ਪੌਣ-ਪਾਣੀ ਦੇ ਕੁਦਰਤੀ ਵਸੀਲੇ ਬਚਾਉਣ ਲਈ ਕੈਪਟਨ-ਬਾਦਲ ਨੇ ਕਦੇ ਕੋਸ਼ਿਸ਼ ਨਹੀਂ ਕੀਤੀ : ਭਗਵੰਤ ਮਾਨ
Published : May 2, 2019, 7:04 pm IST
Updated : May 2, 2019, 7:04 pm IST
SHARE ARTICLE
Polluted river waters: Govt needs to take an urgent call to check menace: Bhagwant Mann
Polluted river waters: Govt needs to take an urgent call to check menace: Bhagwant Mann

ਲੋਕਾਂ ਨੂੰ ਪ੍ਰਦੂਸ਼ਿਤ ਜਾਨਲੇਵਾ ਪਾਣੀ ਚੋਣ ਮੁੱਦਾ ਬਣਾਉਣ ਦੀ ਕੀਤੀ ਅਪੀਲ

ਚੰਡੀਗੜ੍ਹ : ਪੰਜਾਬ ਦੇ ਦੂਸ਼ਿਤ ਕੀਤੇ ਜਾ ਰਹੇ ਪਾਣੀ ਦੇ ਕੁਦਰਤੀ ਸਰੋਤਾਂ ਨੂੰ ਬਚਾਉਣ ਲਈ ਪਰਕਾਸ਼ ਸਿੰਘ ਬਾਦਲ ਸਰਕਾਰ ਵਾਂਗ ਕੈਪਟਨ ਅਮਰਿੰਦਰ ਸਿੰਘ ਦੀ ਕਾਂਗਰਸ ਸਰਕਾਰ ਵੀ ਬਿਲਕੁਲ ਧਿਆਨ ਨਹੀਂ ਦੇ ਰਹੀ, ਜਦਕਿ ਇਹ ਮੁੱਦਾ ਨਾ ਕੇਵਲ ਪੰਜਾਬ ਅਤੇ ਰਾਜਸਥਾਨ ਦੇ ਕਰੋੜਾਂ ਲੋਕਾਂ ਦੀਆਂ ਜ਼ਿੰਦਗੀਆਂ ਨਾਲ ਹੋ ਰਹੇ ਖਿਲਵਾੜ ਦਾ ਮੁੱਦਾ ਹੈ, ਸਗੋਂ ਕਰੋੜਾਂ-ਅਰਬਾਂ ਜਲ-ਜੀਵਾਂ ਦੀ ਹੋਂਦ ਨਾਲ ਜੁੜਿਆ ਹੋਇਆ ਹੈ। ਇਨ੍ਹਾਂ ਵਿਚਾਰਾਂ ਦਾ ਪ੍ਰਗਟਾਵਾ ਆਮ ਆਦਮੀ ਪਾਰਟੀ (ਆਪ) ਪੰਜਾਬ ਦੇ ਪ੍ਰਧਾਨ ਅਤੇ ਸੰਸਦ ਮੈਂਬਰ ਭਗਵੰਤ ਮਾਨ ਨੇ ਕੀਤਾ।

