
ਕੋਵਿਡ-19 ਦੇ ਨਵੇਂ ਮਾਮਲਿਆਂ ਦੇ ਸਾਹਮਣੇ ਆਉਣ ਤੋਂ ਬਾਅਦ ਦੇਸ਼ ਵਿਚ ਪੀੜਤਾਂ...
ਲੁਧਿਆਣਾ: ਭਾਰਤ ਵਿਚ ਕੋਰੋਨਾ ਵਾਇਰਸ ਦੇ ਮਾਮਲਿਆਂ ਵਿਚ ਤੇਜ਼ੀ ਨਾਲ ਵਾਧਾ ਹੋ ਰਿਹਾ ਹੈ। ਦੇਸ਼ ਵਿਚ ਪਿਛਲੇ 24 ਘੰਟਿਆਂ ਵਿਚ 2293 ਨਵੇਂ ਕੋਰੋਨਾ ਵਾਇਰਸ ਕੇਸ ਸਾਹਮਣੇ ਆਏ ਹਨ ਅਤੇ 71 ਲੋਕਾਂ ਦੀ ਮੌਤ ਹੋ ਗਈ ਹੈ।
Lockdown
ਕੋਵਿਡ-19 ਦੇ ਨਵੇਂ ਮਾਮਲਿਆਂ ਦੇ ਸਾਹਮਣੇ ਆਉਣ ਤੋਂ ਬਾਅਦ ਦੇਸ਼ ਵਿਚ ਪੀੜਤਾਂ ਦੀ ਤਾਦਾਦ ਵਧ ਕੇ 37 ਹਜ਼ਾਰ ਤੋਂ ਪਾਰ ਹੋ ਗਈ ਹੈ ਜਿਸ ਵਿਚ 26,167 ਐਕਟਿਵ ਹਨ, 9951 ਇਸ ਬਿਮਾਰੀ ਤੋਂ ਠੀਕ ਹੋ ਚੁੱਕੇ ਹਨ ਜਾਂ ਉਹਨਾਂ ਨੂੰ ਹਸਪਤਾਲ ਚੋਂ ਛੁੱਟੀ ਦੇ ਦਿੱਤੀ ਗਈ ਹੈ। ਦੇਸ਼ ਵਿਚ ਕੋਰੋਨਾ ਨਾਲ ਹੁਣ ਤਕ 1218 ਲੋਕ ਅਪਣੀ ਜਾਨ ਗੁਆ ਚੁੱਕੇ ਹਨ। ਦੇਸ਼ ਵਿਚ ਤੇਜ਼ੀ ਨਾਲ ਕੋਰੋਨਾ ਮਰੀਜ਼ਾਂ ਦੀ ਗਿਣਤੀ ਵਧ ਰਹੀ ਹੈ।
Lockdown
ਬਾਵਜੂਦ ਇਸ ਦੇ ਲੋਕ ਲਾਕਡਾਊਨ ਦਾ ਉਲੰਘਣ ਕਰਨ ਤੋਂ ਬਾਜ਼ ਨਹੀਂ ਆ ਰਹੇ। ਲਾਕਡਾਊਨ ਦੇ ਦਿਸ਼ਾ-ਨਿਰਦੇਸ਼ਾਂ ਦੇ ਉਲੰਘਣ ਦਾ ਅਜਿਹਾ ਹੀ ਨਜ਼ਾਰਾ ਦੇਖਣ ਨੂੰ ਮਿਲਿਆ ਹੈ। ਲੁਧਿਆਣਾ ਵਿਚ ਜਿੱਥੇ ਕੋਰੋਨਾ ਵਾਇਰਸ ਦੇ ਪ੍ਰਕੋਪ ਦੇ ਚਲਦੇ ਦੇਸ਼ ਵਿਚ ਲਾਗੂ ਲਾਕਡਾਊਨ ਦੀਆਂ ਲੋਕ ਧੱਜੀਆਂ ਉਡਾਉਂਦੇ ਨਜ਼ਰ ਆਏ।
Corona Virus
