ਕੋਰੋਨਾ ਸੰਕਟ ਦੌਰਾਨ ਕੇਂਦਰ ਦਾ ਪੰਜਾਬ ਨਾਲ ਬੇਰੁਖ਼ੀ ਵਾਲਾ ਵਤੀਰਾ : ਮਨਪ੍ਰੀਤ ਬਾਦਲ
Published : May 2, 2020, 7:55 am IST
Updated : May 2, 2020, 7:55 am IST
SHARE ARTICLE
File Photo
File Photo

ਕੇਂਦਰ ਬਿਨਾ ਭੇਦਭਾਵ ਸੂਬਿਆਂ ਦੀ ਮਦਦ ਕਰਨ ਦਾ ਅਪਣਾ ਸੰਵਿਧਾਨਕ ਫ਼ਰਜ਼ ਪੂਰਾ ਕਰੇ

ਬਠਿੰਡਾ, 1 ਮਈ (ਸੁਖਜਿੰਦਰ ਮਾਨ) : ਅੱਜ ਕੌਮਾਂਤਰੀ ਮਜ਼ਦੂਰ ਦਿਵਸ ਮੌਕੇ ਵਿੱਤ ਮੰਤਰੀ ਮਨਪ੍ਰੀਤ ਸਿੰਘ ਬਾਦਲ ਨੇ ਦੇਸ਼ ਨਿਰਮਾਣ ਵਿਚ ਅਹਿਮ ਭੂਮਿਕਾ ਨਿਭਾਉਣ ਵਾਲੇ ਕਾਮਿਆਂ ਦੇ ਯੋਗਦਾਨ ਨੂੰ ਨਮਨ ਕਰਦਿਆਂ ਇਥੇ ਪੰਚਾਇਤ ਭਵਨ ਵਿਖੇ ਤਿਰੰਗਾ ਲਹਿਰਾ ਕੇ ਕੇਂਦਰ ਸਰਕਾਰ ਤਕ ਪੰਜਾਬ ਦੀਆਂ ਹੱਕਾਂ ਮੰਗਾਂ ਦੀ ਅਵਾਜ਼ ਬੁਲੰਦ ਕੀਤੀ। ਸ. ਬਾਦਲ ਨੇ ਇਸ ਮੌਕੇ ਕਿਹਾ ਕਿ ਅੱਜ ਸਾਡਾ ਮੁਲਕ ਤਰੱਕੀ ਦੇ ਜਿਸ ਮੁਕਾਮ 'ਤੇ ਹੈ ਉਸ ਵਿਚ ਸਾਡੇ ਕਿਰਤੀਆਂ ਦਾ ਅਹਿਮ ਯੋਗਦਾਨ ਹੈ। ਦੇਸ਼ ਦੀ ਉਨੱਤੀ ਦੀ ਇਬਾਰਤ ਇਨ੍ਹਾਂ ਕਾਮਿਆਂ ਦੀ ਮਿਹਨਤ ਦੇ ਪਸੀਨੇ ਨਾਲ ਲਿਖੀ ਗਈ ਹੈ।

ਪੱਤਰਕਾਰਾਂ ਦੇ ਸਵਾਲਾਂ ਦਾ ਜਵਾਬ ਦਿੰਦਿਆਂ ਵਿੱਤ ਮੰਤਰੀ ਮਨਪ੍ਰੀਤ ਸਿੰਘ ਬਾਦਲ ਨੇ ਮੁੜ ਦੁਹਰਾਇਆ ਕਿ ਕੇਂਦਰ ਸਰਕਾਰ ਤੋਂ ਕੋਵਿਡ-19 ਬੀਮਾਰੀ ਦੇ ਟਾਕਰੇ ਲਈ ਸਿੱਧੇ ਤੌਰ 'ਤੇ ਪੰਜਾਬ ਨੂੰ ਕੇਵਲ 71 ਕਰੋੜ ਰੁਪਏ ਦੀ ਮਦਦ ਹੀ ਮਿਲੀ ਹੈ ਜਦਕਿ ਹੋਰ ਜੋ ਰਕਮਾਂ ਪ੍ਰਾਪਤ ਹੋਈਆਂ ਹਨ ਉਹ ਪੰਜਾਬ ਰਾਜ ਦਾ ਅਪਣਾ ਹੱਕ ਸੀ ਜੋ ਕੇਂਦਰ ਵਲ ਬਕਾਇਆ ਸੀ ਅਤੇ ਇਹ ਰਕਮਾਂ ਕੋਵਿਡ ਬੀਮਾਰੀ ਦੇ ਨਾ ਆਉਣ 'ਤੇ ਵੀ ਪੰਜਾਬ ਨੂੰ ਮਿਲਣੀਆਂ ਸੀ। ਵਿੱਤ ਮੰਤਰੀ ਨੇ ਆਖਿਆ ਕਿ ਪੰਜਾਬ ਸਵੈ ਮਾਣ ਲਈ ਜਾਣਿਆ ਜਾਂਦਾ ਹੈ ਅਤੇ ਪੰਜਾਬੀਆਂ ਨੇ ਦੇਸ਼ ਦੀ ਤਰੱਕੀ ਵਿਚ ਹਰ ਖੇਤਰ ਵਿਚ ਮੋਹਰੀ ਭੂਮਿਕਾ ਨਿਭਾਈ ਹੈ।

