ਆਰਥਕ ਪੈਕੇਜ 'ਤੇ ਰੋਕਿਆ ਜੀ ਐਸ ਟੀ ਬਕਾਇਆ ਪੰਜਾਬ ਨੂੰ ਦਿਤਾ ਜਾਵੇ
Published : May 2, 2020, 1:51 pm IST
Updated : May 2, 2020, 1:51 pm IST
SHARE ARTICLE
File Photo
File Photo

ਅੱਜ ਮਜ਼ਦੂਰ ਦਿਵਸ ਮੌਕੇ ਜ਼ਿਲ੍ਹਾ ਕਾਂਗਰਸ ਕਮੇਟੀ ਸ਼ਹਿਰੀ ਅਤੇ ਦਿਹਾਤੀ ਵਲੋਂ ਵੱਖ-

ਅੰਮ੍ਰਿਤਸਰ, 1 ਮਈ ( ਸੁਖਵਿੰਦਰਜੀਤ ਸਿੰਘ ਬਹੋੜ, ਅਰਵਿੰਦਰ ਵੜੈਚੂ): ਅੱਜ ਮਜ਼ਦੂਰ ਦਿਵਸ ਮੌਕੇ ਜ਼ਿਲ੍ਹਾ ਕਾਂਗਰਸ ਕਮੇਟੀ ਸ਼ਹਿਰੀ ਅਤੇ ਦਿਹਾਤੀ ਵਲੋਂ ਵੱਖ-ਵੱਖ ਥਾਂਵਾਂ ਤੇ ਕੇਂਦਰ ਸਰਕਾਰ ਦੀਆਂ ਪੰਜਾਬ ਵਿਰੋਧੀ ਨੀਤੀਆਂ ਨੂੰ ਲੈ ਕੇ ਤਿਰੰਗਾ ਲਹਿਰਾ ਕੇ ਪੰਜਾਬ ਦੀਆਂ ਹੱਕੀ ਮੰਗਾਂ ਦੀ ਆਵਾਜ਼ ਬੁਲੰਦ ਕੀਤੀ ਅਤੇ ਦੇਸ਼ ਦੇ ਨਿਰਮਾਣ ਵਿਚ ਭੂਮਿਕਾ ਨਿਭਾਉਣ ਵਾਲੇ ਮਜ਼ਦੂਰਾਂ ਦੇ ਯੋਗਦਾਨ ਨੂੰ ਨਮਨ ਕੀਤਾ ਗਿਆ।

ਕੈਬਨਿਟ ਮੰਤਰੀਅ ਓਮ ਪ੍ਰਕਾਸ਼ ਸੋਨੀ, ਸੁਖਬਿੰਦਰ ਸਿੰਘ ਸਰਕਾਰੀਆ, ਸੰਸਦ ਮੈਂਬਰ ਗੁਰਜੀਤ ਸਿੰਘ ਔਜਲਾ, ਹਰਪ੍ਰਤਾਪ ਸਿੰਘ ਅਜਨਾਲਾ, ਤਰਸੇਮ ਸਿੰਘ ਡੀ:ਸੀ,  ਸੰਤੋਖ ਸਿੰਘ ਭਲਾਈਪੁ, ਭਗਵੰਤਪਾਲ ਸਿੰਘ ਸੱਚਰ ਪ੍ਰਧਾਨ ਕਾਂਗਰਸ ਕਮੇਟੀ ਦਿਹਾਤੀ ਨੇ ਇਕ ਸੁਰ ਵਿਚ ਆਵਾਜ਼ ਬੁਲੰਦ ਕਰ ਕੇ ਕਿਹਾ ਕਿ ਕੇਂਦਰ ਸਰਕਾਰ ਪੰਜਾਬ ਨਾਲ ਵਿਤਕਰਾ ਬੰਦ ਕਰੇ ਅਤੇ ਇਸ ਔਖੀ ਘੜੀ ਵਿਚ ਜਿਥੇ ਪੰਜਾਬ ਨੂੰ ਵਿਸ਼ੇਸ਼ ਆਰਥਕ ਪੈਕੇਜ ਦਿਤਾ ਜਾਣਾ ਸੀ, ਉਥੇ ਰਾਜ ਦਾ ਬਣਦਾ ਜੀ.ਐਸ.ਟੀ. ਬਕਾਇਆ ਵੀ ਰੋਕਿਆ ਹੋਇਆ ਹੈ, ਜਿਸ ਨੂੰ ਬਿਨ੍ਹਾਂ ਕਿਸੇ ਦੇਰੀ ਦੇ ਜਾਰੀ ਕੀਤਾ ਜਾਵੇ।