Water PollutionWater Pollution

'ਆਪ' ਮੁੱਖ ਦਫ਼ਤਰ ਵੱਲੋਂ ਜਾਰੀ ਬਿਆਨ ਮੁਤਾਬਕ ਭਗਵੰਤ ਮਾਨ ਨੇ ਕਿਹਾ ਕਿ ਆਮ ਆਦਮੀ ਪਾਰਟੀ ਪਿਛਲੇ ਲੰਮੇ ਸਮੇਂ ਤੋਂ ਸਤਲੁਜ, ਬਿਆਸ, ਰਾਵੀ, ਘੱਗਰ, ਬੁੱਢਾ ਨਾਲਾ ਅਤੇ ਚਿੱਟੀ ਵੇਈਂ ਵਰਗੇ ਕੁਦਰਤੀ ਜਲ ਸਰੋਤਾਂ ਨੂੰ ਪ੍ਰਦੂਸ਼ਿਤ ਕਰਨ ਵਿਰੁੱਧ ਸੜਕਾਂ ਤੋਂ ਲੈ ਕੇ ਵਿਧਾਨ ਸਭਾ ਅਤੇ ਸੰਸਦ ਤੱਕ ਆਵਾਜ਼ ਬੁਲੰਦ ਕਰਦੀ ਆ ਰਹੀ ਹੈ, ਪਰ ਨਾ ਕੇਂਦਰ ਦੀ ਮੋਦੀ ਸਰਕਾਰ ਅਤੇ ਨਾ ਹੀ ਕੈਪਟਨ ਅਮਰਿੰਦਰ ਸਿੰਘ ਸਰਕਾਰ ਨੇ ਇਸ ਦੇ ਹੱਲ ਲਈ ਕੋਈ ਕਦਮ ਨਹੀਂ ਚੁੱਕਿਆ। ਇੱਥੋਂ ਤਕ ਕਿ ਵਿਸ਼ਵ ਪ੍ਰਸਿੱਧ ਵਾਤਾਵਰਨ ਪ੍ਰੇਮੀ ਬਲਬੀਰ ਸਿੰਘ ਸੀਚੇਵਾਲ, ਬਾਬਾ ਸੇਵਾ ਸਿੰਘ ਖਡੂਰ ਸਾਹਿਬ ਵਾਲੇ ਅਤੇ ਹੋਰ ਧਾਰਮਿਕ-ਸਮਾਜਿਕ ਸੰਗਠਨਾਂ ਵੱਲੋਂ ਪੌਣ-ਪਾਣੀ ਦੇ ਕੁਦਰਤੀ ਵਸੀਲੇ ਬਚਾਉਣ ਲਈ ਕੀਤੀ ਜਾ ਰਹੀ ਜੱਦੋਜਹਿਦ ਦੀ ਵੀ ਕੈਪਟਨ ਸਰਕਾਰ ਨੇ ਉਸੇ ਤਰ੍ਹਾਂ ਪ੍ਰਵਾਹ ਨਹੀਂ ਕੀਤੀ ਜਿਵੇਂ ਪਹਿਲਾਂ ਬਾਦਲ ਸਰਕਾਰ ਨਹੀਂ ਕਰਦੀ ਸੀ।

Water PollutionWater Pollution

ਭਗਵੰਤ ਮਾਨ ਨੇ ਕਿਹਾ ਕਿ ਨੈਸ਼ਨਲ ਗਰੀਨ ਟ੍ਰਿਬਿਊਨਲ (ਐਨਜੀਟੀ) ਦੀ ਟੀਮ ਵੱਲੋਂ ਬੁੱਧਵਾਰ ਨੂੰ ਲੁਧਿਆਣਾ ਦੇ ਬੁੱਢੇ ਨਾਲੇ ਦਾ ਦੌਰਾ ਕਰਨ ਉਪਰੰਤ ਅਫ਼ਸੋਸ ਜਤਾਇਆ ਗਿਆ ਹੈ ਕਿ ਬੁੱਢੇ ਨਾਲੇ ਨੂੰ ਬਚਾਉਣ ਲਈ ਸੂਬਾ ਸਰਕਾਰ ਵੱਲੋਂ ਕੁੱਝ ਵੀ ਨਹੀਂ ਕੀਤਾ ਗਿਆ। ਮਾਨ ਨੇ ਐਨਜੀਟੀ ਪੈਨਲ ਵੱਲੋਂ ਵਿਖਾਏ ਗਏ ਸਖ਼ਤ ਮਿਜ਼ਾਜ ਦਾ ਸਵਾਗਤ ਕਰਦੇ ਹੋਏ ਕਿਹਾ ਕਿ ਅਫ਼ਸਰਾਂ-ਅਧਿਕਾਰੀਆਂ ਨਾਲੋਂ ਪਹਿਲਾਂ ਪ੍ਰਦੂਸ਼ਣ ਕੰਟਰੋਲ ਬੋਰਡ ਦੇ ਚੇਅਰਮੈਨ, ਮੁੱਖ ਸਕੱਤਰ ਪੰਜਾਬ, ਸਬੰਧਤ ਮੰਤਰੀ ਅਤੇ ਮੁੱਖ ਮੰਤਰੀ ਨੂੰ ਇਸ ਮਾਮਲੇ 'ਚ ਵਿਅਕਤੀਗਤ ਤੌਰ 'ਤੇ ਵੀ ਪਾਰਟੀ ਬਣਾਇਆ ਜਾਵੇ, ਕਿਉਂਕਿ ਇਹ ਆਪਣੀਆਂ ਨਿੱਜੀ ਮੌਜ ਮਸਤੀਆਂ ਕਾਰਨ ਸੂਬੇ ਦੇ ਲੋਕਾਂ ਵੱਲੋਂ ਸੌਂਪੀ ਗਈ ਸੰਵਿਧਾਨਿਕ ਡਿਊਟੀ ਨਿਭਾਉਣ ਤੋਂ ਅਸਫ਼ਲ ਸਾਬਤ ਹੋਏ ਹਨ।