ਲਾਕਡਾਊਨ ਦਾ ਉਲੰਘਣ ਕਰ ਰਹੇ ਲੋਕਾਂ ਨੂੰ ਸਬਕ ਸਿਖਾਉਣ ਲਈ ਪੁਲਿਸ ਨੇ ਉਹਨਾਂ ਨੂੰ ਫੁੱਲਾਂ ਦੀ ਮਾਲਾ ਪਹਿਨਾਈ ਅਤੇ ਉਹਨਾਂ ਨੂੰ ਘਰ ਵਿਚ ਰਹਿਣ ਦੀ ਅਪੀਲ ਕੀਤੀ। ਦਸ ਦਈਏ ਕਿ ਲੁਧਿਆਣਾ ਵਿਚ ਹੁਣ ਤਕ ਕੋਰੋਨਾ ਵਾਇਰਸ ਦੇ 76 ਮਾਮਲੇ ਦਰਜ ਕੀਤੇ ਗਏ ਹਨ।
Corona Virus
ਦਸ ਦਈਏ ਕਿ ਪੰਜਾਬ ਵਿਚ ਕੋਰੋਨਾ ਵਾਇਰਸ ਪੀੜਤਾਂ ਦੀ ਗਿਣਤੀ 600 ਤੋਂ ਪਾਰ ਹੋ ਗਈ ਹੈ ਜਦਕਿ 90 ਲੋਕ ਇਲਾਜ਼ ਦੁਆਰਾ ਠੀਕ ਹੋ ਚੁੱਕੇ ਹਨ ਅਤੇ ਹੁਣ ਤਕ ਰਾਜ ਵਿਚ 19 ਲੋਕ ਕੋਰੋਨਾ ਵਾਇਰਸ ਦੀ ਚਪੇਟ ਵਿਚ ਆ ਕੇ ਅਪਣੀ ਜਾਨ ਗੁਆ ਚੁੱਕੇ ਹਨ।
Corona Virus Test
ਮਹੱਤਵਪੂਰਣ ਗੱਲ ਇਹ ਹੈ ਕਿ ਕੋਰੋਨਾ ਵਾਇਰਸ ਦੀ ਲਾਗ ਦੇ ਮੱਦੇਨਜ਼ਰ, ਪ੍ਰਧਾਨ ਮੰਤਰੀ ਨਰਿੰਦਰ ਮੋਦੀ ਨੇ 24 ਮਾਰਚ ਨੂੰ ਦੇਸ਼ ਵਿੱਚ ਪਹਿਲੇ 21 ਦਿਨਾਂ ਦੇ ਤਾਲਾਬੰਦੀ ਦਾ ਐਲਾਨ ਕੀਤਾ ਸੀ ਜੋ ਕਿ 14 ਅਪ੍ਰੈਲ ਨੂੰ ਖ਼ਤਮ ਹੋਣ ਵਾਲਾ ਸੀ। ਹਾਲਾਂਕਿ ਪਹਿਲੇ ਪੜਾਅ ਦੇ ਖ਼ਤਮ ਹੋਣ ਤੋਂ ਪਹਿਲਾਂ ਪੀਐਮ ਮੋਦੀ ਨੇ ਲਾਕਡਾਊਨ 19 ਦਿਨ ਵਧਾ ਕੇ 3 ਮਈ ਕਰ ਦਿੱਤਾ ਸੀ ਅਤੇ ਹੁਣ ਲਾਕਡਾਊਨ ਦੇ ਤੀਜੇ ਪੜਾਅ ਦਾ ਐਲਾਨ ਕਰਦਿਆਂ ਕੇਂਦਰ ਸਰਕਾਰ ਨੇ ਇਸ ਨੂੰ ਦੋ ਹਫ਼ਤਿਆਂ ਲਈ ਵਧਾ ਦਿੱਤੀ ਹੈ।
Punjabi News ਨਾਲ ਜੁੜੀ ਹੋਰ ਅਪਡੇਟ ਲਗਾਤਾਰ ਹਾਸਲ ਕਰਨ ਲਈ ਸਾਨੂੰ Facebook ਤੇ ਲਾਈਕ Twitter ਤੇ follow ਕਰੋ।