File photoFile photo

ਉਨ੍ਹਾਂ ਕਿਹਾ ਕਿ ਦੇਸ਼ ਅੰਦਰ ਫੈਲੀ ਇਸ ਭਿਆਨਕ ਬਿਮਾਰੀ ਕੇਂਦਰ ਸਰਕਾਰ ਨੂੰ ਬਿਨਾਂ ਕਿਸੇ ਪੱਖਪਾਤ ਦੇ ਰਾਜਾਂ ਨਾਲ ਵਰਤਾਉ ਕਰਨਾ ਚਾਹੀਦਾ ਹੈ। ਕੋਵਿਡ-19 ਦਾ ਸੰਕਟ ਪੈਦਾ ਹੋਇਆ ਹੈ ਕੇਂਦਰ ਦਾ ਪੰਜਾਬ ਨਾਲ ਬੇਰੁੱਖੀ ਵਾਲਾ ਰਵੱਈਆ ਰਿਹਾ ਹੈ ਜੋ ਕਿ ਪੰਜਾਬ ਲਈ ਬਰਦਾਸ਼ਤ ਕਰਨਾ ਔਖਾ ਹੈ। ਕੇਂਦਰ ਨੇ ਪੰਜਾਬ ਨੂੰ ਵਿਸੇਸ਼ ਪੈਕੇਜ ਤਾਂ ਕੀ ਦੇਣਾ ਸੀ ਜਦ ਕਿ ਸਾਨੂੰ ਸਾਡਾ ਬਣਦਾ ਜੀ.ਐਸ.ਟੀ. ਬਕਾਇਆ ਵੀ ਨਹੀਂ ਦਿਤਾ ਗਿਆ। ਸਰਕਾਰੀਆ ਨੇ ਸਪੱਸ਼ਟ ਤੌਰ ਉਤੇ ਕਿਹਾ ਕਿ ਪੰਜਾਬ ਵਿਚ ਜੋ ਯਾਤਰੀ, ਵਿਦਿਆਰਥੀ ਜਾਂ ਮਜ਼ਦੂਰ ਬਾਹਰੀ ਰਾਜਾਂ ਤੋਂ ਆਏ ਹਨ ਦੀ ਦੇਖਭਾਲ ਲਈ ਸਾਰੇ ਨਿਯਮਾਂ ਦੀ ਪਾਲਣਾ ਕੀਤੀ ਜਾ ਰਹੀ ਹੈ ਅਤੇ ਸਭ ਨੂੰ ਏਕਾਂਤਵਾਸ ਵਿਚ ਰੱਖਿਆ ਜਾ ਰਿਹਾ ਹੈ।

 ਕੋਵਿਡ-19 ਦੇ ਟਾਕਰੇ ਲਈ ਪੰਜਾਬ ਨੂੰ ਸਿੱਧੇ ਤੌਰ ਉਤੇ 71 ਕਰੋੜ ਰੁਪਏ ਦੀ ਮਦਦ ਹੀ ਮਿਲੀ ਹੈ, ਜਦ ਕਿ ਹੋਰ ਜੋ ਰਕਮਾਂ ਪ੍ਰਾਪਤ ਹੋਈਆਂ ਹਨ। ਉਹ ਪੰਜਾਬ ਰਾਜ ਦਾ ਅਪਣਾ ਹੱਕ ਸੀ ਅਤੇ ਉਹ ਇਸ ਮਹਾਂਮਾਰੀ ਦੇ ਨਾ ਆਉਣ ਤੇ ਵੀ ਪੰਜਾਬ ਨੂੰ ਮਿਲਣਾ ਸੀ। ਗੁਰਜੀਤ ਔਜਲਾ ਨੇ ਕਿਹਾ ਕਿ ਪੰਜਾਬ ਨੇ ਹਮੇਸ਼ਾਂ ਦੇਸ਼ ਦੀ ਤਰੱਕੀ ਵਿਚ ਮੋਹਰੀ ਭੂਮਿਕਾ ਨਿਭਾਈ ਹੈ ਅਤੇ ਸੰਘੀ ਢਾਂਚੇ ਵਿਚ ਕੇਂਦਰ ਸਰਕਾਰ ਦਾ ਫ਼ਰਜ਼ ਬਣਦਾ ਹੈ