Fish Death Darling RiverFish Death in River

ਭਗਵੰਤ ਮਾਨ ਨੇ ਪੰਜਾਬ ਦੇ ਲੋਕਾਂ ਨੂੰ ਅਪੀਲ ਕੀਤੀ ਕਿ ਉਹ ਕਰਜ਼, ਬੇਰੁਜ਼ਗਾਰੀ ਅਤੇ ਬੇਅਦਬੀ ਵਰਗੇ ਅਹਿਮ ਮੁੱਦਿਆਂ ਦੇ ਨਾਲ-ਨਾਲ ਹਵਾ-ਪਾਣੀ ਦੇ ਜਾਨਲੇਵਾ ਪ੍ਰਦੂਸ਼ਣ ਲਈ ਵੀ ਸੱਤਾਧਾਰੀ ਕਾਂਗਰਸੀਆਂ ਅਤੇ ਅਕਾਲੀ-ਭਾਜਪਾ ਆਗੂਆਂ ਨੂੰ ਉਦੋਂ ਸਵਾਲ ਜ਼ਰੂਰ ਪੁੱਛਣ ਜਦੋਂ ਉਹ ਵੋਟਾਂ ਮੰਗਣ ਲਈ ਆਉਂਦੇ ਹਨ।   

SHARE ARTICLE

ਸਪੋਕਸਮੈਨ ਸਮਾਚਾਰ ਸੇਵਾ

ਸਬੰਧਤ ਖ਼ਬਰਾਂ

Advertisement

Batala Murder News : Batala 'ਚ ਰਾਤ ਨੂੰ ਗੋਲੀਆਂ ਮਾਰ ਕੇ ਕੀਤੇ Murder ਤੋਂ ਬਾਅਦ ਪਤਨੀ ਆਈ ਕੈਮਰੇ ਸਾਹਮਣੇ

03 Nov 2025 3:24 PM

Eyewitness of 1984 Anti Sikh Riots: 1984 ਦਿੱਲੀ ਸਿੱਖ ਕਤਲੇਆਮ ਦੀ ਇਕੱਲੀ-ਇਕੱਲੀ ਗੱਲ ਚਸ਼ਮਦੀਦਾਂ ਦੀ ਜ਼ੁਬਾਨੀ

02 Nov 2025 3:02 PM

'ਪੰਜਾਬ ਨਾਲ ਧੱਕਾ ਕਿਸੇ ਵੀ ਕੀਮਤ 'ਤੇ ਨਹੀਂ ਕੀਤਾ ਜਾਵੇਗਾ ਬਰਦਾਸ਼ਤ,'CM ਭਗਵੰਤ ਸਿੰਘ ਮਾਨ ਨੇ ਆਖ ਦਿੱਤੀ ਵੱਡੀ ਗੱਲ

02 Nov 2025 3:01 PM

ਪੁੱਤ ਨੂੰ ਯਾਦ ਕਰ ਬੇਹਾਲ ਹੋਈ ਮਾਂ ਦੇ ਨਹੀਂ ਰੁੱਕ ਰਹੇ ਹੰਝੂ | Tejpal Singh

01 Nov 2025 3:10 PM

ਅਮਿਤਾਭ ਦੇ ਪੈਰੀ ਹੱਥ ਲਾਉਣ ਨੂੰ ਲੈ ਕੇ ਦੋਸਾਂਝ ਦਾ ਕੀਤਾ ਜਾ ਰਿਹਾ ਵਿਰੋਧ

01 Nov 2025 3:09 PM
Advertisement