ਮੁੱਖ ਮੰਤਰੀ ਬਣ ਕੇ ਗੱਲ ਕਰਨ ਵਾਲੇ ਵਿਰੁਧ ਡੀਜੀਪੀ ਨੇ ਸਾਇਬਰ ਸੈਲ ਨੂੰ ਦਿਤੀ ਇਨਕੁਆਇਰੀ
Published : May 2, 2019, 5:26 pm IST
Updated : May 2, 2019, 5:27 pm IST
SHARE ARTICLE
DGP Dinkar Gupta
DGP Dinkar Gupta

ਡੀਜੀਪੀ ਦਿਨਕਰ ਗੁਪਤਾ ਨੇ ਆਈਜੀਪੀ ਸਾਇਬਰ ਕ੍ਰਾਈਮ ਨੂੰ ਸੌਂਪੀ ਇਨਕੁਆਇਰੀ

ਚੰਡੀਗੜ੍ਹ: ਪੰਜਾਬ ਪ੍ਰਦੇਸ਼ ਕਾਂਗਰਸ ਕਮੇਟੀ ਦੇ ਸਥਾਨਕ ਸਰਕਾਰਾਂ ਸੈਲ ਦੇ ਸਾਬਕਾ ਉਪ ਚੇਅਰਮੈਨ ਗੁਰਸਿਮਰਨ ਸਿੰਘ ਮੰਡ ਨੇ ਪ੍ਰੈਸ ਨੂੰ ਜਾਣਕਾਰੀ ਦਿੰਦਿਆਂ ਦੱਸਿਆ ਕਿ ਮੁੱਖ ਮੰਤਰੀ ਪੰਜਾਬ ਕੈਪਟਨ ਅਮਰਿੰਦਰ ਸਿੰਘ ਬਣ ਕੇ ਮੇਰੇ ਨਾਲ ਗੱਲਬਾਤ ਕਰਨ ਵਾਲੇ ਵਿਅਕਤੀ ਵਿਰੁਧ ਮਾਨਯੋਗ ਪੰਜਾਬ ਪੁਲਿਸ ਦੇ ਡੀਜੀਪੀ ਸ਼੍ਰੀ ਦਿਨਕਰ ਗੁਪਤਾ ਵਲੋਂ ਅੱਜ ਆਈਜੀਪੀ ਸਾਇਬਰ ਕ੍ਰਾਈਮ ਨੂੰ ਇਨਕੁਆਇਰੀ ਸੌਂਪ ਦਿਤੀ ਗਈ ਹੈ।

DGP Dinkar GuptaDGP Dinkar Gupta

ਮੰਡ ਨੇ ਕਿਹਾ ਕਿ ਇਹ ਸ਼ਖ਼ਸ ਜੋ ਨਕਲੀ ਮੁੱਖ ਮੰਤਰੀ ਬਣਨ ਵਾਲਾ ਵਾਰਡ ਨੰਬਰ 48 ਤੋਂ ਕੌਂਸਲਰ ਪਰਵਿੰਦਰ ਸਿੰਘ ਲਾਪਰਾਂ ਪੁੱਤਰ ਗੁਰਦੇਵ ਸਿੰਘ ਲਾਪਰਾਂ ਸਾਬਕਾ ਜ਼ਿਲ੍ਹਾ ਪ੍ਰਧਾਨ ਲੁਧਿਆਣਾ ਦਿਹਾਤੀ ਦਾ ਪੁੱਤਰ ਹੈ! ਉਨ੍ਹਾਂ ਮੁੱਖ ਮੰਤਰੀ ਪੰਜਾਬ ਅਤੇ ਡੀਜੀਪੀ ਪੰਜਾਬ ਤੋਂ ਮੰਗ ਕੀਤੀ ਹੈ ਕਿ 98142-00042 ਨੰਬਰ ਦੀ ਕਾਲ ਡੀਟੇਲ ਕਢਵਾ ਕੇ ਅਤੇ ਆਡੀਓ ਨੂੰ ਤੁਰਤ ਟੈਸਟ ਕਰਵਾ ਕੇ ਉਨ੍ਹਾਂ ਵਿਰੁਧ ਤੁਰਤ ਕਾਰਵਾਈ ਕੀਤੀ ਜਾਵੇ ਤਾਂ ਜੋ ਦੁੱਧ ਦਾ ਦੁੱਧ ਅਤੇ ਪਾਣੀ ਦਾ ਪਾਣੀ ਹੋ ਸਕੇ।

SHARE ARTICLE

ਸਪੋਕਸਮੈਨ ਸਮਾਚਾਰ ਸੇਵਾ

ਸਬੰਧਤ ਖ਼ਬਰਾਂ

Advertisement

ਮੁੱਖ ਮੰਤਰੀ ਭਗਵੰਤ ਮਾਨ ਦਾ ਵੱਡਾ ਐਲਾਨ, 8 ਮਾਰਚ ਨੂੰ ਪੇਸ਼ ਹੋਵੇਗਾ ਪੰਜਾਬ ਦਾ ਬਜਟ

23 Feb 2026 3:02 PM

ਟੈਰਿਫ਼ 'ਚ ਬਦਲਾਅ ਕਾਰਨ ਭਾਰਤ-ਅਮਰੀਕਾ ਵਪਾਰ ਸਮਝੌਤੇ ਦੀ ਮੀਟਿੰਗ ਟਲੀ

23 Feb 2026 3:01 PM

'ਸਿੱਖਿਆ ਕੋਈ ਤਰਸ ਦੀ ਭਾਵਨਾ ਨਹੀਂ, ਇਹ ਹਰ ਇੱਕ ਇਨਸਾਨ ਦਾ ਹੱਕ ਹੈ'

22 Feb 2026 1:38 PM

ਚੰਡੀਗੜ੍ਹ 'ਚ ਲੱਗੇ ਗੁਲਾਬ ਮੇਲੇ 'ਚ ਲੱਗੀਆਂ ਰੌਣਕਾਂ, ਹਿਮਾਚਲ ਦੇ ਸੱਭਿਆਚਾਰਕ ਨਾਚ ਦਾ ਲੋਕਾਂ ਨੇ ਲਿਆ ਲੁਤਫ਼,

22 Feb 2026 1:37 PM

ਕੰਜ਼ਿਊਮਰ ਕੋਰਟਾਂ 'ਚ ਬੇਹੱਦ ਜ਼ਿਆਦਾ ਖ਼ਾਲੀ ਅਸਾਮੀਆਂ ! ਸਟਾਫ਼ ਦੀ ਕਮੀ ਤੇ ਲੋੜੀਂਦਾ ਸਹੂਲਤਾਂ ਦੀ ਘਾਟ ਨੂੰ ਲੈ ਕੇ ਵਕ.

21 Feb 2026 3:02 PM
Advertisement