File photoFile photo

ਉਨ੍ਹਾਂ ਨੇ ਕਿਹਾ ਕਿ ਸੰਘੀ ਢਾਂਚੇ ਵਿਚ ਇਹ ਕੇਂਦਰ ਸਰਕਾਰ ਦਾ ਫ਼ਰਜ਼ ਬਣਦਾ ਹੈ ਕਿ ਉਹ ਕਿਸੇ ਵੀ ਅੰਦਰੂਨੀ ਜਾਂ ਬਾਹਰੀ ਆਫ਼ਤ ਸਮੇਂ ਰਾਜਾਂ ਦੀ ਮਦਦ ਕਰੇ। ਉਨ੍ਹਾਂ ਦੋਸ਼ ਲਗਾਇਆ ਕਿ ਜਦੋਂ ਤੋਂ ਕੋਵਿਡ-19 ਬੀਮਾਰੀ ਦਾ ਸੰਕਟ ਪੈਦਾ ਹੋਇਆ ਹੈ ਕੇਂਦਰ ਦਾ ਪੰਜਾਬ ਨਾਲ ਬੇਰੁਖੀ ਵਾਲਾ ਰਵਈਆ ਰਿਹਾ ਹੈ ਜੋ ਕਿ ਪੰਜਾਬ ਲਈ ਬਰਦਾਸ਼ਤ ਕਰਨਾ ਔਖਾ ਹੈ। ਪੰਜਾਬ ਦੀ ਵੰਡ ਤੋਂ ਲੈ ਕੇ ਹਰ ਮੁਸ਼ਕਲ ਦੌਰ ਵਿਚ ਪੰਜਾਬ ਜੇਤੂ ਹੋ ਕੇ ਨਿਕਲਿਆ ਹੈ ਅਤੇ ਤਾਜ਼ਾ ਕੋਵਿਡ ਸੰਕਟ ਵਿਚੋਂ ਵੀ ਪੰਜਾਬ ਮਜ਼ਬੂਤੀ ਨਾਲ ਜੇਤੂ ਹੋ ਕੇ ਨਿਕਲੇਗਾ।

ਵਿੱਤ ਮੰਤਰੀ ਨੇ ਇਹ ਵੀ ਸਪਸ਼ਟ ਕੀਤਾ ਕਿ ਪੰਜਾਬ ਵਿਚ ਜੋ ਯਾਤਰੀ, ਵਿਦਿਆਰਥੀ, ਮਜ਼ਦੂਰ ਬਾਹਰਲੇ ਰਾਜਾਂ ਤੋਂ ਆਏ ਹਨ, ਉਨ੍ਹਾਂ ਦੀ ਦੇਖਭਾਲ ਲਈ ਸਾਰੇ ਤੈਅ ਨਿਯਮਾਂ ਦੀ ਪਾਲਣਾ ਕੀਤੀ ਜਾ ਰਹੀ ਹੈ ਅਤੇ ਸਾਰਿਆਂ ਦੇ ਟੈਸਟ ਕਰਵਾਏ ਜਾ ਰਹੇ ਹਨ ਅਤੇ ਸੱਭ ਨੂੰ ਇਕਾਂਤਵਾਸ ਵਿਚ ਰਖਿਆ ਜਾ ਰਿਹਾ ਹੈ। ਉਨ੍ਹਾਂ ਕਿਹਾ ਕਿ ਇਸ ਬੀਮਾਰੀ ਤੋਂ ਪੀੜਤ ਹੋਣਾ ਕੋਈ ਮਿਹਣਾ ਨਹੀਂ ਹੈ ਬਲਕਿ ਇਹ ਕਿਸੇ ਨੂੰ ਵੀ ਹੋ ਸਕਦੀ ਹੈ ਅਤੇ ਅਜਿਹੇ ਲੋਕਾਂ ਨਾਲ ਭੇਦਭਾਵ ਨਹੀਂ ਕੀਤਾ ਜਾਣਾ ਚਾਹੀਦਾ ਹੈ।

