਜ਼ਮੀਨਾਂ-ਜਾਇਦਾਦਾਂ ? ਮਰ+ਨ ਤੋਂ ਬਾਅਦ ਕਿੱਥੇ ਜਾਵੇਗੀ 55% ਦੌਲਤ ?

26 Apr 2024 11:00 AM

Anandpur Sahib News : ਪੰਜਾਬ ਦਾ ਉਹ ਪਿੰਡ ਜਿੱਥੇ 77 ਸਾਲਾਂ 'ਚ ਨਸੀਬ ਨਹੀਂ ਹੋਇਆ ਸਾਫ਼ ਪਾਣੀ

25 Apr 2024 3:59 PM

Ludhiana News : ਹੱਦ ਆ ਯਾਰ, ਪੂਜਾ ਕਰਦੇ ਵਪਾਰੀ ਦੇ ਮੂੰਹ 'ਚ ਦੂਜੀ ਵਪਾਰੀ ਨੇ ਪਾ ਦਿੱਤੀ ਰਿਵਾਲਰ!

25 Apr 2024 1:36 PM

Simranjit Maan Interview : ਕੀ ਸਿੱਖ ਕੌਮ ਨੇ ਲਾਹ ਦਿੱਤਾ ਮਾਨ ਦਾ ਉਲਾਂਭਾ?

25 Apr 2024 12:56 PM

'10 ਸਾਲ ਰੱਜ ਕੇ ਕੀਤਾ ਨਸ਼ਾ, ਘਰ ਵੀ ਕਰ ਲਿਆ ਬਰਬਾਦ, ਅੱਕ ਕੇ ਘਰਵਾਲੀ ਵੀ ਛੱਡ ਗਈ ਸਾਥ'ਪਰ ਇੱਕ ਘਟਨਾ ਨੇ ਬਦਲ ਕੇ ਰੱਖ

25 Apr 2024 12:31 PM
Advertisement