ਕਿ ਉਹ ਕਿਸੇ ਵੀ ਅੰਦਰੂਨੀ ਜਾਂ ਬਾਹਰੀ ਆਫਤ ਸਮੇਂ ਰਾਜਾਂ ਦੀ ਮਦਦ ਕਰੇ ਜੋ ਭਾਰਤ ਸਰਕਾਰ ਦੀ ਸੰਵਿਧਾਨਕ ਜ਼ਿੰਮੇਵਾਰੀ ਬਣਦੀ ਹੈ।  ਓ:ਪੀ: ਸੋਨੀ ਵਲੋਂ ਅਪਣੇ ਦਫ਼ਤਰ ਵਿਖੇ ਕਾਂਗਰਸ ਸੇਵਾ ਦਲ ਮੈਂਬਰਾਂ ਨਾਲ ਝੰਡਾ ਲਹਿਰਾਇਆ ਅਤੇ ਮਜ਼ਦੂਰਾਂ ਨੂੰ ਨਮਨ ਕੀਤਾ। ਇਸ ਮੌਕੇ ਸਰਕਾਰੀਆ ਵਲੋਂ ਜ਼ਿਲ੍ਹਾ ਕਾਂਗਰਸ ਕਮੇਟੀ ਦਿਹਾਤੀ ਦੇ ਦਫ਼ਤਰ ਵਿਖੇ ਤਿਰੰਗਾ ਲਹਿਰਾ ਕੇ ਕੇਂਦਰ ਸਰਕਾਰ ਦੀਆਂ ਗ਼ਲਤ ਨੀਤੀਆਂ ਵਿਰੁਧ ਰੋਸ ਜਾਹਿਰ ਕੀਤਾ

Location: India, Punjab, Amritsar

SHARE ARTICLE

ਸਪੋਕਸਮੈਨ ਸਮਾਚਾਰ ਸੇਵਾ

Advertisement

'ਜਿਹੜੀਆਂ ਮੈਂ ਪਿੰਨੀਆਂ ਬਣਾ ਕੇ ਲੈ ਕੇ ਗਈ ਜਰਮਨ, ਜਿਸ ਜਿਸ ਨੇ ਖਾਧੀਆਂ ਲੜ ਰਿਹਾ ਜ਼ਿੰਦਗੀ ਅਤੇ ਮੌਤ ਦੀ ਲੜਾਈ !

06 Feb 2026 3:07 PM

'ਮੁੱਛਾਂ ਨੂੰ ਜਿੰਨੇ ਮਰੋੜੇ ਦੇਣੇ ਨੇ ਦੇ ਲਵੇ, ਮੈਂ ਕਿਹੜਾ ਚੂੜੀਆਂ ਪਾਈਆਂ' | Talbir Gill Interview On Majithia

05 Feb 2026 3:00 PM

ਇੱਕੋ ਪਿੰਡ ਦੇ ਮੁੰਡਾ ਕੁੜੀ ਨੇ ਆਪਸ 'ਚ ਕੀਤਾ ਵਿਆਹ, ਦੇਖੋ ਪੁਲਿਸ ਨੇ ਕੀ ਕਿਹਾ ?

05 Feb 2026 2:58 PM

ਸੰਸਦ ਬਾਹਰ ਰਵਨੀਤ ਬਿੱਟੂ ਤੇ ਰਾਹੁਲ ਗਾਂਧੀ ਦੀ ਬਹਿਸ ਨਾਲ਼ ਗਰਮਾਈ ਸਿਆਸਤ,

04 Feb 2026 3:11 PM

ਰਾਹੁਲ ਦੇ ਗੱਦਾਰ ਵਾਲੇ ਬਿਆਨ ਮਗਰੋਂ ਭੜਕੇ ਰਵਨੀਤ ਬਿੱਟੂ

04 Feb 2026 3:10 PM
Advertisement