ਵਿੱਤ ਮੰਤਰੀ ਨੇ ਬਠਿੰਡਾ ਦੇ ਲੋਕਾਂ ਵਲੋਂ ਕਰਫ਼ਿਊ ਦੌਰਾਨ ਦਿਤੇ ਜਾ ਰਹੇ ਸਹਿਯੋਗ ਲਈ ਉਨ੍ਹਾਂ ਦਾ ਧਨਵਾਦ ਕੀਤਾ ਹੈ। ਇਸ ਮੌਕੇ ਜੈਜੀਤ ਸਿੰਘ ਜ਼ੋਹਲ, ਕੇ.ਕੇ. ਅਗਰਵਾਲ, ਅਰੁਣ ਵਧਾਵਨ, ਜਗਰੂਪ ਸਿੰਘ ਗਿੱਲ, ਅਸੋਕ ਪ੍ਰਧਾਨ, ਪਵਨ ਮਾਨੀ, ਟਹਿਲ ਸਿੰਘ ਸੰਧੂ, ਰਾਜਨ ਗਰਗ, ਮੋਹਨ ਲਾਲ ਝੂੰਬਾ, ਬਲਜਿੰਦਰ ਠੇਕੇਦਾਰ, ਮਾਸਟਰ ਹਰਮੰਦਰ ਸਿੰਘ, ਰਾਜ ਨੰਬਰਦਾਰ ਆਦਿ ਵੀ ਹਾਜ਼ਰ ਸਨ।
 
 

SHARE ARTICLE

ਸਪੋਕਸਮੈਨ ਸਮਾਚਾਰ ਸੇਵਾ

Advertisement

ਲਈ ਖਰੀਦੀ ਲਾਟਰੀ 10 ਲੱਖ ਦੀ ਨਿਕਲੀ, ਲੁਧਿਆਣਾ ਤੋਂ ਲੈ ਕੇ ਆਇਆ ਸੀ ਸਾਲਾ

23 Jan 2026 3:09 PM

ਤੇਜ਼ ਹਨ੍ਹੇਰੀ ਕਾਰਨ ਡਿੱਗਿਆ ਵੱਡਾ ਦਰੱਖਤ, ਬੁਲੇਟ ਵਾਲੇ ਦੀ ਮਸਾਂ ਬਚੀ ਜਾਨ

23 Jan 2026 3:08 PM

ਜਾਣੋ 10 ਕਰੋੜ ਦੀ ਲਾਟਰੀ ਜਿੱਤਣ ਵਾਲੇ ਇਸ ਸ਼ਖਸ ਨੂੰ ਮਿਲਣਗੇ ਕਿੰਨੇ ਰੁਪਏ

22 Jan 2026 3:38 PM

Top Athlete Karan Brar Allegedly Stripped and Beaten: ਸੁਣੋ ਕੀ ਕਹਿ ਰਹੇ ਵਕੀਲ Ghuman Brothers ਅਤੇ ਪੀੜਤ

21 Jan 2026 3:24 PM

ਨਸ਼ੇ ਦਾ ਦੈਂਤ ਖਾ ਗਿਆ ਪਰਿਵਾਰ ਦੇ 7 ਜੀਆਂ ਨੂੰ, ਤਸਵੀਰਾਂ ਦੇਖ ਕੇ ਹੰਝੂ ਵਹਾਅ ਰਹੀ ਬਜ਼ੁਰਗ ਮਾਤਾ

18 Jan 2026 2:54 PM
Advertisement